Sunday, December 22, 2024

ਸਿੱਖਿਆ ਸੰਸਾਰ

ਸਿੱਧੂ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੋ-ਖੋ ਵਿੱਚ ਮਾਰੀਆਂ ਮੱਲ੍ਹਾਂ

ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ)- ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ਦੇ ਖੋ-ਖੋ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੁੰਡਿਆਂ ਅਤੇ ਕੁੜੀਆਂ ਦੀਆਂ ਟੀਮਾਂ ਨੇ ਜਿਲ੍ਹਾ ਪੱਧਰੀ ਖੇਡਾਂ ਲਈ ਥਾਂ ਬਣਾਈ ਹੈ।ਇਸ ਵਧੀਆ ਕਾਰਗੁਜ਼ਾਰੀ ਕਾਰਨ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ।ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਦੀ ਸਾਰੀ ਟੀਮ ਨੂੰ ਜਿੱਤ ਦੀਆਂ ਵਧਾਈਆਂ …

Read More »

ਜਿਲ੍ਹਾ ਸੈਨਿਕ ਭਲਾਈ ਦਫ਼ਤਰ ਵਿੱਚ ਕੰਪਿਊਟਰ ਕੋਰਸ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਕਰਨਲ (ਡਾ.) ਅਰੀ ਦਮਨ ਸ਼ਰਮਾ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਤੋਂ ਮਿਲੀ ਨੇ ਜਾਣਕਾਰੀ ਅਨੁਸਾਰ 52 ਕੋਰਟ ਰੋਡ ਅੰਮ੍ਰਿਤਸਰ ਦਫਤਰ ਵਿਖੇ ਚੱਲ ਰਹੇ ਸੈਂਟਰ ਵਿੱਚ 120 ਘੰਟੇ ਦਾ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ।ਇਸ ਕੋਰਸ ਦੇ ਦਾਖਲੇ ਸ਼ੁਰੂ ਹਨ।ਬਜ਼ਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸ ਵਸੂਲੀ ਜਾਂਦੀ ਹੈ।ਚਾਹਵਾਨ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੱਜ ਵਿਦਿਆਰਥੀਆਂ ਨੂੰ ਨਵੇਂ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਵਿੱਚ ਇੰਸਪਕਟਰ ਦਲਜੀਤ ਸਿੰਘ ਅਤੇ ਮੁੱਖ ਕਾਂਸਟੇਬਲ ਸਲਵੰਤ ਸਿੰਘ ਸ਼ਾਮਲ ਹੋਏ। ਇੰਸਪੈਕਟਰ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ …

Read More »

ਬੇ-ਰੋਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਕੋਰਸਾਂ ‘ਚ ਦਾਖਲਾ ਮਿਤੀ 10 ਅਗਸਤ ਤੱਕ ਵਧੀ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2024-25 ਲਈ ਹੇਠ ਲਿਖਿਤ ਕੋਰਸਾਂ/ਡਿਪਲੋਮਿਆਂ ਵਿੱਚ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਦਾਖਲਾ ਮਿਤੀ ਵਿੱਚ 10 ਅਗਸਤ 2024 ਤੱਕ ਵਾਧਾ ਕੀਤਾ ਗਿਆ ਹੈ ਵਿਭਾਗ ਦੇ ਡਾਇਰੈਕਟਰ, ਡਾ. ਅਨੁਪਮ ਕੌਰ ਨੇ ਦੱਸਿਆ ਕਿ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ ਵਿੱਚ ਸਰਟੀਫਿਕੇਟ ਕੋਰਸ ਇਨ ਬਿਊਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2023 ਸੈਸ਼ਨ ਦੇ ਬੈਚਲਰ ਆਫ਼ ਫਾਈਨ ਆਰਟਸ ਸਮੈਸਟਰ ਦੂਜਾ, ਬੀ.ਬੀ.ਏ ਸਮੈਸਟਰ ਚੌਥਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਚੌਥਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾਂ ਕੋਰਸ) ਸਮੈਸਟਰ ਅੱਠਵਾਂ, ਬੀ.ਏ ਐਲ.ਐਲ.ਬੀ (ਪੰਜ ਸਾਲਾਂ ਕੋਰਸ) ਸਮੈਸਟਰ ਅੱਠਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ) ਸਮੈਸਟਰ ਸੱਤਵਾਂ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ ਸਮੈਸਟਰ ਸਤਵਾਂ, …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚਲ ਰਹੇ ਸਮੂਹ ਅਦਾਰਿਆਂ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅਲੌਕਿਕ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ । ਕੀਰਤਨ ਦਰਬਾਰ ਦੀ ਅਰੰਭਤਾ ਭਾਈ ਗੁਰਦੀਪ ਸਿੰਘ …

Read More »

ਈ.ਟੀ.ਓ ਵਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾ ਰਹੀਆਂ ਹਨ।ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਂਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸ਼ੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਹੋ ਗਏ ਹਨ ਅਤੇ …

Read More »

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲ੍ਹਾਂ

ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਚੀਮਾ ਪੀ.ਐਸ.ਈ.ਬੀ ਦੇ ਵਿਦਿਆਰਥੀਆਂ ਨੇ ਪੰਜਾਬ ਦੀਆਂ 68ਵੀਆਂ ਜ਼ੋਨ-ਪੱਧਰੀ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਹਨ।ਅਕੈਡਮੀ ਦੇ ਵਿਦਿਆਰਥੀਆਂ ਨੇ ਹਾਕੀ ਦੀਆ ਖੇਡਾਂ ਵਿੱਚ ਭਾਗ ਲੈ ਕੇ ਉਮਰ ਵਰਗ-14 ਲੜਕੀਆਂ ਨੇ ਪਹਿਲੀ ਪੁਜੀਸ਼ਨ, ਉਮਰ ਵਰਗ-14 ਲੜਕਿਆਂ ਨੇ ਪਹਿਲੀ ਪੁਜੀਸ਼ਨ, ਉਮਰ ਵਰਗ-17 ਲੜਕੀਆਂ ਨੇ ਦੂਜੀ ਪੁਜੀਸ਼ਨ ਅਤੇ ਉਮਰ …

Read More »

ਪਿੰਡ ਭਰੂਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਭਰੂਰ ਵਿਖੇ ਗਰਾਮ ਪੰਚਾਇਤ ਅਤੇ ਹੋਰ ਸਭਿਆਚਾਰਕ ਪ੍ਰੇਮੀਆਂ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਤੀਆਂ ਦੇ ਤਿਉਹਾਰ ਦਾ ਆਯੋਜਿਤ ਕੀਤਾ ਗਿਆ।ਇਸ ਦੀ ਅਗਵਾਈ ਬੀਬੀ ਬਲਵਿੰਦਰ ਕੌਰ ਸਰਪੰਚ ਵਲੋਂ ਕੀਤੀ ਗਈ।ਪਿੰਡ ਦੀਆਂ ਬਜ਼ੁਰਗ ਔਰਤਾਂ, ਪਿੰਡ ਦੀਆਂ ਨੌਜਵਾਨ ਨੂੰਹਾਂ, ਧੀਆਂ ਤੇ ਛੋਟੀਆਂ ਬੱਚੀਆਂ ਨੇ ਬੜੇ ਚਾਵਾਂ ਮਲ੍ਹਾਰਾਂ ਨਾਲ ਹਾਜ਼ਰੀ ਲਗਵਾਈ। ਪੰਜਾਬੀ …

Read More »

ਖ਼ਾਲਸਾ ਕਾਲਜ ਨਰਸਿੰਗ ਵਲੋਂ ‘ਮਾਨਸਿਕ ਤਣਾਅ ਅਤੇ ਵਿਦਿਆਰਥੀਆਂ ਦੀ ਸਿਹਤ’ ਵਿਸ਼ੇ ’ਤੇ ਵੈਬੀਨਾਰ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਮਾਨਸਿਕ ਤਣਾਅ ਅਤੇ ਵਿਦਿਆਰਥੀਆਂ ਦੀ ਸਿਹਤ’ ਵਿਸ਼ੇ ’ਤੇ ਵੈਬੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਵੈਬੀਨਾਰ ’ਚ ਮੁੱਖ ਮਹਿਮਾਨ ਵਜੋਂ ਇੰਸਟੀਚਿਊਟ ਆਫ਼ ਮੈਂਟਲ ਹੈਲਥ ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਸਵਿੰਦਰ ਸਿੰਘ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸੀਨੀਅਰ ਮਨੋਵਿਗਿਆਨੀ ਡਾ. ਸੰਯਮ ਗੁਪਤਾ ਨੇ …

Read More »