ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਬੱਚਿਆਂ ਨੇ ਬਲਾਕ ਪੱਧਰੀ ਸਾਇੰਸ ਮੁਕਾਬਲੇ ਵਿੱਚ ਭਾਗ ਲਿਆ।ਸਾਇੰਸ ਅਧਿਆਪਕ ਇੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਬਲਾਕ ਝੁਨੀਰ ਦੇ ਪਿੰਡ ਭੰਮੇ ਕਲਾਂ ਦੇ ਸ.ਸ.ਸ ਸਕੂਲ ਵਿਖੇ ਕਰਵਾਇਆ ਗਿਆ।ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਾਇੰਸ ਮਾਡਲ ਕੁਇਜ਼ ਅਤੇ ਵਾਦ-ਵਿਵਾਦ ਮੁਕਾਬਲੇ ਵੀ ਹੋਏ।ਕੁਇਜ਼ ਮੁਕਾਬਲੇ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਦੇ ਬੱਚੇ ਦੂਜੇ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਆਰੰਭ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਐਨ.ਐਸ.ਐਸ ਯੂਨਿਟ ਨੇ ਵਾਤਾਵਰਨ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਅਧੀਨ ਰਜਿਸਟਰਡ ਨੈਸ਼ਨਲ ਐਜੂ ਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਆਰੰਭ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਲਾਲ ਵਿਸ਼ਵਾਸ ਬੈਂਸ, ਐਸ.ਡੀ.ਐਮ ਅੰਮ੍ਰਿਤਸਰ ਨੇ ਕੀਤੀ।ਕਾਲਜ ਦੇ ਕਾਮਰਸ ਬਲਾਕ ਨਾਲ ਲੱਗਦੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਨੇ ਫਰੈਸ਼ਰਜ਼ ਫੀਅਸਟਾ 2024 ਦਾ ਆਯੋਜਨ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਉਰਵੀ ਆਡੀਟੋਰੀਅਮ ਵਿਖੇ ਫਰੈਸ਼ਰਜ਼ ਫੀਅਸਟਾ ਦਾ ਆਯੋਜਨ ਕਰਕੇ ਵਿਦਿਆਰਥਣਾਂ ਦੇ ਨਵੇਂ ਬੈਚ ਦਾ ਨਿੱਘਾ ਸਵਾਗਤ ਕੀਤਾ।ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕੀਤੀ।ਕਾਲਜ ਦੇ ਸੀਨੀਅਰ ਵਿਦਿਆਰਥੀਆਂ ਨੇ ਸੂਫੀ ਸੰਗੀਤ, ਗੀਤ ਅਤੇ ਡਾਂਸ ਸਮੇਤ ਕਈ ਮਨਮੋਹਕ ਪ੍ਰਦਰਸ਼ਨਾਂ ਦੀ ਲੜੀ ਨਾਲ ਨਵੇਂ ਬੈਚ ਦਾ ਨਿੱਘਾ ਸਵਾਗਤ ਕੀਤਾ।ਈਵੈਂਟ ਦੀ ਮੁੱਖ ਗੱਲ …
Read More »ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਮੈਡਮ ਸੁਜਾਤਾ ਠਾਕੁਰ ਦੀ ਅਗਵਾਈ ਹੇਠ ਹੋਏ ਸਮਾਗਮ ਦੀ ਸ਼ੁਰੂਆਤ ਸ਼੍ਰੀ ਗਣੇਸ਼਼ ਵੰਦਨਾ ਕਰਕੇ ਕੀਤੀ ਗਈ।ਬੱਚਿਆਂ ਦੁਆਰਾ ਸ਼੍ਰੀ ਗਣੇਸ਼ ਜੀ ਦੇ ਭਜਨ ਗਾਏ ਗਾਏ।ਛੋਟੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਚੇਅਰਮੈਨ ਸਿੰਗਲਾ ਤੇ ਪ੍ਰਿੰਸੀਪਲ ਠਾਕੁਰ ਨੇ …
Read More »ਡਾਇਰੈਕਟਰ ਸਲਾਈਟ ਪ੍ਰੋ. ਮਨੀਕਾਂਤ ਪਾਸਵਾਨ ਨੇ ‘ਇੱਕ ਰੁੱਖ ਮਾਂ ਦੇ ਨਾਮ’ ਤਹਿਤ ਲਾਏ ਬੂਟੇ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਦੇ ਡਾਇਰੈਕਟਰ ਪ੍ਰੋਫੈਸਰ ਮਨੀਕਾਂਤ ਪਾਸਵਾਨ ਨੇ ਭਾਰਤ ਸਰਕਾਰ ਦੀ ‘ਇਕ ਰੁੱਖ ਮਾਂ ਦੇ ਨਾਂ’ ਮੁਹਿੰਮ ਤਹਿਤ ਕਸਬਾ ਲੌਂਗੋਵਾਲ ਦੇ ਡਾ. ਭੀਮ ਰਾਓ ਅੰਬੇਦਕਰ ਭਵਨ ਵਿਖੇ ਬੂਟੇ ਲਗਾਏ।ਡਾਇਰੈਕਟਰ ਪ੍ਰੋ. ਪਾਸਵਾਨ ਨੇ ਦੱਸਿਆ ਕਿ ਅੱਜ ਅਸੀਂ ਇਸ ਮੁਹਿੰਮ ਤਹਿਤ ਅੰਬੇਦਕਰ ਭਵਨ ਵਿਖੇ 60 ਬੂਟੇ ਲਗਾਏ ਹਨ ਤੇ …
Read More »ਖਾਲਸਾ ਕਾਲਜ ਵਿਖੇ ‘ਲੋਗੋ ਮੇਕਿੰਗ ਤੇ ਕਰੈਕਟਰ ਡਿਜ਼ਾਈਨਿੰਗ’ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ ਦੂਰਦਰਸ਼ਨ ਦਿਵਸ ਦੀ 65ਵੀਂ ਵਰ੍ਹੇਗੰਢ ‘ਤੇ ‘ਲੋਗੋ ਮੇਕਿੰਗ ਅਤੇ ਕਰੈਕਟਰ ਡਿਜ਼ਾਈਨਿੰਗ’ ਮੁਕਾਬਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦੂਰਦਰਸ਼ਨ ਦੀ ਸ਼ੁਰੂਆਤ ਤੋਂ ਲੈ ਕੇ ਇਸ ਦੀ ਸਫਲਤਾ ਤੱਕ ਦੀ ਕਹਾਣੀ ਅਤੇ ਕਿਰਦਾਰਾਂ ਬਾਰੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਅੱਵਲ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ।ਮਿਸ ਨਗਮਾ (ਬੀ.ਵਾਕ ਐਂਟਰਟੇਨਮੈਂਟ ਟੈਕਨਾਲੋਜੀ- ਸਮੈਸਟਰ ਚੌਥਾ) ਨੇ 91.4% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮਿਸ ਰਕਸ਼ਿਤਾ (ਬੀ.ਵਾਕ ਐਂਟਰਟੇਨਮੈਂਟ ਟੈਕਨਾਲੋਜੀ-ਸਮੈਸਟਰ ਚੌਥਾ) ਨੇ 87.8% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਦੂਜਾ ਸਥਾਨ ਹਾਸਲ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਵਾਮੀ ਵਿਰਜਾਨੰਦ ਦੀ ਬਰਸੀ ‘ਤੇ ਵਿਸ਼ੇਸ਼ ਹਵਨ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਪ੍ਰਧਾਨ ਅਰਿਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਐਵਾਰਡੀ ਦੇ ਆਸ਼ੀਰਵਾਦ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੇ ਨਿਰਦੇਸ਼ਾਂ ‘ਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਵਾਮੀ ਵਿਰਜਾਨੰਦ ਦੀ ਬਰਸੀ ‘ਤੇ ਵਿਸ਼ੇਸ਼ ਹਵਨ ਕਾ ਆਯੋਜਨ ਕੀਤਾ ਗਿਆ।ਹਵਨ ਦੀ ਪਵਿੱਤਰ ਅਗਨੀ ‘ਚ ਸਕੂਲ਼ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕਾਂ ਅਤੇ ਵਿਦਿਆਰਥੀਆਂ …
Read More »ਸਵਾਮੀ ਵਿਰਜਾਨੰਦ ਜੀ ਨੂੰ ਬਰਸੀ `ਤੇ ਭੇਂਟ ਕੀਤੀ ਸ਼ਰਧਾਂਜਲੀ ਅਤੇ ਹਿੰਦੀ ਦਿਵਸ ਮਨਾਇਆ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸਵਾਮੀ ਵਿਰਜਾਨੰਦ ਜੀ ਦੀ ਬਰਸੀ ਅਤੇ ਹਿੰਦੀ ਦਿਵਸ ਮਨਾਉਣ ਲਈ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਦੁਆਰਾ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।1949 ਈ. ਵਿੱਚ ਭਾਰਤ ਦੀ ਸੰਵਿਧਾਨ ਸਭਾ ਨੇ ਦੇਵਨਾਗਰੀ ਲਿਪੀ ਵਿੱਚ ਲਿਖੀ ਹਿੰਦੀ ਨੂੰ ਸੰਘ ਦੀ ਅਧਿਕਾਰਤ ਸਭਾ ਵਜੋਂ ਅਪਣਾਇਆ।ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਉਨ੍ਹਾਂ ਹਿੰਦੀ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਵਿਜ਼ਨ ਦੇ ਅਨੁਸਾਰ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਨੇ 1 ਤੋਂ 15 ਸਤੰਬਰ ਤੱਕ ਚੱਲਿਆ ਸਵੱਛਤਾ ਪੱਖਵਾੜਾ, ਇੱਕ ਪੰਦਰਵਾੜਾ ਸਵੱਛਤਾ ਅਭਿਆਨ ਮਨਾਇਆ।ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਟਾਫ਼ ਵਿੱਚ ਸਫ਼ਾਈ, ਸਵੱਛਤਾ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।ਸਕੂਲ ਨੇ ਇਸ ਉਪਰਾਲੇ ਤਹਿਤ …
Read More »
Punjab Post Daily Online Newspaper & Print Media