Monday, February 26, 2024

ਸਿੱਖਿਆ ਸੰਸਾਰ

ਖਾਲਸਾ ਕਾਲਜ ਪਬਲਿਕ ਸਕੂਲ ’ਚ ਕਰਵਾਇਆ ਅਰਦਾਸ ਦਿਵਸ

ਅੰਮਿ੍ਰਤਸਰ, 16 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ਦੇ ਇਮਤਿਹਾਨਾਂ ਦੀ ਸਫਲਤਾ ਅਤੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਂਦਿਆ ਹੋਇਆ ਅਰਦਾਸ ਦਿਵਸ ਸਮਾਗਮ ਕਰਵਾਇਆ ਗਿਆ।ਇਸ ਧਾਰਮਿਕ ਸਮਾਗਮ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਉਪ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਅਤੇ ਕੌਂਸਲ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਨੇ …

Read More »

ਪੰਜਾਬ ਸਰਕਾਰ ਨੇ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਕਾਰਜ਼ਕਾਲ ਵਿੱਚ ਕੀਤਾ ਵਾਧਾ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਕਾਰਜ਼ਕਾਲ ਵਿੱਚ ਅੱਜ ਕੀਤੇ ਵਾਧੇ ‘ਤੇ ਯੂਨੀਵਰਸਿਟੀ ਅਫ਼ਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਵਧਾਈ ਦਿੱਤੀ।ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਕਾਰਜ਼ਕਾਲ ਦੀ …

Read More »

ਕਹਾਣੀਕਾਰ ਅਤੇ ਕਵੀ ਸੁਖਜੀਤ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਸੁਖਜੀਤ ਆਪਣੀਆਂ ਕਹਾਣੀਆਂ ਕਰਕੇ ਪਾਠਕਾਂ ਦੇ ਦਿਲਾਂ `ਚ ਰਹਿਣਗੇ: ਡਾ. ਮਨਜਿੰਦਰ ਸਿੰਘ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਪੰਜਾਬੀ ਦੇ ਉੱਘੇ ਕਹਾਣੀਕਾਰ ਅਤੇ ਕਵੀ ਸੁਖਜੀਤ ਦੇ ਅਕਾਲ ਚਲਾਣੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਪੰਜਾਬੀ ਕਹਾਣੀ ਨੂੰ ਵਿਸ਼ਵ ਕਹਾਣੀ ਦੇ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਕਰਵਾਈ ਗਈ ਵਿਦਾਇਗੀ ਪਾਰਟੀ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ 10+2ਵੀਂ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੇ ਸ਼ੁਰੂ ’ਚ ਵੱਖ-ਵੱਖ ਵਿਦਿਆਰਥਣਾਂ ਵਲੋਂ ਡਾਂਸ ਪੇਸ਼ ਕੀਤਾ ਗਿਆ ਅਤੇ ਵਿਦਿਆਰਥਣਾਂ ਮਨੋਰੰਜ਼ਕ ਖੇਡਾਂ ਕਰਵਾਈਆਂ ਗਈਆਂ।ਕਾਲਜ਼ ਛੱਡ ਰਹੀਆਂ ਵਿਦਿਆਰਥਣਾਂ ਨੇ ਕਾਲਜ ਪ੍ਰਿਸੀਪਲ ਨਾਨਕ ਸਿੰਘ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।ਪ੍ਰਿੰ: ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ …

Read More »

ਛੀਨਾ ਨੇ ਖ਼ਾਲਸਾ ਕਾਲਜ ਵੈਟਰਨਰੀ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਂ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਬੀ.ਵੀ.ਐਸ.ਸੀ ਅਤੇ ਏ.ਐਚ ਵਿਦਿਆਰਥੀਆਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦਿਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਨਵੀਂ 52 ਸੀਟਰ ਬੱਸ ਨੂੰ ਅੱਜ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਕੈਂਪਸ ਸਥਿਤ ਗੁਰਦੁਆਰਾ ਤੋਂ ਰਵਾਨਾ ਕੀਤਾ। ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ …

Read More »

ਖ਼ਾਲਸਾ ਸੰਸਥਾਵਾਂ ਵੱਲੋਂ ਬਸੰਤ ਦਾ ਤਿਉਹਾਰ ਮਨਾਇਆ ਗਿਆ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਬਸੰਤ ਦਾ ਤਿਉਹਾਰ ਮਨਾਇਆ ਗਿਆ।ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਸਦਕਾ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਦੇ ਪਤੰਗਸਾਜ਼ੀ, ਪਤੰਗਬਾਜ਼ੀ ਅਤੇ ਮਿਸ ਬਸੰਤ ਦੇ ਮੁਕਾਬਲੇ ਕਰਵਾਏ ਗਏ। ਬਸੰਤ ਦੀਆਂ …

Read More »

ਪੀ.ਪੀ.ਐਸ ਚੀਮਾਂ ਦੇ ਬੱਚਿਆਂ ਜੇ.ਈ (ਮੇਨ) ਦੇ ਨਤੀਜਿਆਂ ‘ਚ ਕੀਤਾ ਨਾਮ ਰੌਸ਼ਨ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ, ਚੀਮਾਂ ਦੇ ਬੱਚਿਆਂ ਨੇ ਜੇ.ਈ (ਮੇਨ) ਦੇ ਪੇਪਰ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ 10+2 ਜਮਾਤ ਦੇ ਬੱਚਿਆਂ ਏਮਨਜੋਤ ਸਿੰਘ ਨੇ 97.4 ਪ੍ਰਤੀਸ਼ਤ, ਮਨਿੰਦਰ ਸਿੰਘ ਨੇ 88.2 ਪ੍ਰਤੀਸ਼ਤ, ਪ੍ਰਭਜੋਤ ਕੌਰ ਨੇ 77.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਆਪਣੇ ਇਲਾਕੇ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਦੱਸਿਆ ਕਿ ਇਹ …

Read More »

ਯੂਨੀਵਰਸਿਟੀ ਦੀ ਕੈਮੀਕਲ ਸੋਸਾਇਟੀ ਵਲੋਂ ਵਿਦਿਆਰਥੀਆਂ ਲਈ ਤੱਖਣੀ ਰਿਜ਼ਰਵ ਜੰਗਲ `ਚ ਨੇਚਰ ਕੈਂਪ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਕੈਮੀਕਲ ਸੋਸਾਇਟੀ ਵਲੋਂ ਪੰਜਾਬ ਰਾਜ ਪਰਿਸ਼ਦ ਦੇ ਸਹਿਯੋਗ ਨਾਲ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਤਖਨੀ ਫਾਰੈਸਟ ਰਿਜ਼ਰਵ ਹੁਸ਼ਿਆਰਪੁਰ ਵਿਖੇ ਨੇਚਰ ਕੈਂਪ ਲਗਾਇਆ ਗਿਆ।ਕੈਮਿਸਟਰੀ ਵਿਭਾਗ ਤੋਂ ਡਾ. ਨਿਵੇਦਿਤਾ ਚੌਧਰੀ ਅਤੇ ਡਾ. ਗੋਪਾਲ ਸਿੰਘ ਸਮੇਤ ਕੈਮਿਸਟਰੀ ਵਿਭਾਗ ਅਤੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸੀ.ਬੀ.ਐਸ.ਈ ਵਲੋਂ ਵਿੱਤੀ ਸਾਖਰਤਾ ਤੇ ਡਿਜ਼ੀਟਲ ਸਾਧਨਾਂ ਦੀ ਵਰਤੋਂ ਬਾਰੇ ਪ੍ਰੋਗਰਾਮ

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰੀਆ ਰਤਨ ਪਦਮਸ੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਅਤੇ ਵੀ.ਕੇ ਚੋਪੜਾ ਡਾਇਰੈਕਟਰ ਪਬਲਿਕ ਸਕੂਲ, ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਅਧਿਆਪਕਾਂ ਨੂੰ ਵਿੱਤੀ ਸਾਖਰਤਾ ਦੀਆਂ ਬੁਨਿਆਦੀ ਗੱਲਾਂ ਅਤੇ ਡਿਜ਼ੀਟਲ ਸਾਧਨਾਂ ਦੀ ਵਰਤੋਂ ਬਾਰੇ ਜਾਗਰੂਕ …

Read More »

ਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈ ਕੇ ਆਏ ਖ਼ਾਲਸਾ ਕਾਲਜ ਐਨ.ਸੀ.ਸੀ ਕੈਡਿਟਾਂ ਦਾ ਸਨਮਾਨ

ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਤਿੰਨ ਐਨ.ਸੀ.ਸੀ ਕੈਡਿਟਾਂ ਨੂੰ ਦਿੱਲੀ ਵਿਖੇ ਪ੍ਰਭਾਵਸ਼ਾਲੀ ਗਣਤੰਤਰ ਦਿਵਸ ਦੀ ਪਰੇਡ ’ਚ ਹਿੱਸਾ ਲੈਣ ਦੇ ਬਾਅਦ ਕਾਲਜ ਪੁੱਜਣ ’ਤੇ ਸਨਮਾਨਿਤ ਕੀਤਾ ਗਿਆ।ਉਕਤ ਪ੍ਰੋਗਰਾਮ ਦੇ ਬਾਅਦ ਕਾਲਜ ਕੈਂਪਸ ਪੁੱਜੇ ਕੈਡਿਟਾਂ ਨੂੰ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਧਾਈ ਦਿੰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਉਨ੍ਹਾਂ ਦੇ ਜੀਵਨ ’ਚ ਹੋਰ ਸਫ਼ਲਤਾ ਲਈ ਭਰੋਸਾ …

Read More »