ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 5 ਜੁਲਾਈ ਨੂੰ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਕਰਮ ਜੀਤ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ ਲਾਈਫ, ਭਾਰਤੀ ਐਕਸਾ, ਇਡਲ ਵਾਈਸ ਟੋਕਿਉ ਆਦਿ ਵਲੋਂ …
Read More »ਸਿੱਖਿਆ ਸੰਸਾਰ
ਨਹਿਰੂ ਯੁਵਾ ਕੇਂਦਰ ਵਲੋਂ ਖਾਲਸਾ ਕਾਲਜ ਵਿਖੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਯੁਵਕ ਮੇਲਾ ਭਾਰਤ 02047
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਕ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਅੱਜ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਭਾਰਤ 02047 ਪ੍ਰੋਗਰਾਮ ਖਾਲਸਾ ਕਾਲਜ ਅੰਮਿ੍ਰ੍ਰਸਰ ਵਿਖੇ ਕਰਵਾਇਆ ਗਿਆ।ਨਹਿਰੂ ਯੁਵਾ ਕੇਂਦਰ ਵਲੋਂ ਆਯੋਜਿਤ ਇਸ ਯੁਵਕ ਮੇਲੇ ਦੇ ਪ੍ਰੋਗਰਾਮ ਦਾ ਵਿਸ਼ਾ ਪੰਚ ਪ੍ਰਾਣ ਰਿਹਾ । ਇਸ ਦਾ ਉਦਘਾਟਨ ਜ਼ਿਲ੍ਹਾ ਯੂਥ ਅਫ਼ਸਰ ਅਕਾਂਕਸ਼ਾ ਮਹਾਵਰੀਆ, ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਯੁਵਕ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਟੀਚਰ ਟਰੇਨਿੰਗ ਪ੍ਰੋਗਰਾਮ ਆਯੋਜਿਤ ਕਰਨ ਦਾ ਫੈਸਲਾ
ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ) – ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਫ਼ਲਤਾਪੂਰਵਕ ਚਲਾਏ ਜਾ ਰਹੇ 50 ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਲਈ ਬਦਲਦੇ ਸਮੇਂ ਅਨੁਸਾਰ ਨਵਾਂ ਸਿਖਣ, ਸਿਖਾਉਣ ਅਤੇ ਚਿੰਤਨ ਕਰਨ ਹਿੱਤ ਨਵੀਆਂ ਪੈਰ ਕਦਮੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਦਿਸ਼ਾ …
Read More »ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 14 ਜੁਲਾਈ ਤੱਕ
ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2023-24 ਲਈ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ `ਚ ਦਾਖਲਾ 14 ਜੁਲਾਈ ਤੱਕ ਭਰਿਆ ਜਾ ਸਕਦਾ ਹੈ। ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇਨ ਫੈਸ਼ਨ …
Read More »ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼਼ਨ ਨੇ ਲਾਏ ਰੁੱਖ
ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਵਲੋਂ ਸ਼ਹਿਰ ਵਿੱਚ ਦਰੱਖਤਾਂ ਦੀ ਘੱਟ ਰਹੀ ਗਿਣਤੀ ਕਾਰਣ ਵਾਤਾਵਰਨ `ਤੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਦੇਖਦਿਆਂ ਪਿੰਡ ਖਿਆਲਾ ਖੁਰਦ ਸਥਿਤ ਆਪਣੇ ਕੈਂਪਸ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸੇ ਤਹਿਤ ਸੰਸਥਾ ਨੇ ਪੂਰੇ ਕੈਂਪਸ ਵਿੱਚ ਛਾਂਦਾਰ, ਫੁੱਲਦਾਰ ਅਤੇ ਫਲਦਾਰ ਰੁੱਖਾਂ ਸਮੇਤ ਲਗਭਗ 135 ਰੁੱਖ ਲਗਾਏ।ਹਰ ਅਧਿਆਪਕ …
Read More »ਅਕਾਲ ਅਕੈਡਮੀ ਸਰਵਰ ਖੂਈਆਂ ਦੇ ਸਟਾਫ, ਵਿਦਿਆਰਥੀਆਂ ਤੇ ਮਾਪਿਆਂ ਨੇ ਨਸ਼ਿਆਂ ਖਿਲਾਫ ਮੁਹਿੰਮ ‘ਚ ਹਿੱਸਾ ਲਿਆ
ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਕਾਲ ਅਕੈਡਮੀ ਸਰਵਰ ਖੂਈਆਂ ਦੇ ਸਮੂਹ ਸਟਾਫ ਮੈਂਬਰਾਂ, ਵਿਦਿਆਰਥੀਆਂ ਤੇ ਮਾਤਾ-ਪਿਤਾ ਨੇ ਬੜੂ ਸਾਹਿਬ ਵਲੋਂ ਨਸ਼ਿਆਂ ਦੇ ਖਿਲਾਫ ਅਰੰਭੀ ਮੁਹਿੰਮ ਵਿੱਚ ਭਾਗ ਲਿਆ।ਇਸ ਮੁਹਿੰਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਲਈ ਸੇਧ ਦਿੰਦੀ ਹੋਈ “ਹੈਂਡ-ਪ੍ਰਿੰਟ” ਮੁਹਿੰਮ ਦੀ ਸ਼ੁਰੂਆਤ ਹੋਈ।ਹਰ ਭਾਗੀਦਾਰ ਨੇ ਇੱੱਕ ਕਾਗਜ਼ ਉਪਰ ਅਪਣੇ ਹੈਂਡ-ਪ੍ਰਿੰਟ ਲਗਾ ਕੇ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਲਗਾਇਆ ਸਮਰ ਕੈਂਪ
ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਅੰਦਰ ਲੁਕੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਬੋਝ ਤੋਂ ਰਾਹਤ ਦੇਣ ਦੇ ਮਕਸਦ ਤਹਿਤ ਸਮਰ ਕੈਂਪ ਲਗਾਇਆ ਗਿਆ।ਜਿਸ ’ਚ ਵਿਦਿਆਰਥੀਆਂ ਦੀ ਮਾਨਸਿਕਤਾ ਨੂੰ ਧਿਆਨ ’ਚ ਰੱਖਦਿਆਂ ਕੈਂਪ ਨੂੰ 3 ਕੈਟੇਗਰੀਆਂ (ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ) ਵਰਗ ’ਚ ਵੰਡਿਆ ਗਿਆ। ਸਕੂਲ ਪ੍ਰਿੰਸੀਪਲ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਕਰਵਾਇਆ ‘ਵਾਈਟ ਕੋਟ ਸਮਾਰੋਹ’
ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ਨਵੀਂ ਪਪਰੰਰਾ ਦਾ ਅਗਾਜ਼ ਕਰਦਿਆਂ ਨਵੇਂ ਵਿਦਿਆਰਥੀਆਂ ਨੂੰ ਵੈਟਰਨਰੀ ਪੇਸ਼ੇ ’ਚ ਰਸਮੀ ਪ੍ਰਵੇਸ਼ ਕਰਨ ਮੌਕੇ ‘ਵਾਈਟ ਕੋਟ ਸਮਾਰੋਹ’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਵਲੋਂ ਬੀ.ਵੀ.ਐਸ.ਸੀ ਅਤੇ ਅਤੇ ਏ.ਐਚ ਡਿਗਰੀ ਕੋਰਸ ਦੇ ਪਹਿਲੇ ਅਤੇ ਦੂਜੇ ਸਾਲ ਦੇ ਯੋਗ ਵਿਦਿਆਰਥੀਆਂ ਨੂੰ ਚਿੱਟੇ ਕੋਟ ਭੇਂਟ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਤੀਜੇ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਬੀ.ਏ ਬੀ.ਐਡ ਚਾਰ ਸਾਲਾ ਕੋਰਸ ਦੇੇ ਸੱਤਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Read More »ਡਾ. ਸੁਹਿੰਦਰਬੀਰ ਵੱਲੋਂ ਹੋਣਹਾਰ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ 5 ਲੱਖ ਦੀ ਰਾਸ਼ੀ ਭੇੇਂਟ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਪ੍ਰੋਫੈ਼ਸਰ ਡਾ. ਸੁਹਿੰਦਰਬੀਰ ਨੇ ਆਪਣੀ ਸਵਰਗਵਾਸੀ ਧਰਮ ਪਤਨੀ ਸ੍ਰੀਮਤੀ ਹਰਚਰਨ ਕੌਰ ਦੀ ਯਾਦ ਵਿਚ ਪੰਜਾਬੀ ਵਿਭਾਗ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ਾ ਪ੍ਦਾਨ ਕਰਨ ਹਿੱਤ ਪੰਜ ਲੱਖ ਰੁਪਏ ਦੀ ਰਾਸ਼ੀ ਯੂਨੀਵਰਸਿਟੀ ਨੂੰ ਭੇਂਟ ਕੀਤੀ ਹੈ।ਉਨ੍ਹਾਂ ਨੇ ਇਹ ਰਾਸ਼ੀ ਚੈਕ ਰਾਹੀਂ ਯੂਨੀਵਰਸਿਟੀ ਦੇ …
Read More »