Monday, April 21, 2025

ਸਿੱਖਿਆ ਸੰਸਾਰ

ਖਾਲਸਾ ਕਾਲਜ ਵਿਖੇ 2 ਰੋਜ਼ਾ ‘ਮੈਡੀਕਲ ਆਰਥਰੋਪੋਡੋਲੋਜੀ ਦੀ ਅੰਤਰਰਾਸ਼ਟਰੀ ਕਾਨਫ਼ਰੰਸ’ ਕਰਵਾਈ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਜ਼ੂਲੋਜੀ ਵਿਭਾਗ ਵੱਲੋਂ ਸੋਸਾਇਟੀ ਆਫ਼ ਮੈਡੀਕਲ ਆਰਥਰੋਪੋਡੋਲੋਜੀ ਦੇ ਸਹਿਯੋਗ ਨਾਲ ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਅਤੇ ਜ਼ੂਨੋਟਿਕ ਬਿਮਾਰੀਆਂ: ਜਨਤਕ ਅਤੇ ਵੈਟਰਨਰੀ ਸਿਹਤ ’ਚ ਮੌਜੂਦਾ ਚੁਣੌਤੀਆਂ ਅਤੇ ਮੌਕਿਆਂ ਬਾਰੇ 2 ਰੋਜ਼ਾ ‘ਮੈਡੀਕਲ ਆਰਥਰੋਪੋਡੋਲੋਜੀ ਦੀ ਅੰਤਰਰਾਸ਼ਟਰੀ ਕਾਨਫ਼ਰੰਸ’ ਕਰਵਾਈ ਗਈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਤਮਿੰਦਰ ਸਿੰਘ ਭਾਟੀਆ ਦੀ ਅਗਵਾਈ ‘ਚ ਕਰਵਾਈ ਇਸ ਕਾਨਫਰੰਸ …

Read More »

ਪੋਸਟਰ ਬਣਾਉਣ ਦੇ ਮੁਕਾਬਲੇ ‘ਚ ਯੂਨੀਵਰਸਿਟੀ ਪੱਧਰ ‘ਤੇ ਐਸ.ਡੀ ਕਾਲਜ ਦਾ ਤੀਸਰਾ ਸਥਾਨ

ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਰੁੱਖ ਦਿਵਸ ਮਨਾਉਂਦੇ ਹੋਏ ਕਲਾ ਮੁਕਾਬਲੇ ਅਤੇ ਵੱਖ-ਵੱਖ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਗਿਆ।ਐਸ.ਡੀ ਕਾਲਜ ਆਫ ਐਜੂਕੇਸ਼ਨ ਬਰਨਾਲਾ ਦੇ ਈਕੋ ਕਲੱਬ ਅਧੀਨ ਬੀ.ਐਡ ਵਿਦਿਆਰਥਣ ਸ਼੍ਰੀਮਤੀ ਰਾਜਨਪ੍ਰੀਤ ਕੌਰ ਨੇ ਪੋਸਟਰ ਬਣਾਉਣ ਦੀ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਅਤੇ ਯੂਨੀਵਰਸਿਟੀ ਪੱਧਰ ’ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਅੰਤਰਰਾਸ਼ਟਰੀ ੂਸੈਮੀਨਾਰ ਤੋਂ ਪਹਿਲਾਂ ਇਕ ਸਮਾਰੋਹ ਦੌਰਾਨ, ਉਹਨਾਂ ਨੂੰ …

Read More »

ਸਰਕਾਰੀ ਕੰਨਿਆ ਸਕੂਲ ਭਵਾਨੀਗੜ੍ਹ ਦੀਆਂ ਵਿਦਿਆਰਥਣਾਂ ਨੇ ਵਿਦਿਅਕ ਟੂਰ ਲਗਾਇਆ

ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀਆਂ ਵਿਦਿਆਰਥਣਾਂ ਦਾ ਪਿੱਛਲੇ ਦਿਨੀ ਦੋ ਰੋਜ਼ਾ ਵਿਦਿਅਕ ਟੂਰ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸਿੱਖਿਆ ਸ਼੍ਰੀਮਤੀ ਤਰਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਵਾਹਗਾ ਬਾਰਡਰ ਵਿਖੇ ਗਿਆ।ਸਵੇਰੇ 6-00 ਵਜੇ ਸਕੂਲ ਤੋਂ ਰਵਾਨਾ ਹੋਣ ਉਪਰੰਤ ਹਰੀਕੇ ਪੱਤਣ …

Read More »

ਫਾਰੁਖਾਬਾਦ ਘਰਾਣੇ ਦੇ `ਪਿ੍ਰੰਸੇਸ ਆਫ ਤਬਲਾ` ਰਿੰਪਾ ਸ਼ਿਵਾ ਨੇ ਯੂਨੀਵਰਸਿਟੀ ਵਿਖੇ ਸਰੋਤਿਆਂ ਨੂੰ ਕੀਤਾ ਮੰਤਰ-ਮੁਗਧ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਫਾਰੁਖਾਬਾਦ ਘਰਾਣੇ ਤੋਂ ਭਾਰਤ ਦੀ ਨਾਮਵਰ ਮਹਿਲਾ ਤਬਲਾ ਵਾਦਿਕਾ `ਪਿ੍ਰੰਸੇਸ ਆਫ ਤਬਲਾ` ਰਿੰਪਾ ਸ਼ਿਵਾ ਨੇ ਆਪਣੀ ਕਲਾ ਦੀ ਪੇਸ਼ਕਾਰੀ ਦਾ ਅਜਿਹਾ ਰੰਗ ਬੰਨ੍ਹਿਆ ਕਿ ਸਰੋਤੇ ਝੂਮਣ ਲਾ ਦਿੱਤੇ ਅਤੇ ਤਬਲੇ ਦੀਆਂ ਥਾਪਾਂ ਨਾਲ ਸਾਰਿਆਂ ਨੂੰ ਮੰਤਰ ਮੁਗਧ ਕਰ ਦਿੱਤਾ।ਉਨ੍ਹਾਂ ਦੀ ਪੇਸ਼ਕਾਰੀ ਦਾ ਆਯੋਜਨ ਯੂਨੀਵਰਸਿਟੀ ਦੇ ਵਿਜ਼ੁਅਲ ਐਂਡ …

Read More »

ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ

ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਅਤੇ ਪੰਥ ਰਤਨ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸਕੂਲ ਦੇ ਬੱਚਿਆਂ ਵੱਲੋਂ ਇਸ ਸਮੇਂ ਸ਼ਬਦ ਕੀਰਤਨ ਅਤੇ ਸ਼ਹੀਦੀ ਸਾਕੇ ਨਾਲ ਸੰਬੰਧਿਤ ਵਾਰਾਂ ਗਾ ਕੇ ਸੰਗਤਾਂ ਨੂੰ …

Read More »

ਖ਼ਾਲਸਾ ਕਾਲਜ ਦਾ 9ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪਨ

ਸਾਨੂੰ ਆਪਣੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮਹਾਨ ਲੋਕਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ – ਤੂਰ ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘9ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਅੱਜ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ।ਮੇਲੇ ਦੇ 5ਵੇਂ ਦਿਨ ਦੀ ਸ਼ੁਰੂਆਤ ਖਾਲਸਾ ਯੂਨੀਵਰਸਿਟੀ ਦੇ ਪ੍ਰੋ: ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ …

Read More »

ਸਰਕਾਰੀ ਆਈ.ਟੀ.ਆਈ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਦੇ ਸਿਖਿਆਰਥੀਆਂ ਦੀ ਟ੍ਰੇਨਿੰਗ ਅਤੇ ਪਲੇਸਮੈਂਟ ਨੂੰ ਮੁੱਖ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਨੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ ਕਰਕੇ ਸ਼ਹਿਰ ਦੇ ਨਾਮਵਰ ਉਦਯੋਗਪਤੀਆਂ ਨੂੰ ਇਸ ਦਾ ਚੇਅਰਮੈਨ ਤੇ ਮੈਂਬਰ ਨਿਯੁੱਕਤ ਕੀਤਾ ਹੈ।ਅੱਜ ਚੇਅਰਮੈਨ ਲਵਤੇਸ਼ ਸਿੰਘ ਸਚਦੇਵਾ ਮਾਲਕ ਨਾਵਲਟੀ ਗਰੁੱਪ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਮੀਟਿੰਗ ਵਿੱਚ ਰਾਕੇਸ਼ ਕੁਮਾਰ ਡਾਇਰੈਕਟਰ …

Read More »

ਦੇਸ਼ ਦਾ ਬਟਵਾਰਾ ਇਕ ਤ੍ਰਾਸਦਿਕ ਵਰਤਾਰਾ ਸੀ – ਡਾ. ਰਵੀ ਰਵਿੰਦਰ

ਖ਼ਾਲਸਾ ਕਾਲਜ ਵਿਖੇ 9ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸੰਤਾਲੀ ਦੀ ਵੰਡ ਨੂੰ ਸਮਰਪਿਤ 9ਵੇਂ ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੇ ਚੌਥੇ ਦਿਨ ਦੀ ਸ਼ੁਰੂਆਤ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਪਹੁੰਚੇ ਵਿਦਵਾਨ-ਚਿੰਤਕਾਂ ਨੂੰ ਪੌਦੇ ਭੇਂਟ ਕਰਕੇ ਜੀ ਆਇਆ ਕਹਿੰਦਿਆਂ ਕੀਤੀ।‘ਸੰਤਾਲੀ ਦੀ ਵੰਡ: ਕਰਕ ਕਲੇਜੇ …

Read More »

ਪੌਦੇ ਕੇਵਲ ਮਨੁੱਖਾਂ ਲਈ ਹੀ ਨਹੀਂ, ਸਗੋਂ ਸਮੁੱਚੇ ਜੀਵਨ ਚੱਕਰ ਲਈ ਜਰੂਰੀ – ਪ੍ਰੋ. ਪਲਵਿੰਦਰ ਸਿੰਘ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਇਰਨਮੈਂਟਲ ਵਿਗਿਆਨ ਵਿਭਾਗ ਵਲੋਂ 13 ਨਵੰਬਰ ਨੂੰ ਪ੍ਰੋ. ਆਈ.ਐਸ ਗਰੋਵਰ ਮੈਮੋਰੀਅਲ ਲੈਕਚਰਸ਼ਿਪ ਅਵਾਰਡ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਅਵਿਨਾਸ਼ ਕੌਰ (ਪ੍ਰੋਫ਼ੈਸਰ ਸੇਵਾਮੁਕਤ) ਵਿਚਕਾਰ ਸਮਝੌਤਾ ਤਹਿਤ ਸਥਾਪਿਤ ਕੀਤਾ ਗਿਆ ਹੈ, ਦਾ ਆਯੋਜਨ ਕੀਤਾ ਗਿਆ।ਪ੍ਰੋ. ਨਾਗਪਾਲ ਨੇ ਦੱਸਿਆ ਕਿ ਇਹ ਐਵਾਰਡ ਪ੍ਰੋ. ਆਈ.ਐਸ ਗਰੋਵਰ ਬਾਨੀ …

Read More »

ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਬੱਚਿਆਂ ਦੇ ਲੰਬੇ ਕੇਸਾਂ ਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਸੰਗਰੂਰ, 23 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸਕੂਲ ਦੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਅਤੇ ਪੰਥ ਰਤਨ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਨੂੰ ਸਮਰਪਿਤ ਬੱਚਿਆਂ ਦੇ ਲੰਬੇ ਕੇਸਾਂ ਦੇ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਤਕਰੀਬਨ 400 ਬੱਚਿਆਂ …

Read More »