Tuesday, September 29, 2026

ਸਿੱਖਿਆ ਸੰਸਾਰ

ਅਧਿਆਪਕ ਦਿਵਸ ਮੌਕੇ ਵਧੀਆ ਸੇਵਾਵਾਂ ਲਈ ਅਧਿਆਪਕ ਅਵਨੀਸ਼ ਕੁਮਾਰ ਲੌਂਗੋਵਾਲ ਸਨਮਾਨਿਤ

ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਜ਼ਿਲ੍ਹਾ ਬਰਨਾਲਾ ਵਿਖੇ ਅਧਿਆਪਕ ਦਿਵਸ ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਦੀ ਅਗਵਾਈ ਕਰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਰੇਣੂ ਬਾਲਾ ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਐਸ.ਐਸ ਮਾਸਟਰ ਅਵਨੀਸ਼ ਕੁਮਾਰ ਲੌਂਗੋਵਾਲ ਨੂੰ ਵੀ ਸਿੱਖਿਆ ਅਤੇ ਸਹਿ ਵਿੱਦਿਅਕ ਗਤੀਵਿਧੀਆਂ ‘ਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਸਟਾਫ਼ …

Read More »

ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਗਿੱਧੇ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 5 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੀਆਂ ਗਿੱਧਾ ਵਿਦਿਆਰਥਣਾਂ ਨੇ ‘ਲੋਕ ਨਾਚ ਪਿੜ’ ਅੰਮ੍ਰਿਤਸਰ ਅਤੇ ‘ਵੱਸਦਾ ਪੰਜਾਬ ਭੰਗੜਾ ਅਕੈਡਮੀ’ ਕੈਲੀਫੋਰਨੀਆ ਦੇ ਸਹਿਯੋਗ ਨਾਲ ਉਲੀਕੇ ਸੁਚੱਜੀ ਪੰਜਾਬਣ ਮੁਟਿਆਰ ਪ੍ਰੋਗਰਾਮ ’ਚ ਸ਼ਾਨਦਾਰ ਪੇਸ਼ਕਾਰੀਆਂ ਨਾਲ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਉਨਾਂ ਨੇ ਦੱਸਿਆ ਕਿ ਡੀ.ਏ.ਵੀ ਕਾਲਜ ਵਿਖੇ ਆਯੋਜਿਤ ਕੀਤੇ ਗਏ ਇਸ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਮਹਾਨ ਦਾਰਸ਼ਨਿਕ ਅਤੇ ਵਿਦਵਾਨ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੀ ਜਨਮ ਸ਼ਤਾਬਦੀ ਅਤੇ ਅਧਿਆਪਕ ਦਿਵਸ ਪ੍ਰਤੀ ਧੰਨਵਾਦ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ।ਵਿਦਿਆਰਥੀਆਂ ਨੇ ਅਧਿਆਪਕਾਂ ਦਾ ਕਵਿਤਾ, ਗੀਤ ਅਤੇ ਨਾਚ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਧੰਨਵਾਦ ਕੀਤਾ।ਅਧਿਆਪਕਾਂ ਨੇ ਬਹੁਤ ਸਾਰੀਆਂ ਮਨੋਰੰਜ਼ਕ ਖੇਡਾਂ ਵਿੱਚ ਭਾਗ ਲੈ …

Read More »

ਸ੍ਰੀ ਗੁਰੂ ਤੇਗ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਅਹਿਮ ਸਥਾਨ

ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ’ਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਬੀ.ਸੀ.ਏ ਸਮੈਸਟਰ ਚੌਥਾ ਦੀ ਵਿਦਿਆਰਥਣ ਸਵਾਤੀ ਅਰੋੜਾ ਨੇ 400 ’ਚੋਂ 340 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚ ਪਹਿਲਾਂ ਅਤੇ ’ਵਰਸਿਟੀ ਦੀ ਮੈਰਿਟ ਲਿਸਟ ’ਚ 7ਵਾਂ ਸਥਾਨ ਹਾਸਲ ਕੀਤਾ ਹੈ। …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਸਵੈ ਰੋਜ਼ਗਾਰ ਸਬੰਧੀ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 3 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਮਨਿਸਟਰੀ ਆਫ਼ ਐਮ.ਐਸ.ਐਮ.ਈ, ਐਮ.ਐਸ.ਐਮ.ਈ ਡੀ.ਐਫ਼.ਓ ਭਾਰਤ ਸਰਕਾਰ ਦੇ ਮੰਤਰਾਲੇ ਦੇ ਸਹਿਯੋਗ ਨਾਲ ਸਵੈ-ਰੁਜ਼ਗਾਰ ਦੇ ਮੌਕਿਆਂ ਸਬੰਧੀ ਉਦਮੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਪ੍ਰੋਗਰਾਮ ਦੀ ਪ੍ਰੋ: ਮਨਬੀਰ ਕੌਰ ਨੇ ਆਪਣੇ ਸਵਾਗਤੀ ਭਾਸ਼ਣ ਨਾਲ ਕਾਰਵਾਈ ਦੀ ਆਰੰਭਤਾ ਕੀਤੀ।ਐਮ.ਐਸ.ਐਮ.ਈ ਲੁਧਿਆਣਾ ਦੇ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਕਿਸਾਨਾਂ ਲਈ ਡੇਅਰੀ ਟ੍ਰੇਨਿੰਗ ਕੋਰਸ ਆਯੋਜਿਤ

ਅੰਮ੍ਰਿਤਸਰ, 3 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਅਤੇ ਐਨੀਮਲ ਸਾਇੰਸਜ ਨੇ ਸੈਂਟਰ ਆਫ ਐਕਸੀਲੈਂਸ ਫ਼ਾਰ ਡੇਅਰੀ ਸਕਿੱਲਸ ਇਨ ਇੰਡੀਆ (ਸੀ.ਈ.ਡੀ.ਐਸ.ਆਈ) ਗੁੜਗਾਉ ਨਾਲ ਸੰਗੰਠਿਤ ਕਿਸਾਨਾਂ ਲਈ ਡੇਅਰੀ ਟ੍ਰੇਨਿੰਗ ਕੋਰਸ ਕਾਲਜ ਦੇ ਕੈਂਪਸ ਵਿਖੇ ਆਯੋਜਿਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ’ਚ ਲਗਾਏ ਗਏ ਇਸ ਟ੍ਰੇਨਿੰਗ ਕੋਰਸ ’ਚ ਪਸ਼ੂ ਪਾਲਣ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਮਾਹਿਰ ਡਾਕਟਰਾਂ ਵਲੋਂ …

Read More »

ਡੀ.ਐਲ ਤੇ 180 ਈ.ਟੀ.ਟੀ ਦਾ ਮਸਲਾ ਹੱਲ ਨਾ ਹੋਣ `ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ `ਇਨਸਾਫ ਰੈਲੀ`25 ਸਤੰਬਰ ਨੂੰ

ਡੀ.ਟੀ.ਐਫ ਅਤੇ ਸਹਿਯੋਗੀ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਨੂੰ ਭੇਜੇ “ਸੰਘਰਸ਼ ਦੇ ਨੋਟਿਸ” ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਪੰਜਾਬ, ਈ.ਟੀ.ਟੀ ਟੈਟ ਪਾਸ ਅਧਿਆਪਕ ਐਸੋ: 6505 (ਜੈ ਸਿੰਘ ਵਾਲਾ) ਅਤੇ ਓ.ਡੀ.ਐਲ ਅਧਿਆਪਕ ਯੂਨੀਅਨ ਦੇ ਸਾਂਝੇ ਸੱਦੇ `ਤੇ ਅੰਮ੍ਰਿਤਸਰ ਜਿਲ੍ਹੇ ਦੇ ਅਧਿਆਪਕਾਂ ਵਲੋਂ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਕਮ ਸੰਘਰਸ਼ ਦੇ ਨੋਟਿਸ ਸੌਂਪਦਿਆਂ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਸਰੀਰਕ ਸਿੱਖਿਆ ਅਧਿਆਪਕਾਂ ਲਈ ਸੈਮੀਨਾਰ

ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਆਡੀਟੋਰੀਅਮ ਵਿਖੇ ਸੀ.ਕੇ.ਡੀ ਸਕੂਲਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਦੇ ਗਿਆਨ ਨੂੰ ਅਪਡੇਟ ਕਰਨ ਦੇ ਮਨੋਰਥ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਅਸਿਸਟੈਂਟ ਡਾਇਰੈਕਟਰ, ਫਿਜੀਕਲ ਐਜੂਕੇਸ਼ਨ ਅਤੇ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾ. ਕੰਵਰਮਨਦੀਪ ਸਿੰਘ ਮੁੱਖ ਬਲਾਰੇ ਵਜੋਂ ਪੁੱਜੇ।ਉਹਨਾਂ ਸੈਮੀਨਾਰ ਦੌਰਾਨ ਕੋਚਾਂ ਨੂੰ ਖੇਡਾਂ ਦੇ ਨਵੇਂ ਰੂਲ ਅਤੇ ਸਰਕਾਰੀ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 330 ਸਾਲ ਪੁਰਾਤਨ ਹੱਥ-ਲਿਖਤ ਖਰੜਿਆਂ ‘ਚ ਚਿਤਰਕਲਾ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ

ਅੰਮ੍ਰਿਤਸਰ, 2 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਪ੍ਰਦਰਸ਼ਨੀ ਜਿਸ ਦਾ ਗੁਰੂ ਗ੍ਰੰਥ ਸਾਹਿਬ ਭਵਨ `ਚ ਪਦਮ ਸ਼੍ਰੀ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਨੇ ਕੱਲ ਉਦਘਾਟਨ ਕੀਤਾ ਸੀ ਉਹ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੀ ਹੋਈ ਹੈ।ਪਹਿਲੇ ਦਿਨ ਭਾਰੀ ਗਿਣਤੀ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 2 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੀ.ਐਸ.ਸੀ ਬੀ.ਐਡ ਚਾਰ ਸਾਲਾ ਕੋਰਸ ਸਮੈਸਟਰ ਦੂਜਾ, ਚੌਥਾ, ਛੇਵਾਂ ਅਤੇ ਅੱਠਵਾਂ, ਬੈਚਲਰ ਆਫ਼ ਵੋਕੇਸ਼ਨ (ਫੋਟੋਗ੍ਰਾਫ਼ੀ ਅਤੇ ਪੱਤਰਕਾਰੀ), ਸਮੈਸਟਰ ਦੂਜਾ, ਬੀ.ਏ (ਵਿਮਨ ਇੰਪਾਵਰਮੈਂਟ) ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਪ੍ਰਿੰਟਿੰਗ ਤਕਨਾਲੋਜੀ) ਸਮੈਸਟਰ ਛੇਵਾਂ, ਬੈਚਲਰ ਆਫ਼ ਵੋਕੇਸ਼ਨ (ਆਟੋਮੋਬਾਈਲ ਟੈਕਨਾਲੋਜੀ), ਸਮੈਸਟਰ ਦੂਜਾ, ਬੈਚਲਰ ਆਫ ਵੋਕੇਸ਼ਨ (ਆਟੋਮੋਬਾਈਲ ਟੈਕਨਾਲੋਜੀ), ਸਮੈਸਟਰ ਚੌਥਾ, ਬੈਚਲਰ …

Read More »