Tuesday, June 16, 2026

ਸਿੱਖਿਆ ਸੰਸਾਰ

DAV Public School observes ‘Martyrs Day’

 Amritsar, January 30 (Punjab Post Bureau) – To commemorate the death anniversary of the  great freedom fighter and  Father of the Nation, Mohandas Karam Chand Gandhi, the students of DAV Public School, Lawrence Road conducted a special assembly. Gandhi ji was an Indian activist who played an important role during the independence movement. He was internationally esteemed for his doctrine …

Read More »

ਖਾਲਸਾ ਕਾਲਜ ਦੇ ਪ੍ਰਿੰਸੀਪਲ ਵਲੋਂ ‘ਐਨ.ਆਈ ਫ਼ਾਰ ਜਰਨਲਿਜ਼ਮ’ ਪੁਸਤਕ ਕੀਤੀ ਲੋਕ ਅਰਪਿਤ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਪੱਤਰਕਾਰਤਾ ਨਾਲ ਸਬੰਧਿਤ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਸਬੰਧੀ ‘ਐਨ.ਆਈ ਫ਼ਾਰ ਜਰਨਲਿਜ਼ਮ’ ਪੁਸਤਕ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਅੱਜ ਲੋਕ ਅਰਪਿਤ ਕੀਤੀ ਗਈ।ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਮੁਖੀ ਡਾ. ਸਾਨੀਆ ਮਰਵਾਹਾ ਦੁਆਰਾ ਲਿਖੀ ਗਈ ਇਹ ਪੁਸਤਕ ਵਿਦਿਆਰਥੀਆਂ ਨੂੰ ਮੀਡੀਆ ਨਾਲ ਸਬੰਧਿਤ ਹਰੇਕ ਪਹਿਲੂ ਨੂੰ ਬਾਰੀਕੀ ਨਾਲ ਜਾਣਨ ’ਚ …

Read More »

ਖ਼ਾਲਸਾ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਗਣਤੰਤਰ ਦਿਵਸ ਮਨਾਇਆ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਝੰਡਾ ਫਹਿਰਾਉਣ ਦੀ ਰਸਮ ਨੂੰ ਅਦਾ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ‘ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ’ ਕਿਤਾਬ ਰਲੀਜ਼

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸਿੱਖ ਧਰਮ ਦੇ ਅੰਤਰਰਾਸ਼ਟਰੀ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਦੂਜੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੋਕ ਅਰਪਣ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਰਲੀਜ਼ ਕੀਤੀ ਗਈ ਯਾਦਗਾਰੀ ਦਸਤਾਵੇਜ਼ੀ ਪੁਸਤਕ ਭਾਈ ਬਲਬੀਰ ਸਿੰਘ ਚੰਗਿਆੜਾ ਤੇ ਸਿੱਖ ਵਿਦਵਾਨ ਦਿਲਜੀਤ ਸਿੰਘ …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਲੋਂ ਕਰਵਾਈ ਨਰਾਇਣ ਪ੍ਰਤਿੱਭਾ ਖੋਜ਼ ਪ੍ਰੀਖਿਆ

ਭੀਖੀ, 29 ਜਨਵਰੀ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੇ ਸਰਵਹਿੱਤਕਾਰੀ ਸਿੱਖਿਆ ਸਮਿਤੀ ਜਲੰਧਰ ਵਲੋਂ ਨਰਾਇਣ ਪ੍ਰਤਿੱਭਾ ਖੋਜ਼ ਪ੍ਰੀਖਿਆ ਕਰਵਾਈ।ਜਿਸ ਵਿੱਚ ਚੌਥੀ ਤੋਂ 10ਵੀਂ ਜਮਾਤ ਦੇ 225 ਵਿਦਿਆਰਥੀਆਂ ਨੇ ਭਾਗ ਲਿਆ।ਸਥਾਨਕ ਸਕੂਲ ਤੋਂ ਇਲਾਵਾ ਸਰਵਹਿੱਤਕਾਰੀ ਵਿੱਦਿਆ ਮੰਦਰ ਬੁੱਢਲਾਡਾ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬੋਹਾ ਦੇ ਵਿਦਿਆਰਥੀ ਵੀ ਸ਼ਾਮਲ ਸਨ।ਇਹ ਪ੍ਰੀਖਿਆ ਸਰਵਹਿੱਤਕਾਰੀ ਸਿੱਖਿਆ ਸਮਿਤੀ ਜਲੰਧਰ ਵਲੋਂ ਹਰ ਸਾਲ …

Read More »

ਅਜਨਾਲਾ ਹਲਕੇ ਦੇ ਸਕੂਲਾਂ ‘ਤੇ ਖਰਚੇ ਜਾਣਗੇ 27.85 ਕਰੋੜ – ਧਾਲੀਵਾਲ

ਅਜਨਾਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਤੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਨਾਉਣ ਵੱਲ ਵੱਧ ਰਹੀ ਹੈ ਅਤੇ ਇੰਨਾਂ ਦੋਵੇਂ ਮਹੱਤਵਪੂਰਨ ਖੇਤਰਾਂ ‘ਤੇ ਸਰਕਾਰ ਵਲੋਂ ਦਿਲ ਖੋਲ੍ਹ ਕੇ ਖਰਚ ਕੀਤਾ ਜਾ ਰਿਹਾ ਹੈ।ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅਜਨਾਲਾ ਵਰਗਾ ਪਛੜਿਆ ਖੇਤਰ, …

Read More »

ਸਲਾਈਟ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਸੰਗਰੂਰ, 29 ਜਨਵਰੀ ( ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲਜੀ (ਡੀਮਡ ਯੂਨੀਵਰਸਿਟੀ) ਸਲਾਈਟ ਲੌਂਗੋਵਾਲ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਡਾਇਰੈਕਟਰ ਸਲਾਈਟ ਪ੍ਰੋ: ਮਣੀ ਕਾਂਤ ਪਾਸਵਾਨ ਨੇ ਕੀਤੀ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਾਇਰੈਕਟਰ ਪ੍ਰੋ. ਮਨੀ ਕਾਂਤ ਪਾਸਵਾਨ ਨੇ ਨਿਭਾਈ।ਸੰਸਥਾ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ।ਸੁਰੱਖਿਆ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਨੂੰ ’ਵਿਕਸਿਤ ਦੇਸ਼ਾਂ’ ਦੀ ਕਤਾਰ ’ਚ ਸ਼ਾਮਲ ਕਰਨ ਲਈ ਸਿੱਖਿਆ ਅਤੇ ਸਿਹਤ ’ਤੇ ਧਿਆਨ ਕੇਂਦਰਿਤ ਕਰਨਾ ਅਤਿਅੰਤ ਜ਼ਰੂਰੀ ਹੈ।ਜੇਕਰ ਤੈਅ ਕੀਤੇ ਟੀਚਿਆਂ ਨੂੰ ਹਾਸਲ ਕਰਨਾ ਹੈ ਤਾਂ ਭਾਰਤ, ਜੋ ਕਿ ਪਹਿਲਾਂ ਹੀ ਆਪਣੀ ਅਰਥਵਿਵਸਥਾ-2030 ਤੋਂ ਪਹਿਲਾਂ ਦੁੱਗਣੀ ਕਰਨ ਦਾ ਚਾਹਵਾਨ ਹੈ, ਨੂੰ ਕੁੱਝ ਬੁਨਿਆਦੀ ਫ਼ੈਸਲੇ ਲੈਣੇ ਹੋਣਗੇ। ਇਹ ਪ੍ਰਗਟਾਵਾ ਖ਼ਾਲਸਾ ਕਾਲਜ ਫ਼ਾਰ …

Read More »

ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਗਣਤੰਤਰ ਦਿਵਸ ਮਨਾਇਆ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਲੋਂ ਦੇਸ਼ ਦਾ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ।ਇਸ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਕੀਤੀ ਗਈ। ਐਨ.ਐਸ.ਐਸ ਅਤੇ ਐਨ.ਸੀ.ਸੀ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੇ ਨੌਜਵਾਨਾਂ ਵਿੱਚ ਅਨੁਸ਼ਾਸਨ ਅਤੇ ਸੇਵਾ ਦੀਆਂ ਕਦਰਾਂ ਕੀਮਤਾਂ ਪੈਦਾ ਕਰਨ ਲਈ ਕਾਲਜ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ।ਸੰਗੀਤ ਵਿਭਾਗ ਨੇ …

Read More »

ਅਕਾਲ ਅਕੈਡਮੀ ਰਟੌਲਾਂ ਦੇ ਬੱਚਿਆਂ ਨੇ ਕੱਢੀ ਵਿਸ਼ਾਲ ਨਸ਼ਾ ਵਿਰੋਧੀ ਰੈਲੀ

ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਪ੍ਰਿੰਸੀਪਲ ਮਨਦੀਪ ਕੌਰ ਦੀ ਅਗਵਾਈ ‘ਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਪ੍ਰਤੀ ਸੁਚੇਤ ਕਰਨ ਲਈ ਨੇੜਲੇ ਪਿੰਡ ਜਵੰਧੇ ਵਿਖੇ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਅਕਾਲ ਅਕੈਡਮੀ ਦੇ ਵੱਡੀ ਗਿਣਤੀ ‘ਚ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਭਾਗ ਲਿਆ। ਨਸ਼ਾ …

Read More »