Thursday, July 18, 2024

ਸਿੱਖਿਆ ਸੰਸਾਰ

ਡੀ.ਏ.ਵੀ ਪਬਲਿਕ ਸਕੂਲ ਨੇ ਆਰਿਆ ਸਮਾਜ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਅੱਜ ਆਰਿਆ ਸਮਾਜ ਦਾ ਸਥਾਪਨਾ ਦਿਵਸ ਮਨਾਇਆ ਜੋ ਕਿ ਭਾਰਤ ਦੇ ਇਤਿਹਾਸ ਵਿੱਚ ਇੱਕ ਮਹੱਵਪੂਰਨ ਘਟਨਾ ਹੈ।ਇਸ ਸਮਾਗਮ ਦਾ ਮੰਤਵ ਵਿਦਿਆਰਥੀਆਂ ਨੂੰ ਆਰਿਆ ਸਮਾਜ ਦੇ ਸਿਧਾਤਾਂ ਅਤੇ ਸਿੱਖਿਆਵਾਂ ਬਾਰੇ ਜਾਗਰੂਕ ਕਰਨਾ ਸੀ, ਜੋ 1875 ਵਿੱਚ ਸਵਾਮੀ ਦਯਾਨੰਦ ਸਰਸਵਤੀ ਜੀ ਦੁਆਰਾ ਸਥਾਪਿਤ ਇੱਕ ਸੁਧਾਰ ਅੰਦੋਲਨ ਸੀ।ਆਰਿਆ ਸਮਾਜ ਸੱਚਾਈ, ਧਾਰਮਿਕਤਾ …

Read More »

ਚੀਫ਼ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ ਦੋ ਰੋਜ਼ਾ ਅੰਤਰਰਾਸ਼ਟਰੀ ਸਿਹਤ ਦਿਵਸ ਮਨਾਇਆ ਗਿਆ।ਪਹਿਲੇ ਦਿਨ ਵਿਦਿਆਰਥੀਆਂ ਨੇ ਸਲਾਦ ਕਟਿੰਗ ਮੁਕਾਬਲੇ, ਲੇਖ ਮੁਕਾਬਲੇ ਅਤੇ ਵੱਖ-ਵੱਖ ਖੇਡ-ਮੁਕਾਬਲਿਆਂ ਵਿੱਚ ਹਿੱਸਾ ਲਿਆ।ਦੂਸਰੇ ਦਿਨ ਦੀ ਸ਼ੁਰੂਆਤ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ।ਦੀਵਾਨ ਦੇ ਮੀਤ ਪ੍ਰਧਾਨ ਸੰਤੋਖ …

Read More »

ਯੂਨੀਵਰਸਿਟੀ ਦੇ ਸਾਲਾਨਾ ਅੰਤਰ-ਵਿਭਾਗੀ ਕਲਾ ਮੁਕਾਬਲੇ “ਜਸ਼ਨ-2024” ਸ਼ੁਰੂ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦਾ ਅੰਤਰ-ਵਿਭਾਗੀ ਚਾਰ ਰੋਜ਼ਾ ਸੱਭਿਆਚਾਰਕ ਉਤਸਵ ਜਸ਼ਨ-2024 ਅੱਜ ਇਥੇ ਦਸਮੇਸ਼ ਆਡੀਟੋਰੀਅਮ ਵਿਖੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਸ਼ੁਰੂ ਹੋਇਆ।11 ਅਪ੍ਰੈਲ ਤਕ ਚੱਲਣ ਵਾਲੇ ਇਸ ਜਸ਼ਨ ਵਿਚ ਯੂਨੀਵਰਸਿਟੀ ਦੇ 40 ਵਿਭਾਗਾਂ ਦੇ ਵਿਦਿਆਰਥੀ-ਕਲਾਕਾਰ ਇਸ ਚਾਰ ਰੋਜ਼ਾ ਸਮਾਗਮ ਵਿੱਚ ਭਾਗ ਲੈ ਰਹੇ ਹਨ।ਯੂਨੀਵਰਸਿਟੀ …

Read More »

ਅਮਿੱਟ ਪੈੜਾਂ ਛੱਡ ਗਿਆ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਸਾਲਾਨਾ ਸਮਾਗਮ

ਭੀਖੀ, 8 ਅਪ੍ਰੈਲ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ।ਇਸ ਸਾਲਾਨਾ ਸਮਾਗਮ ਵਿਚ ਨਰਸਰੀ ਜਮਾਤ ਤੋਂ ਬਾਰਵੀਂ ਜਮਾਤ ਤਕ ਦੇ ਬੱਚਿਆਂ ਨੇ ਭਾਗ ਲਿਆ।ਸਾਲਾਨਾ ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਵਜੋਂ ਪਹੁੰਚੇ ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ (ਹੈਡ-ਕੁਆਟਰ) ਜਲੰਧਰ ਦੇ ਉਪ ਪ੍ਰਧਾਨ ਸੁਭਾਸ਼ ਮਹਾਜਨ ਨੇ ਦੀਪ ਜਗਾ ਕੇ ਕੀਤਾ ਗਿਆ।ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ …

Read More »

ਅਕਾਲ ਅਕੈਡਮੀ ਢੋਟੀਆਂ ਵਲੋਂ ਨਸ਼ਾ-ਵਿਰੋਧੀ ਜਾਗਰੂਕ ਰੈਲੀ ਦਾ ਆਯੋਜਨ

ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਦੇ ਵਿਦਿਅਕ ਅਦਾਰੇ ਅਕਾਲ ਅਕੈਡਮੀ ਢੋਟੀਆਂ ਵਲੋਂ ਢੋਟੀਆਂ ਪਿੰਡ ਵਿੱਚ “ਨਸ਼ਾ ਛੱਡੋ” ਮੁਹਿੰਮ ਤਹਿਤ ਨਸ਼ਾ-ਵਿਰੋਧੀ ਜਾਗਰੂਕ ਰੈਲੀ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਇਸ ਰੈਲੀ ਵਿੱਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਹੱਥਾਂ ਵਿੱਚ ਨਸ਼ਿਆ ਖਿਲਾਫ ਲਿਖੇ ਸਲੋਗਨਾਂ …

Read More »

ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਮਾਲ ਰੋਡ ਵਿਖੇ ਸਲਾਨਾ ਅਰਦਾਸ ਦਿਵਸ ਆਯੋਜਿਤ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਮਾਲ ਰੋਡ ਸਥਿਤ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਵਿਖੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਅਤੇ ਸਮੂਹ ਸਟਾਫ ਵਲੋਂ ਸਲਾਨਾ ਅਰਦਾਸ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕਰਵਾਇਆ ਗਿਆ।ਇਸ ਵਿੱਚ ਸਕੂਲ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ ਨੇ ਸ਼ਿਰਕਤ ਕੀਤੀ।ਪ੍ਰਮਾਤਮਾ ਅੱਗੇ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਅਤੇ ਨਵੇਂ ਸੈਸ਼ਨ ਦੀ ਕਾਮਯਾਬੀ ਲਈ ਸ੍ਰੀ ਸੁਖਮਣੀ …

Read More »

16ਵੀਂ ਸਿਰਜਣ ਪ੍ਰਕਿਰਿਆ ਪ੍ਰੋਗਰਾਮ ਦਾ ਸਫ਼ਲ ਆਯੋਜਨ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਅੱਜ ਪੰਜਾਬੀ ਸਾਹਿਤ ਦੀਆਂ ਪ੍ਰਸਿੱਧ ਸ਼ਖਸ਼ੀਅਤਾਂ ਨਾਲ ਸਾਹਿਤਕ ਮਿਲਣੀ ਸੰਬੰਧਤ ਮਹੀਨਾਵਾਰ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 16ਵੇਂ ਭਾਗ ਦਾ ਆਯੋਜਨ ਕੀਤਾ ਗਿਆ।ਸੰਸਥਾ ਵੱਲੋਂ ਇਸ ਪ੍ਰੋਗਰਾਮ ਵਿੱਚ ਪੰਜਾਬੀ ਅਤੇ ਪੋਠੋਹਾਰੀ ਉਪ-ਬੋਲੀ ਦੇ ਪ੍ਰਸਿਧ ਕਵੀ ਸੁਆਮੀ ਅੰਤਰ ਨੀਰਵ ਨੂੰ ਸਰੋਤਿਆਂ ਦੇ ਰੂ-ਬ-ਰੂ ਕਰਵਾਇਆ ਗਿਆ, ਜਿਸ ਵਿੱਚ ਉਨ੍ਹਾਂ ਆਪਣੇ ਕਾਵਿਕ-ਸਵੈ ਅਤੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਸਥਾਪਨਾ ਦਿਵਸ ਤੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦਾ ਸਥਾਪਨਾ ਦਿਵਸ ਮਨਾਉਣ ਤੇ ਪ੍ਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਪਵਿੱਤਰ ਹਵਨ ਕੀਤਾ ਗਿਆ।ਪਵਿੱਤਰ ਮੰਤਰਾਂ ਦੇ ਜਾਪ ਦੌਰਾਨ ਹਾਜ਼ਰੀਨ ਨੇ ਸਕੂਲ ਦੀ ਸਫ਼ਲਤਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਸਾਲ 1982 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਸਕੂਲ ਨੇ ਹਮੇਸ਼ਾਂ ਉਤਮਤਾ ਲਈ ਯਤਨ ਕੀਤੇ ਹਨ ਅਤੇ ਬੱਚਿਆਂ ਵਿੱਚ ਮਿਆਰੀ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ 27ਵੇਂ ਸਥਾਪਨਾ ਦਿਵਸ ‘ਤੇ ਵਿਸ਼ੇਸ਼ ਹਵਨ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ 27ਵੇਂ ਸਥਾਪਨਾ ਦਿਵਸ ਦੇ ਸ਼ੁੱਭ ਅਵਸਰ ‘ਤੇ ਸਕੂਲ਼ ਦੇ ਵਿਹੜੇ ਵਿੱਚ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਹਵਨ ਦੀ ਪਾਵਨ ਅਗਨੀ ਵਿੱਚ ਵੈਦਿਕ ਮੰਗਲ ਉਚਾਰਣ ਨਾਲ ਘਿਓ ਅਤੇ ਹੋਰ ਸਮੱਗਰੀ ਦੀਆਂ ਆਹੂਤੀਆਂ ਅਰਪਿਤ ਕਰਕੇ ਪ੍ਰਮਾਤਮਾ ਪਾਸ ਸਕੁਲ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ-ਬੀ.ਐਡ ਸਮੈਸਟਰ 7ਵਾਂ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ: (ਡਾ.) ਮਨਦੀਪ ਕੌਰ ਨੇ ਇਮਤਿਹਾਨ ’ਚ ਸ਼ਾਨਦਾਰ ਕਾਰਗੁਜ਼ਾਰੀ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਿਰਨਜੋਤ …

Read More »