Saturday, May 25, 2024

ਸਿੱਖਿਆ ਸੰਸਾਰ

ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਵੋਟਰ ਜਾਗਰੂਕਤਾ ਸਮਾਗਮ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਅੰਮ੍ਰਿਤਸਰ ਮਨਕੰਵਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਵੋਟਰ ਜਾਗਰੂਕਤਾ …

Read More »

ਅਕਾਲ ਅਕੈਡਮੀ ਚੀਮਾ ਅੰਗਰੇਜ਼ੀ ਮਾਧਿਅਮ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ)- ਸੀ.ਬੀ.ਐਸ.ਈ ਵਲੋਂ ਦਸਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਅਕਾਲ ਅਕੈਡਮੀ ਚੀਮਾ ਇੰਗਲਿਸ਼ ਮਾਧਿਅਮ ਦਾ ਦਸਵੀਂ ਜਮਾਤ ਦਾ ਨਤੀਜਾ 100% ਫੀਸਦੀ ਰਿਹਾ। ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰਦੇ ਹੋਏ ਸਕੂਲ ਦਾ ਨਾਂਅ ਰੋਸ਼ਨ ਕੀਤਾ।ਸਕੂਲ ਪ੍ਰਿੰਸੀਪਲ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਅਕੈਡਮੀ ਦੇ ਸ਼ਾਨਦਾਰ ਨਤੀਜੇ ਵਿਚੋਂ …

Read More »

ਦਸਵੀਂ/ਬਾਰਵੀਂ ਪਾਸ ਲੜਕੇ ਤੇ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਕੋਰਸ ਸ਼ੁਰੂ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਲਾਇਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਦੇ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨਾਂ ਉਮਰ ਹੱਦ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ/ ਇੱਕ ਸਾਲ ਦੇ ਸਰਟੀਫਿਕੇਟ/ਡਿਪਲੋਮਾਂ ਦੇ ਕੋਰਸ ਸੁਰੂ ਕੀਤੇ ਜਾ ਰਹੇ। ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ …

Read More »

ਅਕਾਲ ਅਕੈਡਮੀਆਂ ਦੇ 16 ਜ਼ਿਲ੍ਹੇ ਟੌਪਰਾਂ ‘ਚੋਂ 15 ਲੜਕੀਆਂ ਨੇ ਮਾਰੀਆਂ ਮੱਲਾਂ

ਸੰਗਰੂਰ,17 ਮਈ (ਜਗਸੀਰ ਲੌਂਗੋਵਾਲ )- ਪਿਛਲੇ ਦਿਨੀ ਸੀ.ਬੀ.ਐੱਸ.ਈ. ਵੱਲੋਂ ਐਲਾਨੇ ਦਸਵੀ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਅਕਾਲ ਅਕੈਡਮੀਆਂ ਦਾ ਨਤੀਜਾ ਸੌ ਫੀਸਦੀ ਰਿਹਾ।ਜੇਕਰ ਕਿਹਾ ਜਾਵੇ ਕਿ ਨਾਰੀ ਸਸ਼ਕਤੀਕਰਨ ਅਕਾਲ ਅਕੈਡਮੀਆਂ ਵਿੱਚ ਸ਼ੁਰੂ ਹੁੰਦੀ ਹੈ ਤਾਂ ਇਹ ਸੋਲਾਂ ਆਨੇ ਸੱਚ ਹੈ।ਅਕੈਡਮੀਆਂ ਦੇ ਵਿਦਿਆਰਥੀਆਂ ਨੇ ਜਿਲ੍ਹੇ ਭਰ ਵਿੱਚੋਂ ਚੋਟੀ ਦੀਆਂ 16 ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਤੇ ਇਹਨਾਂ ਵਿਚੋਂ 15 ਲੜਕੀਆਂ ਹਨ।ਇਹ ਪੁਜੀਸ਼ਨਾਂ ਬੱਚਿਆਂ …

Read More »

ਸਲਾਈਟ ਵਿਖੇ ਇੰਟਰਪ੍ਰੀਓਅਰ, ਐਚ.ਆਰ ਤੇ ਰੀਕਿਊਟਰਜ਼ ਦੀ ਪਹਿਲੀ ਵਿਸ਼ੇਸ਼ ਮਿਲਣੀ

ਸੰਗਰੂਰ, 17 ਮਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਸਲਾਈਟ ਡੀਮਡ ਯੂਨੀਵਰਸਿਟੀ) ਲੌਂਗੋਵਾਲ ਵਿਖੇ ਇੰਸਟੀਚਿਊਟ ਅਤੇ ਇੰਡਸਟਰੀ ਇੰਟਰੈਕਸ਼ਨ ਸੈਲ ਵਲੋਂ ਪਹਿਲੀ ਇੰਟਰਪ੍ਰੀਓਅਰ, ਐਚ.ਆਰ ਅਤੇ ਰੀਕਿਊਟਰਜ਼ ਦੀ ਵਿਸ਼ੇਸ਼ ਮਿਲਣੀ ਦਾ ਆਯੋਜਨ ਕੀਤਾ ਗਿਆ।ਸਲਾਈਟ ਯੂਨੀਵਰਸਿਟੀ ਦੇ ਡਾਇਰੈਕਟਰ ਪ੍ਰੋਫੈਸਰ ਮਨੀਕਾਂਤ ਪਾਸਵਾਨ ਅਤੇ ਸੰਸਥਾ ਦੇ ਡੀਨ ਐਲੁਮਨੀ ਐਂਡ ਇੰਡਸਟਰੀ ਰਿਲੇਸ਼ਨਜ਼, ਡਾ. ਰਵੀ ਕਾਂਤ ਮਿਸ਼ਰਾ ਦੀ ਅਗਵਾਈ ਹੇਠ ਆਯੋਜਿਤ ਇਸ ਕਾਨਫਰੰਸ …

Read More »

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ ਨੂੰ ਉਨ੍ਹਾ ਦੀ ਤੀਸਰੀ ਬਰਸੀ ‘ਤੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਭਾਵਭਿੰਨੀ ਸਸ਼ਧਾਂਜਲੀ ਭੇਂਟ ਕੀਤੀ ਗਈ ਤੇ ਉਨ੍ਹਾ ਦੀ ਯਾਦ ਨੂੰ ਸਮਰਪਿਤ ਸਕੂਲ ਕੰਪਲੈਕਸ ਵਿੱਚ ਪੌਦੇ ਵੀ ਲਗਾਏ ਗਏ।ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਨੇ ਕਿਹਾ ਕਿ ਮਾਤਾ ਅੰਜ਼ੂ ਸਿੰਗਲਾ ਨੇ ਆਪਣੇ ਅੰਤਿਮ ਦਮ ਤੱਕ ਸਿੱਖਿਆਂ ਦੇ …

Read More »

ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ।ਵਿਧਾਨ ਸਭਾ …

Read More »

ਸਰਕਾਰੀ ਸਕੂਲ ਗੋਲ ਬਾਗ ਵਿਖੇ ਹੋਇਆ ਚੋਣ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ ਰਜ਼ਤ ਉਬਰਾਏ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ …

Read More »

ਅਕੇਡੀਆ ਵਰਲਡ ਸਕੂਲ ਦਸਵੀਂ ਸੀ.ਬੀ.ਐਸ.ਈ ਬੋਰਡ ਦਾ ਨਤੀਜ਼ਾ ਰਿਹਾ ਸ਼ਾਨਦਾਰ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਈ ਬੋਰਡ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਦਸਵੀਂ ਜਮਾਤ ਦੀ ਵਿਦਿਆਰਥਣ ਨਿਤਿਕਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 98 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਤੇ ਵੰਸ਼ਿਕਾ ਸਿੰਗਲਾ ਨੇ 97.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਅਤੇ ਭਵਿਆ ਸਿੰਗਲਾ ਨੇ 92.6 ਪ੍ਰਤੀਸ਼ਤ …

Read More »

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ।ਅਕੈਡਮੀ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਨੇ 95.2% ਅੰਕਾਂ ਨਾਲ ਪਹਿਲਾ ਸਥਾਨ, ਮਹਿਕਦੀਪ ਕੌਰ 95% ਅੰਕਾਂ ਨਾਲ ਦੂਸਰਾ ਸਥਾਨ ਅਤੇ ਸੁਰਿੰਦਰ ਸਿੰਘ ਨੇ 92% ਅੰਕ ਹਾਸਿਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ।ਵਿੱਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕਰਕੇ ਸਕੂਲ ਅਤੇ ਇਲਾਕੇ …

Read More »