Thursday, September 10, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਵਿਖੇ ਲੇਖਕ ਰੂਬਰੂ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਮੁਲਕ ਰਾਜ ਆਨੰਦ ਲਿਟਰੇਰੀ ਸੋਸਾਇਟੀ ਦੇ ਸਹਿਯੋਗ ਨਾਲ ‘ਲੇਖਕ ਰੂਬਰੂ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਮੁੱਖ ਮਹਿਮਾਨ ਵਜੋਂ ਹਾਜ਼ਰ ਪ੍ਰਿੰ. ਡਾ. ਰੰਧਾਵਾ ਨੇ ਪ੍ਰਸਿੱਧ ਲੇਖਕ ਅਤੇ ਵਿਭਾਗ ਦੇ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ ਓਲੰਪਿਆਡ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪਿਆਡ 2025-26 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ `ਤੇ ਮਾਣ ਹਾਸਲ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜਮਾਤ ਦੱਸਵੀਂ-ਏ ਦੇ ਵਿਦਿਆਰਥੀ ਅਕਸ਼ਿਤ ਅਰੋੜਾ ਨੇ ਦੂਜੇ ਪੱਧਰ ਦੇ ਓਲੰਪਿਆਡ ਵਿੱਚ 60 ਵਿੱਚੋਂ 60 ਅੰਕ ਪ੍ਰਾਪਤ ਕਰਦੇ ਹੋਏ ਅੰਤਰਰਾਸ਼ਟਰੀ ਰੈਂਕ 2 ਅਤੇ ਜ਼ੋਨਲ ਰੈਂਕ 1 ਹਾਸਲ ਕਰਕੇ …

Read More »

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ ਵਿਭਾਗ ਵੱਲੋਂ ਆਈ.ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ਕਰਵਾਏ ਗਏ ਰਾਸ਼ਟਰੀ ਸੈਮੀਨਾਰ ਦੌਰਾਨ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਵਾਨਾਂ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਲੋਕ ਲੁਭਾਵਨ ਰਾਜਨੀਤੀ ਲੋਕਤੰਤਰ ਲਈ ਵੱਡਾ ਖ਼ਤਰਾ ਹੈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਦੀ ਪ੍ਰਧਾਨਗੀ …

Read More »

ਖਾਲਸਾ ਕਾਲਜ ਵਿਖੇ ਏ.ਆਈ ਬਾਰੇ ਤਿੰਨ ਦਿਨਾਂ ਅੰਤਰਰਾਸ਼ਟਰੀ ਕਾਨਫ਼ਰੰਸ ਸੰਪਨ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਡਮੀ ਚੰਡੀਗੜ੍ਹ ਵੱਲੋਂ ‘ਏਆਈ ਦੇ ਦੌਰ ਵਿੱਚ ਖੋਜ਼ ਅਤੇ ਸਿਰਜਨਾਤਮਕਤਾ: ਨਵੇਂ ਸੰਦ, ਤਕਨੀਕਾਂ ਅਤੇ ਖੋਜ਼ ਵਿਧੀਆਂ ਵਿਸ਼ੇ ’ਤੇ ਤਿੰਨ ਰੋਜ਼ਾ ਬਹੁਅਨੁਸ਼ਾਸਨੀ ਅੰਤਰਰਾਸ਼ਟਰੀ ਕਾਨਫ਼ਰੰਸ ਦੇ ਦੂਜੇ ਦਿਨ ਦਾ ਆਰੰਭ ਵੱਖ-ਵੱਖ ਸਮਾਨਤਰ ਸੈਸ਼ਨਾਂ ਨਾਲ ਸ਼ੁਰੂ ਹੋਇਆ।ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਅਤੇ ਕਾਨਫ਼ਰੰਸ ਦੇ ਚੀਫ਼ ਕੋਆਰਡੀਨੇਟਰ …

Read More »

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਇਥੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਲੜੀ ਤਹਿਤ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਮੁੱਖ ਵਿਸ਼ਾ `ਏ.ਆਈ ਦੇ ਯੁੱਗ ਵਿੱਚ ਸਮੂਹਿਕ ਸਿਰਜਣਾ ਦੇ ਅਮਲ ਦੀ ਪੁਨਰ-ਸਿਰਜਣਾ’ ਸੀ।ਸਮਾਗਮ ਦੀ ਸਰਪ੍ਰਸਤੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਵੱਲੋਂ ਕੀਤੀ ਗਈ।ਜਦਕਿ ਪ੍ਰਧਾਨਗੀ ਡੀਨ ਵਿਦਿਆਰਥੀ …

Read More »

ਆਰਮੀ ਭਰਤੀ ਦਫਤਰ ਵੱਲੋਂ ਅਗਨੀਵੀਰ ਭਰਤੀ ਸਬੰਧੀ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ) – ਆਰਮੀ ਭਰਤੀ ਦਫਤਰ ਅੰਮ੍ਰਿਤਸਰ ਵਲੋਂ ਜਿਲ੍ਹਾ ਰੋਜ਼ਗਾਰ ਕੇਂਦਰ ਅਤੇ ਐਨ.ਸੀ.ਸੀ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਅਗਨੀ ਵੀਰ ਭਰਤੀ 2026 ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਕਰਨਲ ਜੇਮਸ ਜੈਕਬ ਸੈਨਾ ਮੈਡਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਲਈ ਜਿਲਾ ਰੋਜ਼ਗਾਰ ਕੇਂਦਰ ਅੰਮ੍ਰਿਤਸਰ ਅਤੇ ਐਨ.ਸੀ.ਸੀ …

Read More »

ਉੱਘੇ ਲੋਕਧਾਰਾ ਸ਼ਾਸਤਰੀ ਡਾ. ਰਣਜੀਤ ਸਿੰਘ ਬਾਜਵਾ ਦਾ ਦਿਹਾਂਤ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਲੋਕਧਾਰਾ, ਸਭਿਆਚਾਰ ਅਤੇ ਸਾਹਿਤ ਜਗਤ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉੱਘੇ ਲੋਕਧਾਰਾ ਸ਼ਾਸਤਰੀ, ਚਿੰਤਕ ਅਤੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਡਾ. ਰਣਜੀਤ ਸਿੰਘ ਬਾਜਵਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਉਨ੍ਹਾਂ ਦੇ ਦੇਹਾਂਤ ਦੀ ਖ਼ਬਰ …

Read More »

ਖ਼ਾਲਸਾ ਕਾਲਜ ਵਿਖੇ ਤਿੰਨ-ਰੋਜ਼ਾ ਬਹੁਅਨੁਸ਼ਾਸਨੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਹੋਇਆ ਸ਼ਾਨਦਾਰ ਅਗਾਜ਼

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਡਮੀ ਚੰਡੀਗੜ੍ਹ ਵੱਲੋਂ ‘ਏ.ਆਈ ਦੇ ਦੌਰ ’ਚ ਖੋਜ਼ ਅਤੇ ਸਿਰਜਨਾਤਮਕਤਾ: ਨਵੇਂ ਸੰਦ, ਤਕਨੀਕਾਂ ਅਤੇ ਖੋਜ਼ ਵਿਧੀਆਂ’ ਵਿਸ਼ੇ ’ਤੇ ਤਿੰਨ ਰੋਜ਼ਾ ਬਹੁਅਨੁਸ਼ਾਸਨੀ ਅੰਤਰ-ਰਾਸ਼ਟਰੀ ਕਾਨਫ਼ਰੰਸ ਦੇ ਪਹਿਲੇ ਦਿਨ ਦਾ ਆਰੰਭ ਉਦਘਾਟਨੀ ਸੈਸ਼ਨ ਨਾਲ ਸ਼ੁਰੂ ਹੋਇਆ।ਸਮਾਗਮ ਦੀ ਸ਼ੁਰੂਆਤ ਕਾਲਜ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪ੍ਰਮਾਤਮਾ ਦਾ …

Read More »

ਅੰਮ੍ਰਿਤਸਰ ‘ਚ ਅਗਨੀਵੀਰ ਭਰਤੀ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 25 ਮਾਰਚ (ਸੁਖੀਰ ਸਿੰਘ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਰੁਪਿੰਦਰ ਪਾਲ ਨੇ ਦੱਸਿਆ ਕਿ ਅੱਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਆਰਮੀ ਭਰਤੀ ਦਫਤਰ ਅੰਮ੍ਰਿਤਸਰ ਦੇ ਸਹਿਯੋਗ ਨਾਲ, ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਅਤੇ ਸਰਕਾਰੀ ਸਰੂਪ ਰਾਣੀ ਕਾਲਜ (ਲੜਕੀਆਂ) ਵਿਖੇ ਅਗਨੀਵੀਰ ਭਰਤੀਆਂ ਦੀ ਜਾਗਰੂਕਤਾ ਸਬੰਧੀ ਵਰਕਸ਼ਾਪ ਦਾ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ‘ਮੀਡੀਆ ਮੇਲਾ-2026’ ਕਰਵਾਇਆ ਗਿਆ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਵੱਲੋਂ ਖ਼ਾਲਸਾ ਕਾਲਜ ਦੇ ਜਰਨਲਿਜ਼ਮ ਵਿਭਾਗ ਦੇ ਸਹਿਯੋਗ ਨਾਲ ‘ਮੀਡੀਆ ਮੇਲਾ-2026’ ਕਰਵਾਇਆ ਗਿਆ।’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਰਹਿਨੁਮਾਈ ਹੇਠ ਕਰਵਾਏ ਗਏ ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਆਈ.ਐਮ.ਸੀ ਐਂਡ ਐਮ.ਟੀ ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਪੁੱਜੇ ਡਾਇਰੈਕਟਰ ਡਾ. ਬਿੰਦੂ ਸ਼ਰਮਾ ਵੱਲੋਂ ਕੀਤਾ ਗਿਆ।ਵਿਦਿਆਰਥੀਆਂ ਦੇ …

Read More »