ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਆਰਟਸ ਅਤੇ ਸੋਸ਼ਲ ਸਾਇੰਸ ਵਿਭਾਗ ਵਲੋਂ ਖ਼ਾਲਸਾ ਗਲੋਬਲ ਰੀਚ ਫ਼ਾਊਡੇਸ਼ਨ ਅਤੇ ਲੰਗਰ ਚਲੈ ਗੁਰ ਸ਼ਬਦ ਸੰਸਥਾ ਦੇ ਸਹਿਯੋਗ ਨਾਲ ‘ਅੱਜ ਦੀ ਲੋੜ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਔਰਤ ਦਿਵਸ ਨੂੰ ਸਮਰਪਿਤ ਕਰਵਾਏ ਇਸ ਭਾਸ਼ਣ ਮੌਕੇ ਫ਼ਾਊਡੇਸ਼ਨ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵੂਮੈਨ ਵਿਖੇ ‘ਕਾਰਨੀਵਲ 2024’ ਕਰਵਾਇਆ ਗਿਆ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਰੰਗਾਰੰਗ ‘ਕਾਰਨੀਵਲ 2024’ ਪ੍ਰੋਗਰਾਮ ਦਾ ਕਰਵਾਇਆ ਗਿਆ।ਜਿਸ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੁਨਰ ਹਾਸਲ ਕਰਕੇ ਕਮਾਈ ਦੇ ਸਾਧਨ ਅਪਨਾਉਣ ’ਤੇ ਜ਼ੋਰ ਦਿੱਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਲਿਟਲ ਫਲਾਵਰ ਸੀਨੀਅਰ ਸੈਕੰਡਰੀ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ …
Read More »ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਦਾ ਧਾਰਮਿਕ ਸਿੱਖਿਆ ਇਮਤਿਹਾਨ ’ਚ ਅਹਿਮ ਸਥਾਨ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿੱਦਿਅਕ ਸੈਸ਼ਨ 2023-24 ਦੇ ਵਿਦਿਆਰਥੀਆਂ ਲਈ ‘ਧਾਰਮਿਕ ਸਿੱਖਿਆ ਇਮਤਿਹਾਨ’ ਕਰਵਾਇਆ ਗਿਆ।ਮੁੱਖ ਮਹਿਮਾਨ ਖਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਸਨ। ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪ੍ਰੋਗਰਾਮ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਅਨੁਕਿਰਨਜੀਤ ਕੌਰ ਵੱਲੋਂ ਦਰਸਾਏ ਗਏ ਸਿਲੇਬਸ ’ਚੋਂ ਕੁੱਲ 100 ਅੰਕਾਂ ਦੀ ਪ੍ਰਸ਼ਨਪੱਤਰੀ ਤਿੰਨ ਭਾਗਾਂ ’ਚ ਤਿਆਰ …
Read More »ਖ਼ਾਲਸਾ ਕਾਲਜ ਲਾਅ ਵਿਖੇ ਟੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਆਵਾਜਾਈ ਨਿਯਮਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਮੰਤਵ ਤਹਿਤ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਪ੍ਰਧਾਨਗੀ ‘;ਚ ‘ਟੈ੍ਰਫ਼ਿਕ ਨਿਯਮ’ ਬਾਰੇ ਸੈਮੀਨਾਰ ਕਰਵਾਇਆ ਗਿਆ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ’ਤੇ ਟੈ੍ਰਫ਼ਿਕ ਐਜ਼ੂਕੇਸ਼ਨ ਸੈਲ ਵਲੋਂ ਆਮ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਦਿਆਰਥੀਆਂ ਨੂੰ ਦੱਸਿਆ ਗਿਆ। …
Read More »ਚੀਫ਼ ਖ਼ਾਲਸਾ ਦੀਵਾਨ ਨੇ ਸਾਲ 2024-25 ਲਈ 169 ਕਰੋੜ 83 ਲੱਖ ਦਾ ਬਜਟ ਕੀਤਾ ਪਾਸ
ਚੈਰੀਟੇਬਲ ਐਜੂਕੇਸ਼ਨਲ ਟਰੱਸਟ ਦੀ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵੱਲੋਂ ਸ਼ੁਰੂਆਤ ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਸਕੂਲਾਂ, ਕਾਲਜਾਂ ਤੇ ਹੋਰ ਅਦਾਰਿਆਂ ਦਾ ਸਾਲ 2024-25 ਲਈ 169 ਕਰੋੜ 83 ਲੱਖ ਦਾ ਬਜਟ ਜਨਰਲ ਹਾਊਸ ਦੇ ਇਜਲਾਸ ਵਿੱਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ। ਡਾ. ਇੰਦਰਬੀਰ ਸਿੰਘ ਨੇ ਬਜਟ ਦੇ …
Read More »ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਦੇ ਵਜ਼ੀਫੇ ਜਾਰੀ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਗਈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਵਜ਼ੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਕਰਵਾਇਆ ‘ਮੈਥਸ ਫੈਸਟ’
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੇ ਮੈਥਸ ਕਲੱਬ ਵੱਲੋਂ ਅੰਤਰਰਾਸ਼ਟਰੀ ਗਣਿਤ ਦਿਵਸ ਨੂੰ ਸਮਰਪਿਤ ‘ਮੈਥਸ ਫੈਸਟ’ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਤੋਂ ਸਹਾਇਕ ਪ੍ਰੋਫੈਸਰ ਡਾ. ਜਤਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਸਬੰਧੀ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਮਨਦੀਪ ਕੌਰ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਰਾਸ਼ਟਰ ਪੱਧਰੀ ‘ਐਗਰੀ-ਵਰਸਿਟੀ ਵਾਇਸ ਚਾਂਸਲਰ’ ਕਨਵੈਨਸ਼ਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ‘ਭੋਜਨ ਅਤੇ ਪੌਸ਼ਟਿਕ ਸੁਰੱਖਿਆ ਅਤੇ ਕਿਸਾਨ ਭਲਾਈ: ਵਿਜ਼ਨ ਇੰਡੀਆ-2047 ਅਤੇ ਇਸ ਤੋਂ ਅੱਗੇ’ ਵਿਸ਼ੇ ’ਤੇ 47ਵੇਂ ਵਾਈਸ ਚਾਂਸਲਰਜ਼ ਕਨਵੈਨਸ਼ਨ ਕਰਵਾਈ ਗਈ।ਸ਼ੁਰੂਆਤੀ ਸੈਸ਼ਨ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ, ਜਦ ਕਿ ‘ਖੇਤੀਬਾੜੀ ਵਿਸਥਾਰ: ਆਈ.ਸੀ.ਏ.ਆਰ ਅਤੇ ਐਸ.ਏ.ਯੂ ਕਿੱਥੇ ਫਿੱਟ ਹਨ’ …
Read More »ਸਕੂਲੀ ਵਿਦਿਆਰਥੀਆਂ ਨੇ ਬਣਾਈ ਹਿਊਮਨ ਚੇਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ ਵਲੋਂ ਚੋਣ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵਲੋਂ ਹਿਊਮਨ ਚੇਨ ਬਣਾਈ ਗਈ। ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ …
Read More »‘ਕਿਛੁ ਸੁਣੀਐ ਕਿਛੁ ਕਹੀਐ’ ਦੇ ਤਹਿਤ ਕਹਾਣੀਕਾਰ ਜਿੰਦਰ ਨਾਲ ਰਚਾਇਆ ਸੰਵਾਦ
ਅੰਮ੍ਰਿਤਸਰ, 29 ਮਾਰਚ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਕਿਛੁ ਸੁਣੀਐ ਕਿਛੁ ਕਹੀਐ” ਸਮਾਗਮਾਂ ਦੇ ਤਹਿਤ ਆਪਣੀ ਨਿੱਜੀ ਫ਼ੇਰੀ ‘ਤੇ ਅਮ੍ਰਿਤਸਰ ਆਏ ਨਾਮਵਰ ਗਲਪਕਾਰ ਅਤੇ ਸੰਪਾਦਕ ਜਿੰਦਰ ਨਾਲ ਕਥਾ-ਸੰਵਾਦ ਰਚਾਇਆ ਗਿਆ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਪ੍ਰਿੰ. ਅੰਕਿਤਾ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਹੋਇਆ।ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ …
Read More »
Punjab Post Daily Online Newspaper & Print Media