ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ਼ ਸਮਾਓ ਵਿਖੇ ਵਿਦਿਅਰਥੀਆਂ ਵੱਲੋ ਰੰਗੋਲੀ ਬਣਾ ਕੇ ਦੀਵਾਲੀ ਦੇ ਤਿਉਹਾਰ ਦਾ ਆਗਾਜ਼ ਕੀਤਾ ਗਿਆ।ਵਿਦਿਆਰਥੀਆ ਦੀ ਹੌਸ਼ਲਾ ਅਫਜ਼ਾਈ ਕਰਦੇ ਹੋਏ ਸਕੂਲ ਚੇਅਰਪਰਸ਼ਨ ਅੰਜੂ ਸਿੰਗਲਾਂ ਨੇ ਕਿਹਾ ਕਿ ਆਪਣੇ ਸੱਭਿਆਚਾਰ, ਸੰਸਕ੍ਰਿਤੀ ਅਤੇ ਰਸਮਾਂ-ਰਿਵਾਜ਼ਾਂ ਨਾਲ ਜੁੜੇ ਜੁੜ੍ਹੇ ਰਹਿਣ ਲਈ ਤਿਉਹਾਰਾਂ ਦਾ ਵਿਸ਼ੇਸ਼ ਮਹੱਤਵ ਹੈ।ਉਨ੍ਹਾਂ ਕਿਹਾ ਕਿ ਵੱਧਦੇ ਵਾਯੂ ਤਾਪਮਾਨ ਅਤੇ ਪ੍ਰਦੂਸ਼ਣ …
Read More »ਸਿੱਖਿਆ ਸੰਸਾਰ
ਨੈਸ਼ਨਲ ਕਾਲਜ ਭੀਖੀ ਵਿਖੇ ਡੇਂਗੂ ਦੀ ਰੋਕਥਾਮ ਸੰਬਧੀ ਸੈਮੀਨਾਰ
ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਵਿਖੇ ਸਿਹਤ ਸਿੱਖਿਆ ਸੰਬਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕੇਵਲ ਸਿੰਘ, ਸੀਨੀਅਰ ਸਿਹਤ ਵਿਭਾਗ ਇੰਸਪੈਕਟਰ ਨੇ ਡੇਗੂ ਦੀ ਬਿਮਾਰੀ ਫੈਲਣ ਦੇ ਕਾਰਣ, ਇਸ ਦੇ ਇਲਾਜ ਅਤੇ ਰੋਕਥਾਮ ਬਾਰੇ ਵਿਦਿਆਰਥੀਆ ਨੂੰ ਜਾਣਕਾਰੀ ਦਿੱਤੀ ਅਤੇ ਨਾਲੋ ਨਾਲ ਘਰਾਂ ਅਤੇ ਆਲੇ-ਦੁਆਲੇ ਨੂੰ ਸਾਫ ਰੱਖਣ ਲਈ ਸੱਤ ਦਿਨਾਂ ਤੋ ਵੱਧ ਪਾਣੀ ਦੀ ਖੜੋਤ ਕਾਰਨ …
Read More »ਖ਼ਾਲਸਾ ਕਾਲਜ `ਚ 3 ਰੋਜ਼ਾ ਟਰੇਨਿੰਗ ਕੈਂਪ ਦੌਰਾਨ ਦਿੱਤੀ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਲਗਾਏ ਗਏ 3 ਰੋਜ਼ਾ ਟ੍ਰੇਨਿੰਗ ਕੈਂਪ ਲਗਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ’ਚ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਨੇ ਬੀ.ਐਸ.ਸੀ ਫ਼ਾਈਨਲ ਦੇ ਵਿਦਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਭਾਟੀਆ ਨੇ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਟੀਮ ਨੇ ਕੀਰਤਨ ਮੁਕਾਬਲੇ ਹਾਸਲ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਦਮਦਮੀ ਟਕਸਾਲ ਰਣਜੀਤ ਅਖ਼ਾੜਾ ਸ਼ੋਸ਼ਲ ਵੈਲਫ਼ੇਅਰ ਟਰੱਸਟ ਵਡਾਲਾ ਗ੍ਰੰਥੀਆਂ, ਬਟਾਲਾ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਦੇ ਕੀਰਤਨ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਨੇ ਵਿਦਿਆਰਥੀ ਗੁਰਜਾਪ ਸਿੰਘ ਤੇ ਉਸ ਦੀ ਟੀਮ ਨੂੰ ਇਸ ਜਿੱਤ …
Read More »ਖ਼ਾਲਸਾ ਇੰਜੀਨੀਅਰਿੰਗ ਕਾਲਜ ਦੀ ਪਲੇਠੀ ਦੀ ਕਾਨਵੋਕੇਸ਼ਨ ਹੋਈ, 250 ਡਿਗਰੀਆਂ ਵੰਡੀਆਂ
ਅੰਮ੍ਰਿਤਸਰ, ਨਵੰਬਰ 3 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਅੱਜ ਪਲੇਠੀ ਦੀ ਕਾਨਵੋਕੇਸ਼ਨ ਆਯੋਜਿਤ ਕੀਤੀ ਗਈ।ਜਿਸ ਵਿੱਚ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮੁੱਖ ਮਹਿਮਾਨ ਵਜੋਂ ਪੁੱਜੇ ਉਪ ਕੁਲਪਤੀ ਡਾ. ਅਜੈ ਕੁਮਾਰ ਸ਼ਰਮਾ ਨਾਲ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ ਸਕੂਲ ਜੀ.ਟੀ.ਰੋਡ ਵਿਖੇ ਹੋਏ ਦਿਵਾਲੀ ਮੁਕਾਬਲੇ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਦੀਵਾਲੀ ਨੂੰ ਸਮਰਪਿਤ ਸਕੂਲ ਦੇ ਪ੍ਰਾਈਮਰੀ ਅਤੇ ਸੀਨੀਅਰ ਵਿੰਗ ਵੱਲੋਂ ਪੂਜਾ ਦੀਆਂ ਥਾਲੀਆਂ ਸਜਾਉਣ, ਦੀਵੇ ਸਜਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਸਕੂਲ ਦੇ ਸੀਨੀਅਰ ਤੇ ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਨੇ ਲੈਂਪ, …
Read More »ਤੰਬਾਕੂ ਦੀ ਵਰਤੋ ਨਾ ਕਰਨ ਸਬੰਧੀ ਵਿਸ਼ੇਸ਼ ਸਹੁੰ ਚੁੱਕ ਸਮਾਰੋਹ
ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾ. ਨੈਨਾ ਸਲਾਥੀਆ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੰਤੋਸ਼ ਕੁਮਾਰੀ ਸੀਨੀਅਰ ਮੈਡੀਕਲ ਅਫਸਰ ਬੁੰਗਲ ਬਧਾਣੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਰੋਹ ਤੰਬਾਕੂ ਸਬੰਧੀ ਆਯੋਜਿਤ ਕੀਤਾ ਗਿਆ। ਡਾ. ਸੰਤੋਸ਼ ਕੁਮਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਤ ਸਾਰੇ ਲੋਕ ਤੰਬਾਕੂ ਦਾ ਸੇਵਨ ਛੋਟੀ …
Read More »ਖ਼ਾਲਸਾ ਕਾਲਜ ਗਰਲਜ਼ ਹੋਸਟਲ ’ਚ ਮਨਾਇਆ ਗਿਆ ਅਰਦਾਸ ਦਿਵਸ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਰਲਜ਼ ਹੋਸਟਲ ’ਚ ਅਰਦਾਸ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਆਯੋਜਿਤ ਧਾਰਮਿਕ ਸਮਾਗਮ ’ਚ ਹੋਸਟਲ ਦੀਆਂ ਸਮੂਹ ਵਿਦਿਆਰਥਣਾਂ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ।ਜਿਸ ਉਪਰੰਤ ਹੋਸਟਲ ਵਿਦਿਆਰਥਣਾਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੁੰ ਨਿਹਾਲ ਕੀਤਾ ਗਿਆ। ਡਾ. ਮਹਿਲ …
Read More »ਡੀ.ਏ.ਵੀ ਪਬਲਿਕ ਸਕੂਲ `ਚ ਪੰਜਾਬ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਦੇ ਇਤਿਹਾਸ ਅਤੇ ਸੰਘਰਸ਼ ਨੂੰ ਦਰਸਾਉੁਂਦੇ ਹੋਏ ਅਤੇ ਅਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਦਿਖਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਗੀਤਾਂ ਅਤੇ ਪੰਜਾਬ ਦੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਵਿਦਿਆਰਥੀਆਂ ਨੇ ਦੱਸਿਆ ਕਿ ਮੌਜੂਦਾ ਪੰਜਾਬ 1 ਨਵੰਬਰ 1966 ਵਿੱਚ ਹੋਂਦ ਵਿੱਚ ਆਇਆ। ਉਨਾਂ ਨੇ ਆਪਣੀਆਂ …
Read More »ਸਕੂਲ ਅਧਿਆਪਕ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰਨ – ਐਸ.ਡੀ.ਐਮ
ਰੌਸ਼ਨੀ ਦੇ ਤਿਉਹਾਰ ਦੀਵਾਲੀ ਨੂੰ ਸ਼ੋਰ ਅਤੇ ਪ੍ਰਦੂਸ਼ਣ ਮੁਕਤ ਮਨਾਇਆ ਜਾਵੇ ਬਟਾਲਾ, 1 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਸਬ-ਡਵੀਜ਼ਨ ਦੇ ਸਮੂਹ ਸਰਕਾਰੀ ਅਤੇ ਨਿੱਜੀ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰਨ।ਆਪਣੇ ਦਫ਼ਤਰ ਵਿੱਚ ਸਕੂਲ ਮੁਖੀਆਂ ਨਾਲ ਮੀਟਿੰਗ ਕਰਦਿਆਂ ਐਸ.ਡੀ.ਐਮ ਬਟਾਲਾ ਨੇ ਕਿਹਾ …
Read More »
Punjab Post Daily Online Newspaper & Print Media