Monday, October 5, 2026

ਸਿੱਖਿਆ ਸੰਸਾਰ

ਤੀਆਂ ਪੰਜਾਬੀ ਸਭਿਆਚਾਰ ‘ਚ ਸਾਂਝ ਦਾ ਪ੍ਰਤੀਕ ਹਨ- ਡਾ. ਮਨਜਿੰਦਰ ਸਿੰਘ

ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦੀ ਸ਼ੁਰੂਆਤ ਵਿਦਿਆਰਥੀਆਂ ਤੇ ਖੋਜ਼ ਵਿਦਿਆਰਥੀਆਂ ਵਲੋਂ ਫੁੱਲਕਾਰੀ ਦੀ ਰਸਮ ਨਾਲ ਡਾ. ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਅਤੇ ਸਮੂਹ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ।                    ਪੰਜਾਬੀ ਅਧਿਐਨ …

Read More »

ਅਕੇਡੀਆ ਵਰਲ਼ਡ ਸਕੂਲ ਵਿਖੇ ਹੋਏ ਪੰਜਾਬੀ ਕਵਿਤਾ ਗਾਇਨ ਮੁਕਾਬਲੇ

ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਬੀਤੇ ਦਿਨੀਂ ਪੰਜਾਬੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ।ਇਸ ਵਿੱਚ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਦੋ ਭਾਗਾਂ ਵਿੱਚ ਕਰਵਾਇਆ ਗਿਆ।ਪਹਿਲਾ ਰਾਊਂਡ ਸਿਲੈਕਸ਼ਨ ਰਾਊਂਡ ਸੀ, ਉਸ ਤੋਂ ਬਾਅਦ ਫਾਈਨਲ ਰਾਊਂਡ ਹੋਇਆ।ਪਹਿਲੇ ਰਾਊਂਡ ਵਿੱਚ ਕੁੱਲ 43 ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 11 ਬੱਚਿਆਂ ਨੂੰ ਸਿਲੈਕਟ ਕੀਤਾ ਗਿਆ।ਇਨ੍ਹਾਂ 11 …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ

ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਖ਼ਾਲਸਾ ਕਾਲਜ ਦੇ ਅਦਾਰੇ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸਕੂਲ ਕੈਂਪਸ ’ਚ ਬੂਟੇ ਲਗਾਏ ਗਏ।                 ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ਇਮਤਿਹਾਨਾਂ ’ਚ ਦੂਜਾ ਸਥਾਨ

ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲ.ਐਲ.ਬੀ (3 ਸਾਲਾ ਕੋਰਸ) ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ ’ਚ ਵਿਦਿਆਰਥਣ ਪਲਕ ਨੇ 2416 ਨੰਬਰਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਇਹ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ …

Read More »

ਅਕੇਡੀਆ ਵਰਲਡ ਸਕੂਲ ਵਿਖੇ ਇੰਟਰ ਹਾਊਸ ਹਿੰਦੀ ਭਾਸ਼ਣ ਮੁਕਾਬਲੇ

ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ ) – ਅਕੇਡੀਆ ਵਰਲਡ ਸਕੂਲ ਵਿਖੇ ਹਿੰਦੀ ਅਧਿਆਪਕ ਅਮੀਤ ਸਿੰਘ ਦੀ ਅਗਵਾਈ ਹੇਠ ਹਿੰਦੀ ਭਾਸ਼ਣ ਪ੍ਰਤੀਯੋਗਤਾ  ਕਰਵਾਈ ਗਈ।ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਿੰਸੀਪਲ ਰਣਜੀਤ ਕੌਰ ਦੁਆਰਾ ਕੀਤੀ ਗਈ।ਇਹਨਾਂ ਮੁਕਾਬਲਿਆਂ ਵਿੱਚ ਪੰਜਵੀਂ ਤੋਂ ਦਸਵੀਂ ਜਮਾਤ ਤੱਕ ਦੇ ਬੱਚੇ ਸ਼ਾਮਲ ਹੋਏ।ਪ੍ਰੋਗਰਾਮ ਦਾ ਸੰਚਾਲਨ ਅੱਠਵੀਂ ਜਮਾਤ ਦੀ ਵਿਦਿਆਰਥਣ ਰਸ਼ਨਪ੍ਰੀਤ ਕੌਰ ਦੁਆਰਾ ਕੀਤਾ ਗਿਆ।               …

Read More »

ਇਕ ਹੋਰ ਸਰਵੇਅ `ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ ਦੀਆਂ ਯੂਨੀਵਰਸਿਟੀਆਂ `ਚੋਂ 14ਵੇਂ ਸਥਾਨ `ਤੇ

ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ੳੇੁਚੇਰੀ ਸਿਖਿਆ ਅਤੇ ਖੋਜ ਦੇ ਖੇਤਰ ਵਿਚ ਦੇਸ਼ ਦੀਆਂ ਯੂਨੀਵਰਸਿਟੀਆਂ ਵਿਚੋਂ ਆਪਣੀ ਨਿਵੇਕਲੀ ਪਛਾਣ ਬਣਾਉਂਦੀ ਹੋਈ ਵੱਖ ਵੱਖ ਰੈਂਕਿੰਗ ਅਤੇ ਸਰਵੇਅ ਅਦਾਰਿਆਂ ਵੱਲੋਂ ਕੀਤੇ ਜਾ ਰਹੇ ਮੁਲਾਂਕਣਾਂ ਵਿਚ ਭਾਰਤ ਦੀਆਂ ਟਾਪ ਦੀਆਂ ਯੂਨੀਵਰਸਿਟੀਆਂ `ਚ ਸ਼ਾਮਿਲ ਹੁੰਦੀ ਜਾ ਰਹੀ ਹੈ। ਹਾਲ ਵਿਚ ਹੀ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ ਦੇ ਨਤੀਜਿਆਂ ਤੋਂ ਬਾਅਦ ਇਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਦੂਜਾ ਅਤੇ ਚੌਥਾ, ਬੀ.ਕਾਮ ਸਮੈਸਟਰ ਛੇਵਾਂ, ਬੀ.ਬੀ.ਏ. ਸਮੈਸਟਰ ਛੇਵਾਂ ਅਤੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ …

Read More »

ਯੂਨੀਵਰਸਿਟੀ ਵਲੋਂ ਰਾਜ ਪੱਧਰੀ ਬੀ.ਐਡ ਕਾਮਨ ਐਂਟਰੈਂਸ ਟੈਸਟ ਦੇ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪੰਜਾਬ ਰਾਜ ਵਿੱਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਕਾਲਜ਼ਾਂ ਵਿੱਚ ਦਾਖਲੇ ਲਈ ਰਾਜ ਪੱਧਰੀ ਬੀ.ਐਡ ਕਾਮਨ ਐਂਟਰੈਂਸ ਟੈਸਟ ਦਾ ਨਤੀਜ਼ਾ ਐਲਾਨ ਦਿੱਤਾ ਹੈ।ਕਾਮਨ ਐਂਟਰੈਂਸ ਟੈਸਟ ਵਿੱਚ ਕੁੱਲ 12981 ਉਮੀਦਵਾਰਾਂ ਵਿਚੋਂ 12911 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕਰਕੇ ਦਾਖਲਾ ਯੋਗਤਾ ਹਾਸਲ ਕੀਤੀ ਹੈ।ਕੁੱਲ 11 …

Read More »

ਕੇਦਰੀ ਪੰਜਾਬੀ ਲੇਖਕ ਸਭਾ ਵਲੋਂ ਸ਼ਾਇਰ ਦੇਵ ਦਰਦ ਤੇ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ‘ਚ ਭਾਸ਼ਾ ਕਨਵੈਨਸ਼ਨ

“ਉਚੇਰੀ ਸਿੱਖਿਆ ਅਤੇ ਮਾਤ ਭਾਸ਼ਾ” ਵਿਸ਼ੇ `ਤੇ ਵਿਦਵਾਨਾਂ ਕੀਤੀ ਭਰਵੀਂ ਵਿਚਾਰ ਚਰਚਾ ਅੰਮ੍ਰਿਤਸਰ, 8 ਅਗਸਤ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਅਰੰਭੀ ਭਾਸ਼ਾ ਕਨਵੈਨਸ਼ਨਾਂ ਦੀ ਲੜੀ ਤਹਿਤ ਮਾਝੇ ਖੇਤਰ ਦੀਆਂ ਸਮੁੱਚੀਆਂ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਮਾਝਾ ਜ਼ੋਨ ਦੀ ਭਾਸ਼ਾ ਕਨਵੈਨਸ਼ਨ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕਰਵਾਈ ਗਈ।ਸ਼ਾਇਰ ਦੇਵ ਦਰਦ ਅਤੇ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ …

Read More »

ਖ਼ਾਲਸਾ ਕਾਲਜ ਦਾ ਨਰਸਿੰਗ ਜੀ.ਐਨ.ਐਮ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਜੀ.ਐਨ.ਐਮ ਵਿਦਿਆਰਥੀਆਂ ਨੇ ਪੰਜਾਬ ਨਰਸਿਜ਼ ਰਜਿਸਟਰੇਸ਼ਨ ਕੌਂਸਲ ਮੋਹਾਲੀ ਵਲੋਂ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਮੱਲ੍ਹਾਂ ਮਾਰ ਕੇ ਕਾਲਜ, ਜ਼ਿਲੇ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ।                  ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਜੀ.ਐਨ.ਐਮ (ਭਾਗ-ਪਹਿਲਾ) ਦੀ ਵਿਦਿਆਰਥਣ …

Read More »