Monday, August 4, 2025
Breaking News

ਸਿੱਖਿਆ ਸੰਸਾਰ

ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਂਦਿਆਂ ਸਮੂਹ ਜਗਤ ਤੇ ਹਾਜ਼ਰ ਸੰਗਤ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਆਈ.ਓ.ਟੀ ’ਤੇ ਸ਼ਾਰਟ ਟਰਮ ਕੋਰਸ ਕਰਵਾਇਆ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ) ਚੰਡੀਗੜ੍ਹ ਦੇ ਸਹਿਯੋਗ ਨਾਲ ਆਈ.ਓ.ਟੀ ਇਨੇਬਲਡ ਏਮਬੈਡਡ ਸਿਸਟਮਾਂ ’ਤੇ 7 ਰੋਜ਼ਾ ਸ਼ਾਰਟ ਟਰਮ ਕੋਰਸ ਕਾਮਯਾਬੀ ਨਾਲ ਕਰਵਾਇਆ ਗਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦਾ ਉਦੇਸ਼ ਆਈ.ਓ.ਟੀ ਅਤੇ ਏਮਬੇਡਡ ਪ੍ਰਣਾਲੀਆਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ 12ਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਦਾ ਸਨਮਾਨ

ਨਵੇਂ ਬਣੇ ਅਤਿ ਆਧੁਨਿਕ ਸਕੇਟਿੰਗ ਰਿੰਕ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮੁੱਖ ਮਹਿਮਾਨ ਡਾ: ਇੰਦਰਬੀਰ ਸਿੰਘ ਨਿੱੱਜ਼ਰ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਵਲੋਂ ਮੈਂਬਰਾਂ ਦੀ ਹਾਜ਼ਰੀ ਵਿੱਚ ਨਵੇਂ ਬਣੇ ਅਤਿ ਆਧੁਨਿਕ ਸਕੇਟਿੰਗ ਰਿੰਕ ਦਾ ਉਦਘਾਟਨ ਕੀਤਾ ਗਿਆ।ਨੰਨ੍ਹੇ-ਮੁਨ੍ਹੇ ਵਿਦਿਆਰਥੀਆਂ ਵਲੋਂ ਨਵੇਂ ਸਕੇਟਿੰਗ …

Read More »

ਖ਼ਾਲਸਾ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਸਮਾਗਮ ਕਰਵਾਇਆ

ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸੈਸ਼ਨ 2024-25 ਦੀ ਸ਼ੁਰੂਆਤ ਸਮੇਂ ਦਾਖਲ ਹੋਏ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਕਾਲਜ ’ਚ ਕਲਾਸਰੂਮ ਪੜ੍ਹਾਈ ਦੇ ਨਾਲ-ਨਾਲ ਸਪੋਰਟਸ, ਕਲਚਰਲ, ਸਾਹਿਤਕ ਅਤੇ ਹੋਰ ਕਈ ਕਿਸਮ ਦੀਆਂ ਗਤੀਵਿਧੀਆਂ ’ਚ ਭਾਗ ਲੈਣ ਦਾ ਮੌਕਾ ਮਿਲੇਗਾ।ਉਨ੍ਹਾਂ ਵਿਦਿਆਰਥੀਆਂ …

Read More »

ਸਰਕਾਰੀ ਸਕੂਲ ਧਨੌਲਾ (ਲੜਕੇ) ਵਿਖੇ ਭਾਸ਼ਣ ਅਤੇ ਗੀਤ ਮੁਕਾਬਲੇ ਕਰਵਾਏ ਗਏ

ਸੰਗਰੂਰ , 28 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ) ਧਨੌਲਾ ਜਿਲ੍ਹਾ ਬਰਨਾਲਾ ਵਿਖੇ ਸਿੱਖਿਆ ਅਫਸਰ ਇੰਦੂ ਸਿਮਕ, ਡਾ. ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ-ਕਮ ਡੀ.ਡੀ.ਓ ਨਿਧਾ ਅਲਤਾਫ, ਬਲਾਕ ਨੋਡਲ ਆਫਸਰ ਹਰਪ੍ਰੀਤ ਕੌਰ ਬਲਾਕ ਬਰਨਾਲਾ, ਸਕੂਲ ਮੁਖੀ ਰੇਨੂ ਬਾਲਾ ਤੇ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਦੀ ਇਸ਼ਰਤ ਭੱਠਲ, ਰਮਨਦੀਪ ਭੰਡਾਰੀ, ਸਾਰਿਕਾ ਜ਼ਿੰਦਲ, ਰਸੀਤਾ ਰਾਣੀ ਦੀ ਰਹਿਨੁਮਾਈ ਹੇਠ ਭਾਸ਼ਣ ਅਤੇ ਗੀਤ …

Read More »

ਰਾਜੇਸ਼ ਕੁਮਾਰ ਨੇ ਡੀ.ਈ.ਓ ਸੈਕੰਡਰੀ ਅਤੇ ਸ੍ਰੀਮਤੀ ਕਮਲਦੀਪ ਕੌਰ ਨੇ ਡੀ.ਈ.ਓ ਐਲੀਮੈਂਟਰੀ ਦਾ ਅਹੁੱਦਾ ਸੰਭਾਲਿਆ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਨੂੰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਠਾਨਕੋਟ ਅਤੇ ਸ੍ਰੀਮਤੀ ਕਮਲਦੀਪ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹੋਸ਼ਿਆਰਪੁਰ ਨੂੰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਨਿਯੁੱਕਤ ਕੀਤਾ ਗਿਆ ਹੈ।ਨਵਨਿਯੁੱਕਤ ਜਿਲ੍ਹਾ ਸਿੱਖਿਆ ਅਫ਼ਸਰਾਂ ਨੇ ਆਪਣੇ ਅਹੁੱਦੇ ਸੰਭਾਲ ਲਏ ਹਨ।ਰਾਜੇਸ਼ ਕੁਮਾਰ ਦੇ ਪਰਿਵਾਰਕ ਮੈਂਬਰ ਪਤਨੀ ਸ੍ਰੀਮਤੀ ਸੁਨੀਤਾ ਗੁਪਤਾ ਅਤੇ ਸ੍ਰੀਮਤੀ ਕਮਲਦੀਪ ਕੌਰ …

Read More »

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸੀ.ਬੀ.ਐਸ.ਈ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ‘ਸਿੱਖਿਆ ਸਪਤਾਹ’ ਤਹਿਤ ਵਿਦਿਆਰਥੀਆਂ ਨੇ ‘ਕੇ.ਟੀ ਆਰਟ ਗੈਲਰੀ’ ਦਾ ਵਿੱਦਿਅਕ ਦੌਰਾ ਕਰਦਿਆਂ ਚਿੱਤਰਕਲਾ ਸਬੰਧੀ ਸੂਖਮ ਵਿਸ਼ੇਸ਼ਤਾਈਆਂ ਅਤੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ …

Read More »

ਖ਼ਾਲਸਾ ਕਾਲਜ ਵਿਖੇ ‘ਸੂਰਜ ਦੀ ਧੀ’ ਨਾਵਲ ਰਲੀਜ਼

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਦਰਜ਼ਨ ਤੋਂ ਵੱਧ ਨਾਵਲਾਂ ਦੀ ਸਿਰਜਣਾ ਕਰ ਚੁੱਕੇ ਪੰਜਾਬੀ ਦੇ ਪ੍ਰਮੁੱਖ ਪਰਵਾਸੀ ਨਾਵਲਕਾਰ ਗ.ਸ ਨਕਸ਼ਦੀਪ ਪੰਜਕੋਹਾ ਦਾ ਨਵਾਂ ਨਾਵਲ ‘ਸੂਰਜ ਦੀ ਧੀ’ ਖ਼ਾਲਸਾ ਕਾਲਜ ਵਿਖੇ ਰਲੀਜ਼ ਕੀਤਾ ਗਿਆ।ਪੰਜਕੋਹਾ ਪੰਜਾਬੀ ਦਾ ਪ੍ਰਮੁੱਖ ਨਾਵਲਕਾਰ ਹੈ।ਉਸ ਨੇ ਹੁਣ ਤੱਕ ਇੱਕ ਦਰਜ਼ਨ ਤੋਂ ਵੱਧ ਨਾਵਲਾਂ ਦੀ ਰਚਨਾ ਕੀਤੀ ਹੈ, ਜਦਕਿ ਦੋ ਕਾਵਿ-ਸੰਗ੍ਰਹਿ ਦੀ ਪ੍ਰਕਾਸ਼ਿਤ ਕੀਤੇ ਹਨ ਅਤੇ …

Read More »

ਇੰਡੀਅਨ ਟੇਲੈਂਟ ਉਲੰਪਿਆਡ ‘ਚ ਐਸ.ਏ.ਐਸ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਸੈਸ਼ਨ ਦੌਰਾਨ ਇੰਡੀਅਨ ਟੈਲੈਂਟ ਓਲੰਪੀਆਡ ਵਲੋਂ ਕਰਵਾਏ ਗਏ ਵਿਦਿਅਕ ਮੁਕਾਬਲਿਆਂ ਵਿੱਚ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਵਧੀਆ ਪੁਜੀਸ਼ਨਾਂ ਹਾਸਲ ਕੀਤੀਆਂ।ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਗੁਰਜੋਤ ਸਿੰਘ (ਤੀਸਰੀ), ਗੁਰਮਨਜੋਤ ਸਿੰਘ (ਚੌਥੀ) ਅਤੇ ਸਿਮਰਨ ਕੌਰ (ਅੱਠਵੀਂ) ਨੇ ਆਪਣੀ-ਆਪਣੀ ਸ਼੍ਰੇਣੀ ਵਿਚੋਂ ਟਾਪ ਕੀਤਾ।ਇਸੇ ਤਰ੍ਹਾਂ ਪ੍ਰਭਨੂਰ ਕੌਰ ਸ਼੍ਰੇਣੀ ਤੀਸਰੀ, ਨਵਦੀਪ ਕੌਰ ਸ਼੍ਰੇਣੀ ਸੱਤਵੀਂ ਨੂੰ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਆਂ ਵਿਦਿਆਰਥਣਾਂ ਨੂੰ ਅਨੁਸ਼ਾਸਨ ਤੇ ਨਿਯਮਾਂ ਸਬੰਧੀ ਕੀਤਾ ਜਾਗ੍ਰਿਤ

ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਵੇਂ ਸ਼ੈਸ਼ਨ 2024-25 ਸਬੰਧੀ ਨਵੀਆਂ ਆਈਆਂ ਵਿਦਿਆਰਥਣਾਂ ਨੂੰ ਅਨੁਸ਼ਾਸ਼ਨ ਅਤੇ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਵਲੋਂ ਨਵੀਆਂ ਦਾਖ਼ਲ ਹੋਈਆਂ ਵਿਦਿਆਰਥਣਾਂ ਨੂੰ ਕਾਲਜ ਬਾਰੇ ਜਾਣਕਾਰੀ ਦਿੱਤੀ। ਡਾ. …

Read More »