Tuesday, September 29, 2026

ਸਿੱਖਿਆ ਸੰਸਾਰ

ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਮਨਜੋਤ ਸਿੰਘ ਨੇ ਮਾਰੀਆਂ ਮੱਲਾਂ

ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਇਸ਼ਮੀਤ ਸਿੰਘ ਮਿਊਜ਼ੀਕਲ ਇੰਸਟੀਚਿਊਟ ਲੁਧਿਆਣਾ ਵਿਖੇ ਹੋਏ ਡੀ.ਡੀ ਪੰਜਾਬੀ ਦੇ ਸਪਾਂਸਰਡ ਰਿਐਲਟੀ ਸ਼ੋਅ ਕੁਇਜ਼ ਕਨਟੈਸਟ “ਬੈਟਲ ਆਫ ਬਰੇਨ` ਦੇ ਗ੍ਰੈਂਡ ਫਿਨਾਲੇ ਵਿੱਚ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਚੌਥੀ ਸ਼੍ਰੇਣੀ ਦੇ ਹੋਣਹਾਰ ਵਿਦਿਆਰਥੀ ਗੁਰਮਨਜੋਤ ਸਿੰਘ (ਪਿਤਾ ਗੁਰਦੀਪ ਸਿੰਘ ਅਤੇ ਮਾਤਾ ਮਨਜੀਤ ਕੋਰ) ਨੇ ਆਪਣੇ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ …

Read More »

ਖ਼ਾਲਸਾ ਕਾਲਜ ਦੀ ਝੂਮਰ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਝੂਮਰ ਨੇ ਪੰਜਾਬ ’ਚ ਪਹਿਲਾ ਸਥਾਨ ਜਿੱਤਿਆ ਹੈ।ਪੰਜਾਬ ਅੰਤਰ-ਵਿਸ਼ਵ ਵਿਦਿਆਲਾ ਯੁਵਕ ਮੇਲਾ 2023 ’ਚ ਕਾਲਜ ਦੇ ਵਿਦਿਆਰਥੀਆਂ ਨੇ 9 ਮੁਕਾਬਲਿਆਂ ’ਚ ਜਿੱਤ ਹਾਸਲ ਕਰ ਕੇ ਨਵੇਂ ਸ਼ਿਖਰਾਂ ਨੂੰ ਛੂਹਿਆ ਹੈ।ਕਾਲਜ ਦੀ ਝੂਮਰ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਨੈਸ਼ਨਲ ਕਾਲਜ ਭੀਖੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ

ਭੀਖੀ, 30 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ‘ਤੇ ਕਾਲਜ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਕਾਲਜ ਕਮੇਟੀ ਸਰਪ੍ਰਸਤ ਬਾਬਾ ਪੂਰਨ ਨਾਥ, ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸਰਬਤ ਦੇ ਭਲੇ ਅਤੇ ਕਾਲਜ ਦੀ ਚੜਦੀ ਕਲਾ ਲਈ ਅਰਦਾਸ ਕੀਤੀ।ਕੀਰਤਨੀ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਕੈਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਬਾਰਹਵੀਂ ਕਲਾਸ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਨ ਲਈ ਕੈਰੀਅਰ ਕੌਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਫਿਜ਼ੀਕਲ ਅਤੇ ਇਲੈਕਟਰਾਨਿਕਸ ਵਿਭਾਗ ਮੁਖੀ ਅਤੇ ਸਹਿਯੋਗੀ ਅਧਿਆਪਕ ਡਾ. ਸਮੀਰ ਕਾਲੀਆ ਅਤੇ ਜੁਆਲੋਜੀ ਵਿਸ਼ੇ ਦੇ ਸਹਿਯੋਗੀ ਅਧਿਆਪਕ ਡਾ. ਨੀਰਜ਼ ਗੁਪਤਾ ਮੁੱਖ ਬੁਲਾਰੇ ਸਨ।ਪ੍ਰਿੰਸੀਪਲ ਡਾ. ਅੰਜ਼ਨਾ …

Read More »

ਸਲਾਇਟ ਵਿਖੇ ਸਿਲਵਰ ਜੁਬਲੀ ਸਮਾਗਮ ਅੱਜ ਤੋਂ

ਸੰਗਰੂਰ, 30 ਨਵੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ) 1 ਦਸੰਬਰ ਨੂੰ ਆਪਣੀ ਸਿਲਵਰ ਜੁਬਲੀ ਅਤੇ 2 ਦਸੰਬਰ ਨੂੰ ਸਲਾਨਾ ਅਲੂਮਨੀ ਮੀਟਿੰਗ ਦੇ ਯਾਦਗਾਰੀ ਜਸ਼ਨ ਲਈ ਤਿਆਰ ਹੈ।ਕਾਲਜ ਦੇ ਬੁਲਾਰੇ ਨੇ ਦੱਸਿਆ ਕਿ 1989 ਵਿੱਚ ਸਥਾਪਿਤ ਸਲਾਇਟ ਸਿੱਖਿਆ ਦਾ ਇੱਕ ਅਧਾਰ ਰਿਹਾ ਹੈ।ਸੰਸਥਾ, ਸਿੱਖਿਆ ਪ੍ਰਦਾਨ ਕਰਨ ਦੇ ਇੱਕ ਅਮੀਰ ਇਤਿਹਾਸ ਦੇ ਨਾਲ, ਸਥਾਪਨਾ ਸਾਲ ਤੋਂ …

Read More »

ਰੋਜ਼ਗਾਰ ਦਫ਼ਤਰ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਮ.ਐਲ ਮੈਮੋਰੀਅਲ ਇੰਸਟੀਚਿਊਟ ਆਫ ਐਜੂਕੇਸ਼ਨ ਮੂਧਲ ਵਿਖੇ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਮੇਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ।ਕਾਲਜ ਦੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ।ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੋਣਾਂ ਲਈ ਨਵੇਂ ਵੋਟਰ ਵਜੋਂ ਆਪਣਾ ਨਾਮ ਰਜਿਸਟਰ …

Read More »

ਭਾਈ ਵੀਰ ਸਿੰਘ ਦੀ 151 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਮੁਕਾਬਲੇ 5 ਤੋ 7 ਦਸੰਬਰ ਨੂੰ

ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਪ੍ਰਦਰਸ਼ਨੀ ਅਤੇ ਰੰਗੋਲੀ ਮੁਕਾਬਲਾ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਵਾਲੇ ਦਿਨ 5 ਦਸੰਬਰ ਤੋਂ 7 ਦੰਸਬਰ ਤੱਕ ਅਯੋਜਿਤ ਕੀਤਾ ਜਾ ਰਿਹਾ ਹੈ।ਫਲਾਵਰ ਸ਼ੋਅ ਇੰਚਾਰਜ਼ ਗੁਰਵਿੰਦਰ ਸਿੰਘ ਅਤੇ ਮੈਡਮ ਸੁਨੈਨਾ ਸਹਾਇਕ ਪ੍ਰੋਫੈਸਰ ਐਗਰੀਕਲਚਰ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਵਿੱਚ ਗਮਲਿਆਂ ਵਿੱਚ ਉਗਾਈਆਂ ਵੱਖ-ਵੱਖ ਕਿਸਮਾਂ ਦੀਆਂ ਵੱਡੀਆਂ …

Read More »

ਰਾਜ ਪੱਧਰੀ ਬੈਂਡ ਮੁਕਾਬਲੇ ਦਾ ਸ਼ਾਨਦਾਰ ਆਗਾਜ਼

ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਰਾਜ ਪੱਧਰੀ ਸਕੂਲ ਬੈਂਡ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਜੋ ਕਿ ਸਥਾਨਕ ਅਕਾਲ ਅਕੈਡਮੀ ਅਤੇ ਅਕਾਲ ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਵਿਖੇ ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਗਰੂਰ ਅਤੇ ਪ੍ਰੀਤਇੰਦਰ ਘਈ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਗਰੂਰ ਦੀ ਅਗਵਾਈ ਵਿੱਚ ਹੋਇਆ।ਮੁਕਾਬਲਿਆਂ ਦਾ ਉਦਘਾਟਨ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਹਰਪਾਲ ਸਿੰਘ ਚੇਅਰਮੈਨ ਬਲਾਕ …

Read More »

ਵਣ ਰੇਂਜ ਵਿਸਥਾਰ ਲੁਧਿਆਣਾ ਵਲੋਂ ਸਕੂਲੀ ਵਿਦਿਆਰਥੀਆਂ ਲਈ ਕੁਦਰਤ ਜਾਗਰਕਤਾ ਕੈਂਪ

ਸਮਰਾਲਾ, 29 ਨਵੰਬਰ (ਇੰਦਰਜੀਤ ਸਿੰਘ ਕੰਗ) – ਕੁਦਰਤੀ ਸੋਮਿਆਂ ਦੇ ਮਹੱਤਵ ਨੂੰ ਸਮਝਣ ਲਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੁਦਰਤ ਅਤੇ ਵਾਤਾਵਰਣ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਸਤੇਂਦਰ ਕੁਮਾਰ ਸਾਗਰ ਵਣ ਪਾਲ ਵਿਸਥਾਰ ਸਰਕਲ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਵਿਸਥਾਰ ਰੇਂਜ ਲੁਧਿਆਣਾ ਵਲੋਂ ‘ਨੇਚਰ ਅਵੇਅਰਨੇਸ ਕੈਂਪ’ ਦਾ ਸਥਾਨਕ ਹਿਰਨ ਪਾਰਕ ਨੀਲੋਂ ਕਲਾਂ ਵਿਖੇ ਆਯੋਜਿਤ ਕੀਤਾ ਗਿਆ।ਕੈਂਪ ਦੌਰਾਨ ਵਣ ਮੰਡਲ …

Read More »

ਨੌਜਵਾਨ ਆਪਣੀ ਵੋਟ ਰਜਿਸਟਰ ਜ਼ਰੂਰ ਕਰਾਉਣ – ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – 018-ਅੰਮ੍ਰਿਤਸਰ ਪੂਰਬੀ ਵਿਖੇ 18-20 ਸਾਲ ਦੇ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਸਬੰਧੀ ਹਲਕਾ ਪੂਰਬੀ ਵਿੱਚ ਪੈਂਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕੈਂਪਸ ਰੈਲੀ ਕਰਵਾਈ ਗਈ। ੲਹ ਰੈਲੀ ਡਿਪਟੀ ਡਾਇਰੈਕਟਰ-ਕਮ- ਡੈਡੀਕੇਟਿਡ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ 018-ਅੰਮ੍ਰਿਤਸਰ ਪੂਰਬੀ ਸ੍ਰੀਮਤੀ ਨੀਲਮ ਮਹੇ ਦੀ ਅਗਵਾਈ ਹੇਠ ਨਰੇਸ਼ ਕੁਮਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅੰਮ੍ਰਿਤਸਰ ਵਲੋਂ …

Read More »