Tuesday, September 29, 2026

ਸਿੱਖਿਆ ਸੰਸਾਰ

ਥਾਣਾ ਮੁਖੀ ਨੇ ਸ਼ਹੀਦ ਭਾਈ ਦਿਆਲਾ ਜੀ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਥਾਣਾ ਲੌਂਗੋਵਾਲ ਦੇ ਮੁਖੀ ਬਲਵੰਤ ਸਿੰਘ ਨੇ ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੂੰ ਮੋਟਰਸਾਈਕਲਾਂ, ਸਕੂਟਰਾਂ ਤੇ ਗੱਡੀਆਂ ਦੇ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਟਰੈਫਿਕ ਨਿਯਮਾਂ ਦੀ ਹਰ ਹਾਲਤ ਵਿੱਚ ਪਾਲਣਾ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਸਫਰ ਸਮੇਂ …

Read More »

ਵਿਗਿਆਨਕ ਸੋਚ ਅਪਣਾਉਣਾ ਸਮੇਂ ਦੀ ਲੋੜ -ਇਕਦੀਸ਼ ਕੌਰ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਵਿਦਿਆਰਥੀਆਂ ਦਾ ਵਿਗਿਆਨਕ ਸੋਚ ਦਾ ਧਾਰਨੀ ਹੋਣਾ ਸਮਾਜ ਦੀ ਤਰੱਕੀ ਲਈ ਬਹੁਤ ਜਰੂਰੀ ਹੈ।ਇਹ ਸਮੇਂ ਦੀ ਮੁੱਖ ਲੋੜ ਵੀ ਹੈ ਕਿਉਂਕਿ ਜੀਵਨ ਦਾ ਕੋਈ ਵੀ ਅਜਿਹਾ ਖੇਤਰ ਨਹੀਂ ਜਿਸ ਵਿੱਚ ਵਿਗਿਆਨਕ ਤਰੀਕੇ ਜਾਂ ਸੋਚ ਦੀ ਲੋੜ ਨਾ ਪੈਂਦੀ ਹੋਵੇ।ਅਸੀਂ ਵਿਗਿਆਨ ਦੇ ਸਹਾਰੇ ਹੀ ਤਰੱਕੀਆਂ ਵੱਲ ਜਾ ਰਹੇ ਹਾਂ ਤੇ ਚੰਨ ‘ਤੇ ਪਹੁੰਚ ਗਏ ਹਾਂ।ਇਨ੍ਹਾਂ …

Read More »

ਯੂਨੀਵਰਸਿਟੀ ਵਿਖੇ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਤੇ ਐਸੋਸੀਏਟ ਇੰਸਟੀਚਿਊਟ ਦਾ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 19 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੂਰੀ ਤਰ੍ਹਾਂ ਭਰੇ ਦਸਮੇਸ਼ ਆਡੀਟੋਰੀਅਮ ਵਿਚ ਅੱਜ ਸ਼ੁਰੂ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਇੰਸਟੀਚਿਊਟ ਦੇ ਜ਼ੋਨਲ ਯੁਵਕ ਮੇਲੇ ਦਾ ਉਦਘਾਟਨ ਕਰਦਿਆਂ ਓ.ਐਸ.ਡੀ ਟੂ ਵਾਈਸ ਚਾਂਸਲਰ, ਡਾ. ਹਰਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਪਦਾਰਥਕਤਾ ਦੀ ਦੌੜ ਬਣਦਾ ਜਾ ਰਿਹਾ ਹੈ ਜਿਸ ਵਿਚ ਹਰ ਪੱਧਰ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਹੌਸਟਲ ਦੀਆਂ ਵਿਦਿਆਰਥਣਾਂ ਵਲੋਂ ਰੰਗਾ-ਰੰਗ ਪ੍ਰੋਗਰਾਮ ‘ਹੌਸਟਲ ਨਾਈਟ’ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਲਵਪ੍ਰੀਤ ਅਤੇ ਅਮਨਜੋਤ ਕੌਰ ਨੇ ਸ਼ਬਦ ਗਾਇਨ ਕਰਕੇ ਕੀਤੀ। ਹੌਸਟਲ ਵਾਰਡਨ ਗੀਤਾ ਨੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਤੇ ਹਾਜ਼ਰੀਨ ਦਾ ਸਵਾਗਤ ਕੀਤਾ।ਡਾ. ਸੁਰਿੰਦਰ ਕੌਰ ਨੇ ਸਮਾਂ ਰੌਸ਼ਨ ਕਰਨ ਦੀ ਰਸਮ ਅਦਾ ਕਰਨ ਉਪਰੰਤ ਆਪਣੇ …

Read More »

ਖ਼ਾਲਸਾ ਕਾਲਜ ਵੈਟਰਨਰੀ ਨੇ ‘ਵੈਟਰਨਰੀ ਸਰਜੀਕਲ’ ਕੈਂਪ ਲਗਾਇਆ

ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ਵੈਟਰਨਰੀ ਸਰਜੀਕਲ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੀ ਕਾਲਜ ਦੇ ਵੈਟਰਨਰੀ ਸਰਜਰੀ ਅਤੇ ਰੇਡੀਓਲੋਜੀ ਵਿਭਾਗ ਤੋਂ ਡਾ. ਉਰਫੀਆ ਮਿਰਜ਼ਾ ਨੇ ਟੀਮ ਦੀ ਅਗਵਾਈ ਕੀਤੀ।ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਤਹਿਸੀਲ ਅਜਨਾਲਾ ਦੇ ਪਿੰਡ ਫੱਤੇਵਾਲ, ਭਲੋਟ ਅਤੇ ਪੂੰਗਾ ਦੇ ਪਸ਼ੂਆਂ ਦੀ …

Read More »

ਸ਼ਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਰੋਹ 21 ਨੂੰ

ਜਿਲ੍ਹਾ ਸਿੱਖਿਆ ਅਫਸਰ ਡਾ. ਕੁਲਤਰਨਜੀਤ ਸਿੰਘ ਹੋਣਗੇ ਮੁੱਖ ਮਹਿਮਾਨ ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟ ੱਡੀ ਸਰਕਲ ਵਲੋਂ ਕਰਵਾਏ ਨੈਤਿਕ ਸਿੱਖਿਆ ਇਮਤਿਹਾਨ ਅਧੀਨ ਸੰਗਰੂਰ ਖੇਤਰ ਦੇ ਜੇਤੂ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਫੋਰਚੂਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਹੋ ਰਿਹਾ ਹੈ।ਸੁਰਿੰਦਰ ਪਾਲ ਸਿੰਘ ਸਿਦਕੀ ਤੇ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਨੇ ਰਾਜਵੀਰ ਕੌਰ ਧਾਲੀਵਾਲ …

Read More »

ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਵੱਲੋਂ ਨੈਸ਼ਨਲ ਫਾਰਮੇਸੀ ਹਫ਼ਤੇ ‘ਤੇ ਜਾਗਰੂਕਤਾ ਰੈਲੀ

ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਵਲੋਂ ਚੱਲ ਰਹੇ ਫਾਰਮੇਸੀ ਸਪਤਾਹ ਸਮਾਰੋਹ ਦੇ ਹਿੱਸੇ ਵਜੋਂ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਵਿਭਾਗ ਦੇ ਫੈਕਲਟੀ ਮੈਂਬਰਾਂ ਦੀ ਅਗਵਾਈ ‘ਚ 200 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।17 ਤੋਂ 22 ਅਕਤੂਬਰ ਤੱਕ ਦੇਸ਼ ਭਰ ਵਿੱਚ ਫਾਰਮੇਸੀ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ ਵਿਭਾਗ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਟੂਰਿਜ਼ਮ ਫੈਸਟੀਵਲ ਦਾ ਆਯੋਜਨ

ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ ਦੋ ਰੋਜ਼ਾ ਟੂਰਿਜ਼ਮ ਫੈਸਟੀਵਲ ਕਰਵਾਇਆ ਗਿਆ।ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਪ੍ਰੋ. ਸ਼ਵੇਤਾ ਸ਼ੇਨੋਏ ਨੇ ਕਿਹਾ ਸੈਰ-ਸਪਾਟਾ ਉਦਯੋਗ ਨੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਆਪਣੀਆਂ ਹੱਦਾਂ ਨੂੰ ਵੱਡਿਆਂ ਕੀਤਾ ਹੈ।ਸੈਰ-ਸਪਾਟਾ ਖੇਤਰ ਵਿੱਚ ਸਥਿਰਤਾ ਦੀ ਮਹੱਤਤਾ ਬਾਰੇ ਵਿਸਥਾਰ ਵਿਚ ਦਸਦਿਆਂ ਉਨ੍ਹਾਂ ਫੈਕਲਟੀ ਅਤੇ ਵਿਦਿਆਰਥੀਆਂ ਨੂੰ …

Read More »

ਯੂਨੀਵਰਸਿਟੀ ਅਤੇ ਕੰਵਰ ਸੁਰਜੀਤ ਸਿੰਘ ਇੰਸਟੀਚਿਊਟ ਵਿਚਾਲੇ ਸਮਝੌਤਾ

ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਦੇਸ਼ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਦਰਪੇਸ਼ ਚੁਣੌਤੀਆਂ ਤੇ ਮੁਸ਼ਕਲਾਂ ਅਤੇ ਸਥਾਈ ਵਿਕਾਸ ਲਈ ਖੋਜ, ਸਿਖਲਾਈ ਅਤੇ ਹੋਰ ਉਸਾਰੀ ਗਤੀਵਿਧੀਆਂ ਕਰਨ ਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਅਤੇ ਕੰਵਰ ਸੁਰਜੀਤ ਸਿੰਘ ਇੰਸਟੀਚਿਊਟ ਫਾਰ ਸਪੇਸ਼ੀਅਲ ਪਲੈਨਿੰਗ ਐਂਡ ਇਨਵਾਇਰਮੈਂਟ ਰਿਸਰਚ, ਪੰਚਕੁਲਾ, ਹਰਿਆਣਾ ਨਾਲ ਅਹਿਮ ਸਮਝੌਤਾ ਸਿਰੇ ਚੜ੍ਹਿਆ ਹੈ। ਸਮਝੌਤੇ ਦੇ ਵਿਸਥਾਰ …

Read More »

ਸਟੇਟ ਵਿਗਿਆਨ ਮੇਲੇ ‘ਚ ਬੱਚਿਆਂ ਦਾ ਪ੍ਰਦਰਸ਼ਨ ਸ਼ਾਨਦਾਰ

ਭੀਖੀ, 17 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ.) ਭੀਖੀ ਦੇ ਬੱਚਿਆਂ ਨੇ ਸਟੇਟ ਵਿਗਿਆਨ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਹ ਵਿਗਿਆਨ ਮੇਲਾ ਸ. ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਵਿਖੇ 15 ਤੋਂ 17 ਅਕਤੂਬਰ ਤੱਕ ਲੱਗਾ ਸੀ।ਜਿਸ ਵਿੱਚ ਪੂਰੇ ਪੰਜਾਬ ਦੀਆਂ ਸਾਇੰਸ, ਮੈਥ ਨਾਲ ਸਬੰਧਿਤ ਟੀਮਾਂ ਨੇ ਭਾਗ ਲਿਆ।ਮੇਲੇ …

Read More »