Saturday, March 15, 2025
Breaking News

ਸਿੱਖਿਆ ਸੰਸਾਰ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਵਿਤਾ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਪ੍ਰੋਫੈਸਰ ਰਮਨਦੀਪ ਕੌਰ ਵਿਰਕ ਵਲੋਂ ਪ੍ਰਿੰਸੀਪਲ ਡਾ. ਸੁਖਦੀਪ ਕੌਰ ਦੀ ਅਗਵਾਈ ਅਧੀਨ ਅੰਤਰਾਸ਼ਟਰੀ ਮਹਿਲਾ ਦਿਵਸ ਉਪਰ “ਅੱਜ ਦੀ ਔਰਤ” ਵਿਸ਼ੇ ਉਪਰ ਕਵਿਤਾ ਲਿਖਣਾ, ਸਲੋਗਨ ਲਿਖਣਾ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਬਿਹਤਰ ਕਾਰਗੁਜ਼ਾਰੀ ਦਿਖਾਈ।ਕਵਿਤਾ ਲਿਖਣ ਵਿੱਚ ਨਵਰਾਜ …

Read More »

10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਕਾਲਜ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਂਕ ਵਿਖੇ ਹਰ ਸਾਲ ਦੀ ਤਰ੍ਹਾਂ ਐਸ.ਯੂ.ਐਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਲਾਨਾ ਪਾਰਟੀ ਦਾ ਆਯੋਜਨ ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ ਦੁਆਰਾ ਕੀਤਾ ਗਿਆ।ਇਹ ਪਾਰਟੀ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦੇ ਰੂਪ ਵਿੱਚ ਕਰਵਾਈ ਗਈ।ਪਾਰਟੀ ਦੀ ਸ਼ੁਰੂਆਤ ਪਰਮਾਤਮਾ …

Read More »

ਖ਼ਾਲਸਾ ਕਾਲਜ ਵਿਖੇ ‘ਪੰਜਾਬ ਦਾ ਭਵਿੱਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਦਮੀ ਚੰਗੀਗੜ੍ਹ ਦੇ ਸਹਿਯੋਗ ਨਾਲ ‘ਪੰਜਾਬ ਦਾ ਭਵਿੱਖ: ਤੌਖਲੇ, ਆਸਾਂ ਅਤੇ ਯੋਜਨਾਵਾਂ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਯੋਗ ਅਗਵਾਈ ਅਧੀਨ ਕਰਵਾਏ ਗਏ ਇਸ ਸਮਾਗਮ ਦਾ ਆਰੰਭ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਦੁਆਰਾ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਗੁਜਰਾਤ ਦੀ ਕਾਮਧੇਨੂੰ ’ਵਰਸਿਟੀ ਤੋਂ ਪੁੱਜੇ 65 ਵੈਟਰਨਰੀ ਵਿਦਿਆਰਥੀ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸ ਦਾ ਕਾਮਧੇਨੂ ਯੂਨੀਵਰਸਿਟੀ ਆਨੰਦ (ਗੁਜਰਾਤ) ਦੇ ਕਾਲਜ ਆਫ਼ ਵੈਟਰਨਰੀ ਸਾਇੰਸ ਦੇ 65 ਵਿਦਿਆਰਥੀਆਂ ਨੇ ਵਿੱਦਿਅਕ ਦੌਰਾ ਕੀਤਾ।ਇਸ ਵਿੱਦਿਅਕ ਦੌਰੇ ’ਚ ਇੰਟਰਐਕਟਿਵ ਸੈਸ਼ਨਾਂ, ਲਾਈਵ ਪ੍ਰਦਰਸ਼ਨਾਂ ਅਤੇ ਉਨਤ ਵੈਟਰਨਰੀ ਅਭਿਆਸਾਂ ਦਾ ਅਨੁਭਵ ਆਦਿ ਸ਼ਾਮਿਲ ਕੀਤਾ ਗਿਆ ਸੀ।ਇਸ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੀਆਂ ਸੁਸੱਜਿਤ ਪ੍ਰਯੋਗਸ਼ਾਲਾਵਾਂ, ਪਸ਼ੂ ਰਿਹਾਇਸ਼ੀ ਸਹੂਲਤ ਅਤੇ …

Read More »

ਪੰਜਾਬੀ ਗਜ਼ਲਗੋ ਵਿਜੇ ਵਿਵੇਕ ਨੂੰ ਪ੍ਰਦਾਨ ਕੀਤਾ `ਨਾਦ ਪ੍ਰਗਾਸੁ ਸ਼ਬਦ ਸਨਮਾਨ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਖ਼ਾਲਸਾ ਕਾਲਜ ਫਾਰ ਵਿਮਨ ਵਿਖੇ ਮਨਾਇਆ ਜਾ ਰਿਹਾ ਬਸੰਤ ਰੁੱਤ ਦੇ ਜਸ਼ਨਾਂ ਦਾ ਪ੍ਰਤੀਕ ਦਸਵਾਂ ਅੰਮ੍ਰਿਤਸਰ ਸਾਹਿਤ ਉਤਸਵ ਆਪਣੇ ਆਖਰੀ ਦਿਨ `ਚੜ੍ਹਿਆ ਬਸੰਤ ਕਵੀ ਦਰਬਾਰ` ਨਾਲ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ।ਅੱਜ ਦਾ ਪੂਰਾ ਦਿਨ ਪੰਜਾਬੀ ਅਤੇ ਪੰਜਾਬੀ ਦੀਆਂ ਉਪਬੋਲੀਆਂ ਦੇ ਕਵੀਆਂ ਦੀਆਂ ਰਚਨਾਵਾਂ ਨਾਲ ਪ੍ਰਵਾਨ ਚੜਿਆ।ਪੰਜਾਬੀ …

Read More »

ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਮਾਗਮ

ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਇਟ ਲੌਂਗੋਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਪੂਰੀ ਧੂਮ-ਧਾਮ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ।ਔਰਤਾਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਸ਼ਸ਼ਕਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।ਜਿਸ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਹਰੀ ਹਰ ਯਾਦਵ ਅਤੇ ਮੁੱਖ ਮਹਿਮਾਨ ਡਾ: ਵੰਦਨਾ ਕੁਕਰੇਜਾ ਵੱਲੋਂ ਦੀਪ ਜਗਾ ਕੇ …

Read More »

ਅੰਤਰਰਾਸ਼ਟਰੀ ਮਹਿਲਾ ਦਿਵਸ ਧੂਮ-ਧਾਮ ਨਾਲ ਮਨਾਇਆ

ਭੀਖੀ, 9 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਵਿੱਚ ਵੱਖ-ਵੱਖ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ ਗਈਆ।ਪ੍ਰਿੰਸੀਪਲ ਸੰਜੀਵ ਕੁਮਾਰ ਵਲੋਂ ਔਰਤ ਦੀ ਸਮਾਜ ਵਿੱਚ ਮਹੱਤਤਾ ਬਾਰੇ ਕਿਹਾ ਕਿ ਇੱਕ ਨਾਰੀ ਪਰਿਵਾਰ ਸੰਭਾਲਣ ਦੇ ਨਾਲ ਸਮਾਜ ਨੂੰ ਵੀ ਸਹੀ ਸੇਧ ਦਿੰਦੀ ਹੈ।ਸਮਾਜ ਨੂੰ ਔਰਤ ਦਾ ਸਨਮਾਨ ਕਰਨਾ ਚਾਹੀਦਾ ਹੈ।ਇਸ ਨਾਲ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਭੀਖੀ, 9 ਮਾਰਚ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਿਰ ਭੀਖੀ ਵਿਖੇ ਲੋਕ ਮਾਤਾ ਦੇਵੀ ਅਹੱਲਿਆ ਹੋਲਕਰ ਦੀ ਤ੍ਰੈ-ਸ਼ਤਾਬਦੀ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਪ੍ਰੋਗਰਾਮ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ਼੍ਰੀਮਤੀ ਸਰੋਜ, ਰੀਨਾ, ਪੱਲਵੀ, ਪ੍ਰਿਆ, ਸਿੰਮੀ, ਵੀਨੂੰ, ਤਰੁਣਾ, ਨੀਲਮ, ਕੁਸੁਮ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਕੂਲ ਪ੍ਰਿੰਸੀਪਲ ਡਾਕਟਰ ਗਗਨਦੀਪ ਪਰਾਸ਼ਰ ਨੇ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ …

Read More »

ਅੰਮ੍ਰਿਤਸਰ ਜਿਲ੍ਹੇ ਦੇ 6 ਸਕੂਲਾਂ ਨੂੰ ਬੈਸਟ ਸਕੂਲ ਅਵਾਰਡ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਿੱਖਿਆ ਦੀ ਬੇਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਸਭ ਤੋਂ ਉੱਤਮ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਦੀ ਚੋਣ ਕਰਕੇ ਚੰਡੀਗੜ ਵਿਖੇ ਕਰਵਾਏ ਇੱਕ ਸਮਾਰੋਹ ਦੌਰਾਨ ਸਕੂਲਾਂ ਨੂੰ ਬੈਸਟ ਸਕੂਲ ਸਰਟੀਫੀਕੇਟ ਅਤੇ ਇਨਾਮੀ ਰਾਸ਼ੀ ਭੇਟ ਕੀਤੀ ਗਈ ਹੈ।ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਇਸ ਸਨਮਾਨ ਲਈ …

Read More »

ਸ਼ਹੀਦ ਊਧਮ ਸਿੰਘ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇਸਟੀਚਿਊਸ਼ਨਜ਼ ਮਹਿਲਾਂ ਵਿਖੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ‘ਚ ਚੱਲ ਰਹੀ ਸੰਸਥਾ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਚੇਅਰਪਰਸਨ ਮਾਰਕਿਟ ਕਮੇਟੀ ਦਿੜ੍ਹਬਾ ਨੇ ਸ਼ਿਰਕਤ ਕੀਤੀ।ਮੁੱਖ ਮਹਿਮਾਨ ਵੱਲੋਂ ਔਰਤ ਦਿਵਸ ਨੂੰ ਸਮਰਪਿਤ ਪ੍ਰੇਰਣਾਦਾਇਕ ਭਾਸ਼ਣ …

Read More »