Tuesday, September 29, 2026

ਸਿੱਖਿਆ ਸੰਸਾਰ

ਸਿਡਾਨਾ ਇੰਸਟੀਚਿਊਟ ਨੇ ਵਿਸ਼ਵ ਵਾਤਾਵਰਨ ਦਿਵਸ ‘ਤੇ ਲਗਾਏ ਰੁੱਖ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਸਿਡਾਨਾ ਇੰਸਟੀਚਿਊਟ ਵਲੋੋਂ ਪਿੰਡ ਖਿਆਲਾ ਖੁਰਦ ਵਿਖੇ ਆਪਣੇ 10 ਏਕੜ ਦੇ ਕੈਂਪਸ ਵਿੱਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੁੱਖ ਲਗਾਏ ਗਏ।ਇੰਸਟੀਟੀਊਟ ਡਾਇਰੈਕਟਰ ਡਾ. ਜੀਵਨ ਜੋਤੀ ਸਿਡਾਨਾ ਨੇ ਕਿਹਾ ਕਿ ਪਿੱਛਲੇ ਕੁੱਝ ਸਾਲਾਂ ‘ਚ ਵਾਤਾਵਰਨ ਪ੍ਰਦੂਸ਼ਣ ਵਿੱਚ ਕਈ ਗੁਣਾ ਵਾਧਾ ਹੋਇਆ ਹੈ, ਜੋ ਕਿ ਰੁੱਖਾਂ ਦੀ ਬੇਲੋੜੀ ਕਟਾਈ ਦਾ ਮਾੜਾ ਨਤੀਜਾ ਹੈ।ਉਨ੍ਹਾਂ ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਜਨਤਾ …

Read More »

ਬੋਰਡ ਦੇ 10+2 ਨਾਨ ਮੈਡੀਕਲ (ਬਾਰ੍ਹਵੀਂ) ਦੇ ਨਤੀਜੇ ‘ਚ ਜੋਬਨਪ੍ਰੀਤ ਸਿੰਘ ਦੇੇ 92% ਅੰਕ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਬੀਤੇ ਦਿਨੀਂ 10+2 (ਬਾਰ੍ਹਵੀਂ) ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਥਾਨਕ ਸਰਕਾਰੀ ਸਾਰਾਗੜ੍ਹੀ ਯਾਦਗਾਰੀ ਸੈਕੰਡਰੀ ਸਕੂਲ ਟਾਊਨ ਹਾਲ (ਮਾਲ ਮੰਡੀ) ਦੇ ਵਿਦਿਆਰਥੀ ਜੋਬਨਪ੍ਰੀਤ ਸਿੰਘ ਪੁੱਤਰ ਠੇਕੇਦਾਰ ਹਰਜੀਤ ਸਿੰਘ ਨੇ ਨਾਨ ਮੈਡੀਕਲ ਸਟਰੀਮ ਵਿੱਚ 92 ਫੀਸਦ ਅੰਕ ਹਾਸਲ ਕੀਤੇ ਹਨ।ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ਼ ਪ੍ਰਿੰਸੀਪਲ ਵਿਕਾਸ ਕੁਮਾਰ ਨੇ ਵਿਦਿਆਰਥੀ ਜੋਬਨਪ੍ਰੀਤ …

Read More »

ਖ਼ਾਲਸਾ ਕਾਲਜ ਵਿਖੇ ਪੁਸਤਕ ‘ਸਰੋਕਾਰ ਤੇ ਸ਼ਖਸੀਅਤਾਂ’ ਲੋਕ ਅਰਪਿਤ

ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੁਸਤਕ ‘ਸਰੋਕਾਰ ਤੇ ਸ਼ਖਸੀਅਤਾਂ’ ਨੂੰ ਲੋਕ ਅਰਪਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਡਾ. ਸੁਖਦੇਵ ਸਿੰਘ ਝੰਡ ਦੀ ਵਾਰਤਕ ਪੁਸਤਕ ਸਬੰਧੀ ਕਰਵਾਏ ਸਮਾਗਮ ਦੌਰਾਨ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਅਜੋਕੇ ਸਮੇਂ ’ਚ ਸਾਹਿਤ …

Read More »

ਚੀਫ਼ ਖ਼ਾਲਸਾ ਦੀਵਾਨ ਦੇ ਗੁਰਮਤਿ ਕੈਂਪ ਲਈ ਬੱਚੇ ਸ੍ਰੀ ਫਤਹਿਗੜ੍ਹ ਸਾਹਿਬ ਰਵਾਨਾ

ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੀ ਵਲੋਂ 3 ਤੋਂ 6 ਜੂਨ 2023 ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮੂਹ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਮਤਿ ਵਿਦਿਆਲੇ ਦੇ ਵਿਦਿਆਰਥੀਆਂ ਲਈ ਲਗਾਏ ਜਾ ਰਹੇ ਗੁਰਮਤਿ ਪ੍ਰਚਾਰ ਕੈਂਪ ਦੀ ਰਵਾਨਗੀ ਅੱਜ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ …

Read More »

ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਤੇ 12ਵੀਂ ਜਮਾਤ ਦਾ ਨਤੀਜਾ 100 ਫੀਸਦੀ

ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰ ਨਗਰ ਅੰਮ੍ਰਿਤਸਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਜੌਨ ਨੇ ਦੱਸਿਆ ਕਿ ਦਸਵੀਂ ਜਮਾਤ ਦਾ ਵਿਦਿਆਰਥੀ ਆਕਾਸ਼ਦੀਪ ਸਿੰਘ 83% ਅੰਕਾਂ ਨਾਲ ਸਕੂਲ ‘ਚ ਪਹਿਲੇ, ਗਗਨਦੀਪ ਸਿੰਘ 73% ਅੰਕਾਂ ਨਾਲ ਦੂਸਰੇ ਅਤੇ ਗੁਰਲਾਲ ਸਿੰਘ 71% …

Read More »

ਡੀ.ਏ.ਵੀ ਪਬਲਿਕ ਸਕੂਲ ‘ਚ `ਸਮਰੱਥਾ ਨਿਰਮਾਣ ਪ੍ਰੋਗਰਾਮ` ਕਰਵਾਇਆ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਅਧਿਆਪਕਾਂ ਲਈ ਡੀ.ਏ.ਵੀ.ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਤਹਿਤ ਚੱਲ ਰਹੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਦੋ ਦਿਨਾਂ `ਸਮਰੱਥਾ ਨਿਰਮਾਣ ਪ੍ਰੋਗਰਾਮ` ਦਾ ਆਯੋਜਨ ਕੀਤਾ ਗਿਆ । …

Read More »

ਪੰਜਾਬ ਦੇ ਕਾਲਜਾਂ ‘ਚ ਬੀ.ਐਡ ਦਾਖਲਿਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰਵਾਏਗੀ ਦਾਖਲਾ ਪ੍ਰੀਖਿਆ ਤੇ ਕਾਉਂਸਲਿੰਗ

ਅਰਜ਼ੀਆਂ ਲਈ ਰਜਿਸਟ੍ਰੇਸ਼ਨ 9 ਜੂਨ 2023 ਤੋਂ ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਐਜੂਕੇਸ਼ਨ ਕਾਲਜਾਂ ਵਿੱਚ ਸੈਸ਼ਨ 2023-24 ਲਈ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਬੀ.ਐੱਡ ਕੋਰਸ ਲਈ ਸਾਂਝੀ ਦਾਖਲਾ ਪ੍ਰੀਖਿਆ (ਸੀ.ਈ.ਟੀ.) ਅਤੇ ਸੈਂਟਰਲਾਈਜ਼ ਕਾਉਂਸਲਿੰਗ ਕਰਵਾਉਣ ਲਈ ਜ਼ਿੰਮੇਵਾਰੀ ਦਿੱਤੀ ਗਈ ਹੈ।ਇਸ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ; ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ …

Read More »

ਮਾਲਤੀ ਗਿਆਨ ਪੀਠ ਪੁਰਸਕਾਰ ਵਿਜੇਤਾ ਰਾਕੇਸ਼ ਕੁਮਾਰ ਦਾ ਮਹਿਲਾਂ ਪਹੁੰਚਣ ‘ਤੇ ਨਿੱਘਾ ਸਵਾਗਤ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਸਿੱਖਿਆ ਦੇ ਖੇਤਰ ‘ਚ ਸੂਬੇ ਭਰ ਵਿੱਚ ਮਾਣਮੱਤਾ ਮੁਕਾਮ ਹਾਸਿਲ ਕਰਨ ਲਈ ਪੂਰੀ ਸੰਜ਼ੀਦਗੀ ਨਾਲ ਸਰਗਰਮ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਦਾ ਨਾਉਂ ਰਾਸ਼ਟਰੀ ਪੱਧਰ ‘ਤੇ ਚਮਕ ਉੱਠਿਆ ਜਦੋਂ ਲੰਘੀ 29 ਮਈ ਦੇ ਸੁਭਾਗੇ ਦਿਨ ਇਸ ਸਕੂਲ ਦੇ ਕਰਮਯੋਗੀ ਅਤੇ ਆਪਣੇ ਵਿਸ਼ੇ ਵਿੱਚ ਬਾਕਮਾਲ ਮੁਹਾਰਤ ਰੱਖਣ ਵਾਲੇੇ ਭੌਤਿਕ ਵਿਗਿਆਨ ਲੈਕਚਰਾਰ ਰਾਕੇਸ਼ ਕੁਮਾਰ ਨੂੰ …

Read More »

ਖਾਲਸਾ ਕਾਲਜ ਦਾ ਪੰਜਾਬ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਹਾਸਲ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੇ ਪੰਜਾਬ ਦੇ ਖ਼ੁਦਮੁਖਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਕਾਲਜ ਉਤਰੀ ਭਾਰਤ ’ਚੋਂ ਦੂਜੇ ਅਤੇ ਭਾਰਤ ਦੇ ਸਾਰੇ ਖ਼ੁਦਮੁਖਤਿਆਰ ਕਾਲਜਾਂ ’ਚੋਂ 42ਵੇਂ ਸਥਾਨ ’ਤੇ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਇਸ ਪ੍ਰਾਪਤੀ ਦਾ ਸਿਹਰਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਦਸਵੀਂ ਤੇ ਬਾਰਵੀਂ ਦੇ ਨਤੀਜਿਆਂ ‘ਚ ਪੁਜੀਸ਼ਨਾਂ ਪ੍ਰਾਪਤ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾਂ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਦਸਵੀਂ ਜਮਾਤ ਵਿਚੋਂ ਪਹਿਲਾ ਸਥਾਨ ਖੁਸ਼ਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ, ਦੂਜਾ ਸਥਾਨ ਹਰਮਨਪ੍ਰੀਤ ਕੌਰ ਪੁੱਤਰੀ ਅੰਮ੍ਰਿਤਪਾਲ ਸਿੰਘ ਅਤੇ ਤੀਜਾ ਸਥਾਨ ਦੋ ਵਿਦਿਆਰਥਣਾਂ ਕ੍ਰਮਵਾਰ ਜਸ਼ਨ ਕੌਰ ਪੁੱਤਰੀ ਸੁਖਪਾਲ ਸਿੰਘ ਅਤੇ ਸੁਖਪ੍ਰੀਤ …

Read More »