Thursday, May 29, 2025
Breaking News

ਸਿੱਖਿਆ ਸੰਸਾਰ

ਡਿਪਟੀ ਕਮਿਸ਼ਨਰ ਨੇ ਨੈਸ਼ਨਲ ਅਵਾਰਡ ਜੇਤੂ ਬੱਚਿਆਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਤੌਰ ਤੇ ਵਿਪਰੋ ਅਰਥੀਅਨ ਨੈਸ਼ਨਲ ਅਵਾਰਡ ਜੇਤੂ ਟੀਮ ਨਾਲ ਮੁਲਾਕਾਤ ਕੀਤੀ ਅਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਦੇ ਨਾਲ ਨਾਲ ਉਨ੍ਹਾਂ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖਾਲਸਾ ਅੰਮ੍ਰਿਤਸਰ ਦੀਆਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਚਾਂਦਨੀ, ਸੋਨਾਕਸ਼ੀ, ਪ੍ਰਭਜੋਤ ਕੌਰ, ਅਨਮੋਲਦੀਪ ਕੌਰ ਅਤੇ ਦੀਪਿਕਾ ਨੇ …

Read More »

ਆਰਮੀ ਅਗਨੀਵੀਰ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਤੇ ਫਿਜ਼ੀਕਲ ਟਰੇਨਿੰਗ 8 ਮਾਰਚ ਤੋਂ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਯੁਵਕਾਂ ਦੀ ਆਰਮੀ ਅਗਨੀਵੀਰ ਰਜ਼ਿਸਟਰੇਸ਼ਨ 8 ਮਾਰਚ 2025 ਤੋਂ ਸ਼ੁਰੂ ਹੋ ਰਹੀ ਹੈ।ਜਿਨ੍ਹਾਂ ਯੁਵਕਾਂ ਨੇ ਅਰਮੀ ਅਗਨੀਵੀਰ ਦੀ ਭਰਤੀ ਲਈ ਅਪਲਾਈ ਕਰ ਲਿਆ ਜਾਂ ਅਪਲਾਈ ਕਰਨਾ ਬਾਕੀ ਹੈ, ਉਹ ਯੁਵਕ ਜਲਦੀ ਆਰਮੀ ਅਗਨੀਵੀਰ ਦੀ …

Read More »

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਅੰਮ੍ਰਿਤਸਰ ਵਿਖੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ `ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ‘ਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨੇ …

Read More »

ਵਿਸ਼ਵ ਮੋਟਾਪਾ ਦਿਵਸ ‘ਤੇ ਲੈਕਚਰ ਦਾ ਆਯੋਜਨ

ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਵਿਸ਼ਵ ਮੋਟਾਪਾ ਦਿਵਸ `ਤੇ “ਸਿਹਤਮੰਦ ਜੀਵਨ ਲਈ ਬਦਲਦੀਆਂ ਪ੍ਰਣਾਲੀਆਂ” ਵਿਸ਼ੇ ਬਾਰੇ ਇੱਕ ਜਾਣਕਾਰੀ ਭਰਪੂਰ ਲੈਕਚਰ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਉਦੇਸ਼ ਮੋਟਾਪੇ ਦੀ ਵਧ ਰਹੀ ਚਿੰਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਦੇ ਵਿਕਲਪਾਂ ਨੂੰ ਉਤਸ਼ਾਹਿਤ ਕਰਨਾ ਸੀ।ਇਸ ਲੈਕਚਰ ਦਾ ਆਯੋਜਨ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਕਰਵਾਇਆ ਵਿਦਾਇਗੀ ਸਮਾਰੋਹ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰਵੀਂ ਜਮਾਤ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ।ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਮਾਡਲਿੰਗ ਦੇ ਮੁਕਾਬਲੇ ’ਚ ਹਿੱਸਾ ਲਿਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦਿੰਦਿਆਂ ਸਖਤ ਮਿਹਨਤ ਕਰਨ ਅਤੇ ਉਚ ਮੁਕਾਮ ਹਾਸਲ ਕਰਕੇ ਸਕੂਲ ਅਧਿਆਪਕਾਂ ਤੇ …

Read More »

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਚੈਕ ਵੰਡੇ

ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ ਦੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਦੀ ਸਹਾਇਤਾ ਲਈ ਸਕਾਲਰਸ਼ਿਪ ਚੈਕ ਵੰਡੇ ਗਏ। ਅਕਾਲ ਗਰੁੱਪ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੈਡਮ ਇੰਦਰਜੀਤ ਗਿੱਲ ਵਲੋਂ 60 ਦੇ ਕਰੀਬ ਲੋੜਵੰਦ ਵਿਦਿਆਰਥੀਆਂ ਨੂੰ 468500/- ਰੁਪਏ ਦੇ ਚੈਕ ਤਕਸੀਮ ਕੀਤੇ ਗਏ।ਸਮਾਰੋਹ ਦੌਰਾਨ ਪ੍ਰੋਫੈਸਰ …

Read More »

ਪੀ.ਐਮ ਇੰਟਰਨਸ਼ਿਪ ਸਕੀਮ ਲਈ ਅਪਲਾਈ 12 ਮਾਰਚ ਤੱਕ – ਸੀ.ਈ.ਓ ਤੀਰਥਪਾਲ ਸਿੰਘ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ ਆਰੰਭੀ ਪੀ.ਐਮ ਇੰਟਰਨਸ਼ਿਪ ਸਕੀਮ ਅਧੀਨ ਸਾਲ 2024-25 ਲਈ 1.25 ਲੱਖ ਇੰਟਰਨਸ਼ਿਪ ਦੇਣ ਦਾ ਟੀਚਾ ਮਿੱਥਿਆ ਗਿਆ ਹੈ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਸੀ.ਈ.ਓ ਤੀਰਥਪਾਲ ਸਿੰਘ ਨੇ ਦੱਸਿਆ ਕਿ ਇੰਟਰਨਸ਼ਿਪ ਮੌਕੇ ਤੇਲ, ਗੈਸ, ਊਰਜ਼ਾ, ਯਾਤਰਾ, ਪ੍ਰਹੁਣਾਚਾਰੀ, ਆਟੋਮੋਟਿਵ ਤੇ ਬੈਕਿੰਗ ਅਤੇ ਵਿੱਤੀ ਸੇਵਾਵਾਂ ਆਦਿ ਸਮੇਤ 24 ਖੇਤਰਾਂ ਵਿੱਚ ਮਿਲਦੇ ਹਨ।ਉਨ੍ਹਾਂ ਨੇ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖੂਨਦਾਨ ਕਰਨ ਦੇ ਨਾਲ ਕਈ ਅਨਮੋਲ ਜ਼ਿੰਦੜੀਆਂ ਬਚਾਈਆਂ ਜਾ ਸਕਦੀਆਂ ਹਨ ਅਤੇ ਕਤਰਾ ਕਤਰਾ ਇਕੱਠਾ ਕਰ ਕੇ ਕੀਤਾ ਗਿਆ ਖੂਨ ਜ਼ਰੂਰਤਮੰਦ ਮਰੀਜ਼ਾਂ ਲਈ ਵਰਦਾਨ ਸਿੱਧ ਹੁੰਦਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ …

Read More »

ਖਾਲਸਾ ਕਾਲਜ ਲਾਅ ਵਿਖੇ ‘ਔਰਤਾਂ ਦਾ ਜਿਨਸੀ ਸ਼ੋਸ਼ਣ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਲੀਗਲ ਏਡ ਕਲੀਨਿਕ ਵਲੋਂ ‘ਔਰਤਾਂ ਦਾ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ-2013’ ਵਿਸ਼ੇ ’ਤੇ ਇੱਕ ਰੋਜ਼ਾ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ: ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੰਮ ਵਾਲੀ ਥਾਂ ’ਤੇ ਔਰਤਾਂ ਨੂੰ ਦਰਪੇਸ਼ ਜਿਨਸੀ ਸ਼ੋਸ਼ਣ ਦੇ …

Read More »

ਪਾਣੀ ਦੀ ਸੰਭਾਲ ਅਤੇ ਅੰਮ੍ਰਿਤਸਰ ਵਿੱਚ ਸਤਹੀ ਪਾਣੀ ਦੀ ਲੋੜ `ਤੇ ਜੀ.ਐਨ.ਡੀ.ਯੂੂ ਵਿਖੇ ਸੈਮੀਨਾਰ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੂਰਮਣੀਆਂ) – ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਤਹਿਤ ਕਾਰਪੋਰੇਸ਼ਨ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਅਨੁਸਾਰ ਅਤੇ ਜੀ.ਐਨ.ਡੀ.ਯੂ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਪਾਣੀ ਦੀ ਸੰਭਾਲ ਅਤੇ ਅੰਮ੍ਰਿਤਸਰ ਵਿੱਚ ਪਾਣੀ ਦੀ ਸਪਲਾਈ ਲਈ ਧਰਤੀ ਹੇਠਲੇ ਪਾਣੀ ਦੀ ਬਜ਼ਾਏ ਸਤਹੀ ਪਾਣੀ ਦੀ ਵਰਤੋਂ ਕਰਨ ਦੀ ਜਰੂਰਤ ਬਾਰੇ ਇੱਕ ਜਾਗਰੂਕਤਾ ਸੈਮੀਨਾਰ ਨਗਰ …

Read More »