Monday, September 28, 2026

ਸਿੱਖਿਆ ਸੰਸਾਰ

ਨਸ਼ਿਆਂ ਦੀ ਅਲਾਮਤ ਖਿਲਾਫ਼ ਕੁਲਵੰਤ ਸਿੰਘ ਤਰਕ ਸਕੂਲੀ ਵਿਦਿਆਰਥੀਆਂ ਦੇ ਹੋਏ ਰੂ-ਬ-ਰੂ

ਸਮਰਾਲਾ, 26 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਮਰਾਲਾ ਵਿਖੇ ਪ੍ਰਿੰਸੀਪਲ ਰਜਿੰਦਰ ਸਿੰਘ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਨਸ਼ਿਆਂ ਦੀ ਵੱਧ ਰਹੀ ਅਲਾਮਤ ਖਿਲਾਫ਼ ਲੋਕ ਮੋਰਚਾ ਪੰਜਾਬ ਦੇ ਸਥਾਨਕ ਆਗੂ ਕੁਲਵੰਤ ਸਿੰਘ ਤਰਕ ਸਵੇਰ ਦੀ ਸਭਾ ’ਚ ਵਿਦਿਆਰਥਣਾਂ ਦੇ ਰੂ-ਬ-ਰੂ ਹੋਏ।ਆਪਣੇ ਵਿਚਾਰ ਸਾਂਝੇ ਕਰਦਿਆਂ ਉਹਨਾਂ ਕਿਹਾ ਕਿ ਇਸ ਚਿੰਤਾਜਨਕ ਸਥਿਤੀ ’ਚ ਜਿਥੇ ਇਕ ਪਾਸੇ ਪੰਜਾਬ …

Read More »

ਬਹੁਰਾਸ਼ਟਰੀ ਆਈ.ਟੀ ਕੰਪਨੀ ਐਮਡੌਕਸ ਵੱਲੋਂ ਯੂਨੀਵਰਸਿਟੀ ਦੇ 32 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਅਤੇ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਵਿਖੇ ਬਹੁਰਾਸ਼ਟਰੀ ਆਈ.ਟੀ ਕੰਪਨੀ ਐਮਡੌਕਸ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕਰਦਿਆਂ 32 ਵਿਦਿਆਰਥੀਆਂ ਨੂੰ 6 ਲੱਖ ਰੁਪਏ ਪ੍ਰਤੀ ਸਾਲ ਤਨਖਾਹ ਪੈਕੇਜ ਤੇ ਚੁਣਿਆ ਗਿਆ। …

Read More »

ਖ਼ਾਲਸਾ ਕਾਲਜ ਵਿਖੇ ‘ਮੈਥੇਮੇਟਿਕਸ ਕਾਰਨੀਵਲ-2023’ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਮੈਥ ਵਿਭਾਗ ਵਲੋਂ ਇੰਸਟੀਟੂਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ‘ਮੈਥੇਮੈਟਿਕਸ ਕਾਰਨੀਵਲ-2023’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਉਕਤ ਪ੍ਰੋਗਰਾਮ ਮੌਕੇ ਵੱਖ-ਵੱਖ ਕਾਲਜਾਂ ਦੇ ਕਰੀਬ 150 ਵਿਦਿਆਰਥੀਆਂ ਨੇ ਭਾਗ ਲਿਆ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਬੱਚਿਆਂ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਰਾਸ਼ਟਰੀ ਸਮੂਹ ਗਾਨ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਸਮੂਹ-ਗਾਨ ਪ੍ਰਤੀਯੋਗਿਤਾ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਰਾਸ਼ਟਰੀਯ ਸਮੂਹ-ਗਾਨ ਪ੍ਰਤਿਯੋਗਿਤਾ ਦਾ ਆਯੋਜਨ ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ (ਕੇਂਦਰੀ) ਵਲੋਂ 17 ਅਕਤੂਬਰ ਨੂੰ ਡੀ.ਏ.ਵੀ ਸੀ.ਸੈ ਸਕੂਲ ਹਾਥੀ ਗੇਟ ਅੰਮ੍ਰਿਤਸਰ ‘ਚ ਕਰਵਾਇਆ ਗਿਆ।ਜਿਸ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਡੀ.ਏ.ਵੀ ਇੰਟਰਨੈਸ਼ਨਲ ਸਕੂਲ …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਅੰਮ੍ਰਿਤ ਸੰਚਾਰ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਲੋਂ ਅਜੋਕੇ ਸਮੇਂ ਸਿੱਖ ਨੌਜਵਾਨੀ ’ਚ ਵਧ ਰਹੇ ਪਤਿਤਪੁਣੇ ਅਤੇ ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਹਿਜ ਪਾਠ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਵਲੋਂ ਨੇਤਰਹੀਨ ਸੰਸਥਾ ਦਾ ਦੌਰਾ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਕਮਿਊਨਿਟੀ ਸਰਵਿਸ ਕਲੱਬ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਨੇਤਰਹੀਨ ਸੰਸਥਾ ਦਾ ਦੌਰਾ ਕੀਤਾ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕਲੱਬ ਦੇ ਮੈਂਬਰਾਂ ਡਾ. ਰੇਨੂ ਸੈਣੀ, ਪ੍ਰੋ. ਹੇਮਾ ਸਿੰਘ ਅਤੇ ਪ੍ਰੋ. ਸੁਗਮ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਜਿਥੇ ਨੇਤਰਹੀਨ ਬੱਚਿਆਂ ਨਾਲ ਗੱਲਬਾਤ ਕੀਤੀ, …

Read More »

ਖਾਲਸਾ ਕਾਲਜ ਵਲੋਂ ਸਾਹਿਤ ਅਧਿਐਨ ਵਿਧੀਆਂ ’ਤੇ ਸੈਮੀਨਾਰ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜੀ ਵਿਭਾਗ ਵਲੋਂ ਸਾਹਿਤ ਅਧਿਐਨ ਵਿਧੀਆਂ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਗਰੇਜ਼ੀ ਵਿਭਾਗ ਤੋਂ ਸਾਬਕਾ ਪ੍ਰੋਫੈਸਰ ਤੇ ਮੁਖੀ ਅਤੇ ਉਘੇ ਚਿੰਤਕ ਅਧਿਆਪਕ ਡਾ. ਗੁਰਉਪਦੇਸ਼ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਨ ਉਪਰੰਤ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ।ਵਿਭਾਗ ਮੁਖੀ ਪ੍ਰੋ: …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਵਲੋਂ ਵਰਕਸ਼ਾਪ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੁਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਈ ਇਸ ਵਰਕਸ਼ਾਪ ’ਚ ਬਲੈਕ ਸਟ੍ਰੋਕ ਅਕੈਡਮੀ ਅੰਮ੍ਰਿਤਸਰ ਤੋਂ ਚਮੜੀ ਦੇ ਮਾਹਿਰ ਸ੍ਰੀਮਤੀ ਪ੍ਰਭਜੋਤ ਕੌਰ ਨੇ ਵਿਦਿਆਰਥਣਾਂ ਨੂੰ ਹਾਈਡਰਾ ਫੇਸ਼ੀਅਲ ਬਾਰੇ ਜਾਣਕਾਰੀ ਦਿੱਤੀ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ’ਚ …

Read More »

ਖਾਲਸਾ ਗਰਲਜ ਸੀ: ਸੈ: ਸਕੂਲ ਵਿਦਿਆਰਥਣਾਂ ਦਾ ਸ਼ਬਦ ਗਾਇਨ ਮੁਕਾਬਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ’ਚ ਹਿਸਾ ਲੈਂਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਟੀਮ ਅਤੇ ਸੰਗੀਤ ਅਧਿਆਪਿਕਾ ਸ੍ਰੀਮਤੀ ਹਰਲੀਨ ਕੌਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ …

Read More »

11 ਪੰਜਾਬ ਬਟਾਲੀਅਨ ਦੇ ਐਨ.ਸੀ.ਸੀ ਕੈਡਿਟਾਂ ਦਾ 10 ਰੋਜ਼ਾ ਟਰੇਨਿੰਗ ਕੈਂਪ ਜਾਰੀ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – 11 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕਮਾਡਿੰਗ ਅਫਸਰ ਕਰਨਲ ਬਰਿੰਦਰ ਕੁਮਾਰ ਦੀ ਅਗਵਾਈ ‘ਚ ਭਗਵਾਨ ਵਾਲਮੀਕਿ ਉਦਯੋਗਿਕ ਸਿਖਲਾਈ ਕੇਦਰ ਰਾਮਤੀਰਥ ਵਿੱਚ 10 ਰੋਜ਼ਾ ਸਲਾਨਾ ਟਰੇਨਿੰਗ ਕੈਂਪ ਬੜੇ ਹੀ ਸ਼ਾਨਦਾਰ ਤਰੀਕੇ ਨਾਲ ਚੱਲ ਰਿਹਾ ਹੈ।ਜਿਸ ਵਿੱਚ ਐਨ.ਸੀ.ਸੀ ਕੈਡਿਟਾਂ ਨੂੰ ਸਰਬਪੱਖੀ ਵਿਕਾਸ ਸਬੰਧੀ ਅਨੇਕਾਂ ਹੀ ਗਤੀਵਿਧੀਆ ਕਰਵਾਈਆਂ ਜਾ ਰਹੀਆਂ ਹਨ।ਜਿਸ ਵਿੱਚ ਕੈਡਿਟਾਂ ਨੂੰ ਡਰਿਲ, ਹਥਿਆਰਾਂ ਸਬੰਧੀ ਸਿਖਲਾਈ, …

Read More »