Tuesday, September 29, 2026

ਸਿੱਖਿਆ ਸੰਸਾਰ

ਬੱਚਿਆਂ ਨੂੰ ਖਵਾਈਆਂ ਅਲਬੈਂਡਾਜੋਲ ਦੀਆਂ ਗੋਲੀਆਂ

ਭੀਖੀ, 6 ਫਰਵਰੀ (ਕਮਲ ਜ਼ਿੰਦਲ) – ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਡੀ ਵਾਰਮਿੰਗ ਦਿਵਸ ਮੌਕੇ ਸਿਹਤ ਵਿਭਾਗ ਭੀਖੀ ਵਲੋਂ ਐਸ.ਐਮ.ਓ ਡਾ. ਹਰਦੀਪ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਅਲਬੈਡਾਂਜੋਲ ਦੀਆਂ ਗੋਲੀਆਂ ਦਿੱਤੀਆ ਗਈਆਂ।ਸਿਹਤ ਸੁਪਰਵਾਜਿਰ ਗੁਰਦੀਪ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ 1 ਤੋਂ 19 ਸਾਲ ਤੱਕ ਦੇ ਬੱਚਿਆਂ/ਕਿਸ਼ੋਰਾਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ, ਤਾਂ ਕਿ …

Read More »

ਯੂਨੀਵਰਸਿਟੀ ਵਿਖੇ `ਸਫਲ ਕਰੀਅਰ ਲਈ ਜੀਵਨ ਹੁਨਰਾਂ ਦੀ ਮਹੱਤਤਾ `ਤੇ ਭਾਸ਼ਣ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ `ਸਫਲ ਕਰੀਅਰ ਲਈ ਜੀਵਨ ਹੁਨਰਾਂ ਦੀ ਮਹੱਤਤਾ` ਵਿਸ਼ੇ `ਤੇ ਭਾਸ਼ਣ ਦਾ ਆਯੋਜਨ ਕਰਵਾਇਆ ਗਿਆ।ਸ੍ਰੀਮਤੀ ਮਨਿੰਦਰ ਸਚਦੇਵ, ਸਾਬਕਾ ਸੀ.ਬੀ.ਆਈ ਅਧਿਕਾਰੀ ਨੇ ਇੰਜਨੀਅਰਿੰਗ, ਐਮ.ਬੀ.ਏ, ਸਾਇੰਸਜ਼ ਅਤੇ ਲਾਈਫ ਸਾਇੰਸਜ਼ ਫੈਕਲਟੀ ਦੇ ਵਿਦਿਆਰਥੀਆਂ ਨੂੰ ਜੀਵਨ ਹੁਨਰਾਂ …

Read More »

ਟਰੈਫਿਕ ਐਜੂਕੇਸ਼ਨ ਸੈਲ ਨੇ ਸ਼੍ਰੋਮਣੀ ਕਮੇਟੀ ਦੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐਚ.ਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਟਰਾਂਸਪੋਰਟ ਡਰਾਈਵਰਾਂ ਨੁੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ।ਡਰਾਇਵਰਾਂ ਨੂੰ ਦੱਸਿਆ ਗਿਆ ਕਿ ਆਪਣੇ ਵਹੀਕਲਾਂ ਉਹ ਵਾਹਣ ਘੱਟ ਰਫ਼ਤਾਰ ‘ਚ ਚਲਾਉਣ।ਡਿਊਟੀ ‘ਤੇ ਆਉਣ ਅਤੇ ਜਾਣ ਸਮੇਂ …

Read More »

ਮਹਾਰਿਸ਼ੀ ਦਇਆਨੰਦ ਸਰਸਵਤੀ ਜੀ ਦੀ 200ਵੀਂ ਜੈਅੰਤੀ 5 ਫਰਵਰੀ ਨੂੰ

ਡੀ.ਏ.ਵੀ ਰੈਡ ਕਰਾਸ ਸਕੂਲ ਫ਼ਾਰ ਸਪੈਸ਼ਲ ਚਿਲਡਰਨ ਵਿਖੇ ਵਿਸ਼ੇਸ਼ ਸਮਾਰੋਹ ਅੰਮ੍ਰਿਤਸਰ, 4 ਫਰਵਰੀ (ਜਗਦੀਪ ਸਿੰਘ) – ਆਰੀਆ ਰਤਨ ਪਦਮ ਸ਼੍ਰੀ ਅਵਾਰਡੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ, ਅਤੇ ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਅਸ਼ੀਰਵਾਦ, ਪ੍ਰੇਰਨਾ, ਸੁਯੋਗ ਮਾਰਗਦਰਸ਼ਨ ਅਤੇ ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਅਗਵਾਈ ‘ਚ ਮਹਾਨ ਚਿੰਤਕ, ਸਮਾਜ ਸੁਧਾਰਕ ਅਤੇ ਆਰੀਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ …

Read More »

ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਮੈਡੀਕਲ ਕੈਂਪ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਐਸ.ਐਮ.ਓ ਲੌਂਗੋਵਾਲ ਡਾ. ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੀ.ਐਮ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਅਮਨਦੀਪ ਭਾਰਤੀ ਦੁਆਰਾ ਬੱਚਿਆਂ ਦਾ ਚੈਕਅਪ ਕਰਕੇ ਦਵਾਈਆਂ ਦਿੱਤੀਆਂ ਗਈਆਂ। ਕੈਂਪ ਤੋਂ ਬਾਅਦ ਡਾ. ਅਮਨਦੀਪ ਭਾਰਤੀ ਨੇ ਵਿਸ਼ਵ ਕੈਂਸਰ ਦਿਵਸ ਅਤੇ ਅਨੀਮੀਆ (ਖੂਨ ਦੀ ਕਮੀ) …

Read More »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਖ਼ਾਲਸਾ ਕਾਲਜ ਵਿਖੇ ਕਿਸਾਨ ਸਿਖਲਾਈ ਕੇਂਦਰ ਦਾ ਦੌਰਾ

ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸਰਕਾਰੀ ਸਕੂਲ ਜੱਬੋਵਾਲ ਦੇ ਵਿਦਿਆਰਥੀਆਂ ਨੇ ਐਨ.ਐਸ.ਕਿਊ.ਈ ਸਕੀਮ ਤਹਿਤ ਵਿਦਿਅਕ ਦੌਰਾ ਅਤੇ ਸਿਖਲਾਈ ਪ੍ਰੋਗਰਾਮ ਕੀਤਾ।ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤੀਬਾੜੀ ਅਭਿਆਸਾਂ ਦੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਉਕਤ ਦੌਰਾ ਨਾ ਸਿਰਫ਼ ਸਿਧਾਂਤਕ ਸਿੱਖਣ ਦਾ ਮੌਕਾ ਸੀ, …

Read More »

ਜੰਡਿਆਲਾ ਗੁਰੂ ਵਿਖੇ ਪਲੇਸਮੈਂਟ ਕੈਂਪ 5 ਫਰਵਰੀ ਨੂੰ, ਕੈਬਨਿਟ ਮੰਤਰੀ ਈ.ਟੀ.ਓ ਕਰਨਗੇ ਉਦਘਾਟਨ

ਅੰਮ੍ਰਿਤਸਰ, 4 ਫਰਵਰੀ (ਸੁਲ਼ਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ੳ ਦੇ ਆਦੇਸ਼ਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 5 ਫਰਵਰੀ ਦਿਨ ਸੋਮਵਾਰ ਸਵੇਰੇ 9.30 ਵਜੇ ਜੰਡਿਆਲਾ ਗੁਰੂ ਵਿਖੇ ਪਲੇਸਮੈਂਟ, ਸਵੈ-ਰੋਜ਼ਗਾਰ ਅਤੇ ਸਕਿੱਲ ਡਿਵੈਲਪਮੈਂਟ ਕੈਂਪ ਲਗਾਇਆ ਜਾਣਾ ਹੈ।ਇਸ ਵਿੱਚ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ, ਪੰਜਾਬ ਸਟੇਟ ਰੂਰਲ ਲਾਈਵਲੀਹੁਡ ਮਿਸ਼ਨ ਜਿਲ੍ਹਾ ਉਦਯੋਗ ਕੇਂਦਰ, ਐਸ.ਸੀ ਕਾਰਪੋਰੇਸ਼ਨ ਅਤੇ ਪੰਜਾਬ …

Read More »

ਟਰੈਫਿਕ ਐਜੂਕੇਸ਼ਨ ਸੈਲ ਨੇ ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – 15 ਜਨਵਰੀ 2024 ਤੋਂ 14 ਫਰਵਰੀ 2024 ਤੱਕ ਮਨਾਏ ਜਾ ਰਹੇ ਨੈਸ਼ਨਲ ਰੋਡ ਸੇਫਟੀ ਮਹੀਨੇ ਨੂੰ ਮੁੱਖ ਰੱਖਦਿਆਂ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐਚ.ਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਸ਼ਿਵਾਲਾ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਲਗਾ ਕੇ ਸਕੂਲ ਦੇ ਬੱਚਿਆਂ ਨੂੰ …

Read More »

ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਚੋਣਾਂ ਲਈ ਭਾਈ ਵੀਰ ਸਿੰਘ ਜੀ ਦੀ ਸੋਚ ਨੂੰ ਸਮਰਪਿਤ ਗਰੁੱਪ ਵੱਲੋਂ ਉਮੀਦਵਾਰਾਂ ਦਾ ਐਲਾਨ

ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੀ ਜਨਰਲ ਕਮੇਟੀ ਦੀਆਂ ਚੋਣਾਂ ਲਈ ਦੀਵਾਨ ਦੇ ਮੋਢੀ ਰਤਨਾਂ ਵਿਚ ਸ਼ਾਮਲ ਭਾਈ ਵੀਰ ਸਿੰਘ ਜੀ ਦੀ ਸੋਚ ਨੂੰ ਸਮਰਪਿਤ ਡਾ: ਨਿੱਜਰ ਦੇ ਗਰੁੱਪ ਵੱਲੋਂ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਦੀਵਾਨ ਦੇ …

Read More »

ਖ਼ਾਲਸਾ ਕਾਲਜ ਨੂੰ ਨੈਕ ਨੇ ਪ੍ਰਦਾਨ ਕੀਤਾ ਏ-ਪਲੱਸ ਗ੍ਰੇਡ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ, ਬੰਗਲੌਰ ਵਲੋਂ ਏ-ਪਲੱਸ ਗ੍ਰੇਡ ਨਾਲ ਨਿਵਾਜ਼ਿਆ ਗਿਆ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਅਤੇ ਸਟਾਫ਼ ਦੀ ਸਖ਼ਤ ਮਿਹਨਤ ਅਤੇ ਲਗਨ ਸਦਕਾ …

Read More »