Tuesday, September 29, 2026

ਸਿੱਖਿਆ ਸੰਸਾਰ

ਵਿਦਿਆਰਥੀਆਂ ਦਾ ਰਿਹਾਇਸ਼ੀ ਵਿੰਟਰ ਕੈਂਪ 23 ਤੋਂ 31 ਦਸੰਬਰ ਤੱਕ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ ਵਲੋਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਰਿਹਾਇਸ਼ੀ ਵਿੰਟਰ ਕੈਂਪ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ 23-12-2023 ਤੋਂ 31-12-2023 ਤੱਕ ਲੱਗ ਰਿਹਾ ਹੈ।ਕੈਂਪ ਵਿੱਚ ਭਾਗ ਲੈਣ ਲਈ ਸਕੂਲ ਆਫ ਐਮੀਨਸ ਦੇ ਪ੍ਰਿੰਸੀਪਲਾਂ ਵਲੋਂ ਸਾਰੇ ਹੀ ਵਿਦਿਆਰਥੀਆਂ ਦੀ ਓਰੀਐਂਟੇਅਨ ਕਰਕੇ ਉਨਾਂ ਨੂੰ ਕੈਂਪ ਸਬੰਧੀ ਜਾਗਰੂਕ ਕੀਤਾ ਗਿਆ।ਸਿਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਤੋਂ …

Read More »

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਭੀਖੀ, 23 ਦਸੰਬਰ (ਕਮਲ ਜ਼ਿੰਦਲ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਪਾਤਸ਼ਾਹੀ ਨੌਵੀਂ ਪਿੰਡ ਧਲੇਵਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਬੱਚਿਆਂ ਨੇ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਬੱਚਿਆਂ …

Read More »

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ

ਭੀਖੀ, 23 ਦਸੰਬਰ (ਕਮਲ ਜ਼ਿੰਦਲ) – ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ।ਇਸ ਦਿਨ ਸਾਰੇ ਵਿਦਿਆਰਥੀ ਸਿਰ ‘ਤੇ ਸੋਹਣੀਆਂ ਦਸਤਾਰਾਂ ਸਜਾ ਕੇ ਸਕੂਲ ਵਿੱਚ ਆਏ।ਸਿੱਖ ਧਰਮ ਬਾਰੇ ਜਾਣਕਾਰੀ ਦਿੰਦਾ ਇੱਕ ਕੁਇਜ਼ ਕੰਪੀਟੀਸ਼ਨ ਕਰਵਾਇਆ ਗਿਆ।ਸ਼ਬਦ ਕੀਰਤਨ, ਜਪੁਜੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਹਫਤੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਦੇ ਬੱਚਿਆਂ ਨੇ ਇਸ ਸਮਾਰੋਹ ਵਿੱਚ ਸਿੱਖ ਇਤਿਹਾਸਕ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੇ ਚਿੜੀਆਘਰ-ਬੀੜ ਤਲਾਬ ਦਾ ਵਿਦਿਅਕ ਟੂਰ ਲਗਾਇਆ

ਗੋਨਿਆਣਾ ਖੁਰਦ, 22 ਦਸੰਬਰ (ਪਰਮ ਰਾਮਗੜ੍ਹੀਆ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਚਿੜੀਆਘਰ-ਬੀੜ ਤਲਾਬ ਬਠਿੰਡਾ ਵਿਖੇ ਲਗਾਇਆ ਗਿਆ।ਟੂਰ ਦੌਰਾਨ ਵਿਦਿਆਰਥੀਆਂ ਦੀ ਅਗਵਾਈ ਹੈਡਮਿਸਟ੍ਰੈਸ ਸ੍ਰੀਮਤੀ ਲਵਲੀਨ ਰਾਣੀ, ਸ਼ਮਸ਼ੇਰ ਸਿੰਘ ਪੰਜਾਬੀ ਮਾਸਟਰ ਅਤੇ ਸੇਵਕ ਸਿੰਘ ਪੀ.ਟੀ.ਆਈ ਕੀਤੀ।ਸਭ ਤੋਂ ਪਹਿਲਾਂ ਵਿਦਿਆਰਥੀਆਂ …

Read More »

ਬੰਧਨ ਬੈਂਕ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 9 ਵਿਦਿਆਰਥੀਆਂ ਦੀ ਚੋਣ

ਅੰਮ੍ਰਿਤਸਰ 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮਬੀਏ ਕੋਰਸ ਦੇ 9 ਵਿਦਿਆਰਥੀਆਂ ਨੂੰ ਬੰਧਨ ਬੈਂਕ ਵੱਲੋਂ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ।ਉਨ੍ਹਾਂ ਨੂੰ ਇਹ ਪੇਸ਼ਕਸ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਕਰਵਾਈ ਗਈ ਬੰਧਨ ਬੈਂਕ ਦੀ ਕੈਂਪਸ ਪਲੇਸਮੈਂਟ ਡਰਾਈਵ ਮੌਕੇ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਅੰਤਰਰਾਸ਼ਟਰੀ ਮਿਲਟਸ ਡੇਅ ਮਨਾਇਆ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਫ਼ਸਟ ਪੰਜਾਬ ਗਰਲਜ਼ ਬਟਾਲੀਅਨ ਤੇ 24 ਪੰਜਾਬ ਬਟਾਲਿਅਨ ਆਰਮੀ ਵਿੰਗ ਐਨ.ਸੀ.ਸੀ ਦੇ ਕੈਡਿਟਾਂ ਵੱਲੋਂ ਅੰਤਰਰਸ਼ਟਰੀ ਮਿਲਟਸ ਡੇਅ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਕੈਂਡਿਟਾਂ ਨੂੰ ਸੰਬੋਧਨ ਕਰਦਿਆਂ ਪੰਜ਼ ਪ੍ਰਕਾਰ ਦੇ ਮੋਟੇ ਅਨਾਜ ਬਾਰੇ ਫਾਇਦੇ, ਬਣਾਉਣ ਦੇ …

Read More »

ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬਲਰਾਜ ਸਿੰਘ (ਡਿਪਟੀ ਡੀ.ਈ.ਓ) ਕਮਡੈਡੀ ਕੇਟਿਡ ਏ.ਈ.ਆਰ.ਓ ਅਤੇ ਦੀ ਅਗਵਾਈ ਵਿੱਚ 016-ਅੰਮ੍ਰਿਤਸਰ ਪੱਛਮੀ ਦੇ ਅਧੀਨ ਆਉਦੇ ਖੇਤਰ ਵਿੱਚ ਵੋਟਰਾਂ ਲਈ ਈ.ਵੀ.ਐਮਜ ਅਤੇ ਵੀ.ਵੀ.ਪੈਟ ਮਸ਼ੀਨ ਦੀ ਡੈਮੋਸ਼ਟਰੇਸ਼ਨ ਸੁਪਰਵਾਈਜ਼ਰ ਬਲਜੀਤ ਸਿੰਘ ਦੇ ਅਧੀਨ ਇਹ …

Read More »

ਖ਼ਾਲਸਾ ਕਾਲਜ ਵਿਖੇ ਮਾਨਸਿਕ ਸਿਹਤ ਮੁੱਦੇ ’ਤੇ ਸੈਸ਼ਨ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮਨੋਵਿਗਿਆਨ ਅਤੇ ਸਮਾਜ ਸ਼ਾਸਤਰ ਵਿਭਾਗ ਵੱਲੋਂ ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ ਦੇ ਸਹਿਯੋਗ ਨਾਲ ਮਾਨਸਿਕ ਸਿਹਤ ਮੁੱਦੇ ’ਤੇ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਸ਼ਨ ’ਚ ਆਰਟਸ ਅਤੇ ਸੋਸ਼ਲ ਸਾਇੰਸਜ਼ ਦੇ ਡੀਨ ਪ੍ਰੋ. ਜਸਪ੍ਰੀਤ ਕੌਰ ਅਤੇ ਐਮਪਾਵਰ, ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ ਦੀ ਸਟੇਟ ਕੋਆਰਡੀਨੇਟਰ …

Read More »

ਸਕੂਲਾਂ ਦੀ ਦਿੱਖ ਸੰਵਾਰਨ ‘ਚ ਵਲੰਟੀਅਰਾਂ ਦਾ ਵੱਡਾ ਯੋਗਦਾਨ- ਗੋਬਿੰਦ ਸਿੰਘ ਸੰਧੂ

ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਚੱਲ ਰਹੇ 7 ਰੋਜ਼ਾ ਕੈਂਪ ਦੇ ਤੀਸਰੇ ਦਿਨ ਵਲੰਟੀਅਰਾਂ ਦਾ ਹੌਸਲਾ ਵਧਾਉਣ ਲਈ ਕਰਵਾਏ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੂਬਾ ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਪੁੱਜੇ।ਪ੍ਰਿੰਸੀਪਲ ਨਵਰਾਜ ਕੌਰ ਨੇ ਮੁੱਖ ਮਹਿਮਾਨ ਦਾ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਲਗਾਇਆ

ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪਰਿਵਾਰ ਵਿਛੋੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ।ਇਹ ਕੈਂਪ ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਸਿੱਧੂ ਦੀ ਦੇਖ-ਰੇਖ ਵਿੱਚ ਆਯੋਜਿਤ ਕੀਤਾ ਗਿਆ।ਸਰਦਾਰ ਜੀ ਪਗੜੀ ਸਿਖਲਾਈ ਸੈਂਟਰ ਫਾਜ਼ਿਲਕਾ ਵਲੋਂ ਸਰਦਾਰ ਬਲਜਿੰਦਰ ਸਿੰਘ ਅਤੇ ਸਰਦਾਰ ਗੁਰਜੀਤ …

Read More »