Tuesday, November 24, 2026

ਸਿੱਖਿਆ ਸੰਸਾਰ

ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਵਣ ਮਹਾਂ ਉਤਸਵ ਮਨਾਇਆ

ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਵਣ ਮਹਾਂ ਉਤਸਵ ਪ੍ਰਿੰਸੀਪਲ ਸ਼੍ਰੀਮਤੀ ਸੁਸ਼ੀਲ ਸਨੀਤਾ ਦੀ ਅਗਵਾਈ ਹੇਠ ਮਨਾਇਆ ਗਿਆ।ਸਕੂਲ ਦੇ ਸਮੂਹ ਸਟਾਫ ਅਤੇ ਬੱਚਿਆਂ ਨੇ ਸਕੂਲ ਕੈਂਪਸ ਅਤੇ ਹੋਰ ਨੇੜਲੀਆਂ ਥਾਵਾਂ ‘ਤੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ।ਸ਼੍ਰੀਮਤੀ ਸੁਸ਼ੀਲ ਸੁਨੀਤਾ ਨੇ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ।ਉਨਾਂ ਹਰ ਇੱਕ ਬੱਚੇ ਨੂੰ ਆਪਣੇ ਜੀਵਨ ਵਿੱਚ ਪੌਦੇ ਲਾਉਣ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਦਿਆਰਥਣਾਂ ਦੀ ਸੈਮਕੋ ‘ਚ ਪਲੇਸਮੈਂਟ

ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਸੈਮਕੋ (ਸਟਾਕ ਮਾਰਕੀਟ ਐਡਵਾਈਜ਼ਰੀ ਸਰਵਿਸ) ਵਿੱਚ ਪਲੇਸਮੈਂਟ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕੈਂਪਸ ਪਲੇਸਮੈਂਟ ਡਰਾਈਵ ਵਿੱਚ ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ ਲਈ ਭਰਤੀ ਪੈਨਲ ਦੁਆਰਾ 8 ਵਿਦਿਆਰਥੀ (4 ਬੀ.ਸੀ.ਏ, 3 ਬੀ.ਕਾਮ ਅਤੇ 1 ਬੀ.ਬੀ.ਏ) ਚੁਣੇ ਗਏ ਸਨ।ਚੋਣ ਪ੍ਰਕਿਰਿਆ ਵਿੱਚ ਐਚ.ਆਰ ਇੰਟਰਵਿਊ ਤੋਂ ਬਾਅਦ ਤਕਨੀਕੀ ਟੈਸਟ ਸ਼ਾਮਲ ਸਨ।ਪ੍ਰਿੰਸੀਪਲ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਸ਼ਹੀਦੀ ਦਿਹਾੜੇ ‘ਤੇ ਸ਼ਹੀਦ ਊਧਮ ਸਿੰਘ ਦੇ ਸ਼ਰਧਾ ਦੇ ਫੁੱਲ ਭੇਟ

ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਕੀਤੇ ਗਏ ਪਾਠ ਉਪਰੰਤ ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ …

Read More »

ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਅਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਬਾਰੇ ਦਿੱਤੀ ਜਾਣਕਾਰੀ

ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਬੀਤੇ ਦਿਨੀਂ ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਅਧਿਆਪਕਾ ਬਲਦੀਪ ਰਾਣੀ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਚੱਲ ਰਹੀ ਪ੍ਰੰਪਰਾ ਅੱਜ ਦੀ ਨੌਜਵਾਨ ਪੀੜ੍ਹੀ ਭੁੱਲ ਚੁੱਕੀ ਹੈ।ਪਰ ਸਾਨੂੰ ਸਾਰਿਆਂ ਨੂੰ ਪੰਜਾਬੀ ਵਿਰਸੇ ਨੂੰ ਭੁੱਲਣਾ ਨਹੀਂ ਚਾਹੀਦਾ।ਅਕੈਡਮੀ ਦੀ …

Read More »

ਯੂਨੀਵਰਸਿਟੀ ਦਾ ਇੰਡੀਆ ਟੂਡੇ ਐਮ.ਡੀ.ਆਰ.ਏ 2024 ‘ਚ 11ਵਾਂ ਰੈਂਕ

ਅੰਮ੍ਰਿਤਸਰ 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਇੰਡੀਆ ਟੂਡੇ ਐਮ.ਡੀ.ਆਰ.ਏ ਯੂਨੀਵਰਸਿਟੀ ਰੈਂਕਿੰਗ 2024 ਵਿੱਚ ਭਾਰਤ ਦੀਆਂ ਚੋਟੀ ਦੀਆਂ ਸਰਕਾਰੀ ਯੂਨੀਵਰਸਿਟੀਆਂ ਵਿੱਚੋਂ 11ਵਾਂ ਰੈਂਕ ਪ੍ਰਦਾਨ ਕੀਤਾ ਗਿਆ ਹੈ।ਇਹ ਰੈਂਕਿੰਗ ਯੂਨੀਵਰਸਿਟੀ ਦੀ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਵਿਦਿਆਰਥੀਆਂ ਦਾ ਖੋਜ਼ ਅਤੇ ਸੰਪੂਰਨ ਵਿਕਾਸ, ਸਿੱਖਿਆ ਵਿੱਚ ਉੱਤਮਤਾ ਅਤੇ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਇੰਡੀਆ ਟੂਡੇ ਯੂਨੀਵਰਸਿਟੀ ਰੈਂਕਿੰਗ ਅਕਾਦਮਿਕ ਪ੍ਰਤਿਸ਼ਠਾ, …

Read More »

ਡਿਪਟੀ ਕਮਿਸ਼ਨਰ ਨੇ ਰੈਡ ਕਰਾਸ ਨੂੰ ਦਿੱਤੇ 15 ਕੰਪਿਊਟਰ

ਸਪੈਸ਼ਲ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ‘ਤੇ ਦਿੱਤਾ ਜ਼ੋਰ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ-ਰੈਡ ਕਰਾਸ ਸੁਸਾਇਟੀ ਘਨਸ਼ਾਮ ਥੋਰੀ ਨੇ ਅੱਜ ਰੈਡ ਕਰਾਸ ਵਲੋਂ ਤਹਿਸੀਲਪੁਰਾ ਵਿਖੇ ਚਲਾਏ ਜਾ ਰਹੇ ਕੰਪਿਊਟਰ ਟ੍ਰੇਨਿੰਗ ਸੈਂਟਰ ਦਾ ਦੌਰਾ ਕੀਤਾ।ਇਸ ਦੇ ਨਾਲ ਹੀ ਉਨਾਂ ਵਲੋਂ ਰੈਡ ਕਰਾਸ ਦੀ ਸਾਂਝੀ ਰਸੋਈ, ਵਰਕਿੰਗ ਵੁਮੈਨ ਹੋਸਟਲ ਦਾ ਦੌਰਾ ਵੀ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਨੌਜਵਾਨ …

Read More »

ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪੇਂਟਿੰਗ ਅਤੇ ਡਰਾਇੰਗ ਮੁਕਾਬਲੇ ਕਰਵਾਏ

ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪੇਂਟਿੰਗ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਤੀਸਰੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਵਲੋਂ ਬੜੇ ਹੀ ਸੁਚੱਜੇ ਢੰਗ ਨਾਲ ਬਹੁਤ ਸੋਹਣੀਆਂ ਸੀਨਰੀਆਂ, ਤਸਵੀਰਾਂ, ਕਾਰਟੂਨ ਅਤੇ ਪੇਂਟਿੰਗਾਂ ਬਣਾਈਆਂ ਗਈਆਂ।ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।ਸਕੂਲ …

Read More »

ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਬਣਾਉਣ ਦੀ ਲੋੜ – ਬੈਂਸ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਉਚੇਰੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਿਰਾਂ ਨੂੰ ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਵਿੱਚ ਬਦਲਣ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਨੌਜਵਾਨਾਂ ਦੇ ਉਦਮੀ ਅਤੇ ਹੁਨਰਮੰਦ ਬਣਨ ਵੱਲ ਕੇਂਦਰਿਤ ਹੋਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਸਾਡੀ ਜਵਾਨੀ ਦਾ ਝੁਕਾਅ ਵਿਦੇਸ਼ਾਂ ਦੀ ਧਰਤੀ ਵੱਲ ਹੈ ਅਤੇ ਜੇਕਰ ਇਹਨਾਂ ਨੂੰ ਸਿੱਖਿਆ ਹੁਨਰਮੰਦ …

Read More »

ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਂਦਿਆਂ ਸਮੂਹ ਜਗਤ ਤੇ ਹਾਜ਼ਰ ਸੰਗਤ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਆਈ.ਓ.ਟੀ ’ਤੇ ਸ਼ਾਰਟ ਟਰਮ ਕੋਰਸ ਕਰਵਾਇਆ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ) ਚੰਡੀਗੜ੍ਹ ਦੇ ਸਹਿਯੋਗ ਨਾਲ ਆਈ.ਓ.ਟੀ ਇਨੇਬਲਡ ਏਮਬੈਡਡ ਸਿਸਟਮਾਂ ’ਤੇ 7 ਰੋਜ਼ਾ ਸ਼ਾਰਟ ਟਰਮ ਕੋਰਸ ਕਾਮਯਾਬੀ ਨਾਲ ਕਰਵਾਇਆ ਗਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦਾ ਉਦੇਸ਼ ਆਈ.ਓ.ਟੀ ਅਤੇ ਏਮਬੇਡਡ ਪ੍ਰਣਾਲੀਆਂ …

Read More »