Friday, October 18, 2024

ਸਿੱਖਿਆ ਸੰਸਾਰ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ ਸਕੂਲ ਜੀ.ਟੀ.ਰੋਡ ਵਿਖੇ ਹੋਏ ਦਿਵਾਲੀ ਮੁਕਾਬਲੇ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਦੀਵਾਲੀ ਨੂੰ ਸਮਰਪਿਤ ਸਕੂਲ ਦੇ ਪ੍ਰਾਈਮਰੀ ਅਤੇ ਸੀਨੀਅਰ ਵਿੰਗ ਵੱਲੋਂ ਪੂਜਾ ਦੀਆਂ ਥਾਲੀਆਂ ਸਜਾਉਣ, ਦੀਵੇ ਸਜਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਸਕੂਲ ਦੇ ਸੀਨੀਅਰ ਤੇ ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਨੇ ਲੈਂਪ, …

Read More »

ਤੰਬਾਕੂ ਦੀ ਵਰਤੋ ਨਾ ਕਰਨ ਸਬੰਧੀ ਵਿਸ਼ੇਸ਼ ਸਹੁੰ ਚੁੱਕ ਸਮਾਰੋਹ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾ. ਨੈਨਾ ਸਲਾਥੀਆ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੰਤੋਸ਼ ਕੁਮਾਰੀ ਸੀਨੀਅਰ ਮੈਡੀਕਲ ਅਫਸਰ ਬੁੰਗਲ ਬਧਾਣੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਰੋਹ ਤੰਬਾਕੂ ਸਬੰਧੀ ਆਯੋਜਿਤ ਕੀਤਾ ਗਿਆ।      ਡਾ. ਸੰਤੋਸ਼ ਕੁਮਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਤ ਸਾਰੇ ਲੋਕ ਤੰਬਾਕੂ ਦਾ ਸੇਵਨ ਛੋਟੀ …

Read More »

ਖ਼ਾਲਸਾ ਕਾਲਜ ਗਰਲਜ਼ ਹੋਸਟਲ ’ਚ ਮਨਾਇਆ ਗਿਆ ਅਰਦਾਸ ਦਿਵਸ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਰਲਜ਼ ਹੋਸਟਲ ’ਚ ਅਰਦਾਸ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਆਯੋਜਿਤ ਧਾਰਮਿਕ ਸਮਾਗਮ ’ਚ ਹੋਸਟਲ ਦੀਆਂ ਸਮੂਹ ਵਿਦਿਆਰਥਣਾਂ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ।ਜਿਸ ਉਪਰੰਤ ਹੋਸਟਲ ਵਿਦਿਆਰਥਣਾਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੁੰ ਨਿਹਾਲ ਕੀਤਾ ਗਿਆ।     ਡਾ. ਮਹਿਲ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਪੰਜਾਬ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਦੇ ਇਤਿਹਾਸ ਅਤੇ ਸੰਘਰਸ਼ ਨੂੰ ਦਰਸਾਉੁਂਦੇ ਹੋਏ ਅਤੇ ਅਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਦਿਖਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਗੀਤਾਂ ਅਤੇ ਪੰਜਾਬ ਦੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਵਿਦਿਆਰਥੀਆਂ ਨੇ ਦੱਸਿਆ ਕਿ ਮੌਜੂਦਾ ਪੰਜਾਬ 1 ਨਵੰਬਰ 1966 ਵਿੱਚ ਹੋਂਦ ਵਿੱਚ ਆਇਆ। ਉਨਾਂ ਨੇ ਆਪਣੀਆਂ …

Read More »

ਸਕੂਲ ਅਧਿਆਪਕ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰਨ – ਐਸ.ਡੀ.ਐਮ

ਰੌਸ਼ਨੀ ਦੇ ਤਿਉਹਾਰ ਦੀਵਾਲੀ ਨੂੰ ਸ਼ੋਰ ਅਤੇ ਪ੍ਰਦੂਸ਼ਣ ਮੁਕਤ ਮਨਾਇਆ ਜਾਵੇ ਬਟਾਲਾ, 1 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਸਬ-ਡਵੀਜ਼ਨ ਦੇ ਸਮੂਹ ਸਰਕਾਰੀ ਅਤੇ ਨਿੱਜੀ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰਨ।ਆਪਣੇ ਦਫ਼ਤਰ ਵਿੱਚ ਸਕੂਲ ਮੁਖੀਆਂ ਨਾਲ ਮੀਟਿੰਗ ਕਰਦਿਆਂ ਐਸ.ਡੀ.ਐਮ ਬਟਾਲਾ ਨੇ ਕਿਹਾ …

Read More »

ਭੁੱਲਰ ਸਕੂਲ ਵਿਖੇ ਕਰਵਾਏੇ ਗਏ ਸੁੰਦਰ ਲਿਖਾਈ ਮੁਕਾਬਲੇ

ਬਟਾਲਾ, 1 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹਾਨਤਾ ਸਮਝਾਉਣ ਅਤੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਸਤਿਕਾਰ ਪੇਦਾ ਕਰਨ ਲਈ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ (ਗੁਰਦਾਸਪੁਰ) ਵਿਖੇ ਵੀ ਵਿਦਿਆਰਥੀਆ ਦੀ ਪ੍ਰਤਿਭਾ ਨੂੰ ਨਿਖਾਰਣ ਵਾਸਤੇ ਸੁੰਦਰ ਲਿਖਾਈ ਮੁਕਾਬਲਿਆ ਵਿਚ ਮਿਡਲ ਵਿੰਗ ਅਤੇ ਹਾਈ …

Read More »

ਖਾਲਸਾ ਕਾਲਜ ਵਿਖੇ 2 ਦਿਨਾਂ ਦੀ ਰਾਸ਼ਟਰੀ ਕਾਨਫ਼ਰੰਸ ਸੰਪਨ

ਅੰਮ੍ਰਿਤਸਰ, 31  ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਬਾਟਨੀ ਵਿਭਾਗ ਵਲੋਂ ‘ਪੌਦਾ ਵਿਗਿਆਨ ਅਤੇ ਇਸ ਦਾ ਸਾਡੇ ਵਾਤਾਵਰਣ ਅਤੇ ਸਾਡੀ ਸਿਹਤ ’ਚ ਮਹੱਤਵ’ ਵਿਸ਼ੇ ’ਤੇ ਆਯੋਜਿਤ 2 ਦਿਨਾਂ ਦੀ ਨੈਸ਼ਨਲ ਕਾਨਫ਼ਰੰਸ ਅੱਜ ਸੰਪੰਨ ਹੋ ਗਈ।ਸਾਇੰਸ ਅਤੇ ਤਕਨਾਲੋਜੀ ਵਿਭਾਗ, ਨਵੀਂ ਦਿੱਲੀ (ਡੀ.ਐਸ.ਟੀ) ਅਤੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ) ਦੁਆਰਾ ਸਪਾਂਸਰ ਇਸ ਕਾਨਫਰੰਸ ਦਾ ਉਦਘਾਟਨ ਖਾਲਸਾ …

Read More »

ਕਲਾ ਅਤੇ ਸਭਿਆਚਾਰ `ਚ ਵਿਕਾਸ ਲਈ ਯੂਨੀਵਰਸਿਟੀ ਤੇ ਮਾਝਾ ਹਾਊਸ `ਚ ਅਹਿਮ ਸਮਝੌਤਾ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕਲਾ, ਸਭਿਆਚਾਰ ਅਤੇ ਉਸਾਰੂ ਗਤੀਵਿਧੀਆਂ ਨੂੰ ਉਤਸ਼ਾਹਿਤ ਅਤੇ ਵਿਕਾਸ ਹਿੱਤ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਮਾਝਾ ਹਾਊਸ ਵਿਚਕਾਰ ਅਹਿਮ ਸਮਝੌਤਾ ਹੋਇਆ।        ਯੂਨੀਵਰਸਿਟੀ ਵੱਲੋਂ ਪ੍ਰੋ. ਕਮਲਜੀਤ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਕਰਨਜੀਤ ਸਿੰਘ ਕਾਹਲੋ, ਰਜਿਸਟਰਾਰ ਅਤੇ ਮਾਝਾ ਹਾਊਸ ਵੱਲੋਂ ਮੈਨੇਜਿੰਗ ਟਰੱਸਟੀ, ਮਿਸ ਪ੍ਰੀਤੀ ਗਿੱਲ ਨੇ ਇਸ ਸਮਝੌਤੇ `ਤੇ ਡਾ. …

Read More »

ਵੈਸਟ ਆਊਟ ਆਫ਼ ਵੀਸਟ ਅਤੇ ਪੋਸਟਰ ਮੈਕਿੰਗ ਦੇ ਮੁਕਾਬਲੇ ਆਯੋਜਿਤ

ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) -ਸਥਾਨਕ ਸ਼ਹਿਰ ਦੇ ਐਸ.ਐਸ.ਡੀ ਗਰਲਜ਼ ਕਾਲਜ ਵਿੱਚ ਪਾਈ ਕਲੱਬ ਦੇ ਅਧੀਨ ਵਿਦਿਆਰਥਣਾਂ ਤੋਂ ਵੱਖ-ਵੱਖ ਗਤੀਵਿਧੀਆਂ ਕਰਵਾਈ ਗਈਆਂ।ਜਿਸ ਵਿੱਚ ਵੈਸਟ ਆਊਟ ਆਫ਼ ਵੀਸਟ ਅਤੇ ਪੋਸਟਰ ਮੈਕਿੰਗ ਦੇ ਮੁਕਾਬਲੇ ਵੀ ਹੋਏ।ਸ਼ੈਲੀ ਗੁਪਤਾ ਅਤੇ ਏਕਤਾ ਨੇ ਜੱਜ ਦੀ ਭੂਮਿਕਾ ਨਿਭਾਈ।ਵੈਸਟ ਆਊਟ ਆਫ਼ ਵੀਸਟ ਵਿੱਚ ਹਰਿੰਦਰ ਅਤੇ ਹਰਵੀਰ ਐਮ.ਐਸ.ਸੀ (ਹਿਸਾਬ) ਅਤੇ ਪ੍ਰਭਜੋਤ ਅਤੇ ਨੀਤੂ ਦੋਨਾਂ ਟੀਮ …

Read More »

ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਕੌਮੀ ਕਾਨਫ਼ਰੰਸ ਦਾ ਅਗਾਜ਼

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬੌਟਨੀ ਵਿਭਾਗ ਵੱਲੋਂ ਅੱਜ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਸਹਿਯੋਗ ਨਾਲ ‘ਪਲਾਂਟ ਸਾਇੰਸਜ਼ : ਨੈਟਵਰਕ ਇਨ ਹੈਲਥ ਐਂਡ ਐਨਵਾਇਰਮੈਂਟ’ ਵਿਸ਼ੇ ’ਤੇ 2 ਰੋਜ਼ਾ ਦੀ ਕੌਮੀ ਕਾਨਫਰੰਸ ਆਯੋਜਿਤ ਕੀਤੀ, ਜਿਸ ’ਚ ਖੋਜਕਾਰਾਂ ਅਤੇ ਵਿਦਵਾਨਾਂ ਨੇ ਸ਼ਿਰਕਤ ਕਰਦਿਆਂ ਵਾਤਾਵਰਣ ’ਤੇ ਚਰਚਾ ਸਟਾਫ਼ ਤੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ। …

Read More »