Wednesday, September 18, 2024

ਰਾਸ਼ਟਰੀ / ਅੰਤਰਰਾਸ਼ਟਰੀ

ਪੰਜਾਬ ਤੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ‘ਚ ਦਿੱਤਾ ਅਸਤੀਫਾ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਵਾਪਰੇ ਵੱਡੇ ਘਟਨਾਕ੍ਰਮ ਦੋਰਾਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀਆਂ ਖਬਰਾਂ ਮੁਤਾਬਿਕ ਉਨਾਂ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭੇਜਿਆ ਹੈ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਤੇ ਸੰਸਦ ਮੈਂਬਰ …

Read More »

ਕੇਂਦਰ ਸਰਕਾਰ ਦੇ ਆਨਲਾਈਨ ਸਮਾਗਮਾਂ ’ਚ ਪਦਮਸ਼੍ਰੀ ਹੰਸ ਰਾਜ ਹੰਸ ਨੇ ਕੀਤੀ ਸ਼ਮੂਲੀਅਤ

ਜੰਡਿਆਲਾ ਗੁਰੂ, 16 ਸਤੰਬਰ (ਹਰਿੰਦਰਪਾਲ ਸਿੰਘ) – ਕੇਂਦਰ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਬੀਤੀ ਰਾਤ ਪਦਮਸ਼੍ਰੀ ਹੰਸ ਰਾਜ ਹੰਸ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਸੂਫੀਆਨਾ ਅੰਦਾਜ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਸਤਤ ਕੀਤੀ।ਪੰਜਾਬੀ ਸਾਹਿਤ ਸਭਾ (ਰਜਿ) ਜੰਡਿਆਲਾ ਗੁਰੂ ਦੇ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ ਨੇ …

Read More »

ਜਾਗੋ ਨੇ ਸੈਣੀ ਦੀ ਗ੍ਰਿਫਤਾਰੀ ਲਈ ਕੀਤਾ ਮੁਜ਼ਾਹਰਾ

ਜੀ.ਕੇ ਦੀ ਅਗਵਾਈ ਵਿੱਚ ਸਿੱਖਾਂ ਨੇ ਬਣਾਈ ਮਨੁੱਖੀ ਲੜੀ ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – `ਜਾਗੋ` ਪਾਰਟੀ ਵਲੋਂ 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਹੱਤਿਆ ਮਾਮਲੇ ਵਿੱਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਵਿੱਚ ਨਾਕਾਮ ਰਹਿਣ ‘ਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਸ਼ਾਂਤਮਈ ਰੋਸ ਮੁਜ਼ਾਹਰਾ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ …

Read More »

ਜੰਮੂ ਕਸ਼ਮੀਰ ‘ਚ ਕੇਂਦਰ ਨੇ ਪੰਜਾਬੀ ਭਾਸ਼ਾ ਨਾਲ ਵਿਤਕਰੇ ਵਾਲੀ ਭਾਵਨਾ ਉਜਾਗਰ ਕੀਤੀ – ਘੁੰਮਣ

ਪੈਰਿਸ/ ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਵਿੱਚ ਨਵੀਆਂ ਹੱਦ ਬੰਦੀਆਂ ਤੋ ਬਾਅਦ ਸਰਕਾਰੀ ਭਾਸ਼ਾਵਾਂ ਨੂੰ ਲਾਗੂ ਕਰਨ ਵੇਲੇ ਪੰਜਾਬੀ ਭਾਸ਼ਾ ਨੂੰ ਰਾਜ ਭਾਸ਼ਾ ਵਿਚ ਸ਼ਾਮਲ ਨਾ ਕਰਕੇ ਕੇਂਦਰ ਸਰਕਾਰ ਨੇ ਵਿਤਕਰੇ ਵਾਲੀ ਭਾਵਨਾ ਅਤੇ ਮਨਸ਼ਾ ਉਜਾਗਰ ਕੀਤੀ ਹੈ।ਜਿਸ ਦਾ ਸਖਤ ਰੋਸ ਜੰਮੂ ਕਸ਼ਮੀਰ ਦੇ ਪੰਜਾਬੀ ਭਾਈਚਾਰੇ ਵਿੱਚ ਵੇਖਿਆ ਜਾ ਰਿਹਾ ਹੈ। ਇਥੇ ਭੇਜੀ ਈਮੇਲ ਵਿੱਚ ਸ਼ੌਮਣੀ …

Read More »

ਜੰਮੂ ਕਸ਼ਮੀਰ ਭਾਸ਼ਾ ਬਿੱਲ ’ਚ ਪੰਜਾਬੀ ਨੂੰ ਸ਼ਾਮਲ ਕਰਨ ਲਈ ਲੌਂਗੋਵਾਲ ਨੇ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 13 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨਾਂ ਕਿਹਾ ਕਿ ਬੀਤੇ ਦਿਨੀਂ ਭਾਰਤ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਪ੍ਰਵਾਨ ਕੀਤੇ ਗਏ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ …

Read More »

ਸਾਰਗੜ੍ਹੀ ਦੇ ਸ਼ਹੀਦਾਂ ਦੀ ਯਾਦ ‘ਚ ਗੁ. ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 12 ਸਤੰਬਰ (ਗੁਰਪ੍ਰੀਤ ਸਿੰਘ) – ਸਾਰਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਪ੍ਰਸਿੱਧ ਸੰਗੀਤਕਾਰ ਐਸ.ਮਹਿੰਦਰ ਦੇ ਦਿਹਾਂਤ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਇੰਜ. ਹਰਜਾਪ ਸਿੰਘ ਔਜਲਾ, ਪ੍ਰੋ. ਮੋਹਣ ਸਿੰਘ ਅਤੇ ਡਾਕਟਰ ਚਰਨਜੀਤ ਸਿੰਘ ਗੁਮਟਾਲਾ ਨੇ ਸੰਗੀਤ ਜਗਤ ਦੀ ਨਾਮਵਰ ਹਸਤੀ ਐਸ.ਮਹਿੰਦਰ (ਮਹਿੰਦਰ ਸਿੰਘ ਬਾਸੂ) ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।                         ਉਨਾਂ ਕਿਹਾ ਕਿ …

Read More »

ਸ੍ਰੀ ਦਰਬਾਰ ਸਾਹਿਬ ਲਈ ਵਿਦੇਸ਼ਾਂ ਤੋਂ ਮਾਇਆ ਭੇਜਣ ਦੀ ਕੇਂਦਰੀ ਪ੍ਰਵਾਨਗੀ ਦਾ ਲੌਂਗੋਵਾਲ ਵੱਲੋਂ ਸਵਾਗਤ

ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਬੀਬਾ ਹਰਸਿਮਰਤ ਕੌਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਅਤੇ ਹੋਰ ਸੇਵਾ ਕਾਰਜ਼ਾਂ ਲਈ ਵਿਦੇਸ਼ਾਂ ਦੀ ਸੰਗਤ ਨੂੰ ਮਾਇਆ ਭੇਜਣ ਦੀ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਇਜਾਜ਼ਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।               …

Read More »

ਖ਼ਾਲਸਾ ਕਾਲਜ ਨੂੰ ਕੇਂਦਰੀ ਕੌਂਸਲ ਵਲੋਂ ਸਵੱਛਤਾ ਅਦਾਰਾ ਹੋਣ ਦੀ ਮਾਨਤਾ

ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਾਸਤੇ ਇਹ ਇਕ ਬੜੇ ਮਾਣ ਦੀ ਗੱਲ ਹੈ ਕਿ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਅਧੀਨ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਵਲੋਂ ਕਾਲਜ ਨੂੰ ਸੋਸ਼ਲ ਅੰਟਰਪੋਨਿਉਰਸ਼ਿਪ ਸਵੱਛਤਾ ਅਤੇ ਰੂਰਲ ਐਂਗਜਮੈਂਟ (SES-REC) ਇੰਸਟੀਚਿਊਸ਼ਨ ਵਲੋਂ ਮਾਨਤਾ ਦਿੱਤੀ ਗਈ ਹੈ।                     ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਮਹਿਲ …

Read More »

ਸੁਮੇਧ ਸੈਣੀ ਦੀ 3 ਦਿਨ ‘ਚ ਗ੍ਰਿਫਤਾਰੀ ਨਾ ਹੋਈ ਤਾਂ `ਜਾਗੋ` ਕਰੇਗੀ ਪੰਜਾਬ ਭਵਨ ਦਾ ਘਿਰਾਓ – ਜੀ.ਕੇ

ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਦੀ ਢਿੱਲ ‘ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ।ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਮੇਧ ਸੈਣੀ ਦੀ ਮੁਲਤਾਨੀ ਮਰਡਰ ਕੇਸ ਵਿੱਚ ਤੁਰੰਤ ਗ੍ਰਿਫਤਾਰ ਕਰਨ ਦੀ …

Read More »