Sunday, September 20, 2026

ਸਿੱਖਿਆ ਸੰਸਾਰ

ਸਰਕਾਰੀ ਰਣਬੀਰ ਕਾਲਜ ਦਾ ਹੋਵੇਗਾ ਕਾਇਆ ਕਲਪ – ਵਿਜੈ ਇੰਦਰ ਸਿੰਗਲਾ

ਸੰਗਰੂਰ `ਚ 2.5 ਕਰੋੜ ਦੀ ਲਾਗਤ ਨਾਲ ਬਣੇਗੀ ਡਿਜੀਟਾਈਜ਼ਡ ਲਾਇਬ੍ਰੇਰੀ ਲੌਂਗੋਵਾਲ, 10 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਰਣਬੀਰ ਕਾਲਜ ਦੇ ਕੈਂਪਸ ਨੂੰ ਪੰਜਾਬ ਸਰਕਾਰ ਵਲੋਂ ਲੋੜੀਂਦੀਆਂ ਸਹੂਲਤਾਂ ਦੀ ਪੂਰਤੀ ਕਰਕੇ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਖੇਤਰ ਦੇ ਵਿਦਿਆਰਥੀਆਂ ਨੂੰ …

Read More »

ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੰਧੂ) – ਹੌਲੇ-ਮੁਹੱਲੇ ਦੇ ਸੁੱਭ ਅਵਸਰ ਤੇ ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਵਿਖੇ ਸਰਕਾਰੀ ਸਿਵਲ ਹਸਪਤਾਲ ਅਜਨਾਲਾ ਦੇ ਸਹਿਯੋਗ ਨਾਲ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਇਲਾਕਾ ਨਿਵਾਸੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ।ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਵਿਰਕ ਨੇ ਕਿਹਾ ਕਿ ਖੂਨਦਾਨ ਇੱਕ ਅਜਿਹਾ ਦਾਨ ਹੈ …

Read More »

ਰਾਸਾ ਵਲੋਂ ਪੰਜਾਬ ਸਿੱਖਿਆ ਵਿਭਾਗ ਦੇ ਹੁਕਮਾਂ ਦਾ ਵਿਰੋਧ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਖਿਆ ਵਿਭਾਗ ਵਲੋਂ ਬੋਰਡ ਦੇ ਪ੍ਰੀਖਿਆ ਕੇਂਦਰਾਂ ਤੱਕ ਵਿਦਿਆਰਥੀਆਂ ਨੂੰ ਲਿਜਾਣ ਦੀ ਜਿੰਮੇਵਾਰੀ ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਤੇ ਪਾਉਣ ਦਾ ਰਾਸਾ ਵਲੋਂ ਵਿਰੋਧ ਕੀਤਾ ਗਿਆ ਹੈ।ਰਾਸਾ ਦੇ ਲੀਗਲ ਐਡਵਾਈਜ਼ਰ ਤੇ ਸਥਾਨਕ ਨਿਊ ਫਲਾਵਰ ਸੀਨੀਅਰ ਸਕੈਡਰੀ ਸਕੂਲ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਬੱਚਿਆਂ ਦੇ ਸੈਂਟਰ …

Read More »

ਸਰਕਾਰੀ ਸਕੂਲਾਂ ‘ਚ ਪੜ੍ਹਨ ਨਾਲ ਹੀ ਹੋ ਸਕਦਾ ਹੈ ਬੱਚਿਆਂ ਦਾ ਸਰਵਪੱਖੀ ਵਿਕਾਸ – ਪ੍ਰਿੰਸੀਪਲ ਗੁਰਪ੍ਰੀਤ ਸਿੰਘ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਜੌਂਸ) – ਸਰਕਾਰੀ ਸਕੂਲਾਂ ਵਿੱਚ ਪੜ੍ਹਨ ਨਾਲ ਜਿਥੇ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕਦਾ ਹੈ, ਉਥੇ ਸਮਾਜ ਸਿੱਖਿਆ ਦੇ ਨਾਂ ਤੇ ਹੋ ਰਹੀ ਲੁੱਟ ਖਸੁੱਟ ਤੋਂ ਬਚ ਸਕਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਰਕਾਰੀ ਹਾਈ ਸਕੂਲ ਜੌਂਸ ਮੁਹਾਰ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਨੇ ਸਥਾਨਕ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਤੋਂ …

Read More »

ਖ਼ਾਲਸਾ ਕਾਲਜ ਵਿਖੇ ਟੈਕਸ ਪਲੈਨਿੰਗ ਅਤੇ ਈ-ਰਿਟਰਨ ਭਰਨ ਬਾਰੇ ਪ੍ਰੋਗਰਾਮ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਯੂ.ਜੀ.ਸੀ ਸਪੌਂਸਰਡ ਫ਼ੈਕਲਟੀ ਐਨਰਿਚਮੈਂਟ ਪ੍ਰੋਗਰਾਮ ਕਾਮਰਸ ਅਤੇ ਬਿਜ਼ਨਸ ਐਡਮਿਨਸਟ੍ਰੇਸ਼ਨ ਵਿਭਾਗ ਨੇ ਆਈ.ਕਿਯੂ.ਏ.ਸੀ ਦੇ ਸਹਿਯੋਗ ਨਾਲ ਟੈਕਸ ਪਲੈਨਿੰਗ ਅਤੇ ਈ-ਰਿਟਰਨ ਭਰਨ ਬਾਰੇ ਫੈਕਲਟੀ ਇਨਰਿਚਮੈਂਟ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਵਿਸ਼ੇ ਦੇ ਮਾਹਿਰ ਵਜੋਂ ਸੀ.ਏ ਗੌਰਵ ਅਗਰਵਾਲ ਅਤੇ ਸੀ.ਏ ਰਾਹੁਲ ਬਦਵਾਰ ਸ਼ਾਮਿਲ ਹੋਏ।              ਮਹਿਮਾਨਾਂ ਨੂੰ …

Read More »

ਖ਼ਾਲਸਾ ਕਾਲਜ ਵਿਖੇ ਡੈਂਟਲ-ਡੇਅ ’ਤੇ ਮੁਫ਼ਤ ਡੈਂਟਲ ਚੈੱਕਅਪ ਕੈਂਪ ਅਤੇ ਸੈਮੀਨਾਰ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਡੈਂਟਲ-ਡੇਅ ’ਤੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਸੈਮੀਨਾਰ ਅਤੇ ਫ੍ਰੀ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ’ਚ ਡਾ. ਸ਼ਰਨਜੀਤ ਕੌਰ ਸਿੱਧੂ ਡਿਪਟੀ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਮੁੱਖ ਬੁਲਾਰੇ ਵਜੋਂ ਪਹੁੰਚੇ ਜਦਕਿ ਡਾ. ਸਾਰਿਕਾ ਚਾਵਲਾ, ਡਾ. ਸੌਰਵ ਜੌਲੀ, ਡਾ. ਪ੍ਰੀਆ ਮਲਹੋਤਰਾ, ਡਾ. ਅਮਰਦੀਪ ਸਿੰਘ, ਡਾ. ਸੁਮਨ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਦਾਇਗੀ ਪਾਰਟੀ ਆਯੋਜਿਤ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ +1 ਦੇ ਵਿਦਿਆਰਥੀਆਂ ਵੱਲੋਂ +2 ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਰੰਭ ਕਾਲਜ ਸ਼ਬਦ ਦੇ ਗਾਇਨ ਨਾਲ ਕੀਤਾ ਗਿਆ।ਇਸ ਉਪਰੰਤ ਵਿਦਿਆਰਥੀਆਂ ਵਲੋਂ ਗਰੁੱਪ ਡਾਂਸ, ਸੋਲੋ ਡਾਂਸ, ਭੰਗੜਾ, ਗੀਤ ਅਤੇ ਮਾਡਲੰਿਗ ਆਦਿ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।+1 ਦੇ ਵਿਦਿਆਰਥੀਆਂ ਵਲੋਂ …

Read More »

ਖਾਲਸਾ ਕਾਲਜ ਗਰਲਜ਼ ਸੀਨੀ. ਸੈਕੰ. ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੀ ਪ੍ਰੀਖਿਆ ’ਚ ਸਫ਼ਲਤਾ ਲਈ ਅਰਦਾਸ ਦਿਵਸ ਮਨਾਇਆ ਗਿਆ।ਜਿਸ ਵਿੱਚ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਏਡਿਡ ਸਕੂਲ ਸਕੱਤਰ) ਸਰਦੂਲ ਸਿੰਘ ਮੰਨਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।           …

Read More »

ਖ਼ਾਲਸਾ ਕਾਲਜ ਤੇ ਵੂਮੈਨ ਕਾਲਜ ਦੇ ਵਿਦਿਆਰਥੀਆਂ ਦਾ ਮੁੱਕਬੇਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ ਦੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਨਾਮ ਰੌਸ਼ਨਾਇਆ ਹੈ।ਵਿਦਿਆਰਥੀਆਂ ਦੀ ਇਸ ਜਿੱਤ ’ਚ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਵੂਮੈਨ ਕਾਲਜ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਮੁਬਾਰਕਬਾਦ ਦਿੰਦਿਆਂ …

Read More »

ਅੱਵਲ ਨੰਬਰਾਂ ਨਾਲ ਪਾਸ ਹੋਣ ‘ਤੇ ਗੀਤਾਂਜਲੀ ਨੂੰ ਮਿਲਿਆ ਸਨਮਾਨ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਅਮਨ) – ਸਥਾਨਕ ਸਟਾਲਵਾਟਸ ਸਕੂਲ ਵਿਖੇ ਕੇ.ਜੀ ਕਲਾਸ ਦੀ ਵਿਦਿਆਰਥਣ ਗੀਤਾਂਜਲੀ ਕਪੂਰ ਨੂੰ ਕਲਾਸ ਵਿੱਚ ਅੱਵਲ ਨੰਬਰਾਂ ਨਾਲ ਪਾਸ ਹੋਣ ‘ਤੇ ਪ੍ਰਿ. ਮਨੀਸ਼ਾ ਧਾਨੁਕਾ ਅਤੇ ਅਧਿਆਪਕ ਕਨਿਕਾ ਨੇ ਸਨਮਾਨਿਤ ਕੀਤਾ।ਗੀਤਾਂਜਲੀ ਦੇ ਪਿਤਾ ਮਨੀਸ਼ ਕਪੂਰ ਅਤੇ ਮਾਂ ਨੰਦਿਨੀ ਕਪੂਰ ਨੇ ਗੀਤਾਂਜਲੀ ਦੀ ਇਸ ਉਪਲੱਬਧੀ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।

Read More »