ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ, ਮਨੋਵਿਗਿਆਨ ਵਿਭਾਗ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਰੰਘੜ ਪਿੰਡ ਵਿੱਚ ‘ਮਾਨਸਿਕ ਸਿਹਤ ਅਤੇ ਨਸ਼ਾ ਮੁਕਤ ਸਮਾਜ ਲਈ ਜਾਗਰੁਕਤਾ ਕੈਂਪ’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਹ ਪਹਿਲਕਦਮੀ ਪੇਂਡੂ ਪੰਜਾਬ ਵਿੱਚ ਮਾਨਸਿਕ ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਨਸ਼ੇ ਤੋਂ ਦੂਰ ਰਹਿਣ ਵੱਲ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਵਾਟਰ ਸਸਟੇਨੇਬਿਲਟੀ ਅਵਾਰਡ 2025-26 ਨਾਲ ਸਨਮਾਨਿਤ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੂੰ ਵਿਸ਼ਵ ਜਲ ਦਿਵਸ ਦੇ ਮੌਕੇ `ਤੇ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਭਾਰਤ ਸਰਕਾਰ ਦੇ ਸੂਖਮ, ਛੋਟੇ ਅਤੇ ਦਰਮਿਆਨੇ ਉਦਮ ਮੰਤਰਾਲੇ ਅਧੀਨ ਰਜਿਸਟਰਡ ਦੁਆਰਾ ਵੱਕਾਰੀ ਵਾਟਰ ਸਸਟੇਨੇਬਿਲਟੀ ਅਵਾਰਡ 2025-26 ਨਾਲ ਸਨਮਾਨਿਤ ਕੀਤਾ ਗਿਆ।ਇਹ ਪੁਰਸਕਾਰ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਦੂਰਦਰਸ਼ੀ ਅਗਵਾਈ ਨੂੰ ਮਾਨਤਾ ਦਿੰਦਾ ਹੈ, ਜੋ ਪਾਣੀ ਦੀ ਸੰਭਾਲ ਨੂੰ …
Read More »ਖਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ 12ਵੇਂ ਮੁਖੀ ਬਣੇ ਡਾ. ਪਰਮਿੰਦਰ ਸਿੰਘ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ 12ਵੇਂ ਮੁਖੀ ਵਜੋਂ ਡਾ. ਪਰਮਿੰਦਰ ਸਿੰਘ ਨੇ ਅਹੁੱਦਾ ਸੰਭਾਲ ਲਿਆ ਹੈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਡੀਨ ਅਕਾਦਮਿਕ ਮਾਮਲੇ ਡਾ. ਤਮਿੰਦਰ ਸਿੰਘ ਭਾਟੀਆ ਅਤੇ ਰਜਿਸਟਰਾਰ ਡਾ. ਦਵਿੰਦਰ ਸਿੰਘ ਦੀ ਮੌਜ਼ੂਦਗੀ ’ਚ ਡਾ. ਪਰਮਿੰਦਰ ਸਿੰਘ ਨੂੰ ਵਿਭਾਗ ਦੇ ਮੁਖੀ ਵਜੋਂ ਅਹੁੱਦੇ ’ਤੇ ਬਿਰਾਜਮਾਨ ਕਰਵਾਇਆ।ਜ਼ਿਕਰਯੋਗ ਹੈ ਕਿ 2019 …
Read More »ਖਾਲਸਾ ਕਾਲਜ ਵਿਖੇ ਪ੍ਰੇਰਨਾ ਚੁਣੌਤੀਆਂ ਅਤੇ ਨੀਤੀ ਨਿਰਮਾਣ ਵਿਸ਼ੇ ’ਤੇ ਗੈਸਟ ਲੈਕਚਰ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਰਾਜਨੀਤੀ ਅਤੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ਵਿਦਿਆਰਥੀ ਪ੍ਰਵਾਸ : ਪ੍ਰੇਰਨਾ ਚੁਣੌਤੀਆਂਅਤੇ ਨੀਤੀ ਨਿਰਮਾਣ ਵਿਸ਼ੇ ਬਾਰੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਲੈਕਚਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਾਜਨੀਤੀ ਸ਼ਾਸਤਰ ਵਿਭਾਗ ਸਾਬਕਾ ਮੁਖੀ ਪ੍ਰੋ: ਜਗਰੂਪ ਸਿੰਘ ਸੇਖੋਂ ਮੁੱਖ ਬੁਲਾਰੇ ਸਨ।ਜਿਨ੍ਹਾਂ ਦੀ ਕਾਲਜ ਦੇ ਰਾਜਨੀਤੀ …
Read More »ਸਿਹਤ ਵਿਭਾਗ ਵਲੋਂ ਸਕੂਲਾਂ ਵਿੱਚ ਪੀ.ਟੀ ਮੀਟ ਦੌਰਾਨ ਲਗਾਏ ਗਏ ਵਿਸ਼ੇਸ਼ ਸਕਰੀਨਿੰਗ ਤੇ ਮੈਡੀਕਲ ਕੈਂਪ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ, ਐਡਵਾਈਜ਼ਰ ਆਫ ਸਟੇਟ ਗਵਰਨਮੈਂਟ ਅਨੁਰਾਗ ਕੁੰਡੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਸਕੂਲਾਂ ਵਿੱਚ ਪੀ.ਟੀ ਮੀਟ ਦੌਰਾਨ ਵਿਸ਼ੇਸ਼ ਸਕਰੀਨਿੰਗ ਅਤੇ ਮੈਡੀਕਲ ਕੈਂਪ ਲਗਾਏ ਗਏ।ਕੈਂਪਾਂ ਵਿੱਚ ਆਮ ਬਿਮਾਰੀਆਂ ਦੀ ਜਾਂਚ ਤੋਂ ਇਲਾਵਾ ਐਨ.ਸੀ.ਡੀ ਭਾਵ ਗੈਰ ਸੰਚਾਰੀ ਬਿਮਾਰੀਆਂ ਬਾਰੇ ਬੱਚਿਆਂ ਦੇ ਨਾਲ-ਨਾਲ ਉਹਨਾਂ ਦੇ ਮਾਪਿਆਂ ਦਾ ਵੀ …
Read More »ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ- ਸਵੇਰੇ 8-00 ਤੋਂ ਦੁਪਹਿਰ 2.00 ਵਜੇ ਤੱਕ ਲੱਗਣਗੇ ਸਕੂਲ – ਡੀ.ਈ.ਓ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਲਈ ਸਮਾਂ ਸਾਰਨੀ ਜਾਰੀ ਕਰਦਿਆਂ ਸਕੂਲ ਲੱਗਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ।ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਕੰਵਲਜੀਤ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਐ.), ਰਜੇਸ਼ ਖੰਨਾ ਡਿਪਟੀ ਡੀ.ਈ.ਓ ਅਤੇ ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਡਿਪਟੀ ਡੀ.ਈ.ਓ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸਲਾਨਾ …
Read More »ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂ ਪਿੰਡ ਦਾ ਨਤੀਜਾ ਸ਼ਾਨਦਾਰ ਰਿਹਾ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂ ਪਿੰਡ ਦਾ ਨਤੀਜਾ ਸ਼ਾਨਦਾਰ ਰਿਹਾ।ਇਹ ਨਤੀਜਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਤੇ ਮੈਨੇਜਰ ਨਾਨਕ ਸਿੰਘ ਵਲੋਂ ਐਲਾਨਿਆ ਗਿਆ।ਡਾਇਰੈਕਟਰ ਜਗਦੀਸ਼ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਨ ਉਪਰੰਤ ਪ੍ਰਾਇਮਰੀ, ਛੇਵੀਂ, ਸੱਤਵੀਂ, ਨੌਵੀਂ ਅਤੇ 11ਵੀਂ ਜਮਾਤ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ …
Read More »ਖਾਲਸਾ ਕਾਲਜ ਲਾਅ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ `ਵਰਸਿਟੀ ਇਮਤਿਹਾਨਾਂ ਦੇ ਨਤੀਜੇ ਸ਼ਾਨਦਾਰ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ ਲਾਅ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਬੀ.ਏ ਐਲ.ਐਲ.ਬੀ (5 ਸਾਲਾ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2025-26 ਲਈ 181 ਕਰੋੜ 5 ਲੱਖ ਰੁਪਏ ਦਾ ਬਜ਼ਟ ਪਾਸ
ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਸਕੂਲਾਂ, ਕਾਲਜਾਂ, ਅਦਾਰਿਆਂ ਦਾ ਸਾਲ 2025-26 ਦਾ ਬਜ਼ਟ ਪੇਸ਼ ਕਰਨ ਅਤੇ ਹੋਰ ਏਜੰਡੇ ਵਿਚਾਰਣ ਅਤੇ ਪ੍ਰਵਾਨ ਕਰਵਾਉਣ ਸੰਬੰਧੀ ਜਨਰਲ ਹਾਊਸ ਦਾ ਇਜ਼ਲਾਸ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਝਰ ਨੇ ਕੀਤੀ।ਮੀਟਿੰਗ ਦਾ …
Read More »ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ ਵਿਚਾਰਧਾਰਾ ਅਤੇ ਸਮਕਾਲੀ ਸੰਦਰਭ ਵਿੱਚ ਕਦਰਾਂ-ਕੀਮਤਾਂ’ `ਤੇ ਕਾਨਫਰੰਸ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਦੂਰਦਰਸ਼ੀ ਸੁਧਾਰਕ ਅਤੇ ਆਰੀਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 201ਵੀਂ ਜਯੰਤੀ ਮਨਾਉਣ ਲਈ ‘ਕ੍ਰਿਣਵੰਤੋ ਵਿਸ਼ਮਰਯਮ: ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ ਵਿਚਾਰਧਾਰਾ ਅਤੇ ਸਮਕਾਲੀ ਸੰਦਰਭ ਵਿੱਚ ਕਦਰਾਂ-ਕੀਮਤਾਂ’ ਵਿਸ਼ੇ `ਤੇ ਇੱਕ ਆਈ.ਸੀ.ਐਸ.ਐਸ.ਆਰ-ਪ੍ਰਯੋਜਿਤ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਪਦਮ ਸ਼੍ਰੀ ਪ੍ਰੋ. (ਡਾ.) ਹਰਮੋਹਿੰਦਰ ਸਿੰਘ ਬੇਦੀ ਚਾਂਸਲਰ, …
Read More »
Punjab Post Daily Online Newspaper & Print Media