Monday, December 23, 2024

ਸਿੱਖਿਆ ਸੰਸਾਰ

ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ ਸ਼ੈਲੀ ਕਾਰਨ ਪੈਦਾ ਹੋ ਰਹੀਆਂ ਗਰਦਨ ਅਤੇ ਪਿੱਠ ਦਰਦ ਵਰਗੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦੇ ਇਲਾਜ਼ ਸਬੰਧੀ ਮੁਫ਼ਤ ਫਿਜ਼ੀਓਥੈਰੇਪੀ ਇਲਾਜ ਕੈਂਪ ਲਗਾਇਆ ਗਿਆ।ਕੈਂਪ ਦਾ ਆਯੋਜਨ ਮਾਸਪੇਸ਼ੀਆਂ ’ਚ ਕੜੱਲ, ਗਲਤ ਢੰਗ ਨਾਲ ਉਠਣ-ਬੈਠਣ ਦੀਆਂ ਆਦਤਾਂ ਕਾਰਨ ਗਰਦਨ ਅਤੇ ਪਿੱਠ ਦੇ ਦਰਦ ਤੋਂ ਪੀੜਤ ਮਰੀਜ਼ਾਂ ਨੂੰ ਇੱਕ …

Read More »

ਪੰਜਾਬੀ ਨਾਟਕਕਾਰਾਂ ਨੂੰ ਮੌਲਿਕ ਪ੍ਰਵਚਨ ਉਸਾਰਨੇ ਚਾਹੀਦੇ ਹਨ – ਪ੍ਰੋ. ਦੇਵਿੰਦਰ ਸਿੰਘ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਕਲਾ ਅਤੇ ਗਿਆਨ ਦਾ ਸੁਮੇਲ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 21ਵੇਂ ਭਾਗ ਦਾ ਆਯੋਜਨ ਅੱਜ ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਦੇ ਸੈਮੀਨਾਰ ਹਾਲ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿੱਚ ਨਾਟਕਕਾਰ ਪ੍ਰੋ. ਦੇਵਿੰਦਰ ਸਿੰਘ ਰਜਿਸਟਰਾਰ ਖ਼ਾਲਸਾ ਕਾਲਜ ਅੰਮ੍ਰਿਤਸਰ ਨੂੰ ਵਿਸ਼ੇਸ਼ ਤੌਰ ‘ਤੇ ਸੱਦਿਆ ਗਿਆ।ਇਸ ਸਮਾਗਮ ਵਿੱਚ ਰਾਜ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਵਿਦਿਆਰਥੀ, ਅਧਿਆਪਕ ਅਤੇ ਵਿਦਵਾਨ ਸ਼ਾਮਿਲ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਨਵੇਂ ਬਣਾਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਾਹੜੀ ਦਾ ਕੀਤਾ ਉਦਘਾਟਨ

ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਪਿੰਡ ਲਾਹੜੀ ਵਿਖੇ ਨਵੇਂ ਬਣਾਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ।ਕਮਲਜੀਤ ਕੌਰ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ, ਡੀ.ਜੀ ਸਿੰਘ ਡਿਪਟੀ ਡੀ.ਈ.ਓ ਐਲੀਮੈਂਟਰੀ ਪਠਾਨਕੋਟ, ਨਰੇਸ਼ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ ਸੈਲ ਆਮ ਆਦਮੀ ਪਾਰਟੀ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਖੁਸ਼ਬੀਰ ਕਾਟਲ, ਨਰੇਸ਼ ਪਨਿਆੜੀ ਬੀ.ਪੀ.ਓ, ਪੰਕਜ਼ ਅਰੋੜਾ ਬੀ.ਪੀ.ਓ, …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਸਮਾਗਮ 16 ਨੂੰ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸਿੱਖਾਂ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੀਆਂ 450 ਸਾਲਾ ਇਤਿਹਾਸਕ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਸਮਾਗਮ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ 16 ਸਤੰਬਰ 2024 ਨੂੰ ਸ਼ਰਧਾ ਅਤੇ ਉਤਸ਼ਾਹ ਨਾਲ …

Read More »

ਸਟੇਟ ਐਵਾਰਡ ਜੇਤੂ ਅਧਿਆਪਕ ਅਵਨੀਸ਼ ਕੁਮਾਰ ਦਾ ਲੌਂਗੋਵਾਲ ਪੁੱਜਣ `ਤੇ ਨਿੱਘਾ ਸਵਾਗਤ

ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਕਸਬੇ ਦੀ ਮਾਣਮਤੀ ਸ਼ਖਸੀਅਤ ਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਡਬਰ ਵਿਖੇ ਸੇਵਾ ਨਿਭਾਅ ਰਹੇ ਅਧਿਆਪਕ ਅਵਨੀਸ਼ ਕੁਮਾਰ ਨੂੰ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਜਿਕਰਯੋਗ ਹੈ ਕਿ ਮਾਸਟਰ ਅਵਨੀਸ਼ ਕੁਮਾਰ ਸਿੱਖਿਆ ਦੇ ਖੇਤਰ ਵਿੱਚ 2011 ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।ਪੰਜਾਬ ਸਰਕਾਰ ਦੇ ਹੁਸ਼ਿਆਰਪੁਰ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ …

Read More »

ਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਨੇ ਸਥਾਪਨਾ ਸਮਾਰੋਹ ਕਰਵਾਇਆ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਵੱਲੋਂ ਅੱਜ 2024-25 ਸੈਸ਼ਨ ਲਈ ਅਹੁੱਦੇਦਾਰਾਂ ਦਾ ਸਥਾਪਨਾ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ‘ਚ ਕਰਵਾਏ ਗਏ ਇਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸੇਵਾਮੁਕਤ ਡਿਸਟ੍ਰਿਕ ਗਵਰਨਰ ਡਾ. ਪੀ.ਐਸ ਗਰੋਵਰ ਨੇ ਰੋਟਰੀ ਕਲੱਬ ਅੰਮ੍ਰਿਤਸਰ ਸਿਵਲ ਲਾਈਨਜ਼ ਦੇ ਪ੍ਰਕਾਸ਼ਕਾਂ ਨਾਲ ਮਿਲ ਕੇ ਕਾਲਜ ਦੇ ਰੋਟਰੈਕਟ ਕਲੱਬ …

Read More »

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ ਸੈਟਾਂ ਦੀ ਇੱਕ ਸੰਖੇਪ ਜਾਣਕਾਰੀ’ ਵਿਸ਼ੇ ’ਤੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਚੇਅਰਮੈਨ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਉਕਤ ਓਰੀਐਂਟੇਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ’ਚ ਕਾਮਯਾਬ ਹੋਣ ਅਤੇ ਭਰਪੂਰ ਮੌਕਿਆਂ ਦੇ ਰਾਹ ਵਜੋਂ ਜਾਣੂ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦਾ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਦੂਜਾ ਸਮੈਸਟਰ ਅਤੇ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) 8ਵਾਂ ਸਮੈਸਟਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜ਼ਾ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …

Read More »

ਅਧਿਆਪਕ ਦਿਵਸ ਮੌਕੇ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਟੀਚਰਾਂ ਦਾ ਕੀਤਾ ਸਨਮਾਨ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਗ੍ਰਾਮ ਪੰਚਾਇਤ ਪਿੰਡ ਸ਼ਾਹਪੁਰ ਕਲਾਂ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਸ਼ਾਹਪੁਰ ਕਲਾਂ ਦੇ ਵਿਸ਼ੇਸ਼ ਸਹਿਯੋਗ ਨਾਲ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਟੀਚਰਾਂ ਦਾ ਸਨਮਾਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਰਪੰਚ ਮਲਕੀਤ ਸਿੰਘ ਨੇ ਦੱਸਿਆ ਕਿ ਪਿੱਛਲੇ ਲੰਬੇ ਸਮੇਂ ਤੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ਾਹਪੁਰ ਕਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣੇ ਅਧਿਆਪਕਾਂ ਦੇ ਸਮਰਪਣ ਅਤੇ ਵਚਨਬੱਧਤਾ ਦਾ ਸਨਮਾਨ ਕਰਦਿਆਂ ਅਧਿਆਪਕ ਦਿਵਸ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ।ਪੰਜਾਬ ਸਕੂਲ ਆਫ਼ ਇਕਨਾਮਿਕਸ, ਇਤਿਹਾਸ ਵਿਭਾਗ ਅਤੇ ਹੋਰ ਕਈ ਵਿਭਾਗਾਂ ਨੇ ਅਧਿਆਪਕਾਂ ਦਾ ਧੰਨਵਾਦ ਕਰਨ ਲਈ ਵਿਸ਼ੇਸ਼ ਸਮਾਗਮ ਅਤੇ ਕਈ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ।ਯੂਨੀਵਰਸਿਟੀ ਵਿੱਚ ਅਕਾਦਮਿਕ ਉੱਤਮਤਾ ਨੂੰ ਹੋਰ ਉਚਾ ਚੁੱਕਣ ‘ਚ …

Read More »