Tuesday, September 29, 2026

ਸਿੱਖਿਆ ਸੰਸਾਰ

ਬੁੱਢਾ ਦਲ ਪਬਲਿਕ ਸਕੂਲ ਦੀ ਸਾਬਕਾ ਵਿਦਿਆਰਥਣ ਦਾ ਯੂ.ਪੀ.ਐਸ.ਸੀ ਪ੍ਰੀਖਿਆ 2022 ‘ਚ 446ਵਾਂ ਰੈਂਕ

ਪਟਿਆਲਾ, 25 ਮਈ (ਪੰਜਾਬ ਪੋਸਟ ਬਿਊਰੋ) – ਬੁੱਢਾ ਦਲ ਪਬਲਿਕ ਸਕੂਲ ਪਟਿਆਲਾ (ਬੈਚ 2018) ਦੀ ਸਾਬਕਾ ਵਿਦਿਆਰਥਣ ਸਕਸ਼ਮਾ ਨੇ ਯੂ.ਪੀ.ਐਸ.ਸੀ ਸਿਵਲ ਸਰਵਿਸਿਜ਼ ਪ੍ਰੀਖਿਆ 2022 ਵਿੱਚ 446ਵਾਂ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਦੇ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸਕੂਲ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ, ਸਕੂਲ ਦੇ ਸਿੱਖਿਆ ਨਿਰਦੇਸ਼ਕ ਤੇ ਸਲਾਹਕਾਰ ਐਡਵੋਕੇਟ ਕਰਨਰਾਜਬੀਰ ਸਿੰਘ, …

Read More »

ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਬਾਹਰਵੀਂ ਦਾ ਨਤੀਜਾ ਸ਼ਾਨਦਾਰ

ਭੀਖੀ, 25 ਮਈ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਬਾਹਰਵੀਂ ਕਲਾਸ ਦੇ ਨਤੀਜੇ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਦੱਸਿਆ ਕਿ ਬਾਹਰਵੀਂ (ਆਰਟਸ, ਕਾਮਰਸ ਅਤੇ ਸਾਇੰਸ) ਪ੍ਰੀਖਿਆ ਵਿੱਚ ਬੈਠੇ ਸਕੂਲ ਦੇ ਸਾਰੇ 106 ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ।12 ਵਿਦਿਆਰਥੀਆਂ ਨੇ 90 ਪ਼੍ਰਤੀਸ਼ਤ ਤੋਂ ਉਪਰ, …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸਾਇੰਸ ਤੇ ਐਸ.ਐਸ.ਟੀ ਪ੍ਰਸ਼ਨ-ਮੰਚ ਮੁਕਾਬਲੇ

ਭੀਖੀ, 24 ਮਈ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸਕੂਲ ਦੇ ਚਾਰੋਂ ਹਾਊਸ ਦੇ ਬੱਚਿਆਂ ਦਰਮਿਆਨ ਇੰਟਰ ਹਾਊਸ ਸਾਇੰਸ ਅਤੇ ਐਸ.ਐਸ.ਟੀ ਪ੍ਰਸ਼ਨ ਮੰਚ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੱਤੀ।ਇਸ ਸਮੇ ਸਮੂਹ ਸਟਾਫ ਤੇ ਵਿਦਿਆਰਥੀ ਮੌਜ਼ੂਦ ਸਨ।

Read More »

ਮਿਡ-ਡੇ-ਮੀਲ ਵਰਕਰ ਯੂਨੀਅਨ ਵਲੋਂ ਆਪਣੇ ਹੱਕਾਂ ਲਈ ਸੰਘਰਸ਼ ਦਾ ਐਲਾਨ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਖੇ ਅੱਜ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਅਹਿਮ ਮੀਟਿੰਗ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ‘ਚ ਕੀਤੀ ਗਈ।ਜਿਸ ਨੂੰ ਸੰਬੋਧਨ ਕਰਦਿਆਂ ਮਮਤਾ ਸ਼ਰਮਾ ਨੇ ਕਿਹਾ ਕਿ ਆਮ-ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਮਿਡ-ਡੇ-ਮੀਲ ਵਰਕਰਾਂ ਦੀਆਂ ਉਜ਼ਰਤਾਂ 3000/- ਰੁਪੈ ਤੋਂ 6000/- ਰੁਪੈ ਕਰਨ ਦਾ ਵਾਅਦਾ ਕੀਤਾ ਸੀ।ਪਰ ਬੜੇ …

Read More »

ਖਾਲਸਾ ਕਾਲਜ ਫ਼ਾਰਮੇਸੀ ਵਿਖੇ ‘ਨਤੀਜਾ-ਅਧਾਰਿਤ ਸਿੱਖਿਆ’ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ‘ਨਤੀਜਾ-ਆਧਾਰਿਤ ਸਿੱਖਿਆ (ਓ.ਬੀ.ਈ)’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਕੇ ਧਵਨ ਦੀ ਅਗਵਾਈ ਹੇਠ ਨੈਸ਼ਨਲ ਐਸਸਮੈਂਟ ਐਂਡ ਐਕ੍ਰੀਡੇਸ਼ਨ ਕੌਂਸਲ (ਨੈਕ) ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ’ਚ ਮੇਰਠ ਦੇ ਐਮ.ਆਈ.ਟੀ ਕਾਲਜ ਆਫ਼ ਫਾਰਮੇਸੀ ਡਾਇਰੈਕਟਰ ਪ੍ਰੋ: ਨੀਰਜ਼ ਕਾਂਤ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੱਸਿਆ ਕਿ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਯੋਗਾ ਸਬੰਧੀ ਕੈਂਪ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਯੋਗਾ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਜਿਥੇ ਵਿਦਿਆਰਥਣਾਂ ਨੂੰ ਯੋਗਾ ਦੇ ਗੁਰ ਸਿਖਾਏ ਗਏ, ਉਥੇ ਉਨ੍ਹਾਂ ਨੂੰ ਔਰਤਾਂ ’ਚ ਮਹਾਵਾਰੀ ਦੇ ਦਿਨਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਪੌਸ਼ਟਿਕ ਅਹਾਰ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਿੰਸੀਪਲ …

Read More »

ਸਟੱਡੀ ਸਰਕਲ ਵਲੋਂ ਨਸ਼ਾ ਵਿਰੋਧੀ ਮੁਕਾਬਲੇ 29 ਮਈ ਨੂੰ

ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਵਿਸ਼ਵ ਤੰਬਾਕੂ ਵਿਰੋਧੀ ਦਿਵਸ ਦੇ ਸਬੰਧ ‘ਚ ਸਥਾਨਕ ਲਾਜਪਤ ਰਾਏ ਆਰੀਆ ਕੰਨਿਆ ਵਿਦਿਆਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ-ਬਰਨਾਲਾ ਜ਼ੋਨ ਵਲੋਂ ਨਸ਼ਾ ਵਿਰੋਧੀ ਮੁਕਾਬਲੇ ਡੀ.ਸੀ.ਬੀ ਬੈਂਕ ਦੇ ਸਹਿਯੋਗ ਨਾਲ 29 ਮਈ ਨੂੰ ਸਵੇਰੇ 9.00 ਵਜੇ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦਾ ਪ੍ਰੋਗਰਾਮ ਰਲੀਜ਼ ਕਰਨ ਸਮੇਂ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਦੇ …

Read More »

ਦੀਵਾਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਜੀ ਦੇ ਪਾਵਨ ਸ਼ਹੀਦੀ ਪੁਰਬ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੇ ਭੋਗ ਨਾਲ ਕੀਤੀ ਗਈ।ਉਪਰੰਤ ਸੈਂਟਰਲ ਖਾਲਸਾ ਯਤੀਮਖਾਨਾ, ਅਤੇ ਵੱਖ ਵੱਖ ਸੀ.ਕੇ.ਡੀ ਸਕੂਲਾਂ …

Read More »

ਸਕੂਲੀ ਬੱਚਿਆਂ ਵਲੋਂ ਵਾਤਾਵਰਨ ਅਤੇ ਪਾਣੀ ਬਚਾਓ ਸਬੰਧੀ ਜਾਗਰੂਕਤਾ ਰੈਲੀ

ਭੀਖੀ, 22 ਮਈ (ਕਮਲ ਜ਼ਿੰਦਲ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸ ਸ ਸ (ਮੁੰਡੇ) ਭੀਖੀ ਦੇ ਬੱਚਿਆਂ ਵਲੋਂ ਸ਼ਹਿਰ ਵਿੱਚ ਵਾਤਾਵਰਨ ਅਤੇ ਪਾਣੀ ਬਚਾਓ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ।ਸਕੂਲ ਇੰਚਾਰਜ਼ ਪ੍ਰਿੰਸੀਪਲ ਮਨੋਜ ਸਿੰਗਲਾ ਨੇ ਦੱਸਿਆ ਕਿ ਰੈਲੀ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਉਹਨਾਂ ਪੂਰੇ ਸ਼ਹਿਰ ਵਿੱਚ ਲੋਕਾਂ ਨੂੰ ਸਾਫ ਵਾਤਾਵਰਣ ਦੀ ਮਹੱਤਤਾ ਅਤੇ ਪਾਣੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਤੇ ਕਾਵਿ ਉਚਾਰਨ ਮੁਕਾਬਲੇ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਅਤੇ ਪ੍ਰਾਇਮਰੀ ਵਿੰਗ ਵਲੋਂ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਪਿ੍ਰੰਸੀਪਲ ਮਨਦੀਪ ਸਿੰਘ ਦੀ ਅਗਵਾਈ ‘ਚ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਅਤੇ …

Read More »