Tuesday, March 3, 2026

ਸਿੱਖਿਆ ਸੰਸਾਰ

ਯੂਨੀਵਰਸਿਟੀ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈੱਟ ਤੇ ਜੇ.ਆਰ.ਐਫ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਇਹਨਾਂ ਵਿਚੋਂ 3 ਵਿਦਿਆਰਥੀਆਂ ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਕਰਨਦੀਪ ਕੌਰ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਵੀ ਪ੍ਰਾਪਤ ਕੀਤੀ ਹੈ।ਵਿਭਾਗ ਮੁਖੀ ਪੋ੍. ਰਮਿੰਦਰ ਕੌਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂ.ਜੀ.ਸੀ ਨੈਟ …

Read More »

ਵਿਧਾਇਕ ਨੇ ਸਰਕਾਰੀ ਮਾਡਲ ਸਕੂਲ ਦਾ ਕੀਤਾ ਉਦਘਾਟਨ

ਧੂਰੀ, 7 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ ਪਿੰਡ ਈਸੀ ਵਿਖੇ ਇੱਕ ਸਰਕਾਰੀ ਮਾਡਲ ਸਕੂਲ ਦਾ ਉਦਘਾਟਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਇਹ ਸਕੂਲ ਨਰੇਗਾ ਅਤੇ ਪੰਚਾਇਤੀ ਫੰਡ ਦੀ ਮੱਦਦ ਨਾਲ ਇੱਕ ਆਮ ਸਰਕਾਰੀ ਸਕੂਲ ਤੋਂ ਮਾਡਲ ਸਕੂਲ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਮੌਕੇ ਗੋਲਡੀ ਖੰਗੂੜਾ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ …

Read More »

`ਪੜੋ ਪੰਜਾਬ, ਪੜਾਓ ਪੰਜਾਬ` ਤਹਿਤ ਸਾਇੰਸ ਮੇਲਾ ਕਰਵਾਇਆ

ਭੀਖੀ, 7 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਮਿਡਲ ਸਕੂਲ ਅਤਲਾਂ ਖੁਰਦ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੜੋ ਪੰਜਾਬ ਪੜਾਓ ਪੰਜਾਬ ਪ੍ਰੋਜੈਕਟ ਅਧੀਨ ਸਾਇੰਸ ਮੇਲਾ ਕਰਵਾਇਆ ਗਿਆ।ਬੂਟਾ ਸਿੰਘ ਪੀ.ਟੀ.ਆਈ ਅਤੇ ਰਵਿੰਦਰ ਕੁਮਾਰ ਸਾਇੰਸ ਮਾਸਟਰ ਸਰਕਾਰੀ ਹਾਈ ਸਕੂਲ ਭੁਪਾਲ (ਡੈਪੂਟੇਸ਼ਨ) ਦੀ ਅਗਵਾਈ ਹੇਠ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਵੱਖ-ਵੱਖ ਪ੍ਰਕਾਰ ਦੇ ਸਾਇੰਸ ਨਾਲ ਸਬੰਧਤ …

Read More »

ਐਸ.ਐਸ.ਡੀ. ਗਲਰਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਯੂ.ਜੀ.ਸੀ.ਨੈਟ ਪਾਸ

ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ. ਗਲਰਜ਼ ਕਾਲਜ ਦੀਆਂ ਪੀ.ਜੀ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਦੀਪਕਾ, ਦ੍ਰਿਸ਼ਟੀ, ਰਵਨੀਤ ਕੌਰ, ਨੀਤੂ ਜਿੰਦਲ, ਅਮਰਜੀਤ ਕੌਰ ਅਤੇ ਹਿੰਦੀ ਵਿਭਾਗ ਦੀ ਪੂਜਾ ਰਾਣੀ ਨੇ ਸਹਾਇਕ ਪ੍ਰੋ: ਲਈ ਯੂ.ਜੀ.ਸੀ.ਨੈਟ ਪਹਿਲੇ ਯਤਨ ਵਿੱਚ ਪਾਸ ਕਰਕੇ ਆਪਣੇ ਮਾਪਿਆਂ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪਿ੍ਰੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਨੇ ਸਮੂਹ ਵਿਦਿਆਰਥਣਾਂ ਨੂੰ ਵਧਾਈ …

Read More »

ਸਰਕਾਰੀ ਐਲੀਮੈਟਰੀ ਸਕੂਲ ਵਿਖੇ ਹੱਥ ਧੋਣ ਦੇ ਨੁਕਤੇ ਸਬੰਧੀ ਜਾਗਰੂਕਤਾ ਕੈਂਪ

ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ’ਚ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਨੈਸ਼ਨਲ ਡੀ-ਵਰਮਿੰਗ ਡੇ ਸਬੰਧੀ ਸਰਕਾਰੀ ਐਲੀਮੈਟਰੀ ਸਕੂਲ ਹਾਊਸਿੰਗ ਬੋਰਡ ਕਲੋਨੀ ਬਠਿੰਡਾ ਵਿਖੇ ਬਲਾਕ ਐਜੂਕੇਟਰ ਸੰਜੀਵ ਸਰਮਾਂ ਅਤੇ ਜ਼ਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ ਵਲੋਂ ਹੱਥ ਧੋਣ ਦੇ ਨੁਕਤੇ ਸਬੰਧੀ ਜਾਗਰੂਕਤਾ ਕੈਂਪ …

Read More »

ਬਾਬਾ ਫ਼ਰੀਦ ਕਾਲਜ ਐਮ.ਐਸ.ਸੀ (ਮੈਥ) ਦੇ ਵਿਦਿਆਰਥੀ ਰਹੇ ਅੱਵਲ

ਰੁਪਿੰਦਰ ਕੌਰ ਨੇ 94% ਅੰਕਾਂ ਨਾਲ ਕਾਲਜ `ਚ ਪ੍ਰਾਪਤ ਕੀਤੀ ਪਹਿਲੀ ਪੁਜੀਸ਼ਨ ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵਧੇਰੇ ਅੰਕ ਹਾਸਲ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ (ਮੈਥੇਮੇਟਿਕਸ) ਤੀਸਰਾ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।  ਇਸ ਕਾਲਜ ਦੀ ਵਿਦਿਆਰਥਣ ਰੁਪਿੰਦਰ ਕੌਰ …

Read More »

ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ’ਚ ਨਸ਼ਿਆਂ ਖਿਲਾਫ਼ ਸੈਮੀਨਾਰ

ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੁਲਿਸ ਵਲੋਂ ਪਿੰਡ ਧਨ ਸਿੰਘ ਖਾਨਾ, ਕੋਟਫੱਤਾ ਅਤੇ ਕਿੱਲੀ ਨਿਹਾਲ ਸਿੰਘ ਵਾਲਾ ਵਿਖੇ ਪਿੰਡਾਂ ਦੀਆਂ ਸੱਥਾਂ ਅਤੇ ਸਰਕਾਰੀ ਸਕੂਲਾਂ ਵਿਚ ਨਸ਼ਿਆਂ ਖਿਲਾਫ਼ ਜਾਣਕਾਰੀ ਦਿੱਤੀ ਗਈ।ਪਿੰਡ ਵਾਸੀ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਵੀ ਜਾਗਰੂਕ ਕੀਤਾ ਗਿਆ।ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਫਾਰਮਰ ਐਸੋਸੀਏਸ਼ਨ ਨਾਲ ਮਿਲ …

Read More »

ਸਰਕਾਰੀ ਸਕੂਲ ਭੁੱਲਰ `ਚ ਲੱਗਾ ਸਾਇੰਸ ਮੇਲਾ, ਰਜਨੀਸ ਕੁਮਾਰ ਬੀ.ਐਮ ਨੇ ਕੀਤਾ ਨਿਰੀਖਣ

ਬਟਾਲਾ, 7 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿਚ ਵਿਦਿਆਰਥੀਆਂ ਨੁੰ ਸੌਖੇ ਤੇ ਤਨਾਅ ਮੁਕਤ ਤਰੀਕੇ ਨਾਲ ਸਿਖਿਆ ਗ੍ਰਹਿਣ ਕਰਨ ਵਾਸਤੇ ਸਿਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਬਹੁਤ ਹੀ ਕਾਰਗਰ ਸਿੱਧ ਹੋ ਰਹੇ ਹਨ।ਇਨਾ ਪ੍ਰੋਜੈਕਟਾਂ ਵਿਚ ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀਮਤੀ ਰਾਕੇਸ਼ ਬਾਲਾ ਵੱਲੋ ਚਲਾਇਆ ਪ੍ਰੋਜੈਕਟ `ਪੜੋ ਪੰੰਜਾਾਬ ਤੇ ਪੜਾਓ ਪੰਜਾਬ` ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਮੈਥ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਆਪਣੇ ਸੰਬੋਧਨੀ ਭਾਸ਼ਣ ’ਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਅਤੇ ਸਮਕਾਲੀ ਨੌਜਵਾਨ ਪੀੜ੍ਹੀ ’ਚ ਪੁਰਾਤਨ ਤਿਉਹਾਰਾਂ ਅਤੇ ਮੇਲਿਆਂ ਨੂੰ ਮਨਾਉਣ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।     ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ …

Read More »