Wednesday, October 7, 2026

ਸਿੱਖਿਆ ਸੰਸਾਰ

ਆਰਕੀਟੈਕਚਰ ਵਿਭਾਗ ਨੇ ਜਿੱਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਜਸ਼ਨ 2022 ਦੀ ਓਵਰਆਲ ਚੈਂਪੀਅਨਸ਼ਿਪ

ਅੰਮ੍ਰਿਤਸਰ, 9 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲਿਆਂ ਦੇ ਚਾਰ ਰੋਜ਼ਾ ਚੱਲਣ ਵਾਲੇ ‘ਜਸ਼ਨ-2022` ਅੱਜ ਇੱਥੇ ਯੁੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਗਿੱਧੇ ਦੀ ਧਮਾਲ ਨਾਲ ਸੰਪਨ ਹੋ ਗਿਆ।ਇਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰਾਂ ਨੇ ਵੱਡੀ ਗਿਣਤੀ ‘ਚ ਹਿੱਸਾ ਲਿਆ।                       …

Read More »

ਪਿੰਡ ਅਤਰਗੜ੍ਹ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਨਾਮ ਵੰਡ ਸਮਾਰੋਹ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) -ਸਰਕਾਰੀ ਮਿਡਲ ਸਕੂਲ ਅਤਰਗੜ੍ਹ ਵਿਖੇ ਸੈਸ਼ਨ 2021-22 ਦੇ ਨਤੀਜੇ ਐਲਾਨਦਿਆਂ ਹੋਏ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਰਪੰਚ ਗੁਰਧਿਆਨ ਸਿੰਘ ਔਲਖ ਅਤਰਗੜ ਸਕੂਲ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ, ਐਨ.ਆਰ.ਆਈ ਲੱਕੀ ਜਵੰਦਾ, ਬਲਜਿੰਦਰ ਸਿੰਘ ਜਵੰਦਾ, ਮਾਲਵਿੰਦਰ ਜਵੰਦਾ ਵਿਸ਼ੇਸ਼ ਤੌਰ ‘ਤੇ ਪਹੁੰਚੇ।ਇਸ ਸਮੇਂ ਕਲਾਸ ਛੇਵੀਂ ਅਤੇ ਸੱਤਵੀਂ ਦੇ ਸਾਲਾਨਾ ਨਤੀਜੇ ਐਲਾਨੇ ਗਏ।ਕ੍ਰਮਵਾਰ …

Read More »

ਸਰਕਾਰੀ ਆਈ.ਟੀ.ਆਈਜ਼ ਇੰਸਟ੍ਰਕਟਰਜ਼ ਯੂਨੀਅਨ ਨੇ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 8 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਸਮਰਾਲਾ ਦੀ ਟੀਮ ਵਲੋਂ ਗੁਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਦੀ ਅਗਵਾਈ ਹੇਠ ਸਮਰਾਲਾ ਦੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ’ਤੇ ਮੰਗ ਪੱਤਰ ਦਿੱਤਾ ਗਿਆ।ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਹ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿੱਚ ਪਿਛਲੇ 10-12 ਸਾਲਾਂ ਤੋਂ ਵੈਲਫੇਅਰ ਸਕੀਮ ਅਧੀਨ 120 …

Read More »

ਪੈਰਾਮਾਊਂਟ ਪਬਲਿਕ ਸਕੂਲ ਪੁੱਜੇ ਮੁੱਖ ਮੰਤਰੀ ਮਾਨ ਦੇ ਮਾਤਾ ਹਰਪਾਲ ਕੌਰ

ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਦੇ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਪਹੁੰਚਣ ‘ਤੇ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ, ਸਰਬਜੀਤ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਸਮੂਹ ਸਟਾਫ਼ ਅਤੇ ਬੱਚਿਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਮਾਤਾ ਹਰਪਾਲ ਕੌਰ ਨੇ ਦਸਵੀਂ ਅਤੇ ਬਾਰ੍ਹਵੀਂ ਕਲਾਸਾਂ ਦੇ ਬੱਚਿਆਂ ਨੂੰ 26 …

Read More »

ਸ਼ਾਨਦਾਰ ਰਿਹਾ ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ

ਅੰਮ੍ਰਿਤਸਰ, 7 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ ਦੇ ਪਹਿਲੇ ਸਮੈਸਟਰ ਸੈਸ਼ਨ 2021-22 ਦੇ ਨਤੀਜਿਆਂ ਵਿਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ ਸ਼ਾਨਦਾਰ ਰਿਹਾ।ਬੀ.ਕਾਮ ਦੇ ਸਮੈਸਟਰ ਪਹਿਲੇ, ਤੀਜੇ ਅਤੇ ਪੰਜਵੇਂ ਦੇ ਨਤੀਜੇ ’ਚ ਲੜਕੀਆਂ ਨੇ ਬਾਜ਼ੀ ਮਾਰੀ ਹੈ।ਇਸ ਅਕਾਦਮਿਕ ਸ਼ੈਸ਼ਨ ’ਚ ਨਵਦੀਪ ਕੌਰ ਬੀ.ਕਾਮ ਸਮੈਸਟਰ ਪਹਿਲਾ ਨੇ 90 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ, ਅਮਨਦੀਪ ਕੌਰ ਬੀ.ਕਾਮ …

Read More »

ਕਿਲਾ ਭਰੀਆਂ ਸਮਾਰਟ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ

ਸੰਗਰੂਰ, 7 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਤੇ ਸਮੂਹ ਸਟਾਫ਼ ਵਲੋਂ ਸਕੂਲ ਦੀ ਚੜ੍ਹਦੀ ਕਲਾ ਅਤੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਕਰਨ ਲਈ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ। ਮਨਪ੍ਰੀਤ ਸਿੰਘ ਸਰਾਂ ਬਲਾਕ ਪ੍ਰਧਾਨ ਸੁਨਾਮ, ਲਾਭ ਸਿੰਘ ਨੀਲੋਵਾਲ, ਦਲਵੀਰ ਸਿੰਘ, ਰਾਮ ਸਿੰਘ ਚਹਿਲ, …

Read More »

ਖਾਲਸਾ ਕਾਲਜ ਵਿਖੇ ‘ਸਖ਼ਸ਼ੀਅਤ ਵਿਕਾਸ’ ’ਤੇ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 6 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਅੰਗਰੇਜ਼ੀ ਵਿਭਾਗ ਦੇ ਪੋਸਟ ਗ੍ਰੈਜੂਏਟ ਵਿਭਾਗ ਦੀ ਅੰਗਰੇਜ਼ੀ ਸਾਹਿਤ ਸਭਾ ਨੇ ‘ਸ਼ਖਸ਼ੀਅਤ ਵਿਕਾਸ’ ਵਿਸ਼ੇ ’ਤੇ ਵਰਕਸ਼ਾਪ ਆਯੋਜਿਤ ਕੀਤੀ ਗਈ।ਕੈਰੀਅਰ ਲਾਂਚਰ ਗਰੁੱਪ ਦੇ ਸ੍ਰੀ ਨਿਤਿਨ ਅਗਰਵਾਲ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ, ਜਦਕਿ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।                ਇਸ ਵਰਕਸ਼ਾਪ ਦਾ …

Read More »

ਖ਼ਾਲਸਾ ਕਾਲਜ ਲਾਅ ਵਿਖੇ ਆਵਾਜਾਈ ਨਿਯਮਾਂ ਬਾਰੇ ਸੈਮੀਨਾਰ

ਅੰਮ੍ਰਿਤਸਰ, 6 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ ਹਰਵਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਟ੍ਰੈਫ਼ਿਕ ਐਜ਼ੂਕੇਸ਼ਨ ਸਬੰਧੀ ਸੈਮੀਨਾਰ ਕਰਵਾਇਆ ਗਿਆ।               ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਦੌਰਾਨ ਏ.ਐਸ.ਆਈ ਟੈ੍ਰਫ਼ਿਕ ਐਜ਼ੂਕੇਸ਼ਨ ਸੈਲ ਦੇ ਅਰਵਿੰਦਰਪਾਲ …

Read More »

ਯਾਦਗਾਰੀ ਹੋ ਨਿੱਬੜਿਆ ਸਰਕਾਰੀ ਹਾਈ ਸਕੂਲ ਦਾ ਇਨਾਮ ਵੰਡ ਸਮਾਰੋਹ

ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਕੂਲ ਬਖਸ਼ੀਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਦੇ ਨਾਲ ਨਾਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਹਰ ਜਮਾਤ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਨੰਬਰ `ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਖੇਡਾਂ, ਪੂਰੀ ਹਾਜ਼ਰੀ, ਵੱਧ ਸੁਧਾਰ ਕਰਨ ਵਾਲੇ ਅਤੇ ਹੋਰ ਗਤੀਵਿਧੀਆਂ ਵਿਚ ਵਧ ਚੜ਼੍ਹ ਕੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ …

Read More »

ਯੂਨੀਵਰਸਿਟੀ `ਚ ਧੂਮ ਧੱੜਕੇ ਨਾਲ ਸ਼ੁਰੂ ਹੋਇਆ ਵਿਦਿਆਰਥੀ-ਕਲਾਕਾਰਾਂ ਦਾ ਚਾਰ ਦਿਨਾਂ ਦਾ ਮੇਲਾ ‘ਜਸ਼ਨ-2022’

ਭੰਗੜੇ ਦੀ ਧਮਾਲ ਨੇ ਜਸ਼ਨ ਦੇ ਉਦਘਾਟਨੀ ਸਮਾਗਮ ਵਿਚ ਭਰਿਆ ਲੋਕ ਨਾਚ ਦਾ ਰੰਗ ਅੰਮ੍ਰਿਤਸਰ, 6 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਕਲਾਕਾਰਾਂ ਦਾ ਯੂਨੀਵਰਸਿਟੀ ਵਿਚ ਚੱਲਣ ਵਾਲਾ ਚਾਰ ਦਿਨਾਂ ਮੇਲਾ ਜਸ਼ਨ 2022 ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ।ਪੰਜਾਬ ਦੇ ਪ੍ਰਸਿੱਧ ਲੋਕ ਨਾਚ ਭੰਗੜੇ ਦੀ ਧਮਾਲ ਅਤੇ ਢੋਲ ਦੇ ਡਗੇ ਨਾਲ ਸ਼ੁਰੂ ਹੋਏ ਜਸ਼ਨ ਦਾ ਵਿਦਿਆਰਥੀ ਸਰੋਤਿਆਂ …

Read More »