Tuesday, September 29, 2026

ਸਿੱਖਿਆ ਸੰਸਾਰ

ਕਵੀਸ਼ਰੀ ਮੁਕਾਬਲਿਆਂ ‘ਚ ਅਕਾਲ ਅਕੈਡਮੀ ਉਭਿਆ ਦੀ ਚੜ੍ਹਤ ਰਹੀ

ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖਾਲਸਾ ਪੰਥ ਸਥਾਪਨਾ ਸਮੇਂ ਪੰਜ਼ ਪਿਆਰਿਆਂ ਵਿੱਚ ਸ਼ਾਮਲ ਭਾਈ ਹਿੰਮਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵੀਸ਼ਰੀ ਗਾਇਨ ਮੁਕਾਬਲੇ ਸਥਾਨਕ ਸ਼ਹੀਦ ਭਾਈ ਹਿੰਮਤ ਸਿੰਘ ਯਾਦਗਾਰੀ ਧਰਮਸ਼ਾਲਾ ਵਿਖੇ ਪ੍ਰਬੰਧਕ ਕਮੇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਸਾਂਝੇ ਉਪਰਾਲੇ ਅਧੀਨ ਕਰਵਾਏ ਗਏ।ਜਗਰੂਪ ਸਿੰਘ ਜੱਗੀ ਪ੍ਰਧਾਨ ਕਮੇਟੀ, …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਪਾਸ ਕੀਤੀ ਯੂ.ਜੀ.ਸੀ ਨੈਟ ਪ੍ਰੀਖਿਆ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਬੈਚਲਰ ਇਨ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਪੱਤਰਕਾਰੀ ਅਤੇ ਜਨ-ਸੰਚਾਰ ’ਚ ਯੂ.ਜੀ.ਸੀ ਨੈਟ ਪ੍ਰੀਖਿਆ ਪਾਸ ਕੀਤੀ ਹੈ।ਉਹ 2019 ’ਚ ਪਾਸ ਆਊਟ ਹੋ ਕੇ ਇਸ ਸਮੇਂ ਕਾਲਜ ਵਿਖੇ ਹੀ ਬਤੌਰ ਅਸਿਸਟੈਂਟ ਪ੍ਰੋਫੈਸਰ ਵਜੋਂ ਸੇਵਾ ਨਿਭਾਅ ਰਹੇ ਹਨ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਸਕੀਰਤ ਸਿੰਘ ਨੂੰ …

Read More »

ਯੂਨੀਵਰਸਿਟੀ ਵਿਖੇ ਸ. ਨਾਨਕ ਸਿੰਘ ਯਾਦਗਾਰੀ ਭਾਸ਼ਣ ਅਤੇ ਅਲੂਮਨੀ ਮੀਟ 25 ਜਨਵਰੀ ਨੂੰ

ਅੰਮ੍ਰਿਤਸਰ, 19 ਜਨਵਰੀ (ਸੁਖੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਦੇ ਸਹਿਯੋਗ ਨਾਲ 25 ਜਨਵਰੀ 2024 ਨੂੰ ਸਵੇਰੇ 11.00 ਵਜੇ ਦੂਜਾ ਸ. ਨਾਨਕ ਸਿੰਘ ਯਾਦਗਾਰੀ ਭਾਸ਼ਣ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਚ ਕਰਵਾਇਆ ਜਾ ਰਿਹਾ ਹੈ ਡੀਨ ਅਲੂਮਨੀ ਡਾ. ਅਤੁਲ ਖੰਨਾ ਨੇ ਦੱਸਿਆ …

Read More »

ਫੂਡ ਸੇਫਟੀ ਐਂਡ ਸਟੈਂਡਰਡਜ਼ ਵੱਲੋਂ ਯੂਨੀਵਰਸਿਟੀ ਨੂੰ `ਈਟ ਰਾਈਟ ਕੈਂਪਸ` ਸਰਟੀਫਿਕੇਟ ਪ੍ਰਦਾਨ

ਅੰਮ੍ਰਿਤਸਰ, 19 ਜਨਵਰੀ (ਸੁਖੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (ਢਸ਼ਸ਼ਅੀ) ਤੋਂ ‘ਈਟ ਰਾਈਟ ਕੈਂਪਸ’ ਸਰਟੀਫਿਕੇਟ ਪ੍ਰਾਪਤ ਕਰਕੇ ਵਿਦਿਆਰਥੀਆਂ ਪ੍ਰਤੀ ਆਪਣੀ ਇੱਕ ਵਾਰ ਫਿਰ ਵਚਨਬੱਧਤਾ ਦੁਹਰਾਈ ਹੈ।ਇਹ ਮਾਨਤਾ ਆਪਣੇ ਕੈਂਪਸ ਦੇ ਅੰਦਰ ਸੁਰੱਖਿਅਤ, ਸਿਹਤਮੰਦ ਅਤੇ ਟਿਕਾਊ ਭੋਜਨ ਪ੍ਰਦਾਨ ਹੋਣ ਦਾ ਪ੍ਰਮਾਣ ਹੈ। `ਈਟ ਰਾਈਟ ਕੈਂਪਸ` ਪ੍ਰਮਾਣੀਕਰਣ ਵਿਦਿਅਕ ਸੰਸਥਾਵਾਂ ਵਿੱਚ ਸੁਰੱਖਿਅਤ ਅਤੇ …

Read More »

ਲੜਕੀਆਂ ਲਈ ਸਰਕਾਰੀ ਨੌਕਰੀਆਂ ਦੀਆਂ ਤਿਆਰੀ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਅਜੋਕੇ ਸਮੇਂ ‘ਚ ਲੜਕੀਆਂ ਨੂੰ ਆਤਮ ਨਿਰਭਰ ਬਣਨ ਅਤੇ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਘਨਸ਼ਾਮ ਥੋਰੀ ਨੇ ਕੀਤਾ।ਉਨਾਂ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ “ਬੇਟੀ ਬਚਾਓ, ਬੇਟੀ ਪੜਾਓ “ਸਕੀਮ ਅਧੀਨ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੀਆਂ ਪ੍ਰਤੀਯੋਗੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਲੱਗਾ 7 ਰੋਜ਼ਾ ਐਨ.ਐਸ.ਐਸ ਕੈਂਪ

ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਐਨ.ਐਸ.ਐਸ ਯੂਨਿਟ ਨੇ ਇੱਕ ਹਫ਼ਤੇ ਦੇ ਐਨ.ਐਸ.ਐਸ ਕੈਂਪ ਦੌਰਾਨ ਸਮਾਜ ਸੇਵਾ ਪ੍ਰੋਗਰਾਮਾਂ ਦੀ ਲੜੀ ਦਾ ਆਯੋਜਨ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਸਮਾਜ ਦੀ ਸੇਵਾ ਕਰਨ ਵਾਸਤੇ ਬਣਾਏ ਜਾਂਦੇ ਹਨ।ਉਹਨਾਂ ਨੇ ਕਿਹਾ ਕਿ ਵਾਤਾਵਰਣ ਜਾਗਰੂਕਤਾ, ਸਿਖਿਅਕ ਸਹਾਇਤਾ ਅਤੇ ਸਮਾਜਿਕ ਮੇਲ-ਜੋਲ ਦੇ ਖੇਤਰ ਵਿੱਚ ਪਹਿਲ …

Read More »

ਸਲਾਇਟ ਵਿਖੇ ਇਕ ਹਫ਼ਤੇ ਦਾ ਸ਼ਾਰਟ ਟਰਮ ਕੋਰਸ ਸਫਲਤਾ ਪੂਰਵਕ ਸਮਾਪਤ

ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸਲਾਇਟ (ਡੀਮਡ ਯੂਨੀਵਰਸਿਟੀ) ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਅਡਵਾਂਸਮੈਂਟਸ ਇਨ ਮਟੀਰੀਅਲ ਪ੍ਰੋਸੈਸਿੰਗ ਤੇ ਐਡੀਟਿਵ ਮੈਨੂਫੈਕਚਰਿੰਗ ‘ਤੇ ਇਕ ਹਫ਼ਤੇ ਦਾ ਸ਼ਾਰਟ ਟਰਮ ਕੋਰਸ (ਹਾਈਬ੍ਰਿਡ ਮੋਡ) ਕਰਵਾਇਆ ਗਿਆ।ਸਮਾਗਮ ਦੇ ਕੋਆਰਡੀਨੇਟਰ ਪ੍ਰੋ. ਸ਼ੰਕਰ ਸਿੰਘ ਅਤੇ ਸਹਿ. ਕੋਆਰਡੀਨੇਟਰ ਪ੍ਰੋ. ਇੰਦਰ ਰਾਜ ਸਿੰਘ ਅਤੇ ਇੰਜ. ਦਿਵੇਸ਼ ਭਾਰਤੀ ਅਤੇ ਚੇਅਰਪਰਸਨ ਪ੍ਰੋਫੈਸਰ ਏ.ਐਸ ਸ਼ਾਹੀ …

Read More »

ਰਾਜ ਸਭਾ ਮੈਂਬਰ ਬਾਂਸਲ ਨੇ ਇਤਿਹਾਸਕ ਖਾਲਸਾ ਕਾਲਜ ਦਾ ਕੀਤਾ ਦੌਰਾ

ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਉੱਤਰਾਖੰਡ ਤੋਂ ਰਾਜ ਸਭਾ ਮੈਂਬਰ ਨਰੇਸ਼ ਬਾਂਸਲ ਨੇ ਅੱਜ ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਦਾ ਦੌਰਾ ਕੀਤਾ।ਉਨ੍ਹਾਂ ਨੇ 1892 ਤੋਂ ਸਮਾਜ ਦੀ ਵਿੱਦਿਅਕ ਖੇਤਰ ’ਚ ਸੇਵਾ ਕਰ ਰਹੀ ਸਿਰਮੌਰ ਸੰਸਥਾ ਦੀ ਸ਼ਲਾਘਾ ਕਰਦਿਆਂ ਇਥੋਂ ਦੀ ਵਿਰਾਸਤੀ ਇਮਾਰਤ ਅਤੇ ਭਵਨ ਨਿਰਮਾਣ ਕਲਾ ਦੇ ਨਮੂਨੇ ਨੂੰ ਸਲਾਹਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ …

Read More »

ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਵੱਲੋਂ ਸਟਾਰਟ-ਅੱਪ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪਰਿਨਿਓਰਸ਼ਿਪ ਐਂਡ ਇਨੋਵੇਸ਼ਨ ਵੱਲੋਂ ਸਟਾਰਟ-ਅੱਪ ਜਾਗਰੂਕਤਾ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ ਗਈ।ਜਿਸ ਦਾ ਮੁੱਖ ਉਦੇਸ਼ ਉੱਦਮਤਾ ਨੂੰ ਉਤਸ਼ਾਹਤ ਕਰਨਾ ਸੀ।ਇਸ ਪ੍ਰੋਗਰਾਮ ਵਿੱਚ ਉਦਯੋਗ ਦੇ ਮਾਹਿਰਾਂ ਅਤੇ ਵਿਸ਼ੇਸ਼ ਬੁਲਾਰਿਆਂ ਨੇ ਸ਼ਮੂਲੀਅਤ ਕੀਤੀ। ਇਸ ਸਟਾਰਟਅੱਪ ਪ੍ਰੋਗਰਾਮ ਵਿਚ 19 ਰਜਿਸਟਰਡ ਸਟਾਰਟਅੱਪ ਅਤੇ ਹੋਰ ਉੱਦਮੀਆਂ ਸਮੇਤ ਲਗਭਗ 40 ਵਿਅਕਤੀਆਂ ਨੇ …

Read More »

ਸਟੱਡੀ ਸਰਕਲ ਵਲੋਂ ਆਗਮਨ ਪੁਰਬ ਨੂੰ ਸਮਰਪਿਤ ‘ਸ਼ਬਦ ਗਾਇਨ ਤੇ ਰੰਗ ਭਰੀਏ ਮੁਕਾਬਲੇ’ ਆਯੋਜਿਤ

ਸੰਗਰਰ, 16 ਜਨਵਰੀ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਅਤੇ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਅਧੀਨ ਸ਼ਬਦ ਗਾਇਨ ਮੁਕਾਬਲੇ ਅਤੇ ਰੰਗ ਭਰੀਏ ਮੁਕਾਬਲੇ ਕਰਵਾਏ ਗਏ।ਕਮੇਟੀ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਜੀਤ ਸਿੰਘ ਸੋਬਤੀ ਦੇ ਨਾਲ ਸੁਰਿੰਦਰ …

Read More »