Sunday, September 15, 2024

ਰਾਸ਼ਟਰੀ / ਅੰਤਰਰਾਸ਼ਟਰੀ

ਲੌਂਗੋਵਾਲ ਨੇ ਰਵੀ ਸਿੰਘ ਦੇ ਜਲਦ ਸਿਹਤਯਾਬੀ ਦੀ ਕੀਤੀ ਅਰਦਾਸ

ਅੰਮ੍ਰਿਤਸਰ, 30 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ।ਉਨ੍ਹਾਂ ਕਿਹਾ ਕਿ ਰਵੀ ਸਿੰਘ ਨੇ ਸਿੱਖ ਕੌਮ ਦੇ ਸੇਵਾ ਦੇ ਸਿਧਾਂਤ ਨੂੰ ਪੂਰੀ ਦੁਨੀਆਂ ਵਿੱਚ ਫੈਲਾਇਆ ਹੈ, ਜਿਸ ਨਾਲ ਸਿੱਖਾਂ ਦੀ ਹੋਂਦ ਹੋਰ ਵੀ ਨਿੱਖਰ ਕੇ ਸਾਹਮਣੇ ਆਈ।ਉਨਾਂ ਆਖਿਆ ਕਿ …

Read More »

ਸ਼੍ਰੋਮਣੀ ਕਮੇਟੀ ਦਾ 9 ਅਰਬ 81 ਕਰੋੜ 94 ਲੱਖ 80 ਹਜ਼ਾਰ 500 ਦਾ ਸਾਲਾਨਾ ਬਜ਼ਟ ਪਾਸ

ਸ੍ਰੀ ਦਮਦਮਾ ਸਾਹਿਬ ਵਿਖੇ 200 ਸਿੱਖ ਲੜਕੀਆਂ ਨੂੰ ਮੁਫ਼ਤ ਵਿਦਿਆ ਦੇਣ ਲਈ ਖੋਲ੍ਹਿਆ ਜਾਵੇਗਾ ਕੇਂਦਰ- ਲੌਂਗੋਵਾਲ ਅੰਮ੍ਰਿਤਸਰ, 28 ਸਤੰਬਰ – (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2020-21 ਦਾ 9 ਅਰਬ 81 ਕਰੋੜ 94 ਲੱਖ 80 ਹਜ਼ਾਰ 500 ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ …

Read More »

ਚੇਅਰਮੈਨ ਕੰਧਾਰੀ ਵਲੋਂ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦਰਬਾਰ ਦੁਬਈ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਵਲੋਂ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਗੁਰਦੁਆਰਾ ਚੇਅਰਮੈਨ ਕੰਧਾਰੀ ਨੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਵਲੋਂ ਕੀਤੇ ਗਏ ਲੋਕ ਭਲਾਈ ਅਤੇ ਪੰਥਕ ਕਾਰਜ਼ਾਂ ਨੂੰ ਯਾਦ ਕੀਤਾ।             …

Read More »

ਯੂ.ਕੇ ’ਚ ਸਿੱਖ ’ਤੇ ਨਸਲੀ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਯੂ.ਕੇ ਵਿਚ ਸਿੱਖ ਟੈਕਸੀ ਡਰਾਇਵਰ ਵਨੀਤ ਸਿੰਘ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਫ਼ਰਤੀ ਹਮਲਿਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਰਾਹੀਂ ਲੋੜੀਂਦੀ …

Read More »

ਲੌਂਗੋਵਾਲ ਨੇ ਪਾਕਿਸਤਾਨ ’ਚ ਗ੍ਰੰਥੀ ਸਿੰਘ ਦੀ ਲੜਕੀ ਅਗਵਾ ਕਰਨ ਦਾ ਲਿਆ ਨੋਟਿਸ

ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਨੂੰ ਅਗਵਾ ਕਰਨ ਦਾ ਨੋਟਿਸ ਲੈਂਦਿਆਂ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ‘ਚ ਸਿੱਖਾਂ ਦੀਆਂ ਲੜਕੀਆਂ ਨੂੰ ਲਗਾਤਾਰ ਨਿਸ਼ਾਨਾ …

Read More »

ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਸਮੇਤ ਸਿੱਖ ਜਰਨੈਲਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੇ ਆਦੇਸ਼

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਆਦੇਸ਼ ਕੀਤਾ ਹੈ ਕਿ 10 ਅਕਤੂਬਰ 2020 ਨੂੰ ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਅਤੇ ਕੁੱਝ ਹੋਰ ਨਾਮ ਬਾਣੀ ਦੇ ਰਸੀਏ ਸਿੱਖ ਜਰਨੈਲਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ …

Read More »

ਸਰਹੱਦੀ ਪੱਟੀ ਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਔਜਲਾ ਵੱਲੋਂ ਰੱਖਿਆ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਸਰਹੱਦੀ ਪੱਟੀ ਅਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ, ਜੋ ਕਿ ਫੌਜ ਵੱਲੋਂ ਲਗਾਈਆਂ ਗਈਆਂ ਰੋਕਾਂ ਕਾਰਨ ਕਿਸੇ ਤਣ-ਪੱਤਣ ਨਾ ਲੱਗਣ ਕਾਰਨ ਲੱਖਾਂ ਲੋਕਾਂ ਦੇ ਰੋਜ਼ਮਰਾ ਜੀਵਨ ਵਿੱਚ ਮੁਸ਼ਿਕਲਾਂ ਖੜੀਆਂ ਕਰ ਰਹੀਆਂ ਹਨ, ਦੇ ਹੱਲ ਲਈ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਅੱਜ ਨਵੀਂ ਦਿੱਲੀ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲੇ।ਉਨਾਂ ਨੇ ਦੱਸਿਆ ਕਿ …

Read More »

ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਦਿੱਤਾ ਰਾਸ਼ਨ

ਡਾ. ਓਬਰਾਏ ਦੀ ਨਿਸ਼ਕਾਮ ਸੇਵਾ ਨੇ ਪੂਰੀ ਦੁਨੀਆਂ ‘ਚ ਵਧਾਇਆ ਸਿੱਖ ਧਰਮ ਦਾ ਮਾਣ – ਸੰਤ ਭੂਰੀਵਾਲੇ ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ `ਚ ਆਪਣੀ ਜ਼ਿੰਦਗੀ `ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ `ਚ ਜੁੱਟੇ ਦੁਬਈ ਦੇ …

Read More »

ਪਾਵਨ ਸਰੂਪਾਂ ਦੇ ਮਾਮਲੇ ‘ਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

2016 ਅਤੇ ਮੌਜੂਦਾ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਸੁਣਾਈ ਧਾਰਮਿਕ ਸਜ਼ਾ ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ  ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਜਿਸ ਵਿੱਚ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਭਾਈ ਗੁਰਮਿੰਦਰ ਸਿੰਘ ਅਤੇ ਸ੍ਰੀ ਅਕਾਲ …

Read More »

ਰਾਸ਼ਟਰਪਤੀ ਵਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਮਨਜ਼ੂਰ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਕੈਬਨਿਟ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਪਣੇ ਅਹੁੱਦੇ ਤੋਂ ਕੱਲ ਭੇਜਿਆ ਗਿਆ ਅਸਤੀਫਾ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਮਨਜ਼ੂਰ ਕਰ ਲ਼ਿਆ ਗਿਆ ਹੈ।ਜਿਕਰਯੋਗ ਹੈ ਕਿ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦਾ ਆਪਣਾ ਅਹੁੱਦਾ ਤਿਆਗ ਦਿੱਤਾ ਸੀ।

Read More »