Friday, March 14, 2025
Breaking News

ਸਿੱਖਿਆ ਸੰਸਾਰ

ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ ਵਲੋਂ 644 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਜ਼ਿਲ਼੍ਹਾ ਯੋਜਨਾ ਬੋਰਡ ਅੰਮ੍ਰਿਤਸਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਕਬੂਲਪੁਰਾ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਜ਼ਿਲ੍ਹਾ ਯੋਜਨਾ ਬੋਰਡ ਵਲੋਂ ਜਾਰੀ ਗ੍ਰਾਂਟ ਵਿਚੋਂ 644 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਣ ਉਪਰੰਤ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ, ਇਲਾਕਾ ਵਾਸੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੱਛਲੀਆਂ ਸਰਕਾਰਾਂ ਵਲੋਂ ਸੂਬੇ ਦੀ ਸਿੱਖਿਆ ਅਤੇ ਸਿਹਤ ਵਿਭਾਗ ਵੱਲ …

Read More »

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 13 ਲੱਖ 44 ਹਜ਼ਾਰ ਰੁਪਏ

ਅੰਮ੍ਰਿਤਸਰ, 27 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ …

Read More »

ਸੀ.ਕੇ.ਡੀ ਇੰਸਟੀਚਿਉਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਸਪੋਰਟਸ ਡੇ ਦਾ ਆਯੋਜਨ

ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ) – ਸੀ.ਕੇ.ਡੀ ਇੰਸਟੀਚਿਉਟ ਆਫ ਮੈਨੇਜਮੇਨਟ ਐਂਡ ਟੈਕਨਾਲਿਜੀ ਵਿਖੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਜੋਸ਼ ਅਤੇ ਉਤਸ਼ਾਹ ਨਾਲ ਸਪੋਰਟਸ ਡੇਅ ਆਯਜਿਤ ਕੀਤਾ ਗਿਆ।ਕਰੀਬ 150 ਕਾਲਜ ਵਿਦਿਆਰਥੀਆ ਨੇ ਵੱਖ-ਵੱਖ ਗੇਮਾਂ ਜਿਵੇਂ ਸ਼ਤਰੰਜ, ਕੈਰਮ ਬੋਰਡ ਟੈਬਲ ਟੈਨਿਸ, ਲੈਮਨ ਰੇਸ, ਥ੍ਰੀ ਲੈਗ ਰੇਸ, ਬੈਡਮਿੰਟਨ, ਟਗ ਆਫ ਵਾਰ ਤੇ ਹੋਰਨਾਂ ਖੇਡਾਂ ਵਿਚ ਭਾਗ ਲਿਆ।ਖਿਡਾਰੀਆਂ ਨੂੰ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ …

Read More »

ਆਈ.ਡੀ.ਬੀ.ਆਈ ਬੈਂਕ ਵੱਲੋਂ ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਨੂੰ 6 ਲੱਖ ਤੋਂ ਵੱਧ ਦੇ ਪੈਕੇਜ਼ `ਤੇ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) -ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਨੇ 2025 ਦੇ ਗ੍ਰੈਜੂਏਟ ਬੈਚ ਦੇ ਐਮ.ਬੀ.ਏ. ਵਿਦਿਆਰਥੀਆਂ ਲਈ ਆਈ.ਡੀ.ਬੀ.ਆਈ ਬੈਂਕ ਨਾਲ ਇੱਕ ਕੈਂਪਸ ਪਲੇਸਮੈਂਟ ਡਰਾਈਵ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਡਾ. ਅਮਿਤ ਚੋਪੜਾ ਡਾਇਰੈਕਟਰ ਨੇ ਦੱਸਿਆ ਕਿ ਬੈਂਕ ਦੇ ਪੰਜ ਸੀਨੀਅਰ ਪ੍ਰਤੀਨਿਧੀਆਂ ਦੀ ਇੱਕ …

Read More »

ਯੂਨੀਵਰਸਿਟੀ ਦੇ ਵਿਦਿਆਰਥੀ ਹੋਏ ਪਰਵਾਸੀ ਪੰਜਾਬੀ ਲੇਖਿਕਾ ਨੀਲਮ ਲਾਜ ਸੈਣੀ ਨਾਲ ਰੂਬਰੂ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਪਰਵਾਸੀ ਪੰਜਾਬੀਲੇਖਿਕਾ ਸ੍ਰੀਮਤੀ ਲਾਜ ਨੀਲਮ ਸੈਣੀ ਨੇ ਵਿਭਾਗ ਦੇ ਅਧਿਆਪਕਾਂ, ਖੋਜ-ਵਿਦਿਆਰਥੀਆਂ ਅਤੇ ਵਿਦਿਆਰਥੀਆਂ ਨਾਲ ਪਰਵਾਸੀ ਪੰਜਾਬੀ ਸਾਹਿਤ ਅਤੇ ਆਪਣੀ ਸਿਰਜਨ ਪ੍ਰਕਿਰਿਆ ਸਬੰਧੀ ਮੁੱਲਵਾਨ ਵਿਚਾਰ ਸਾਂਝੇ ਕੀਤੇ। ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਆਏ ਮਹਿਮਾਨ ਦਾ ਪੌਦੇ ਭੇਟ ਕਰਕੇ …

Read More »

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਲੋੜਵੰਦ ਲੜਕੀਆਂ ਦੇ ਕਰਵਾਏ ਵਿਆਹ

ਸੰਗਰੂਰ, 26 ਫਰਵਰੀ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਰਵਿਦਾਸ ਵੈਲਫੇਅਰ ਟਰਸਟ (ਰਜਿ:) ਜਿਲ੍ਹਾ ਬਰਨਾਲਾ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਸਮੂਹਿਕ ਵਿਆਹ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਚਾਰ ਲੋੜਵੰਦ ਲੜਕੀਆਂ ਦੇ ਵਿਆਹ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਕਰਵਾਏ ਗਏ।ਲੜਕੀਆਂ ਨੂੰ ਘਰੇਲੂ ਜਰੂਰਤ ਦਾ ਸਾਰਾ ਸਮਾਨ ਜਿਵੇਂ ਡਬਲ ਬੈਡ, ਅਲਮਾਰੀ, ਪੱਖਾ, …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਅਲੂਮਨੀ ਮੀਟ ਕਰਵਾਈ ਗਈ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਅਲੂਮਨੀ ਮੀਟ ਕਰਵਾਈ ਗਈ।ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਈ ਇਸ ਮੀਟ ਦੌਰਾਨ ਕਾਲਜ ਤੋਂ ਪੜ੍ਹ ਕੇ ਜਾ ਚੁੱਕੇ ਵਿਦਿਆਰਥੀਆਂ ਨੇ ਸਾਬਕਾ ਵਾਈਸ ਪ੍ਰਿੰਸੀਪਲ ਅਤੇ ਐਲੂਮਨੀ ਡਾ. ਹਰਪ੍ਰੀਤ ਕੌਰ ਨੂੰ ਐਲੂਮਨੀ ਐਸੋਸੀਏਸ਼ਨ ਵਲੋਂ ਵਿਦਾਇਗੀ ਦੇਣ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ। …

Read More »

ਖ਼ਾਲਸਾ ਕਾਲਜ ਵਿਖੇ ‘ਖ਼ਬਰਾਂ ਦੀਆਂ ਕਹਾਣੀਆਂ ਬਣਾਉਣ ਅਤੇ ਵਿਸ਼ਲੇਸ਼ਣ ਪ੍ਰਕ੍ਰਿਆ’ ਵਿਸ਼ੇ ’ਤੇ ਭਾਸ਼ਣ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ‘ਅਨਰੇਵੇਲਿੰਗ ਜਰਨਲਿਜ਼ਮ: ਦ ਪ੍ਰੋਸੈਸ ਆਫ਼ ਕ੍ਰੀਏਟਿੰਗ ਐਂਡ ਅਨਾਲਾਈਜ਼ਿੰਗ ਨਿਊਜ਼ ਸਟੋਰੀਜ਼’ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਭਾਸ਼ਣ ਮੌਕੇ ਉਘੇ ਪੱਤਰਕਾਰ ਪ੍ਰਭਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰਿੰ: ਡਾ. ਕਾਹਲੋਂ ਨੇ ਕਿਹਾ ਕਿ …

Read More »

ਖ਼ਾਲਸਾ ਕਾਲਜ ਵੈਟਰਨਰੀ ਦੀ ਵਿਦਿਆਰਥਣ ਨੇ ਰਾਸ਼ਟਰੀ ਏਕਤਾ ਕੈਂਪ ’ਚ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੀ ਐਨ.ਐਸ.ਐਸ ਦੀ ਵਲੰਟੀਅਰ ਏਕਮ ਕੌਰ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੀ ਨੁਮਾਇੰਦਗੀ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਆਯੋਜਿਤ ਰਾਸ਼ਟਰੀ ਏਕਤਾ ਕੈਂਪ ਦੌਰਾਨ ਕਰਵਾਏ ਗਏ ਡੀਬੇਟ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. …

Read More »

ਸਮਾਜਿਕ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਹਥਿਆਰ ਦਾ ਕੰਮ ਕਰਦੀ ਹੈ ਐਜੂਕੇਸ਼ਨ – ਡਾ: ਮਨਜਿੰਦਰ ਸਿੰਘ

ਸੰਗਰੂਰ, 26 ਫਰਵਰੀ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦਾ ਮਹੀਨਾਵਾਰ ਸਾਹਿਤਕ ਸਮਾਗਮ ਉੱਘੇ ਪੰਜਾਬੀ ਲੇਖਕ ਡਾ: ਮੇਵਾ ਰਾਮ ਦੀ ਪ੍ਰਧਾਨਗੀ ਵਿੱਚ ਲੇਖਕ ਭਵਨ ਸੰਗਰੂਰ ਵਿਖੇ ਹੋਇਆ, ਜਿਸ ਵਿੱਚ ਪੰਮੀ ਫੱਗੂਵਾਲੀਆ ਦੀ ਖੋਜ਼ ਪੁਸਤਕ `ਬੇਗਮਪੁਰਾ ਸਹਰ ਕੋ ਨਾਉ` ਲੋਕ ਅਰਪਣ ਕੀਤੀ ਗਈ।ਡਾ: ਮਨਜਿੰਦਰ ਸਿੰਘ ਨੇ ਪੁਸਤਕ ਸੰਬੰਧੀ ਪੜ੍ਹੇ ਗਏ ਆਪਣੇ ਪਰਚੇ ਵਿੱਚ ਕਿਹਾ ਕਿ ਸਮਾਜਿਕ ਕੁਰੀਤੀਆਂ ਨੂੰ ਖ਼ਤਮ …

Read More »