Saturday, August 2, 2025
Breaking News

ਸਿੱਖਿਆ ਸੰਸਾਰ

ਕੈਬਨਿਟ ਮੰਤਰੀ ਕਟਾਰੂਚੱਕ ਨੇ ਕੈਨਡੋਨੀਅਨ ਇੰਟਰਨੈਸ਼ਨਲ ਸਕੂਲ ਦੇ ਸਮਾਰੋਹ ‘ਚ ਕੀਤੀ ਸ਼ਿਰਕਤ

ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਮਸ਼ੇਰ ਬਾਗ ਪਠਾਨਕੋਟ ਵਿਖੇ ਟੀ.ਈ.ਡੀ.ਐਕਸ ਵਲੋਂ ਕੈਨਡੋਨੀਅਨ ਇੰਟਰਨੇਸਨਲ ਸਕੂਲ ਪਠਾਨਕੋਟ ਦਾ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਵਿੱਚ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਦੇਸ਼ ਵਿਦੇਸ਼ ਦੀਆਂ ਮਹਾਨ ਸਖਸੀਅਤਾਂ ਡਾ. ਸੁਬਰਾਮਨੀਅਮ ਸਵਾਮੀ ਸਾਬਕਾ ਐਮ.ਪੀ, ਜਰਨਲ ਵੀ.ਕੇ ਸਿੰਘ ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਚੀਫ ਇੰਡੀਅਨ ਆਰਮੀ, ਡਾ. ਜੀਨ ਜਵਾਰੀ ਟਰਾਂਸਪੋਰਟ ਮੰਤਰੀ …

Read More »

ਖਾਲਸਾ ਕਾਲਜ ਵਿਖੇ ‘ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 22 ਸਤੰਬਰ ( ਸੁਖਬੀਰ ਸਿਮੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਆਈ.ਬੀ.ਟੀ ਇੰਸਟੀਚਿਊਟ ਪ੍ਰਾ. ਲਿਮ. ਦੇ ਸਹਿਯੋਗ ਨਾਲ ‘ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ’ (ਏਸ ਯੂਅਰ ਗੌਰਮਿੰਟ ਐਗਜਾਮ: ਐਕਸਪਰਟ ਗਾਇਡੈਂਸ ਐਂਡ ਸਟਰੈਟਜੀਜ਼) ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਕੇ ਬੈਂਕਿੰਗ, ਟੈਕਸੇਸ਼ਨ ਅਤੇ ਬੀਮਾ ਆਦਿ ਸਰਕਾਰੀ ਖੇਤਰਾਂ ’ਚ ਉਪਲਬੱਧ ਨੌਕਰੀਆਂ ਦੇ …

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਮੌਕੇ ਕਰਵਾਏ ਧਾਰਮਿਕ ਮੁਕਾਬਲੇ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਗੁਰਪੁਰਬ ਨੂੰ ਗੁਰਮੁੱਖੀ ਦਿਵਸ …

Read More »

ਖ਼ਾਲਸਾ ਕਾਲਜ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੇ ਰੰਗੋਲੀ, ਫਲਾਇਰ ਮੇਕਿੰਗ, ਕੁਇੱਜ਼, ਸਕਿੱਟ, ਪੋਸਟਰ ਮੇਕਿੰਗ, ਮਾਡਲਿੰਗ ਆਦਿ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਡਾ. ਮਹਿਲ ਸਿੰਘ ਨੇ ਪ੍ਰੋਗਰਾਮ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਲੋਕਾਂ ਨੂੰ ਫਿਜ਼ੀਓਥੈਰੇਪੀ ਰਾਹੀਂ ਕਈ ਸਮੱਸਿਆਵਾਂ ਤੋਂ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ ਨਵੀਂ ਰੋਟਰੈਕਟ ਕਮੇਟੀ ਦੇ ਗਠਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਚ ਰੋਟਰੀ ਕਲੱਬ ਅੰਮ੍ਰਿਤਸਰ (ਨਾਰਥ) ਦੇ ਪ੍ਰਧਾਨ ਰਜਿੰਦਰਪਾਲ ਸਿੰਘ, ਜ਼ਿਲ੍ਹਾ ਗਵਰਨਰ ਅਨਿਲ ਸਿੰਘਲ ਅਤੇ ਡਾ. ਮਨਜੀਤਪਾਲ ਕੌਰ ਪ੍ਰਧਾਨ (2023-24) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿੰਨਾਂ ਨੂੰ ਪੌਦੇ ਭੇਂਟ ਕਰਕੇ …

Read More »

ਅਕਾਲ ਅਕੈਡਮੀ ਉਡਤ ਸੈਦੇਵਾਲਾ ਦਾ ਬਲਾਕ ਪੱਧਰੀ ਸਾਇੰਸ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਬੱਚਿਆਂ ਨੇ ਬਲਾਕ ਪੱਧਰੀ ਸਾਇੰਸ ਮੁਕਾਬਲੇ ਵਿੱਚ ਭਾਗ ਲਿਆ।ਸਾਇੰਸ ਅਧਿਆਪਕ ਇੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਬਲਾਕ ਝੁਨੀਰ ਦੇ ਪਿੰਡ ਭੰਮੇ ਕਲਾਂ ਦੇ ਸ.ਸ.ਸ ਸਕੂਲ ਵਿਖੇ ਕਰਵਾਇਆ ਗਿਆ।ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਾਇੰਸ ਮਾਡਲ ਕੁਇਜ਼ ਅਤੇ ਵਾਦ-ਵਿਵਾਦ ਮੁਕਾਬਲੇ ਵੀ ਹੋਏ।ਕੁਇਜ਼ ਮੁਕਾਬਲੇ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਦੇ ਬੱਚੇ ਦੂਜੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਆਰੰਭ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਐਨ.ਐਸ.ਐਸ ਯੂਨਿਟ ਨੇ ਵਾਤਾਵਰਨ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਅਧੀਨ ਰਜਿਸਟਰਡ ਨੈਸ਼ਨਲ ਐਜੂ ਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਆਰੰਭ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਲਾਲ ਵਿਸ਼ਵਾਸ ਬੈਂਸ, ਐਸ.ਡੀ.ਐਮ ਅੰਮ੍ਰਿਤਸਰ ਨੇ ਕੀਤੀ।ਕਾਲਜ ਦੇ ਕਾਮਰਸ ਬਲਾਕ ਨਾਲ ਲੱਗਦੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਨੇ ਫਰੈਸ਼ਰਜ਼ ਫੀਅਸਟਾ 2024 ਦਾ ਆਯੋਜਨ

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਉਰਵੀ ਆਡੀਟੋਰੀਅਮ ਵਿਖੇ ਫਰੈਸ਼ਰਜ਼ ਫੀਅਸਟਾ ਦਾ ਆਯੋਜਨ ਕਰਕੇ ਵਿਦਿਆਰਥਣਾਂ ਦੇ ਨਵੇਂ ਬੈਚ ਦਾ ਨਿੱਘਾ ਸਵਾਗਤ ਕੀਤਾ।ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕੀਤੀ।ਕਾਲਜ ਦੇ ਸੀਨੀਅਰ ਵਿਦਿਆਰਥੀਆਂ ਨੇ ਸੂਫੀ ਸੰਗੀਤ, ਗੀਤ ਅਤੇ ਡਾਂਸ ਸਮੇਤ ਕਈ ਮਨਮੋਹਕ ਪ੍ਰਦਰਸ਼ਨਾਂ ਦੀ ਲੜੀ ਨਾਲ ਨਵੇਂ ਬੈਚ ਦਾ ਨਿੱਘਾ ਸਵਾਗਤ ਕੀਤਾ।ਈਵੈਂਟ ਦੀ ਮੁੱਖ ਗੱਲ …

Read More »

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਮੈਡਮ ਸੁਜਾਤਾ ਠਾਕੁਰ ਦੀ ਅਗਵਾਈ ਹੇਠ ਹੋਏ ਸਮਾਗਮ ਦੀ ਸ਼ੁਰੂਆਤ ਸ਼੍ਰੀ ਗਣੇਸ਼਼ ਵੰਦਨਾ ਕਰਕੇ ਕੀਤੀ ਗਈ।ਬੱਚਿਆਂ ਦੁਆਰਾ ਸ਼੍ਰੀ ਗਣੇਸ਼ ਜੀ ਦੇ ਭਜਨ ਗਾਏ ਗਾਏ।ਛੋਟੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਚੇਅਰਮੈਨ ਸਿੰਗਲਾ ਤੇ ਪ੍ਰਿੰਸੀਪਲ ਠਾਕੁਰ ਨੇ …

Read More »

ਡਾਇਰੈਕਟਰ ਸਲਾਈਟ ਪ੍ਰੋ. ਮਨੀਕਾਂਤ ਪਾਸਵਾਨ ਨੇ ‘ਇੱਕ ਰੁੱਖ ਮਾਂ ਦੇ ਨਾਮ’ ਤਹਿਤ ਲਾਏ ਬੂਟੇ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਦੇ ਡਾਇਰੈਕਟਰ ਪ੍ਰੋਫੈਸਰ ਮਨੀਕਾਂਤ ਪਾਸਵਾਨ ਨੇ ਭਾਰਤ ਸਰਕਾਰ ਦੀ ‘ਇਕ ਰੁੱਖ ਮਾਂ ਦੇ ਨਾਂ’ ਮੁਹਿੰਮ ਤਹਿਤ ਕਸਬਾ ਲੌਂਗੋਵਾਲ ਦੇ ਡਾ. ਭੀਮ ਰਾਓ ਅੰਬੇਦਕਰ ਭਵਨ ਵਿਖੇ ਬੂਟੇ ਲਗਾਏ।ਡਾਇਰੈਕਟਰ ਪ੍ਰੋ. ਪਾਸਵਾਨ ਨੇ ਦੱਸਿਆ ਕਿ ਅੱਜ ਅਸੀਂ ਇਸ ਮੁਹਿੰਮ ਤਹਿਤ ਅੰਬੇਦਕਰ ਭਵਨ ਵਿਖੇ 60 ਬੂਟੇ ਲਗਾਏ ਹਨ ਤੇ …

Read More »