Thursday, September 19, 2024

ਸਿੱਖਿਆ ਸੰਸਾਰ

ਛੀਨਾ ਨੇ ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨਵੇਂ ਬਣੇ ਬਲਾਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀਆਂ ਅਤਿ-ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਲਗਾਤਾਰ ਜਾਰੀ ਹੈ ਅਤੇ ਇਸੇ ਲੜੀ ਨੂੰ ਅਗਾਂਹ ਤੋਰਦਿਆਂ ਅੱਜ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ …

Read More »

ਸਰਕਾਰ ਕੀਤੇ ਵਾਅਦੇ ਅਨੁਸਾਰ ਕੱਚੇ ਟੀਚਰ ਪੱਕੇ ਕਰੇ- ਲਹੌਰੀਆ

ਜੰਡਿਆਲਾ ਗੁਰੂ, 22 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਐਲੀਮੈਂਟਰੀ ਟੀਚਰਜ ਯੂਨੀਅਨ  ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਕਿਹਾ ਕਿ ਪੰਜਾਬ ਸਰਕਾਰ 5178 ਅਧਿਆਪਕਾਂ ਨਾਲ ਚਿੱਟੇ ਦਿਨ ਧੱਕਾ ਕਰਨ ਦਾ ਫੁਰਮਾਨ ਜਾਰੀ ਕਰਨ ਦੀਆਂ ਸਕੀਮਾਂ ਬਣਾ ਰਹੀ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਲਹੌਰੀਆ ਨੇ ਕਿਹਾ ਕਿ ਸਰਕਾਰ ਨੇ ਟੈਟ ਪਾਸ ਕਰਕੇ ਤੇ ਟੈਸਟ ਰਾਹੀਂ ਪੇਂਡੂ …

Read More »

ਯੂਨੀਵਰਸਿਟੀ `ਚ ਓਪਨ ਤੇ ਡਿਸਟੈਂਸ ਲਰਨਿੰਗ ਦੇ ਨਵੇਂ ਕੋਰਸ ਹੋਣਗੇ ਸ਼ੁਰੂ – ਵਾਈਸ ਚਾਂਸਲਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣੀ ਉਤਰੀ ਭਾਰਤ ਦੀ ਪਹਿਲੇ ਦਰਜੇ ਦੀ ਯੂਨੀਵਰਸਿਟੀ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਨੁੰ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵਲੋਂ ਖੁਦ ਮੁਖਤਿਆਰ ਯੂਨੀਵਰਸਿਟੀ ਦਾ ਦਰਜਾ ਦਿੱਤੇ ਜਾਣ ਦੇ ਬਾਅਦ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ  ਹੁਣ ਉਹਨਾਂ ਦਾ ਮਕਸਦ ਅੰਤਰਰਾਸ਼ਟਰੀ ਪੱਧਰ ਦੇ ਮਿਆਰ ਨੂੰ ਬਰਕਰਾਰ …

Read More »

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਹੋਈ ਦੁਫਾੜ

ਮਾਨ ਬਲਾਕ ਚੋਗਾਵਾ-2 ਦੇ ਪ੍ਰਧਾਨ ਤੇ ਮੈਡਮ ਅਦਰਸ਼ ਕੌਰ ਜਨਰਲ ਸਕੱਤਰ ਬਣੇ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸੀਨੀਅਰ ਸਕੈਡਰੀ ਸਕੂਲ ਹਰਸ਼ਾ ਛੀਨਾ ਕੁੱਕੜਾਵਾਲਾ  ਵਿੱਚ ਐਲੀਮੈਂਟਰੀ ਟੀਚਰਜ ਯੂਨੀਅਨ( ਈ ਟੀ ਯੂ) ਦੇ ਬਲਾਕ ਕਮੇਟੀ  ਚੋਗਾਵਾ 2 ਦੀ ਚੋਣ ਲਈ ਹੋਏ ਇਜਲਾਸ ਵਿਚ  ਸੈਂਕੜਿਆਂ ਦੀ ਗਿਣਤੀ ਵਿੱਚ ਮਹਿਲਾ / ਪੁਰਸ਼ ਅਧਿਆਪਕਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਹਰਜਿੰਦਰਪਾਲ ਸਿੰਘ ਪੰਨੂ ਵਾਲੀ …

Read More »

Meeting on Safe Transportation at DAV Public School

Amritsar, Feb. 22 (Punjab Post Bureau) – DAV Public School Lawrence Road organized  a meeting with the van and auto drivers regarding the safe, efficient and reliable transportation  services for its students. The meeting was presided over by the Principal of the school, Dr. Neera Sharma and was attended by transport committee and other faculty members. Dr. Neera Sharma addressed …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਵਿਖੇ ਸਮਾਰਟ ਕਲਾਸਾਂ ਦਾ ਉਦਘਾਟਨ

ਮਲੋਟ, 21 ਫਰਵਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਾਰਟ ਕਲਾਸਾਂ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਸ੍ਰੀ ਸਤਿਗੁਰ ਦੇਵ ਪੱਪੀ ਸਾਬਕਾ ਪ੍ਰਧਾਨ ਨਗਰ ਕੌਂਸਲ ਮਲੋਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਕ ਸਾਦਾ ਸਮਾਗਮ ਦੌਰਾਨ ਸਟੇਜ਼ ਦੀ ਕਾਰਵਾਈ ਸ਼ੁਰੂ ਕਰਦਿਆਂ ਜਸਵਿੰਦਰ ਸਿੰਘ ਡੀ.ਪੀ.ਈ ਨੇ ਦੱਸਿਆ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਅਤੇ ਪਿ੍ੰਸੀਪਲ ਵਿਜੈ ਗਰਗ …

Read More »

ਸੁਜਾਨਪੁਰ ਕਾਲਜ ਵਿਚ ਮਨਾਇਆ ਅੰਤਰਰਾਸ਼ਟਰੀ ਮਾਤਭਾਸ਼ਾ ਦਿਵਸ

ਸੁਜਾਨਪੁਰ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ 19ਵਾਂ ਅੰਤਰਰਾਸ਼ਟਰੀ ਮਾਤਭਾਸ਼ਾ ਦਿਵਸ ਮਨਾਇਆ ਗਿਆ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ  ਨੇ ਕਿਹਾ ਕਿ ਭਾਰਤ ਵਿਚ 1600 ਦੇ ਕਰੀਬ ਭਾਸਾਵਾਂ ਬੋਲੀਆਂ ਜਾਦੀਆਂ ਹਨ ਅਤੇ ਵਿਦਿਆਰਥੀਆਂ ਵਿਚ ਮਾਤ ਭਾਸ਼ਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ।ੳਨ੍ਹਾਂ ਕਿਹਾ ਕਿ ਸਾਡਾ ਦੇਸ਼ ਸਭਿਅਚਾਰਕ ਭਿੰਨਤਾਵਾਂ ਵਾਲਾ ਦੇਸ਼ ਹੈ ਇਸ ਕਰਕੇ ਅਸੀਂ ਭਾਸ਼ਾ …

Read More »

ਹਿੰਦੀ ਵਿਭਾਗ ਵੱਲੋਂ ਮਾਤ ਭਾਸ਼ਾ ਦਿਵਸ ਸਬੰਧੀ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਮਾਤ ਭਾਸ਼ਾ ਦਿਵਸ ਦਾ ਆਯੋਜਨ ਕੀਤਾ ਗਿਆ। ਇਹ ਦਿਵਸ ਯੂਨੈਸਕੋ ਵੱਲੋਂ ਹਰ ਵਰ੍ਹੇ 21 ਫਰਵਰੀ ਨੂੰ ਮਨਾਇਆ ਜਾਂਦਾ ਹੈ।ਇਸ ਸਮਾਗਮ ਵਿਚ ਵਿਭਾਗ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਵੀ ਸ਼ਾਮਿਲ ਹੋਏ।ਵਿਭਾਗ ਦੇ ਮੁਖੀ, ਪ੍ਰੋ. ਸੁਧਾ ਜਤਿੰਦਰ ਨੇ ਮਾਤ ਭਾਸ਼ਾ ਦੇ ਮਹੱਤਵ ਨੂੰ ਸਮਝਾਉਂਦਿਆਂ ਕਿ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ `ਮਾਤ ਭਾਸ਼ਾ ਦਿਵਸ` ਸੰਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮਾਤ ਭਾਸ਼ਾ ਦਿਵਸ ਮਨਾਉਣ ਦੀ ਮਹੱਤਤਾ ਅਤੇ ਵਿਸ਼ਵੀਕਰਨ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਸੰਬੰਧੀ ਵਿਚਾਰ ਹੋਈ।ਇਸ ਦੀ ਪ੍ਰਧਾਨਗੀ ਮਦੁਰਈ ਯੂਨੀਵਰਸਿਟੀ ਤੋਂ ਡਾ.ਸੀ.ਜੀ. ਸ਼ੰਕਰ ਨੇ ਕੀਤੀ ਅਤੇ ਉੱਘੇ ਲੋਕਧਾਰਾ ਸ਼ਾਸਤਰੀ ਡਾ. ਭੁਪਿੰਦਰ ਸਿੰਘ ਖਹਿਰਾ …

Read More »

ਤਰਕਸ਼ੀਲ ਸੁਸਾਇਟੀ ਵਲੋਂ ‘ਦਵਾਈਆਂ ਤੋ ਬਿਨਾਂ ਤੰਦਰੁਸਤ ਕਿਵੇਂ ਰਹੀਏ’ ਬਾਰੇ ਸੈਮੀਨਾਰ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਧੂਰੀ ਇਕਾਈ ਵੱਲੋਂ ਸਥਾਨਕ ਕੰਨਿਆ ਸਕੂਲ ਵਿੱਚ ‘ਦਵਾਈਆਂ ਤੋ ਬਿਨਾਂ ਤੰਦਰੁਸਤ ਕਿਵੇਂ ਰਹੀਏ’ ਵਿਸ਼ੇ ਉਪਰ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜੋਨ ਮੁੱਖੀ ਜੁਝਾਰ ਲੋਂਗੋਵਾਲ,ਡਾ. ਅਵਤਾਰ ਸਿੰਘ ਢੀਂਡਸਾ, ਡਾ. ਅਬਦੁਲ ਮਜੀਦ, ਅਧਿਆਪਕ ਆਗੂ ਬਹਾਦਰ ਸਿੰਘ ਅਤੇ ਇਕਾਈ ਮੁੱਖੀ ਰਤਨ ਭੰਡਾਰੀ ਦੀ ਪ੍ਰਧਾਨਗੀ ਹੇਠ ਹੋਏ ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ …

Read More »