Tuesday, November 24, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਪ੍ਰੋ. ਕਰਮਜੀਤ ਸਿੰਘ ਦੀ ਪਲੇਠੀ ਸੈਨੇਟ ਮੀਟਿੰਗ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵ-ਨਿਯੁੱਕਤ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਹੈ ਕਿ ਉਚੇਰੀ ਸਿਖਿਆ ਦੀ ਗਲੋਬਲ ਪੱਧਰ `ਤੇ ਸਾਂਝ ਵਧਾਉਣ ਅਤੇ ਉਚੇਰੀ ਸਿਖਿਆ ਨੂੰ ਰੁਜ਼ਗਾਰਮੁਖੀ ਬਣਾ ਕੇ ਹੀ ਅਸੀਂ ਆਪਣੇ ਵਿਦਿਆਰਥੀਆਂ ਨੂੰ ਜਾਂ ਨੌਕਰੀ ਲੈਣ ਜਾਂ ਨੌਕਰੀ ਦੇਣ ਦੇ ਕਾਬਿਲ ਬਣਾ ਸਕਦੇ ਹਾਂ।ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਦੀ …

Read More »

ਕੰਵਰ ਗਰੇਵਾਲ ਦੀ ਅਵਾਜ਼ ਵਿੱਚ ਗੀਤ ‘ਵਿੱਦਿਆ’ ਰਲੀਜ਼

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਕੰਵਰ ਗਰੇਵਾਲ ਦੀ ਆਵਾਜ਼ ਵਿੱਚ ‘ਵਿੱਦਿਆ’ ਗੀਤ ਅੱਜ ਰਲੀਜ਼ ਕੀਤਾ ਜਾ ਰਿਹਾ ਹੈ, ਜੋ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀਆਂ ਦੀ ਮਹੱਤਤਾ ਨੂੰ ਦਰਸਾਉਂਦਾ ਹੈ।ਗਾਇਕ ਕੰਵਰ ਗਰੇਵਾਲ ਨੇ ਅਕਾਲ ਅਕੈਡਮੀਆਂ ਦੇ ਬਾਰੇ ਦੱਸਿਆ ਕਿ ਇਸ ਗੀਤ ਰਾਹੀਂ ਅਕਾਲ ਅਕੈਡਮੀਆਂ ਦਾ ਦਿਲਕਸ਼ ਅਤੇ ਆਧੁਨਿਕ ਵਿੱਦਿਅਕ ਢਾਂਚਾ ਦੇਖਣ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਵਿਖੇ ਬਿਜਨਸ ਬਲਾਸਟਰ ਮੇਲਾ ਕਰਵਾਇਆ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਵਿਖੇ ਸਕੂਲ ਇੰਚਾਰਜ਼ ਮੈਡਮ ਹਰਵਿੰਦਰ ਕੌਰ ਅਤੇ ਨੋਡਲ ਇੰਚਾਰਜ਼ ਭਰਤ ਕਾਠ ਦੀ ਯੋਗ ਅਗਵਾਈ ਵਿੱਚ ਬਿਜ਼ਨਸ ਬਲਾਸਟਰ ਮੇਲਾ ਲਗਵਾਇਆ ਗਿਆ।ਜਿਸ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਮੈਡਮ ਸੋਨਾ ਰਾਣੀ ਅਤੇ ਮੈਡਮ ਅਮਨਜੀਤ ਕੌਰ ਨੇ ਭਰਪੂਰ ਸਹਿਯੋਗ ਦਿੱਤਾ।ਇਸ ਮੇਲੇ ਲਈ ਸਰਕਾਰ ਵਲੋਂ ਵਿਦਿਆਰਥੀਆਂ ਦੇ …

Read More »

ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਨੈਤਿਕ ਜੀਵਨ-ਜਾਂਚ ’ਤੇ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਸਕੂਲ ਅਧਿਆਪਕਾਂ ਲਈ ਨੈਤਿਕ ਜੀਵਨ-ਜਾਂਚ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਖਾਲਸਾ ਯੂਨੀਵਰਸਿਟੀ ਅਤੇ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਕਰਵਾਈ ਗਈ ਵਰਕਸ਼ਾਪ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਵਲੋਂ ਸਭਾ ਦੇ ਚੇਅਰਮੈਨ ਅਜਾਇਬ ਸਿੰਘ ਚੱਠਾ ਦਾ ਕਾਲਜ ਵਿਹੜੇ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਟ …

Read More »

ਡੀ.ਟੀ.ਐਫ ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ

ਸੰਗੂਰਰ, 19 ਜਨਵਰੀ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਜਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਸਫਲਤਾ ਪੂਰਵਕ ਸੰਪਨ ਹੋਈ।ਡੀ.ਟੀ.ਐਫ ਵਲੋਂ ਪਿਛਲੇ 35 ਸਾਲਾਂ ਤੋਂ ਲਗਾਤਾਰ ਇਸ ਪ੍ਰੀਖਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਾਲ ਇਹ ਪ੍ਰੀਖਿਆ ਸਾਮਰਾਜੀ ਜੰਗ ਦਾ ਸ਼ਿਕਾਰ ਫ਼ਲਸਤੀਨੀ ਬੱਚਿਆਂ ਨੂੰ ਸਮਰਪਿਤ ਰਹੀ।ਡੀ.ਟੀ.ਐਫ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ, ਜਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ …

Read More »

ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਵਿੱਚ ਰੱਤੋਕੇ ਸਰਕਾਰੀ ਸਕੂਲ ਦੇ ਵਿਦਿਆਰਥੀ ਜਿਲ੍ਹਾ ਪੱਧਰ ‘ਤੇ ਜੇਤੂ

ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਮੱਲ੍ਹਾਂ ਮਾਰ ਰਹੇ ਹਨ।ਖੇਡਾਂ ਅਤੇ ਪੜ੍ਹਾਈ ਨਾਲ ਸਬੰਧਤ ਗਤੀਵਿਧੀਆਂ ਵਿੱਚ ਵੀ ਇਥੋਂ ਦੇ ਵਿਦਿਆਰਥੀਆਂ ਨੇ ਰਾਜ ਅਤੇ ਨੈਸ਼ਨਲ ਪੱਧਰ ਤੱਕ ਨਾਮਨਾ ਖੱਟਿਆ ਹੈ।ਕੱਲ੍ਹ ਜਿਲ੍ਹਾ ਪੱਧਰੀ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਵਿਗਿਆਨ ਪ੍ਰਦਰਸ਼ਨੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕਲ ਸੰਗਰੂਰ ਵਿਖੇ ਕਰਵਾਏ ਗਏ।ਜਿਸ ਵਿੱਚ …

Read More »

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਪੰਜਾਬ ਰਾਜ ਰੈਡ ਕਰਾਸ ਬ੍ਰਾਂਚ ਵਲੋਂ ਸਨਮਾਨਿਤ

ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਅਮਰਜੀਤ ਸਿੰਘ ਸੀਨੀਅਰ ਫੀਲਡ ਅਫ਼ਸਰ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬਰਾਂਚ ਚੰਡੀਗੜ੍ਹ ਵਲੋਂ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਅਧੀਨ ਰਾਸ਼ਟਰੀ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਦੌਰਾਨ ਉਹਨਾਂ ਦੀ ਨਿਰਸਵਾਰਥ ਸਮੁਦਾਇਕ ਸੇਵਾ ਲਈ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸ਼ਿਵਦੁਲਾਰ …

Read More »

ਖਾਨਪੁਰ ਸਕੂਲ ਦੇ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਸੰਗਰੂਰ ਦਾ ਕੀਤਾ ਦੌਰਾ

ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ )- ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਰਜਿ. ਦੀ ਸ਼ਾਖਾ ਧੂਰੀ ਰੋਡ ਸੰਗਰੂਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਜਿਲ੍ਹਾ ਮਾਲੇਰਕੋਟਲਾ ਦੇ ਵਿਦਿਆਰਥੀਆਂ ਨੇ ਸਟੂਡੈਂਟ ਪੰਜਾਬ ਪੁਲਿਸ ਕੈਡਿਟ ਪ੍ਰੋਗਰਾਮ ਅਧੀਨ ਇੱਕ ਦਿਨਾ ਆਊਟਡੋਰ ਫੇਰੀ ਦੌਰਾਨ ਸ਼ਾਖਾ ਦਾ ਦੌਰਾ ਕੀਤਾ। ਪ੍ਰਿ੍ਰਸੀਪਲ ਰਾਜਬੀਰ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਮੈਡਮ ਕਰਮਜੀਤ ਸ਼ਰਮਾ ਦੀ ਅਗਵਾਈ ਵਿੱਚ 40 ਵਿਦਿਆਰਥੀਆਂ ਦੇ ਗਰੁੱਪ …

Read More »

ਸੀ.ਐਮ ਭਗਵੰਤ ਮਾਨ ਵੱੱਲੋਂ ਯੂਨੀਵਰਸਿਟੀ `ਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ ਬਣਾਉਣ ਦਾ ਐਲਾਨ

500 ਕਰੋੜ ਦੀ ਲਾਗਤ ਨਾਲ ਬਣੇਗਾ ਸੁਰਜੀਤ ਪਾਤਰ ਕਲਾ ਤੇ ਸਭਿਆਚਾਰ ਕੇਂਦਰ ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਥੇ ਪੰਜਾਬੀ ਦੇ ਸ਼੍ਰੋਮਣੀ ਕਵੀ ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਇਸ ਸਦੀ ਦੇ ਮਹਾਨ ਕਵੀ ਦੱਸਦਿਆਂ ਉਨ੍ਹਾਂ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ ਬਣਾਉਣ ਦਾ …

Read More »

ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਵਿਖੇ ਐਨ.ਸੀ.ਸੀ ਕੈਡਿਟਾਂ ਨੂੰ ਸਰਟੀਫਿਕੇਟ ਵੰਡੇ

ਅੰਮਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸਮਾਗਮ ਮੌਕੇ ਸਮੂਹ ਕੈਡਿਟਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।ਸਕੂਲ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਦੀ ਯੋਗ ਅਗਵਾਈ ਹੇਠ ਫਸਟ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਅੰਮਿ੍ਰਤਸਰ ਦੁਆਰਾ ਸਰਕਾਰੀ ਆਈ.ਟੀ.ਆਈ ਰਾਮ ਤੀਰਥ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ’ਚ ਹਿੱਸਾ ਲਿਆ ਸੀ। ਪ੍ਰਿੰ: ਸ੍ਰੀਮਤੀ ਨਾਗਪਾਲ ਨੇ …

Read More »