Tuesday, September 29, 2026

ਸਿੱਖਿਆ ਸੰਸਾਰ

ਪੰਜਾਬੀ ਵਿੱਚ ਤਕਨੀਕੀ ਤੇ ਰਾਸ਼ਟਰੀ ਸਿੱਖਿਆ ਨੀਤੀ `ਤੇ ਜੀ-20 ਰਾਸ਼ਟਰੀ ਸੈਮੀਨਾਰ ਲਈ ਉਤਰੀ ਖੇਤਰ ‘ਚ ਜੀ.ਐਨ.ਡੀ.ਯੂ ਦੀ ਚੋਣ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਜੀ-20 ਪ੍ਰੋਗਰਾਮ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਤਕਨਾਲੋਜੀ ਅਤੇ ਭਾਰਤ ਸਰਕਾਰ ਸਿੱਖਿਆ ਵਿਭਾਗ ਦੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸੀਐਸਟੀਟੀ) ਦੇ ਸਹਿਯੋਗ ਨਾਲ 10-11 ਮਾਰਚ, 2023 ਨੂੰ “ਪੰਜਾਬੀ ਵਿੱਚ ਤਕਨੀਕੀ ਸਿੱਖਿਆ ਅਤੇ ਤਕਨੀਕੀ ਸ਼ਬਦਾਵਲੀ ਵਿੱਚ ਰਾਸ਼ਟਰੀ ਸਿੱਖਿਆ ਨੀਤੀ (2020) ਨੂੰ ਲਾਗੂ ਕਰਨ” ਵਿਸ਼ੇ `ਤੇ 2-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। …

Read More »

ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਮਨਾਇਆ ਹੋਲੀ ਦਾ ਤਿਉਹਾਰ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਹੋਲੀ ਦਾ ਤਿਉਹਾਰ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਨਾਲ ਮਨਾਉਣ ਮੌਕੇ ਖੜ੍ਹੇ ਵਿਖਾਈ ਦੇ ਰਹੇ ਹਨ ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਲਿਟਲ ਫ਼ਲਾਵਰ ਸੀਨੀਅਰ ਸੈਕੰਡਰੀ ਸਕੂਲ ਉਚਾ ਕਿਲ੍ਹਾ ਦੀ ਡਾਇਰੈਕਟਰ ਸ਼੍ਰੀਮਤੀ ਤਜਿੰਦਰ ਕੌਰ ਛੀਨਾ।ਡਾ. ਸੁਰਿੰਦਰ ਕੌਰ ਅਤੇ ਸ੍ਰੀਮਤੀ ਛੀਨਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਹੋਲੀ ਨਵੀਂ ਉਮੀਦ, ਨਵੀਂ ਸ਼ੁਰੂਆਤ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਇਆ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਅਹਿਮਦੀਆ ਮੁਸਲਿਮ ਕਮਿਊਨਿਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਮਨਾਏ ਇਸ ਪ੍ਰੋਗਰਾਮ ’ਚ ਲਿਟਲ ਫ਼ਲਾਵਰ ਸੀਨੀਅਰ ਸੈਕੰਡਰੀ ਸਕੂਲ, ਉਚਾ ਕਿਲ੍ਹਾ ਦੀ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ …

Read More »

ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਸਨਮਾਨ ਸਮਾਰੋਹ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਧਾਰਮਿਕ ਪ੍ਰੀਖਿਆ ’ਚ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਸਬੰਧੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਆਰ.ਕੇ ਧਵਨ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਟੈਕਨਾਲੋਜੀ ਦੇ ਵਿਦਿਆਰਥੀਆਂ ਦੇ ਵਿਭਾਗੀ ਪੱਧਰ ’ਤੇ ਧਾਰਮਿਕ ਪ੍ਰੀਖਿਆ ਮੁਕਾਬਲੇ ਲਈ ਆਯੋਜਿਤ ਕੀਤੇ ਗਏ, ਜਿਸ …

Read More »

ਖ਼ਾਲਸਾ ਕਾਲਜ ਵਿਖੇ ‘ਲਿੰਗ ਸਮਾਨਤਾ ’ਤੇ ਪੋਸਟਰ ਮੁਕਾਬਲਾ’

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ਲਿੰਗ ਸਮਾਨਤਾ ਬਾਰੇ ਪੋਸਟਰ ਮੁਕਾਬਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ’ਚ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਉਘੇ ਗਾਇਨੀਕੋਲੋਜਿਸਟ ਡਾ. ਗਗਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ: ਮਹਿਲ ਸਿੰਘ ਨੇ ਮਹਿਮਾਨ ਬੁਲਾਰੇ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਜ …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਫ਼ਲਾਵਰ ਸ਼ੋਅ ਅਤੇ ਮਿਲਿਟਸ ਉਤਸਵ ‘ਸਪਰਿੰਗ-2023’ ਪ੍ਰੋਗਰਾਮ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਬੋਟੈਨੀਕਲ ਐਂਡ ਐਨਵਾਇਰਮੈਂਟ ਸਾਇੰਸ ਸੋਸਾਇਟੀ, ਪੋਸਟ ਗ੍ਰੈਜ਼ੂਏਟ ਬੋਟਨੀ ਵਿਭਾਗ ਵਲੋਂ 3 ਰੋਜ਼ਾ ‘ਅੰਮ੍ਰਿਤਸਰ ਫ਼ਲਾਵਰ ਸ਼ੋਅ ਅਤੇ ਮਿਲਿਟਸ ਉਤਸਵ ‘ਸਪਰਿੰਗ-2023’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੇ ਤੀਸਰੇ ਦਿਨ ‘ਬਦਲਦੇ ਜਲਵਾਯੂ ’ਚ ਮਿਲਿਟਸ ਦੀ ਮਹੱਤਤਾ’ ’ਤੇ ਰਾਸ਼ਟਰੀ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ। ਡਾ. …

Read More »

ਕੌਮਾਂਤਰੀ ਮਹਿਲਾ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਗਰੂਰ , 7 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਬਡਬਰ (ਬਰਨਾਲਾ) ਵਿਖੇ ਪ੍ਰਿੰਸੀਪਲ ਜਸਬੀਰ ਸਿੰਘ ਅਤੇ ਪ੍ਰਿੰਸੀਪਲ ਕਮ ਡੀ.ਡੀ.ਓ ਸੁਰਜੀਤ ਸਿੰਘ ਭੈਣੀ ਮਹਿਰਾਜ ਦੀ ਰਹਿਨੁਮਾਈ ਹੇਠ ਐਸ.ਐਸ ਮਾਸਟਰ ਅਵਨੀਸ਼ ਕੁਮਾਰ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ।

Read More »

ਬੀ.ਬੀ.ਕੇ ਡੀ.ਏ.ਵੀ ਵਲੋਂ ‘ਦ ਸ਼ਿਫਟ : ਫਰੌਮ ਜੌਬ ਸੀਕਰਜ਼ ਟੂ ਸੈਲਫ ਇੰਪਲਾਇਮੈਂਟ’ ਵਿਸ਼ੇ ‘ਤੇ ਵਾਈ-20 ਸੈਮੀਨਾਰ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਲੋਂ ਵਾਈ-20 ਕੰਸਲਟੇਸ਼ਨ ਦੇ ਅੰਤਰਗਤ ‘ਦ ਸ਼ਿਫਟ : ਫਰੌਮ ਜੌਬ ਸੀਕਰਜ਼ ਟੂ ਸੈਲਫ-ਐਂਪਲਾਇਮੈਂਟ, ਐਂਟਰਪ੍ਰੀਨਿਓਰਸ਼ਿੱਪ ਐਂਡ ਜੌਬ ਕਰੀਏਟਰਜ਼’ ਵਿਸ਼ੇ ‘ਤੇ ਵਾਈ-20 ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਪ੍ਰੋਗਰਾਮ ਐਮ.ਜੀ.ਐਨ.ਸੀ.ਆਰ.ਈ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਦੇ ਤਹਿਤ ਸੋਸ਼ਲ ਐਂਟਰਪ੍ਰੀਨਿਓਰਸ਼ਿੱਪ, ਸਵੱਛਤਾ ਅਤੇ ਰੂਰਲ ਐਂਗੇਜ਼ਮੈਂਟ ਸੈਲ ਦੁਆਰਾ ਕਰਵਾਇਆ ਗਿਆ। ਡਾ. ਹੇਮੰਤ ਕੁਮਾਰ ਵਿਨਾਇਕ, ਐਸੋਸੀਏਟ …

Read More »

ਯੂਨੀਵਰਸਿਟੀ ਦਾ ਦੌਰਾ ਕਰਨ `ਤੇ ਵਿਦਿਆਰਥੀਆਂ `ਚ ਪੈਦਾ ਹੋ ਰਹੀ ਹੈ ਉਚੇਰੀ ਸਿਖਿਆ ਪ੍ਰਤੀ ਚਿਣਗ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਤੋਂ ਲੈ ਕੇ ਪਲੱਸ ਟੂ ਤਕ ਦੇ ਵਿਦਿਆਰਥੀਆਂ ਵਿਚ ਉਚੇਰੀ ਸਿਖਿਆ ਦੇ ਲਈ ਕਾਲਜਾਂ ਅਤੇ ਯੂਨੀਵਰਸਿਟੀ ਵਿਚ ਹੁਣ ਤੋਂ ਹੀ ਪੜ੍ਹਨ ਦਾ ਮਨ ਪੈਦਾ ਕਰਨ ਲਈ ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਦੀਆਂ ਹਦਾਇਤਾਂ `ਤੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕਰਵਾਉਣ ਦਾ ਸਿਲਸਿਲਾ ਜਾਰੀ ਹੈ।ਹੁਣ ਤੱਕ ਇਕ ਦਰਜਨ ਦੇ ਕਰੀਬ …

Read More »

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ

ਸਭਿਆਚਾਰਾਂ ਦੇ ਅੰਸ਼ਾਂ ਨੂੰ ਪੀੜ੍ਹੀਆਂ ਤੱਕ ਸੁਰੱਖਿਅਤ ਰੱਖਣ ਲਈ ਆਧੁਨਿਕ ਤਕਨਾਲੋਜੀ ਜਰੂਰੀ- ਡਾ. ਹਰਦੀਪ ਸਿੰਘ ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ `ਪੰਜਾਬੀ ਸਭਿਆਚਾਰ ਦੀਆਂ ਅੰਤਰ ਤੈਹਾਂ` ਵਿਸ਼ੇ `ਤੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਯਾਦਗਾਰੀ ਭਾਸ਼ਣ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ …

Read More »