Monday, February 2, 2026

ਸਿੱਖਿਆ ਸੰਸਾਰ

ਨੌਜਵਾਨ ਪੀੜੀ ਦਾ ਉਜਵਲ ਭਵਿੱਖ ਅਤੇ ਖੁਸ਼ਹਾਲੀ ਹੀ ਮੇਰਾ ਟੀਚਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਉਨ੍ਹਾਂ ਦੀ ਹਮਾਇਤ ਲਈ ਆਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੇ ਨੌਜਵਾਨਾਂ ਪ੍ਰਤੀ ਆਪਣੀ ਅਥਾਹ ਵਚਨਬੱਧਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਕੀਤੀ ਇਤਿਹਾਸਕ ਪਹਿਲਕਦਮੀ ਬਾਰੇ ਦੱਸਿਆ।ਉਨਾਂ ਕਿਹਾ ਕਿ ਸਾਡਾ ਟੀਚਾ ਨੌਜਵਾਨਾਂ ਨੂੰ ਵਿਕਾਸ ਅਤੇ ਰੋਜ਼ਗਾਰ ਦੇ ਮਾਧਿਅਮ ਨਾਲ …

Read More »

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ) ਕੋਰਸ ਦੇ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਇਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ 28 ਦਿਨਾਂ ਦੀ ਪ੍ਰਬੰਧਕੀ ਸਿਖਲਾਈ ਮੁਕੰਮਲ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਲਈ …

Read More »

ਯੂਨੀਵਰਸਿਟੀ ਦੇ 220 ਵਿਦਿਆਰਥੀਆਂ ਨੂੰ ਨਾਮਵਰ ਕੰਪਨੀਆਂ ਵੱਲੋਂ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਮੁਕੰਮਲ ਕਰਨ ਤੋਂ ਪਹਿਲਾਂ ਹੀ ਨੌਕਰੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ।ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਵਿਦਿਆਰਥੀਆਂ ਨੂੰ ਨੌਕਰੀਆਂ ਦੁਆਉਣ ਵਿਚ ਕੀਤੀ ਜਾ ਰਹੀ ਮਦਦ ਰੰਗ ਲਿਆ ਰਹੀ ਹੈ।ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਨੇ ਯੂਨੀਵਰਸਿਟੀ ਦੇ 220 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕੇਸ਼ ਕੀਤੀ …

Read More »

ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਮਿਲੀ ਵੱਕਾਰੀ ਡਾ. ਏ.ਪੀ.ਜੇ ਅਬਦੁਲ ਕਲਾਮ ਯੰਗ ਰਿਸਰਚ ਫੈਲੋਸ਼ਿਪ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਪੋਸਟ ਗ੍ਰੈਜੂਏਟ ਵਿਦਿਆਰਥੀ ਯਤਿਨ ਬੱਤਰਾ ਨੂੰ ਟੇਰੇ ਪਾਲਿਸੀ ਸੈਂਟਰ, ਇੰਡੀਆ ਵੱਲੋਂ ਡਾ. ਏ.ਪੀ.ਜੇ ਅਬਦੁਲ ਕਲਾਮ ਯੰਗ ਰਿਸਰਚ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਪੁਰਸਕਾਰ ਮਰਹੂਮ ਰਾਸ਼ਟਰਪਤੀ ਅਤੇ ਵਿਗਿਆਨੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਯਾਦ ਵਿੱਚ ਦਿੱਤਾ ਜਾਂਦਾ ਹੈ।ਜਿਸ ਦਾ ਉਦੇਸ਼ ਵਾਤਾਵਰਣ ਸੁਰੱਖਿਆ ਦੇ ਖੇਤਰ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਰਾਜ ਸਰਕਾਰ (ਜ਼ਿਲਾ ਅਤੇ ਬਲਾਕ ਮੈਂਟਰਜ਼) ਦੇ ਸਹਿਯੋਗ ਨਾਲ ਸੇਵਾ ਮੁਖੀ ਅਧਿਆਪਕਾਂ ਨ੍ਹੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ਜ਼ਿਲਾ ਕੋ-ਆਰਡੀਨੇਟਰ ਡਾ. ਜਸਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਸਥਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਦੇ ਪੋਸਟ ਗਰੈਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਬੀ.ਐਸ.ਸੀ ਐਫ਼.ਡੀ ਪਹਿਲਾ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ: ਸੁਰਿੰਦਰ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੀ ਨਿਰਵੈਰਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਗੁਰਲੀਨ ਕੌਰ ਅਤੇ ਤਰਨਪ੍ਰੀਤ ਕੌਰ ਨੇ ਕ੍ਰਮਵਾਰ 8.77, 8.69, …

Read More »

ਵੋਟਰਾਂ ਨੂੰ ਵੰਡੇ ਗਏ ‘ਹੱਥ ਲਿਖਤ ਸੱਦਾ ਪੱਤਰ’

ਅੰਮ੍ਰਿਤਸਰ, 27 ਮਈ (ਸੁਖਬਰਿ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਹੱਥ ਲਿਖਤ ਵੋਟਰ ਸੱਦਾ ਪੱਤਰ ਵੋਟਰਾਂ ਨੂੰ ਵੰਡੇ ਗਏ।ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਊ.ਡੀ ਸ਼੍ਰੀਮਤੀ ਸੰਤੋਸ਼ ਕੁਮਾਰੀ …

Read More »

ਸੇਵਾਮੁਕਤ ਹੈਡ ਟੀਚਰ ਅਵਤਾਰ ਸਿੰਘ ਸੰਧੂ ਨਮਿਤ ਭੋਗ 28 ਮਈ ਨੂੰ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸੇਵਾ ਮੁਕਤ ਸੈੰਟਰ ਹੈਡ ਟੀਚਰ ਅਵਤਾਰ ਸਿੰਘ ਸੰਧੂ (79) ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ।ਗ਼ਜ਼ਲਗੋ ਰਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਸਵ: ਅਵਤਾਰ ਸਿੰਘ ਸੰਧੂ ਨਮਿਤ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦਾ ਭੋਗ 28 ਮਈ ਦਿਨ ਮੰਗਲਵਾਰ ਨੂੰ ਉਹਨਾਂ ਦੇ ਗ੍ਰਹਿ ਵਿਖੇ ਪਵੇਗਾ।ਉਪਰੰਤ 1:00 ਤੋਂ 2:00 ਵਜੇ ਤੱਕ …

Read More »

ਖਾਲਸਾ ਕਾਲਜ ਵਿਖੇ ਕੁਦਰਤੀ ਖੇਤੀ ਲਈ ਮਿੱਤਰ ਕੀੜਿਆਂ ਦੀ ਭੂਮਿਕਾ ਸਬੰਧੀ ਮੀਟਿੰਗ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ‘ਬਾਇਓ ਕੰਟਰੋਲ ਲੈਬ’ (ਬੀ.ਸੀ.ਐਲ) ਵਿਖੇ ਫ਼ਸਲਾਂ ਅਤੇ ਸਬਜ਼ੀਆਂ ਨੂੰ ਲੱਗਣ ਵਾਲੇ ਕੀੜਿਆਂ ਨੂੰ ਕੁਦਰਤੀ ਤੌਰ ’ਤੇ ਮਿੱਤਰ ਕੀੜਿਆਂ ਨਾਲ ਖ਼ਤਮ ਕਰਨ ਦੀਆਂ ਵਿਧੀਆਂ ਵਿਕਸਿਤ ਕਰਨ ਸਬੰਧੀ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਮੀਟਿੰਗ ਦੌਰਾਨ ਕੈਂਸਰ ਜਾਂਚ ਕੈਂਪ ਲਗਾਉਣ ਸਬੰਧੀ ਵਿਚਾਰਾਂ ਸਾਂਝੀਆਂ …

Read More »

‘ਟੀਚਰ ਆਫ਼ ਈਅਰ ਆਫ਼ ਪੰਜਾਬ ਐਵਾਰਡ-2023’ ਦਾ ਪੋਸਟਰ ਜਾਰੀ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਸੰਸਥਾ ਖ਼ਾਲਸਾ ਗਲੋਬਲ ਰੀਚ ਫਾਊਂਡੇਸਨ ਯੂ.ਐਸ.ਏ ਵਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ‘ਟੀਚਰ ਆਫ਼ ਦਾ ਈਅਰ ਆਫ਼ ਪੰਜਾਬ ਐਵਾਰਡ-2023’ ਹਰ ਸਾਲ ਦਿੱਤਾ ਜਾ ਰਿਹਾ ਹੈ।ਇਸ ਸਾਲ ਦੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਖੁਲਾਸਾ ਅੱਜ ਖ਼ਾਲਸਾ ਕਾਲਜ …

Read More »