Monday, October 5, 2026

ਸਿੱਖਿਆ ਸੰਸਾਰ

ਟੈਗੋਰ ਵਿਦਿਆਲਿਆ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀ. ਸਕੈ. ਸਕੂਲ ਲੌਂਗੋਵਾਲ ਬਾਰ੍ਹਵੀਂ ਦਾ ਨਤੀਜ਼ਾ ਹਰ ਸਾਲ ਦੀ ਤਰ੍ਹਾਂ 100% ਰਿਹਾ ਹੈ।ਸਕੂਲ ਵਿਦਿਆਥਣ ਜਸਪ੍ਰੀਤ ਕੌਰ ਪੁੱਤਰੀ ਭੋਲਾ ਸਿੰਘ ਨੇ 500 ਵਿਚੋਂ 461 (92.2%) ਅੰਕ ਪ੍ਰਾਪਤ ਕਰਕੇ ਪਹਿਲਾ, ਹਰਦੀਪ ਕੌਰ ਪੁੱਤਰੀ ਪ੍ਰਮੇਸ਼ਵਰ ਸਿੰਘ ਨੇ 500 ਵਿਚੋਂ 457 (91.4%) ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਲਵਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 500 ਵਿਚੋਂ …

Read More »

ਸੁਪਰਡੈਂਟ ਹਰਦੇਵ ਸਿੰਘ ਸੰਧੂ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਰੋਹ

ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਬਤੌਰ ਸੁਪਰਡੈਂਟ ਦੀਆਂ ਸੇਵਾਵਾਂ ਨਿਭਾਉਣ ਵਾਲੇ ਹਰਦੇਵ ਸਿੰਘ ਸੰਧੂ ਦੇ ਸੇਵਾ ਮੁਕਤ ਹੋਣ ‘ਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਸਮੁੱਚੇ ਸਟਾਫ ਵਲੋਂ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਹਰਦੇਵ ਸਿੰਘ ਸੰਧੂ ਦੀ ਨਿੱਘੀ ਸ਼ਖਸੀਅਤ ਬਾਰੇ ਵਿਚਾਰ ਸਾਂਝੇ ਕੀਤੇ।ਪ੍ਰੋ. ਹਰਜਿੰਦਰ ਸਿੰਘ ਗਿੱਲ ਵਲੋਂ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਟ੍ਰੇਨਿੰਗ-ਕਮ-ਪਲੇਸਮੈਂਟ ਪ੍ਰੋਗਰਾਮ ਦੀ ਲਿਖਤੀ ਪ੍ਰੀਖਿਆ 10 ਜੁਲਾਈ ਨੂੰ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ, ਸੰਗਰੂਰ ਰਵਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਲਿੱਕ ਲੈਬਜ਼ ਕੰਪਨੀ ਵਲੋਂ ਟ੍ਰੇਨਿੰਗ-ਕਮ-ਪਲੇਸਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਸਿਖਲਾਈ ਪ੍ਰੋਗਰਾਮ ਵਿੱਚ ਜ਼ਿਲ੍ਹੇ ‘ਚ ਵਿੱਤੀ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਕੰਪਿਊਟਰ ਕੋਡਿੰਗ ਦੀ ਮੁੱਢਲੀ ਜਾਣਕਾਰੀ ਰੱਖਦੇ ਲੜਕੇ/ਲੜਕੀਆਂ ਨੂੰ 6 …

Read More »

ਯੂਨੀਵਰਸਿਟੀ `ਚ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ 10 ਜੁਲਾਈ ਤਕ ਵਾਧਾ

ਅੰਮ੍ਰਿਤਸਰ, 2 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ‘ਤੇ (ਸੈਸ਼ਨ 2022-23 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕਰਨ ਦੀ ਮਿਤੀ 10 ਜੁਲਾਈ ਤਕ ਵਾਧਾ ਕੀਤਾ ਗਿਆ ਹੈ। ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ …

Read More »

ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਵਲੋਂ ਜ਼ਿਲ੍ਹੇ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਦਾ ਬਾਰ੍ਹਵੀਂ ਜਮਾਤ ਦਾ ਸਾਲ 2021-22 ਦਾ ਨਤੀਜਾ ਸ਼ਾਨਦਾਰ ਰਿਹਾ। ਜ਼ਿਲ਼੍ਹੇ ਵਿੱਚ ਬਾਰ੍ਹਵੀਂ ਦੇ ਕੁੱਲ 26764 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿਚੋਂ 25920 ਵਿਦਿਆਰਥੀ ਪਾਸ ਹੋਏ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 96.85% ਰਹੀ। ਅੰਮ੍ਰਿਤਸਰ ਜ਼ਿਲ੍ਹੇ ਦੇ 13 ਵਿਦਿਆਰਥੀਆਂ ਨੇ ਸਟੇਟ ਮੈਰਿਟ ਵਿੱਚ ਸਥਾਨ ਪ੍ਰਾਪਤ ਕੀਤਾ।ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਸਥਿਤ ਓਲੰਪੀਅਨ ਸ਼ਮਸ਼ੇਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਆਯੋਜਿਤ ਕੀਤਾ ‘ਕਹਾਣੀ ਦਰਬਾਰ’

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਭਾਸ਼ਾ ਵਿਭਾਗ ਪੰਜਾਬ ਅਤੇ ਭਾਸ਼ਾ ਮੰਚ ਪੋਸਟ ਗਰੈਜੂਏਟ ਵਿਭਾਗ ਪੰਜਾਬੀ ਵੱਲੋਂ ‘ਹੱਸਦਾ ਪੰਜਾਬ ਮੇਰਾ ਖੁਆਬ’ ਦੇ ਅੰਤਰਗਤ ‘ਕਹਾਣੀ ਦਰਬਾਰ’ ਦਾੲ ਆਯੋਜਨ ਕੀਤਾ ਗਿਆ।ਪੰਜਾਬ ਵਿਚ ਪਹਿਲੀ ਵਾਰ ਕਰਵਾਏ ਗਏ ਅਜਿਹੇ ਕਹਾਣੀ ਦਰਬਾਰ ਦੇ ਮੁੱਖ ਮਹਿਮਾਨ ਸ਼੍ਰੋਮਣੀ ਬਾਲ ਸਾਹਿਤਕਾਰ ਡਾ. ਕੁਲਬੀਰ ਸਿੰਘ ਸੂਰੀ ਤੇ ਉਹਨਾਂ ਦੀ ਸੁਪਤਨੀ ਸ਼੍ਰੀਮਤੀ ਗੁਰਿੰਦਰ …

Read More »

ਡੀ.ਏ.ਵੀ ਪਬਲਿਕ ਸਕੂਲ ਦੀ ਵਿਦਿਆਰਥੀਣ ਨੂੰ ਮਿਲਿਆ ਕੇ.ਵੀ.ਪੀ.ਵਾਈ ਵਜੀਫਾ

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਵਿਦਿਆਰਥਣ ਭਵਰੀਤ ਕੌਰ (ਜਮਾਤ ਬਾਰ੍ਹਵੀ੍, ਸਾਇੰਸ) ਨੇ ਸਖ਼ਤ ਮਿਹਨਤ ਕਰਕੇ ਕੇ.ਵੀ.ਪੀ.ਵਾਈ (KVPY) ਵਜੀਫਾ ਜਿੱਤ ਕੇ ਸਕੂਲ ਦੇ ਲਈ ਇੱਕ ਵੱਡੀ ਉਪਲਬੱਧੀ ਹਾਸਲ ਕੀਤੀ।ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨੀਕੀ ਵਿਭਾਗ ਦੁਆਰਾ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਯੋਜਨਾ ਕੇ.ਵੀ.ਪੀ.ਵਾਈ ਦਾ ਪ੍ਰਬੰਧ ਕਰਵਾਇਆ ਗਿਆ।ਜਿਸ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਵਿਦਿਆਰਥੀ …

Read More »

ਸਵੈ-ਰੋਜਗਾਰ ਕੋਰਸਾਂ ਦੇ ਦਾਖਲੇ ‘ਚ 15 ਜੁਲਾਈ 2022 ਤੱਕ ਵਾਧਾ

ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2022-23 ਲਈ ਕੋਰਸਾਂ/ਡਿਪਲੋਮਿਆਂ ਵਿੱਚ ਦਾਖਲਾ ਲੈਣ ਲਈ 15 ਜੁਲਾਈ ਤਕ ਵਾਧਾ ਕੀਤਾ ਗਿਆ ਹੈ।                 ਡਾ. ਸਰੋਜ ਬਾਲਾ ਡਾਇਰੈਕਟਰ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸ ਵਿੱਚ ਸਰਟੀਫਿਕੇਟ ਕੋਰਸ ਇਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ …

Read More »

3704 ਅਧਿਆਪਕ ਯੂਨੀਅਨ ਆਗੂਆਂ ਵਲੋਂ ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਨਾਲ਼ ਮੀਟਿੰਗ

ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਵਲੋਂ 28 ਜੂਨ ਨੂੰ ਡਿਪਟੀ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਨਾਲ਼ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ।ਬੇਸ਼ੱਕ ਮੀਟਿੰਗ ਲਾਰਾ ਬਣੀ ਤੇ ਦਰਜ਼ਨ ਦੇ ਕਰੀਬ ਜਥੇਬੰਦੀਆਂ ਆਗੂ ਸਾਰਾ ਦਿਨ ਮੁੱਖ ਮੰਤਰੀ ਨਿਵਾਸ ਦੇ ਬਾਹਰ ਮੀਟਿੰਗ ਵਾਸਤੇ ਇੰਤਜ਼ਾਰ ਕਰਦੇ ਰਹੇ।ਆਖ਼ਰ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ 12ਵੀਂ ਪ੍ਰੀਖਿਆ ’ਚ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜ਼ਿਆਂ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਵਿਦਿਆਰਥਣ ਕੰਵਲਜੀਤ ਕੌਰ ਨੇ 95.4 ਅਤੇ ਮਨਦੀਪ ਕੌਰ ਨੇ 95 ਫ਼ੀਸਦੀ ਸ਼ਾਨਦਾਰ ਅੰਕ ਹਾਸਲ ਕੀਤਾ ਹੈ।                 ਇਸ ਸ਼ਾਨਦਾਰ ਸਫਲਤਾ ‘ਤੇ ਖੁਸ਼ੀ ਦਾ ਇਜਹਾਰ ਕਰਦਿਆਂ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਕਿਹਾ …

Read More »