ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕਾ ਥੀਏਟਰ ਲਾਹੌਰ (ਪਾਕਿਸਤਾਨ) ਵਲੋਂ ਕਰਵਾਏ ਗਏ 9 ਰੋਜ਼ਾ ਦੋਸਤੀ ਇੰਟਰਨੈਸ਼ਲ ਥੀਏਟਰ ਫੈਸਟੀਵਲ ਵਿੱਚ 11 ਮੁਲਕਾਂ ਦੀਆਂ ਟੀਮਾਂ ਨੇ ਹਿੱਸਾ ਲਿਆ।ਭਾਰਤ ਤੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ’ਚ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ 12 ਅਤੇ 16 ਨਵੰਬਰ ਨੂੰ ਦੋ ਨਾਟਕ ‘ਮਿੱਟੀ ਨਾ ਹੋਵੇ ਮਤਰੇਈ’ ਅਤੇ ਮੰਚ-ਰੰਗਮੰਚ ਅੰਮ੍ਰਿਤਸਰ (ਭਾਰਤ) ਅਤੇ ਰੰਗਮੰਚਕਾਰੀ ਮਲਟੀਕਲਚਰਲ ਥੀਏਟਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰਨਗੇ।ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ।ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ …
Read More »ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ
ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ‘ਤੇ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ …
Read More »ਗੁਰਿੰਦਰ ਸਿੰਘ ਬਾਵਾ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਪਹਿਲੇ ਮੁਖੀ ਬਾਬਾ ਬਿਨੋਦ ਸਿੰਘ ਦੀ 15 ਪੀੜ੍ਹੀ ਦੇ ਵੰਸ਼ਜ਼ ਉਘੇ ਫਿਲਮ ਇੰਡਸਟਰੀ ਦੇ ਥੰਮ੍ਹ ਮੰਨੇ ਜਾਂਦੇ ਮੁੰਬਈ ਦੇ ਨਾਮਵਰ ਸਨਅਤਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ, ਗੁ: ਮੱਲ ਅਖਾੜਾ ਸਾਹਿਬ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿਖੇ ਨਤਮਸਤਕ ਹੋਣ ਉਪਰੰਤ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ
ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੀ ਤਹਿਸੀਲ ਫਿਲੌਰ ਨੇੜਲੇ ਪਿੰਡ ਤੇਹਿੰਗ ਦੇ 49 ਸਾਲਾ ਹਰਵਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਦੁਬਈ ਤੋਂ ਸ੍ਰੀ …
Read More »ਵਿਦੇਸ਼ ਮਾਮਲਿਆਂ ਅਤੇ ਕੱਪੜਾ ਰਾਜ ਮੰਤਰੀ ਮਾਰਗਰੀਟਾ ਦਾ ਯੂਨੀਵਰਸਿਟੀ ਪੁੱਜਣ `ਤੇ ਨਿੱਘਾ ਸਵਾਗਤ
ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਦੇਸ਼ ਮਾਮਲਿਆਂ ਅਤੇ ਕੱਪੜਾ ਰਾਜ ਮੰਤਰੀ ਪਵਿੱਤਰਾ ਮਾਰਗਰੀਟਾ ਨਿੱਜੀ ਦੌਰੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ।ਜਿਥੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਡਾਕਟਰ ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਡੀਨ ਵਿਦਿਅਕ ਮਾਮਲੇ ਪ੍ਰੋ. ਪਲਵਿੰਦਰ ਸਿੰਘ ਅਤੇ ਫੈਕਲਟੀ ਨੇ ਨਿੱਘਾ ਸਵਾਗਤ ਕੀਤਾ।ਦੇਰ ਸ਼ਾਮ ਨੂੰ ਉਨ੍ਹਾਂ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ …
Read More »ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ।ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਸੇਵਾ ਕੀਤੀ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ …
Read More »ਬ੍ਰਿਟਿਸ਼ ਹਾਈ ਕਮਿਸ਼ਨਰ ਦੇ ਵਫਦ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੇ ਕੈਮੀਰੋਨ ਦੀ ਅਗਵਾਈ ਹੇਠ ਆਏ ਵਫਦ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਉਚੇਚੇ ਤੌਰ ਤੇ ਦੌਰਾ ਕੀਤਾ ਗਿਆ ਅਤੇ ਇਸ ਗੱਲ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਗਈਆਂ ਕੇ ਦੋਵਾਂ ਦੇਸ਼ਾ ਦੇ ਵਿਚ ਉਚੇਰੀ ਸਿੱਖਿਆ ਨੂੰ ਲੈ ਕੇ ਹੋਰ ਰਿਸ਼ਤੇ ਕਿਵੇਂ ਮਜ਼ਬੂਤ ਕੀਤੇ ਜਾ ਸਕਦੇ ਹਨ।ਇਸ ਤੋਂ ਪਹਿਲਾਂ ਗੁਰੂ ਨਾਨਕ …
Read More »