Thursday, July 18, 2024

ਸਿੱਖਿਆ ਸੰਸਾਰ

ਪੀ.ਏ.ਯੂ ਨੇ ਵਧੇਰੇ ਝਾੜ ਦੇਣ ਵਾਲੀ ਮੂੰਗੀ ਦੀ ਕਿਸਮ-ਐਸ.ਐਮ.ਐਲ 1827 ਦੀ ਕਾਸ਼ਤ ਦੀ ਕੀਤੀ ਸਿਫ਼ਾਰਸ਼

ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਐਸੋਸੀਏਟ ਡਾਇਰੈਕਟਰ ਟ੍ਰੇਨਿੰਗ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਪੀ.ਏ.ਯੂ ਵਲੋੋਂ ਸੱਠੀ ਮੂੰਗੀ ਦੀ ਕਿਸਮ ਐਸ.ਐਮ.ਐਲ 1827 ਗਰਮ ਰੁੱਤ ਵਿੱਚ ਕਾਸ਼ਤ ਲਈ ਵਿਕਸਿਤ ਕੀਤੀ ਗਈ ਹੈ।ਇਹ ਕਿਸਮ ਤਕਰੀਬਨ 62 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ।ਇਸ ਦੇ ਬੂਟੇ ਖੜਵੇਂ ਤੇ ਦਰਮਿਆਨੇ ਕੱਦ ਦੇ ਹੁੰਦੇ …

Read More »

ਯੂਨੀਵਰਸਿਟੀ ਦੀ 49ਵੀਂ ਸਾਲਾਨਾ ਕਾਨਵੋਕੇਸ਼ਨ ‘ਚ ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਵੰਡੀਆਂ ਡਿਗਰੀਆਂ

ਗੀਤਕਾਰ ਗੁਲਜ਼ਾਰ ਤੇ ਪ੍ਰੋ. ਯੋਗੇਸ਼ ਆਨਰਜ਼ ਕਾਜ਼ਾ ਡਿਗਰੀਆਂ ਨਾਲ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੁਲਪਤੀ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਜੀ.ਐਨ.ਡੀ.ਯੂ 49ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਵਿਧਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਸਮਰਪਣ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਚੰਗੇ ਪੇਸ਼ੇਵਰ ਅਤੇ ਮਨੁੱਖ ਬਣਨਾ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਵਿਗਿਆਨਕ ਤਕਨੀਕਾਂ ’ਤੇ ਵਰਕਸ਼ਾਪ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਵਿਖੇ ਐਸ.ਪੀ.ਐਸ.ਐਸ ਸਾਫ਼ਟਵੇਅਰ ਅਤੇ ਅੰਕੜਾ ਵਿਗਿਆਨ ਦੀਆਂ ਤਕਨੀਕਾਂ ’ਤੇ ਵਰਕਸ਼ਾਪ ਕਰਵਾਈ।ਕਾਲਜ ਪਿ੍ਰੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਉਕਤ ਵਰਕਸ਼ਾਪ ’ਚ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਰਾਮਗੜ੍ਹੀਆ ਕਾਲਜ ਆਫ਼ ਐਜ਼ੂਕੇਸ਼ਨ ਫ਼ਗਵਾੜਾ ਤੋਂ ਐਸੋਸੀਏਟ ਪ੍ਰੋਫੈਸਰ ਡਾ. ਯੋਗੇਸ਼ ਸ਼ਰਮਾ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਡਾ. ਕੁਮਾਰ …

Read More »

ਨਿਊ ਫਲਾਵਰਜ਼ ਪਬਲਿਕ ਸੀ.ਸੈ ਸਕੂਲ ‘ਚ ਇੰਨਡੋਰ ਤੇ ਆਉਟਡੋਰ ਗੇਮਾਂ ਦਾ ਉਦਘਾਟਨ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਨਿਊ ਫਲਾਵਰਜ ਪਬਲਿਕ ਸੀ.ਸੈ ਸਕੂਲ ਵਿਖੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਅਤੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਕੁਲਵਿੰਦਰ ਕੌਰ ਵਲੋਂ ਸਮੂਹ ਸਟਾਫ ਦੀ ਹਾਜ਼ਰੀ ਵਿੱਚ ਸਪੈਸ਼ਲ ਸਪੋਰਟਸ ਕਲਾਸਾਂ ਦਾ ਉਦਘਾਟਨ ਕੀਤਾ ਗਿਆ।ਚੇਅਰਮੈਨ ਯੂ.ਕੇ ਨੇ ਦੱਸਿਆ ਕਿ ਇੰਡੋਰ ਗੇਮਜ਼ ਵਿੱਚ ਪੂਲ ਐਂਡ ਸਨੂਕਰ, ਟੇਬਲ ਟੈਨਿਸ, ਕੈਰਮ, ਸ਼ਤਰੰਜ, ਲੁੱਡੋ ਅਤੇ ਆਉਟਡੋਰ ਖੇਡਾਂ ਵਿੱਚ ਵਾਲੀਬਾਲ, ਬੈਡਮਿੰਟਨ, ਬਾਸਕਟਬਾਲ, ਕ੍ਰਿਕੇਟ, ਕਰਾਟੇ, ਬਾਕਸਿੰਗ, …

Read More »

ਖ਼ਾਲਸਾ ਕਾਲਜ ਵਿਖੇ ‘ਗੰਨੇ ਦੇ ਸੁਧਾਰ ਲਈ ਰਵਾਇਤੀ ਤੇ ਗੈਰ-ਰਵਾਇਤੀ ਪਹੁੰਚ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਗੰਨੇ ਦੀ ਸੁਧਾਰ ਲਈ ਰਵਾਇਤੀ ਅਤੇ ਗੈਰ-ਰਵਾਇਤੀ ਪਹੁੰਚ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ‘ਚ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਖੇਤਰੀ ਖੋਜ਼ ਕੇਂਦਰ ਕਪੂਰਥਲਾ ਤੋਂ ਡਾਇਰੈਕਟਰ-ਕਮ-ਪ੍ਰਿੰਸੀਪਲ ਸ਼ੂਗਰਕੇਨ ਬ੍ਰੀਡਰ ਡਾ. ਗੁਲਜ਼ਾਰ ਸਿੰਘ ਸੰਘੇੜਾ ਨੇ ਮੁੱਖ ਮਹਿਮਾਨ ਅਤੇ ਕੇਨ ਕਮਿਸ਼ਨਰ (ਪੰਜਾਬ) ਰਾਜੇਸ਼ ਕੁਮਾਰ ਰਹੇਜ਼ਾ, …

Read More »

ਟੈਗੋਰ ਵਿਦਿਆਲਿਆ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆ ਚ` ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਲੌਂਗੋਵਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਪੰਜਵੀ ਜਮਾਤ ਦੀ ਪ੍ਰੀਖਿਆ ਦੌਰਾਨ ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਵਿਚੋਂ ਹਰਜੋਤ ਕੌਰ ਪੁੱਤਰੀ ਦਸਵੀਰ ਸਿੰਘ ਨੇ 469/500 (93.8%), ਮਨਵੀਰ ਸਿੰਘ ਪੁੱਤਰ ਗੁਰਚਰਨ ਸਿੰਘ ਨੇ 465/500 (93%), …

Read More »

ਪੰਜਵੀਂ ਬੋਰਡ ਕਲਾਸ ਦਾ ਨਤੀਜਾ ਆਉਣ ਤੋਂ ਬਾਅਦ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਸ਼੍ਰੀ ਸਨਾਤਨ ਧਰਮ ਮਹਾਂਬੀਰ ਦਲ ਰਜਿ: ਸਿੱਧ ਸ਼੍ਰੀ ਹਨੂੰਮਾਨ ਮੰਦਰ ਫਾਜ਼ਿਲਕਾ ਕਾਲਜ ਰੋਡ ਦੁਆਰਾ ਚਲਾਏ ਜਾ ਰਹੇ ਸ਼੍ਰੀ ਮਹਾਬੀਰ ਮਾਡਲ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਪੰਜਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਦੱਸਿਆ ਕਿ ਸਾਰੇ ਬੱਚੇ ਫਸਟ ਡਵੀਜ਼ਨ ਵਿੱਚ ਪਾਸ ਹੋਏ ਹਨ।ਇਨ੍ਹਾਂ ਵਿਚੋਂ …

Read More »

ਅਕਾਲ ਅਕੈਡਮੀ ਚੀਮਾ ਪੀ.ਐਸ.ਈ.ਬੀ ਪੰਜਵੀਂ ਕਲਾਸ ਦਾ ਨਤੀਜਾ ਸੌ ਫੀਸਦ ਰਿਹਾ

ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾ ਦਾ ਪੀ.ਐਸ.ਈ.ਬੀ ਪੰਜਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਖੁਸ਼ਪ੍ਰੀਤ ਕੌਰ (97%), ਰਵਨੀਤ ਕੌਰ (95%), ਖਸ਼ਪ੍ਰੀਤ ਕੌਰ (94%), ਸਵਰਨਜੀਤ ਕੌਰ (94%) ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ।ਹਰਕੀਰਤ ਕੌਰ ਅਤੇ ਜਸਪ੍ਰੀਤ ਕੌਰ ਨੇ 90% ਅੰਕ ਹਾਸਿਲ ਕੀਤੇ।ਸਮੁੱਚੇ ਤੌਰ `ਤੇ …

Read More »

Gndu Cultural Contingent shines at National Level

Amritsar, 5 April (Punjab Post Bureau) – Guru Nanak Dev University has once again showcased its excellence on the national stage by securing the 2nd runners up position at the 37th Inter University National Youth Festival 2023-24. The festival held at Punjab Agricultural University Ludhiana, witnessed spirited participation from over 2200 students representing 109 Universities across India under the banner of …

Read More »

ਜੰਡਿਆਲਾ ਵਿਧਾਨ ਸਭਾ ਹਲਕੇ ‘ਚ ਵੋਟਰ ਜਾਗਰੂਕਤਾ ਸਾਈਕਲ ਰੈਲੀ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ‘ਚ ਵੋਟ ਪਾਉਣ ਵਾਸਤੇ ਲੋਕਾਂ ਨੁੰ ਉਤਸ਼ਾਹਿਤ ਕਰਨ ਲਈ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨਜੀਤ ਕੌਰ ਦੀ ਅਗਵਾਈ ਹੇਠ ਜੰਡਿਆਲਾ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲ ਉਸਮਾਂ, ਸਰਕਾਰੀ ਹਾਈ ਸਕੂਲ ਕਿਲਾ ਜੀਵਨ ਸਿੰਘ, ਰਾਇਲ ਇੰਸਟੀਚਿਊਟ ਆਫ ਨਰਸਿੰਗ ਧਾਰੜ, ਸਰਕਾਰੀ …

Read More »