Sunday, August 23, 2026

ਸਿੱਖਿਆ ਸੰਸਾਰ

ਸੇਵਾ ਮੁਕਤ ਹੋਏ ਯੂਨੀਵਰਸਿਟੀ ਦੇ ਤਿੰਨ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 31 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅੱਜ ਤਿੰਨ ਕਰਮਚਾਰੀ ਸ੍ਰੀਮਤੀ ਆਸ਼ਾ ਅਰੋੜਾ ਨਿੱਜੀ ਸਹਾਇਕ, ਬਲਦੇਵ ਸਿੰਘ ਦਫਤਰੀ, ਸ੍ਰੀਮਤੀ ਵੀਰੋ ਸਫਾਈ ਕਰਮਚਾਰੀ ਸੇਵਾ ਮੁਕਤ ਹੋਏ।ਉਨ੍ਹਾਂ ਦੇ ਸਨਮਾਨ ਵਿੱਚ ਵਿਦਾਇਗੀ ਪਾਰਟੀ ਉਨ੍ਹਾਂ ਦੇ ਵਿਭਾਗਾਂ ਵਿਚ ਦਫਤਰ ਦੇ ਸਟਾਫ ਵੱਲੋਂ ਦਿੱਤੀ ਗਈ।ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਅਤੇ ਹੋਰ ਅਧਿਕਾਰੀਆਂ ਸਮੇਤ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਜਨਰਲ …

Read More »

ਖਾਲਸਾ ਕਾਲਜ ਪਬਲਿਕ ਸਕੂਲ ਦੀ ਮਹਿਤਾਬ ਤੇ ਸਮਰਥ ਰੰਧਾਵਾ ਦੇ ਸੀ.ਬੀ.ਐਸ.ਈ 12ਵੀਂ ’ਚ 98.4 ਫੀਸਦ ਅੰਕ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਅੰਮ੍ਰਿਤ ਕੌਰ ਨੇ ਹਾਸਲ ਕੀਤੇ 97 ਪ੍ਰਤੀਸ਼ਤ ਅੰਮ੍ਰਿਤਸਰ, 31 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਦੀ ਵਿਦਿਆਰਥਣ ਮਹਿਤਾਬ ਕੌਰ (ਕਾਮਰਸ) ਅਤੇ ਸਮਰਥ ਸਿੰਘ ਰੰਧਾਵਾ (ਹਿਊਮੈਨਟਿਸ) ਨੇ ਸੀ.ਬੀ.ਐਸ.ਈ ਵਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ’ਚ 98.4 ਫੀਸਦ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਮੁਕਾਬਲੇ ਕਰਵਾਏ

ਅੱਠਵੀਂ ਜਮਾਤ ਦੀ ਅਰਸ਼ਦੀਪ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਮੁਕਾਬਲੇ ਆਯੋਜਿਤ ਗਏ।ਜ਼ਿਲ੍ਹਾ ਸਿੱਖਿਆ ਅਫਸਰ ਸਮਲਕੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਪਾਲ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਕਿਰਨ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਸੁਨਾਮ-2 ਦੇ ਕੋਆਰਡੀਨੇਟਰ ਜਸਵੀਰ ਕੌਰ, …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦੀਆਂ ਵਿਦਿਆਰਥਣਾ ਨੇ ਸੀ.ਬੀ.ਐਸ.ਈ +2 ਜਮਾਤ ਦੇ ਨਤੀਜੇ ‘ਚ ਮਾਰੀ ਬਾਜ਼ੀ

ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿੱਚ ਬਹੁਤ ਖੁਸ਼ੀ ਦਾ ਮਾਹੌਲ ਸਿਰਜਿਆ ਜਦੋਂ ਅੱਜ ਸੀ.ਬੀ.ਐਸ.ਈ +2 ਜਮਾਤ ਦੇ ਨਤੀਜੇ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।ਕਾਮਰਸ ਗਰੁੱਪ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਅਤੇ ਆਰਟਸ ਗਰੁੱਪ ਦੀ ਵਿਦਿਆਰਥਣ ਸ਼ੁਭਰੀਤ ਕੌਰ ਨੇ 99.2% ਅੰਕ ਲੈ ਕੇ ਸਕੂਲ …

Read More »

ਖਾਲਸਾ ਕਾਲਜ ਵੂਮੈਨ ਨੇ ਮਨਾਇਆ ਤੀਆਂ ਦਾ ਤਿਉਹਾਰ

ਤਿਉਹਾਰ ਸਾਡੇ ਆਪਸੀ ਸਾਂਝ ਦੇ ਪ੍ਰਤੀਕ – ਛੀਨਾ ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕੋਵਿਡ 19 ਦੇ ਮੱਦੇਨਜ਼ਰ ਕਾਲਜ ਦੇ ਫ਼ੈਕਲਟੀ ਮੈਂਬਰਾਂ ਨੇ ਸੁਹਾਵਣੇ ਮੌਸਮ ’ਚ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ ਲੈਂਦਿਆਂ ਸਾਵਣ ਰੁੱਤ ’ਤੇ ਬੋਲੀਆਂ ਪਾਈਆਂ ਅਤੇ ਸਾਉਣ ਮਹੀਨੇ ਦੀ ਖੁਸ਼ੀ ਸਾਂਝੀ …

Read More »

ਵਾਈਸ ਚਾਂਸਲਰ ਸਾਹਿਬ ਨੇ ਕਰਮਚਾਰੀਆਂ ਨੂੰ ਸਮਰਪਿਤ ਕੀਤੀ ਯੂਨੀਵਰਸਿਟੀ ਦੀ ਪਲੇਠੀ ਲਿਫਟ

ਕਰਮਚਾਰੀਆਂ, ਅਧਿਕਾਰੀਆਂ ਤੇ ਵਿਦਿਆਰਥੀਆਂ ਲਈ ਲਾਹੇਵੰਦ ਹੋਵੇਗੀ – ਭਾਰਦਵਾਜ, ਹਰਵਿੰਦਰ ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਵਿੱਚ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਲੋਂ ਯੂਨੀਵਰਸਿਟੀ ਦੀ ਪਲੇਠੀ ਲਿਫਟ ਦਾ ਉਦਘਾਟਨ ਕੀਤਾ ਗਿਆ।ਪ੍ਰਬੰਧਕੀ ਬਲਾਕ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਕਈ ਸਾਲ ਪਹਿਲਾਂ ਲਿਫਟ ਦੀ ਮੰਗ ਯੂਨੀਵਰਸਿਟੀ ਦੇ ਉਚ ਅਧਿਕਾਰੀਆਂ ਅੱਗੇ ਰੱਖੀ ਗਈ …

Read More »

ਪ੍ਰਿੰਸੀਪਲ ਦਿਲਦੀਪ ਕੌਰ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਘਾਬਦਾਂ ਦਾ ਸੰਭਾਲਿਆ ਚਾਰਜ਼

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਾਂਬਦਾ ਦੇ ਨਵੇਂ ਪ੍ਰਿੰਸੀਪਲ ਦਿਲਦੀਪ ਕੌਰ ਨੇ ਚਾਰਜ਼ ਸੰਭਾਲ ਲਿਆ ਹੈ।ਇਸ ਤੋਂ ਪਹਿਲਾ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਵਿਖੇ ਨਿਯੁੱਕਤ ਸਨ।ਪ੍ਰਿੰਸੀਪਲ ਦਿਲਦੀਪ ਕੌਰ ਦਾ ਸਕੂਲ ਪਹੁੰਚਣ ‘ਤੇ ਸਮੂਹ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਪ੍ਰਿੰਸੀਪਲ ਦਾ ਅਹੁੱਦਾ ਸੰਭਾਲਣ ਉਪਰੰਤ ਦਿਲਦੀਪ ਕੌਰ ਨੇ ਕਿਹਾ ਕਿ ਉਹ ਸਟਾਫ਼ ਦੇ ਸਹਿਯੋਗ ਨਾਲ …

Read More »

ਖ਼ਾਲਸਾ ਕਾਲਜ ਅਤੇ ਰਾਮਾਨੁਜਨ ਕਾਲਜ ਵਲੋਂ ਫ਼ੈਕਲਟੀ ਇੰਡਕਸ਼ਨ ਪੋ੍ਰਗਰਾਮ ਆਯੋਜਿਤ

ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਇੰਟਰਨਲ ਕੁਆਲਿਟੀ ਇੰਸ਼ੋਰੈਂਸ ਸੈਲ ਅਤੇ ਟੀਚਿੰਗ ਲਰਨਿੰਗ ਸੈਂਟਰ, ਰਾਮਾਨੁਜਨ ਕਾਲਜ ਨਵੀਂ ਦਿੱਲੀ ਵਲੋਂ ਸਾਂਝੇ ਤੌਰ ’ਤੇ ਇਕ ਮਹੀਨੇ ਦਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ।              ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਮਿਨਸਟਰੀ ਆਫ਼ ਐਜੂਕੇਸ਼ਨ ਭਾਰਤ ਸਰਕਾਰ ਦੇ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 29 ਜੁਲਾਈ ( ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਸਟਾਫ਼ ਮੈਂਬਰਾਂ ਡਾ. ਇੰਦੂ ਸੁਧੀਰ, ਡਾ. ਅਰਵਿੰਦਰ ਕੌਰ, ਸ੍ਰੀਮਤੀ ਅੰਜੂ ਸ਼ਰਮਾ ਅਤੇ ਮਿਸ ਜੋਤਸਨਾ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ।         …

Read More »

ਪੀ.ਐਸ.ਟੀ.ਐਸ.ਈ ਪ੍ਰੀਖਿਆ ਪਾਸ ਕਰਨ ‘ਚ ਹੋਏ ਸਫਲ ਜਿਲ੍ਹੇ ਦੇ ਚਾਰ ਵਿਦਿਆਰਥੀ

ਪ੍ਰਤਿਭਾਸਾਲੀ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਮਿਲੇਗਾ ਮਹੀਨਾਵਾਰ ਵਜੀਫਾ ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸੀ ਸੋਚ ਅਧੀਨ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਯੋਗ ਅਗਵਾਈ ਅਧੀਨ ਸਿੱਖਿਆ ਵਿਭਾਗ ਵਲੋਂ ਲਈ ਗਈ ਪੀ.ਐਸ.ਟੀ.ਐਸ.ਈ ਪ੍ਰੀਖਿਆ ਵਿੱਚ ਪਠਾਨਕੋਟ ਜਿਲ੍ਹੇ ਦੇ ਚਾਰ ਵਿਦਿਆਰਥੀ ਈਸ਼ਾਨ ਭਾਟੀਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ, …

Read More »