Tuesday, August 26, 2025
Breaking News

ppadmin

ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੇ ਮਨਾਇਆ 76ਵਾਂ ਗਣਤੰਤਰ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – 76ਵਾਂ ਗਣਤੰਤਰ ਦਿਵਸ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਓ ਦੇ ਸਾਂਝੇ ਸਹਿਯੋਗ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਸਕੂਲ ਫ਼ਾਰ ਦ ਡੈਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਮਾਨਾਂਵਾਲਾ ਦੇ ਵਿਦਿਆਰਥੀਆਂ ਵੱਲੋਂ ਮਾਨਾਂਵਾਲਾ …

Read More »

ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਪਠਾਨਕੋਟ ਨੇ ਲਹਿਰਾਇਆ ਰਾਸਟਰੀ ਤਿਰੰਗਾ

ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ 76ਵੇਂ ਗਣਤੰਤਰ ਦਿਵਸ ‘ਤੇ ਉਹ ਜਿਲ੍ਹਾ ਪਠਾਨਕੋਟ ਦੇ ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ ਕਰਦੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਵਿਖੇ ਸੰਗਤਾਂ ਹੋਈਆਂ ਨਤਮਸਤਕ

ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਸਮੇਤ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ …

Read More »

ਡੀ.ਏ.ਵੀ ਕਾਲਜ ਹਾਥੀ ਗੇਟ ਵਿਖੇ ਮਨਾਇਆ ਗਿਆ ਵੋਟਰ ਦਿਵਸ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਭਾਰਤੀ ਚੋਣ ਕਮਿਸ਼ਨਰ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ 25 ਜਨਵਰੀ 2025 ਨੂੰ ਨੈਸ਼ਨਲ ਵੋਟਰ ਦਿਵਸ ਅੰਮ੍ਰਿਤਸਰ ਕੇਂਦਰੀ ਵਲੋਂ ਡੀ.ਏ.ਵੀ ਕਾਲਜ ਹਾਥੀ ਗੇਟ ਅੰਮ੍ਰਿਤਸਰ ਵਿਖੇ ਮਨਾਇਆ ਗਿਆ।ਅਮਰ ਗੁਪਤਾ ਪ੍ਰਿੰਸੀਪਲ ਡੀ.ਏ.ਵੀ ਕਾਲਜ ਹਾਥੀ ਗੇਟ ਅੰਮ੍ਰਿਤਸਰ ਦੀ ਯੋਗ ਅਗਵਾਈ ਵਿੱਚ ਕਾਲਜ ਦੀ ਨੋਡਲ ਅਫ਼ਸਰ ਸ੍ਰੀਮਤੀ ਸਵਿਤਾ ਮੈਡਮ, ਪ੍ਰੋਫੈਸਰ …

Read More »

ਮਹਿਲਾਂ ਸਕੂਲ ਵਿਖੇ ਐਨ.ਐਸ.ਐਸ ਇਕਾਈ ਨੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਵਲੋਂ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਉਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੂੰ ਵੋਟਰ ਦਿਵਸ ਦੀ ਅਹਿਮੀਅਤ ਤੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ ਅਤੇ ਵੋਟ ਤੇ ਅਧਿਕਾਰ ਦੇ ਮਿਲਣ ਦੇ …

Read More »

ਖਾਲਸਾ ਕਾਲਜ ਦੇ ਵਿਦਿਆਰਥੀ ਨੇ ਸੰਗੀਤ ਸੰਮੇਲਨ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ‘149ਵਾਂ ਸੰਗੀਤ ਸੰਮੇਲਨ-2024’ ’ਚ ਕਲਾਸੀਕਲ ਵੋਕਲ ਅਤੇ ਤੰਤੀ ਸਾਜ਼ ਕੈਟਾਗਰੀ ’ਚ ਮੁੱਖ ਸਟੇਜ਼ ’ਤੇ ਪੇਸ਼ਕਾਰੀ ਦਿੰਦਿਆਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਵਿਭਾਗ ਮੁੱਖੀ ਡਾ. ਆਤਮ ਸਿੰਘ ਰੰਧਾਵਾ ਦੀ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ‘ਚ ਇਹ ਲੈਕਚਰ ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਈਕੋ ਵਲੋਂ ਡਾ. ਸੁਨੇਹ ਸਿੰਗਲ (ਐਮ.ਡੀ ਨਿਊਰੋਸਾਈਕੈਟਰਿਸਟ) ਦੁਆਰਾ ਦਿੱਤਾ ਗਿਆ। ਡਾ: ਸਿੰਗਲ ਦੁਆਰਾ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਜਾਜ ਕੰਪਨੀ ਵੱਲੋਂ ਮੋਟਰਸਾਈਕਲ ਭੇਟ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਬਜਾਜ ਕੰਪਨੀ ਵੱਲੋਂ ਇੱਕ ਮੋਟਰਸਾਈਕਲ ਫਰੀਡਮ 125 (ਸੀ.ਐਨ.ਜੀ) ਭੇਟ ਕੀਤਾ ਗਿਆ, ਜਿਸ ਦੀਆਂ ਚਾਬੀਆਂ ਬਜਾਜ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ।ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ, 25 ਜਨਵਰੀ – (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਤਰਕਸ਼ੀਲ ਸੁਸਾਇਟੀ ਵਲੋਂ ਛੇਵੀਂ ਵਿਦਿਆਰਥੀ ਚੇਤਨਾ ਪ੍ਰੀਖਿਆ ਦੇ ਜੇਤੂਆਂ ਦਾ ਸਨਮਾਨ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਤਰਕਸ਼ੀਲ਼ ਸੁਸਾਇਟੀ ਪੰਜਾਬ ਵਲੋਂ ਛੇਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਮਾਝਾ ਜ਼ੋਨ ਅਤੇ ਇਕਾਈ ਪੱਧਰ ‘ਤੇ ਅਹਿਮ ਸਥਾਨ ਹਾਸਿਲ ਕਰਨ ਵਾਲੇ ਰਾਸ਼ਟਰੀ ਬਾਲ ਸਿੱਖਿਆ ਕੇਂਦਰ ਸੀਨੀਅਰ ਸੈਕੰਡਰੀ ਸਕੂਲ ਕਿਸ਼ਨ ਕੋਟ ਅੰਮ੍ਰਿਤਸਰ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਮਾਝਾ ਜ਼ੋਨ ਵਿੱਚੋਂ ਬਾਰਵੀਂ ਜਮਾਤ ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਰਾਸ਼ਟਰੀ ਬਾਲ ਸਿੱਖਿਆ ਕੇਂਦਰ …

Read More »