Monday, August 4, 2025
Breaking News

ਸਿੱਖਿਆ ਸੰਸਾਰ

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਬਸੰਤ ਉਤਸਵ ਦਾ ਉਦਘਾਟਨ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਫੁੱਲਾਂ, ਪੌਦਿਆਂ ਅਤੇ ਰੰਗੋਲੀ ਦੇ ਬਸੰਤ ਉਤਸਵ ਦਾ ਰਸਮੀ ਉਦਘਾਟਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਸਾਹਮਣੇ ਆਯੋਜਿਤ ਇੱਕ ਸਮਾਰੋਹ ਵਿੱਚ ਕੀਤਾ।ਇਹ ਉਤਸਵ ਲੈਂਡਸਕੇਪ ਵਿਭਾਗ ਦੁਆਰਾ ਡੀਨ ਕਾਲਜ ਵਿਕਾਸ ਪ੍ਰੀਸ਼ਦ ਅਤੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ …

Read More »

ਸਿਹਤ ਵਿਭਾਗ ਵੱਲੋਂ ਕੁਸ਼ਟ ਰੋਗ ਦੇ ਖਾਤਮੇ ਲਈ ਚਲਾਈ ਗਈ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਕੁਸ਼ਟ ਜਾਗਰੂਕਤਾ ਮੁਹਿੰਮ ਦੌਰਾਨ ਵੱਖ-ਵੱਖ ਨਰਸਿੰਗ ਕਾਲਜਾਂ ਵਿੱਚ ਜਾਦੂਗਰ ਸ਼ੋਅ ਕਰਵਾ ਕੇ ਕੁਸ਼ਟ ਰੋਗ ਪ੍ਰਤੀ ਜਾਗਰੂਕਤਾ ਦਾ ਸੁਨੇਹਾ ਦਿੱਤਾ ਗਿਆ।ਇਹਨਾਂ ਕਾਲਜਾਂ ਵਿੱਚ ਮਦਨ ਲਾਲ ਢੀਂਗਰਾ ਸਰਕਾਰੀ ਨਰਸਿੰਗ ਸਕੂਲ ਗੌਰਮੈਂਟ ਮੈਡੀਕਲ ਕਾਲਜ ਆਫ ਨਰਸਿੰਗ ਅਤੇ ਸੀ.ਕੇ.ਡੀ ਨਰਸਿੰਗ ਕਾਲਜ ਸ਼ਾਮਿਲ …

Read More »

ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣ ਦਾ 11000 ਰੁਪਏ ਨਾਲ ਸਨਮਾਨ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸਕੂਲ ਝਾੜੋਂ ਵਿਖੇ ਦਲਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਦਾ ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ‘ਤੇ ਸਕੂਲ ਮੁਖੀ ਜਗਸੀਰ ਸਿੰਘ, ਵਾਈਸ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ ਨੇ 11000 ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਦੱਸਿਆ ਕਿ ਦਲਜੀਤ ਕੌਰ ਬਹੁਤ ਹੀ ਹੋਣਹਾਰ ਵਿਦਿਆਰਥਣ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖ ਐਜ਼ੂਕੇਸ਼ਨ ਬੋਰਡ ਦੀ ਸਥਾਪਨਾ ਕਰਨ ਸੰਬੰਧੀ ਪਲੇਠੀ ਇੱਕਤਰਤਾ ਆਯੋਜਿਤ

ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖ ਧਰਮ, ਸਭਿਆਚਾਰ ਅਤੇ ਗੁਰਮਤਿ ਸਿੱਖਿਆ ਦੀ ਸੰਭਾਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋੋਂ ਸਿੱਖ ਐਜ਼ੂਕੇਸ਼ਨ ਬੋਰਡ ਬਣਾਉਣ ਪ੍ਰਤੀ ਪ੍ਰਵਾਨਗੀ ਲੈਣ ਉਪਰੰਤ ਇਸ ਸਬੰਧ ਵਿੱਚ ਗਠਿਤ ਕੀਤੀ ਗਈ ਕਮੇਟੀ ਦੇ ਮੈਂਬਰ ਸਾਹਿਬਾਨ ਵੱਲੋਂ ਅੱਜ ਦੀਵਾਨ ਮੁੱਖ ਦਫ਼ਤਰ ਵਿਖੇ ਸਿੱਖ ਐਜੂਕੇਸ਼ਨ ਬੋਰਡ ਬਣਾਉਣ ਲਈ ਲੋੜੀਂਦੇ ਸਾਧਨਾਂ, ਜ਼ਰੂਰਤਾਂ, ਉਦੇਸ਼ਾਂ, ਟੀਚਿਆਂ, ਪ੍ਰਬੰਧਨ ਸਬੰਧੀ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ‘ਮਿਰਾਜ਼-3’ ਫ਼ੈਸ਼ਨ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਮਿਰਾਜ-3’ ਵਿਸ਼ੇ ’ਤੇ ਫ਼ੈਸ਼ਨ ਸ਼ੋਅ ਕਰਵਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਫ਼ੈਸ਼ਨ ਸ਼ੋਅ ਮੌਕੇ ਲਿਟਲ ਫ਼ਲਾਵਰ ਸਕੂਲ ਤੋਂ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਅਤੇ ਫੈਸ਼ਨ ਡਿਜ਼ਾਇਨਰ ਡਾ. ਨਿਮਰਤ ਕਾਹਲੋਂ, ਖ਼ਾਲਸਾ ਕਾਲਜ ਗਵਰਨਿੰਗ ਕੌਂਸਲ …

Read More »

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ 2 ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦਿਆਂ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਸਮਾਜ ਵਿੱਚ ਔਰਤਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਔਰਤਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਸੀ।ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਸਰੋਜ ਅਰੋੜਾ ਨੇ ਸਮਾਜ ਦੇ ਨਿਰਮਾਣ ਵਿੱਚ ਔਰਤਾਂ ਦੁਆਰਾ …

Read More »

ਪੰਜਾਬ ‘ਚ ਸਿੱਖਿਆ ਖੇਤਰ ਸੁਧਾਰਨਾ ਸਾਡੀ ਸਰਕਾਰ ਦੀ ਤਰਜ਼ੀਹ – ਈ.ਟੀ.ਓ

ਜੰਡਿਆਲਾ ਗੁਰੂ, 13 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਲੜਕੇ ਵਿਖੇ ਸਕੂਲ ਦਾ ਸਲਾਨਾ ਸਮਾਰੋਹ ਮਨਾਇਆ ਗਿਆ।ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਸਮਾਰੋਹ ਵਿੱਚ ਪਹੁੰਚਣ ‘ਤੇ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਵਲੋਂ ਫੁੱਲਾਂ ਦੇ ਹਾਰ ਮੁੱਖ ਮਹਿਮਾਨ ਕੈਬਨਿਟ ਮੰਤਰੀ ਈ.ਟੀ.ਓ ਦਾ ਸਵਾਗਤ ਕੀਤਾ। ਕੈਬਨਿਟ ਮੰਤਰੀ ਨੇ ਕਿਹਾ …

Read More »

ਮਹਿਲਾ ਅਧਿਆਪਕਾਂ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਭੀਖੀ, 13 ਮਾਰਚ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿੱਚ ਸਕੂਲ ਦੇ ਮਹਿਲਾ ਅਧਿਆਪਕਾਂ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਕੇਕ ਕੱਟ ਕੇ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਮੈਡਮ ਕਿਰਨ ਰਤਨ ਨੇ ਮਹਿਲਾ ਅਧਿਆਪਕਾਂ ਨੂੰ ਵਧਾਈ ਦਿੱਤੀ।ਉਹਨਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਹਰੇਕ ਖੇਤਰ ਵਿੱਚ ਅੱਗੇ ਵਧ ਰਹੀਆਂ ਹਨ।ਹਰੇਕ ਮਹਿਲਾ ਇੱਕ ਬੇਟੀ, ਇਕ ਪਤਨੀ ਅਤੇ ਇਕ ਮਾਂ ਦਾ ਕਿਰਦਾਰ …

Read More »

ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਜਿਸ ਵਿੱਚ ਡਾ. ਰਜਿੰਦਰ ਕੌਰ ਮੁਖੀ ਬਨਸਪਤੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ, ਮੁੱਖ ਮਹਿਮਾਨ ਸਨ।ਪ੍ਰੋਗਰਾਮ ਦਾ ਵਿਸ਼ਾ ‘ਵਿਕਸਤ ਭਾਰਤ ਲਈ ਵਿਗਿਆਨ ਅਤੇ ਨਵੀਨਤਾ ਵਿੱਚ ਗਲੋਬਲ ਲੀਡਰਸ਼ਿਪ ਲਈ ਭਾਰਤੀ ਨੌਜਵਾਨਾਂ ਨੂੰ ਮਜ਼ਬੂਤ ਬਣਾਉਣਾ ’ਚ ਸੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮਹਿਮਾਨਾਂ …

Read More »

ਸਟੱਡੀ ਸਰਕਲ ਵੱਲੋਂ ਇਸਤਰੀ ਦਿਵਸ ਮੌਕੇ ਕਹੇਰੂ ਵਿਖੇ ਬੇਬੇ ਨਾਨਕੀ ਸਿਲਾਈ ਕੇਂਦਰ ਦੀ ਆਰੰਭਤਾ

ਸੰਗਰੂਰ, 12 ਮਾਰਚ 0 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਪਿੰਡ ਕਹੇਰੂ (ਧੂਰੀ) ਵਿਖੇ ਬੇਬੇ ਨਾਨਕੀ ਸਿਲਾਈ ਕੇਂਦਰ ਦੀ ਆਰੰਭਤਾ ਕੀਤੀ ਗਈ।ਗੁਰਦੁਆਰਾ ਸਾਹਿਬ ਨਾਨਕਸਰ ਵਿਖੇ ਅੰਤਰਰਾਸ਼ਟਰੀ ਇਸਤਰੀ ਦਿਵਸ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਜੀਤ ਸਿੰਘ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਹੋਇਆ।ਗੁਰਬਾਣੀ ਪਾਠ ਤੋਂ ਉਪਰੰਤ ਡਿੰਪਲ ਕੌਰ …

Read More »