Wednesday, August 26, 2026

ਸਿੱਖਿਆ ਸੰਸਾਰ

ਡੀ.ਏ.ਵੀ ਪਬਲਿਕ ਸਕੂਲ ਨੇ ਮਨਾਈ ਮਹਾਤਮਾ ਗਾਂਧੀ ਜਯੰਤੀ ਤੇ ਲਾਲ ਬਹਾਦਰ ਸ਼ਾਸਤਰੀ ਜਯੰਤੀ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਗਾਂਧੀ ਜਯੰਤੀ ਅਤੇ ਲਾਲ ਬਹਾਦਰ ਸ਼ਾਸਤਰੀ ਜਯੰਤੀ ‘ਤੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇੰਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਨੇ ਕਿਵੇਂ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸਾਰਾ ਜੀਵਨ ਅਰਪਨ ਕਰ ਦਿੱਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੰਨ੍ਹਾਂ ਮਹਾਨ ਸਖਸ਼ੀਅਤਾਂ ਦੇ ਵਿਚਾਰਾਂ ਨੂੰ ਆਪਣੇ …

Read More »

ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦੀਆਂ ਵਿਦਿਅਕ ਸੰਸਥਾਵਾਂ ਨਾਲ ਕਰਾਂਗੇ ਰਾਬਤਾ – ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੀ ਐਜੂਕੇਸ਼ਨ ਕਮੇਟੀ ਨੇ ਬੈਠਕ ਦੌਰਾਨ ਲਏ ਅਹਿਮ ਫੈਸਲੇ ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕੀ ਅਤੇ ਅਕਾਦਮਿਕ ਕਾਰਜ਼ਾਂ ਨੂੰ ਵਿਚਾਰਨ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਐਜੂਕੇਸ਼ਨ ਕਮੇਟੀ ਦੀ ਬੈਠਕ ਹੋਈ।ਜਿਸ ਵਿਚ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ …

Read More »

ਸੈਕੰਡਰੀ ਵਿੰਗ ਦੀ ਦੋ ਰੋਜ਼ਾ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੀ ਇੱਕ ਰੋਜ਼ਾ ਮਾਪੇ-ਅਧਿਆਪਕ ਮਿਲਣੀ ਸੰਪਨ

ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ।ਸਤੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵਲੋਂ ਕੀਤੀਆਂ ਪ੍ਰਾਪਤੀਆਂ ਅਤੇ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਦੇ ਮਨੋਰਥ ਨਾਲ ਸੈਕੰਡਰੀ …

Read More »

ਡੀ.ਏ.ਵੀ ਪਬਲਿਕ ਸਕੂਲ ਪਿ੍ਰੰਸੀਪਲ ਅਤੇ ਫੈਕਲਟੀ ਮੈਂਬਰਾਂ ਲਈ ਸਨਮਾਨ

ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਪਿ੍ਰੰਸੀਪਲ ਅਤੇ ਫੈਕਲਟੀ ਮੈਂਬਰਾਂ ਨੇ ਪਦਮਸ੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਸਾਰੇ ਸਲਾਹਕਾਰਾਂ ਦੀ ਯੋਗ ਅਗਵਾਈ ਹੇਠ ਨੈਸ਼ਨਲ ਆਲ ਰਾਊਂਡਰ ਚੈਂਪੀਅਨਸ਼ਿਪ ਤੋਂ ਪ੍ਰਸੰਸਾ ਪੱਤਰ ਪ੍ਰਾਪਤ ਕੀਤੇ ਹਨ।                ਸ਼੍ਰੀਮਤੀ ਅਨੀਤਾ ਮਹਿਰਾ ਪਿ੍ਰੰਸੀਪਲ, ਡਾ. ਰੇਸ਼ਮ ਸ਼ਰਮਾ ਏ.ਟੀ.ਐਲ ਇੰਚਾਰਜ਼, ਕੁਮਾਰੀ ਅਨੁਰਾਧਾ …

Read More »

ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ ਨੇ 24 ਸੈਂਟਰ ਹੈਡ ਟੀਚਰਾਂ ਦੀਆਂ ਕੀਤੀਆਂ ਤਰੱਕੀਆਂ

ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਪਠਾਨਕੋਟ ਜਿਲੇ ਦੇ 24 ਸੀਨੀਅਰ ਮੁੱਖ ਅਧਿਆਪਕਾਂ ਨੂੰ ਬਤੋਰ ਸੈਟਰ ਹੈਡ ਟੀਚਰ ਪਦਉਨਤ ਕਰਨ ਤੇ ਉਨਾਂ ਨੂੰ ਸਕੂਲ ਵੰਡਣ ਦੀ ਲਿਸਟ ਜਾਰੀ ਕੀਤੀ।ਇਸ ਦੀ ਕਾਪੀ ਐਲੀਮੈਂਟਰੀ ਟੀਚਰਜ਼ ਯੂਨੀਅਨ ਤੇ ਹੋਰ ਭਰਾਤਰੀ ਯੂਨੀਅਨਾਂ ਦੇ ਆਗੂਆਂ ਨੂੰ ਦੇਣ ਮੋਕੇ ਉਨਾਂ ਕਿਹਾ ਕਿ ਜਿਲ੍ਹੇ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਵਿਭਾਗ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਸਮਾਗਮ

ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਦੇ 53ਵਾਂ ਵਰ੍ਹਾ ਪੂਰਾ ਹੋਣ ਅਤੇ ਨਵੇਂ ਅਕਾਦਮਿਕ ਸੈਸ਼ਨ ਦੇ ਆਰੰਭ ਹੋਣ ’ਤੇ ‘ਅਰਦਾਸ ਦਿਵਸ’ ਦਾ ਆਯੋਜਨ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵਲੋਂ ਰਸਭਿੰਨਾ ਕੀਰਤਨ ਕੀਤਾ। ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ …

Read More »

ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਤੇ ਟੂਰਿਜ਼ਮ ਵਿਭਾਗ ਨੇ ਮਨਾਇਆ ਵਿਸ਼ਵ ਸੈਰ-ਸਪਾਟਾ ਦਿਵਸ

ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਕੋਵਿਡ-19 ਦੀਆਂ ਚੁਣੌਤੀਆਂ ਨਾਲ ਜੂਝ ਰਹੇ ਸੈਰ-ਸਪਾਟਾ ਅਤੇ ਹੋਟਲ ਇੰਡਸਟਰੀ ਦੇ ਖੇਤਰ ਵਿਚ ਕਾਰਜਸ਼ੀਲ ਉਦਮੀਆਂ ਵੱਲੋਂ ਪੂਰੇ ਵਿਸ਼ਵ ਵਿਚ ਮਨਾਇਆ ਗਿਆ ਸੈਰ ਸਪਾਟਾ ਦਿਵਸ ਸੈਰ-ਸਪਾਟਾ ਇੰਡਸਟਰੀ ਦੇ ਵਿਕਾਸ ਲਈ ਇਕ ਹੁਲਾਰੇ ਦਾ ਕੰਮ ਕਰੇਗਾ ਅਤੇ ਜਨ-ਚੇਤਨਾ ਵਿਚ ਸੈਰ-ਸਪਾਟਾ ਦਿਵਸ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।ਇਸੇ ਉਦੇਸ਼ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ …

Read More »

ਯੂਨੀਵਰਸਿਟੀ ਵੱਲੋਂ ਸਿਵਲ ਸੇਵਾਵਾਂ ਪਾਸ ਕਰਨ ਵਾਲੇ ਸਾਬਕਾ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਰਾਜ ਦੇ ਵਿਦਿਆਰਥੀਆਂ ਦੀ ਸਿਵਲ ਸੇਵਾਵਾਂ ਵਿਚ ਘੱਟ ਰਹੀ ਗਿਣਤੀ ਇਕ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।ਉਨ੍ਹਾਂ ਇਸ ਗੱਲ `ਤੇ ਤਸੱਲੀ ਵੀ ਪ੍ਰਗਟ ਕੀਤੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਮਾਜ ਵਿਗਿਆਨ …

Read More »

ਵੁੱਡ ਸਟਾਕ ਸਕੂਲ ਦੀ ਵਿਦਿਆਰਥਣ ਨੇ ਰੈਡ ਕਰਾਸ ਨੂੰ ਦਿੱਤਾ ਇੱਕ ਲੱਖ

ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਵੁੱਡ ਸਟਕ ਸਕੂਲ ਮੰਸੂਰੀ ਦੀ 11ਵੀਂ ਕਲਾਸ ਦੀ ਵਿਦਿਆਰਥਣ ਮਿਸ ਰੁਹਾਨੀ ਵਰਮਾ ਜੋ ਕਿ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਨੇ ਆਪਣੀ ਮਿਲਾਪ ਫੰਡ ਰੇਜਿੰਗ ਸਾਈਟ ਰਾਹੀਂ 1 ਲੱਖ ਰੁਪਏ ਇਕੱਠੇ ਕਰਕੇ ਲੋੜਵੰਦਾਂ ਅਤੇ ਕੋਵਿਡ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਸਿਹਤ ਸੰਭਾਲ ਲਈ ਰੈਡ ਕਰਾਸ ਨੂੰ ਭੇਂਟ ਕੀਤੇ ਹਨ।               …

Read More »

ਅਜੋਕੇ ਸਮੇਂ ’ਚ ‘ਟੈਕਸ ਸੇਵਿੰਗ’ ਵਿਸ਼ੇ ’ਤੇ ਵੈਬੀਨਾਰ

ਅੰਮ੍ਰਿਤਸਰ, 28 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਡਿਪਾਰਟਮੈਂਟ ਆਫ ਕਮਰਸ ਐਂਡ ਬਿਜ਼ਨਸ ਐਡਮਿਨੀਸਟ੍ਰੇਸ਼ਨ ਵਲੋਂ ਅਜੋਕੇ ਸਮੇਂ’ਚ ਟੈਕਸ ਸੇਵਿੰਗ ਵਿਸ਼ੇ ’ਤੇ ਵੈਬੀਨਾਰ ਕਾਮਰਸ ਵਿਭਾਗ ਵਿਖੇ ਆਯੋਜਿਤ ਕੀਤਾ ਗਿਆ।ਉਕਤ ਵੈਬੀਨਾਰ ’ਚ ਐਡਵੋਕੇਟ ਗੁਰਪ੍ਰੀਤ ਸਿੰਘ ਗਰੋਵਰ ਰਿਸੋਰਸ ਪਰਸਨ ਦੇ ਤੌਰ ’ਤੇ ਸ਼ਾਮਲ ਹੋਏ ਜੋ ਕਿ ਟੈਕਸ ਪਲੈਨਿੰਗ ਵਿਸ਼ੇ ਸਬੰਧੀ ਖ਼ਾਸ ਅਤੇ ਡੰੂਘੀ ਜਾਣਕਾਰੀ ਰੱਖਦੇ ਹਨ।ਵੈਬੀਨਾਰ ਦਾ ਮੁੱਖ ਉਦੇਸ਼ ਇਸ ’ਚ …

Read More »