Monday, April 28, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਵੱਡ ਅਕਾਰੀ ਪਾਵਨ ਸਰੂਪ ਤਿਆਰ ਕਰਨ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਗਿਆ ਸਪੱਸ਼ਟੀਕਰਨ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਪਰਸਤੁਆਨ ਪੇਂਗਾਨਟ ਅਗਾਮਾ ਸਿੱਖ ਪੁਚੋਂਗ (ਮਲੇਸ਼ੀਆ) ਦੇ ਪ੍ਰਧਾਨ ਅਵਤਾਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਡ ਅਕਾਰੀ ਪਾਵਨ ਸਰੂਪ ਤਿਆਰ ਕੀਤਾ ਗਿਆ ਹੈ।ਜਿਸ ’ਤੇ ਸੰਗਤਾਂ ਨੇ ਬਹੁਤ ਇਤਰਾਜ਼ ਜਤਾਇਆ ਹੈ।ਇਸ ਲਈ ਸੰਗਤਾਂ …

Read More »

ਡਾ. ਮਨਮੋਹਨ ਸਿੰਘ ਪੰਜਾਬ ਦੀ ਮੁੜ ਸੁਰਜੀਤੀ ਲਈ ਸੰਭਾਲਣਗੇ ਕਮਾਨ

ਆਪਣੀ ਰਹਿਨੁਮਾਈ ਦੇਣ ਲਈ ਕੈਪਟਨ ਅਮਰਿੰਦਰ ਦੀ ਬੇਨਤੀ ਸਵੀਕਾਰੀ ਚੰਡੀਗੜ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਨੂੰ ਕੋਵਿਡ ਉਪਰੰਤ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨੀਤੀ ਘੜਨ ਦੀ ਦਿਸ਼ਾ ਵਿੱਚ ਸੋਮਵਾਰ ਨੂੰ ਉਸ ਵੇਲੇ ਪਹਿਲਾ ਕਦਮ ਚੁੱਕਿਆ ਗਿਆ ਜਦੋਂ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਮਾਹਿਰਾਂ ਦੇ ਗਰੁੱਪ ਨੇ ਪੰਜ ਸਬ ਗਰੁੱਪ ਤਿਆਰ ਕਰ ਲਏ।ਇਸ …

Read More »

ਕੈਪਟਨ ਨੇ ਕੇਂਦਰੀ ਬਿਜਲੀ ਮੰਤਰਾਲੇ ਨੂੰ ਪੀ.ਪੀ.ਐਸ.ਐਲ ਨੂੰ ਅਦਾਇਗੀਆਂ ਤੋਂ ਮੁਕਤ ਕਰਨ ਲਈ ਕਿਹਾ

ਲੌਕਡਾਊਨ ਨੂੰ ਪੀ.ਪੀ.ਏ ਤਹਿਤ ਦੱਸਿਆ ਅਣਕਿਆਸੇ ਹਾਲਾਤ ਚੰਡੀਗੜ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏਜ਼) ਤਹਿਤ ਕੋਵਿਡ ਮਹਾਮਾਰੀ ਸੰਕਟ ਦੇ ਮੱਦੇਨਜ਼ਰ ਲਗਾਏ ਲੌਕਡਾਊਨ ਨੂੰ ਅਣਕਿਆਸੇ ਹਾਲਾਤ (ਫੋਰਸ ਮੈਜਿਊਰ) ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰੀ ਬਿਜਲੀ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਪੀ.ਐਸ.ਪੀ.ਸੀ.ਐਲ ਨੂੰ ਸਮਰੱਥਾ ਖਰਚਿਆਂ ਦੀ ਅਦਾਇਗੀਆਂ ਦੇ ਭਾਰ ਤੋਂ …

Read More »

ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪੀ.ਆਰ.ਟੀ.ਸੀ ਦੀਆਂ 32 ਏ.ਸੀ ਬੱਸਾਂ ਦਾ ਕਾਫ਼ਲਾ ਰਵਾਨਾ

ਮੁੱਖ ਮੰਤਰੀ ਅਮਰਿੰਦਰ ਦੀ ਪਹਿਲਕਦਮੀ ਸਦਕਾ ਪੰਜਾਬ ਵਾਪਸ ਆਉਣਗੇ ਸ਼ਰਧਾਲੂ – ਚੇਅਰਮੈਨ ਸ਼ਰਮਾ ਪਟਿਆਲਾ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਕਰਕੇ ਮਹਾਰਾਸ਼ਟਰ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਲੰਮੇ ਸਮੇਂ ਤੋਂ ਰੁਕੇ ਹੋਏ ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਉਪਰਾਲੇ ਸਦਕਾ ਅੱਜ ਪੀ.ਆਰ.ਟੀ.ਸੀ ਦੀਆਂ 32 ਵੌਲਵੋ ਸਕੈਨੀਆ …

Read More »

ਪ੍ਰਧਾਨ ਮੰਤਰੀ ਨੇ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਔਰਤ ਸਰਪੰਚ ਪਲਵੀ ਠਾਕੁਰ ਨਾਲ ਕੀਤੀ ਗੱਲ

ਮੋਦੀ ਨੇ ਪੰਜਾਬ ਸਰਕਾਰ ਵਲੋਂ ਲਾਕਡਾਊਨ ਦੌਰਾਨ ਕਣਕ ਦੀ ਖਰੀਦ ਦੇ ਪ੍ਰਬੰਧਾਂ ਦੀ ਕੀਤੀ ਸਰਾਹਨਾ ਚੰਡੀਗੜ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਔਰਤ ਸਰਪੰਚ ਪਲਵੀ ਠਾਕੁਰ ਨਾਲ ਅੱਜ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰ ਕੇ ਪੰਚਾਇਤੀ ਰਾਜ ਸੰਸਥਾਵਾਂ ਦੇ ਕੰਮ ਕਾਜ …

Read More »

ਗਲੋਬਲ ਐਲੂਮਨੀ ਬਾਡੀ ਵੀ ਕੋਵਿਡ ਖਿਲਾਫ਼ ਲੜਾਈ ’ਚ ਪਾਵੇਗੀ ਯੋਗਦਾਨ

ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਵਲੋਂ ਭਲਾਈ ਕਾਰਜ਼ਾਂ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ‘ਖਾਲਸਾ ਕਾਲਜ ਗਲੋਬਲ ਅਲੂਮਨੀ ਐਸੋਸੀਏਸ਼ਨ’ (ਕੇ.ਸੀ.ਜੀ.ਏ.ਏ) ਨੇ ਅੱਜ ਇਥੋਂ ਜਾਰੀ ਆਪਣੇ ਬਿਆਨ ਰਾਹੀਂ ਵਿਸ਼ਵ ਪੱਧਰ ’ਤੇ ਫ਼ੈਲੀ ਕੋਰੋਨਾ ਵਾਇਰਸ (ਕੋਵਿਡ19) ਵਰਗੀ ਭਿਆਨਕ ਮਹਾਮਾਰੀ ਦੌਰਾਨ ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਵਲੋਂ ਬੀਤੇ ਦਿਨੀਂ ‘ਪੀ.ਐਮ ਕੇਅਰ ਫੰਡ’ ਲਈ 10 ਲੱਖ ਦੀ ਰਾਸ਼ੀ ਰਾਹਤ ਵਜੋਂ ਪ੍ਰਦਾਨ …

Read More »

ਸ੍ਰੀ ਹਜ਼ੂਰ ਸਾਹਿਬ ਤੋਂ ਯਾਤਰੀਆਂ ਨੂੰ ਘਰ ਲਿਆਉਣ ਲਈ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ – ਸੱਚਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਯਤਨਾਂ ਲਈ ਕੀਤਾ ਧੰਨਵਾਦ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਹਜ਼ੂਰ ਸਾਹਿਬ ਤੋਂ ਯਾਤਰੀਆਂ ਨੂੰ ਵਾਪਸ ਉਨਾਂ ਦੇ ਘਰਾਂ ਤੱਕ ਲਿਆਉਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਛੇਤੀ ਹੀ ਸਾਰੇ ਸ਼ਰਧਾਲੂ ਆਪਣੇ-ਆਪਣੇ ਘਰ ਪਰਤ ਆਉਣਗੇ।ਅੰਮ੍ਰਿਤਸਰ ਕਾਂਗਰਸ ਦਿਹਾਤੀ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਮੁੱਖ ਮੰਤਰੀ …

Read More »

ਬਰਤਾਨੀਆ ’ਚ ਸਿੱਖ ਡਾਕਟਰ ਦੀ ਮੌਤ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਕੇ ਵਿਚ ਸਿੱਖ ਡਾਕਟਰ ਮਨਜੀਤ ਸਿੰਘ ਰਿਆਤ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਡਾ. ਮਨਜੀਤ ਸਿੰਘ ਰਿਆਤ ਜੋ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਸੰਸਾਰ ਤੋਂ ਤੁਰ ਗਏ ਨੂੰ ਉਹ ਸ਼ਰਧਾਂਜਲੀ ਭੇਟ ਕਰਦੇ ਹਨ। ਇਸ ਦੇ ਨਾਲ ਲੌਂਗੋਵਾਲ …

Read More »

ਹੋਰਨਾਂ ਸੂਬਿਆਂ ਦੇ ਪ੍ਰਵਾਸੀ ਮਜ਼ਦੂਰ ਕੋਰਿਨਟਾਈਨ ਪੂਰਾ ਕਰਨ ਤੋਂ ਬਾਅਦ ਜੰਮੂ ਕਸ਼ਮੀਰ ਕੀਤੇ ਰਵਾਨਾ

ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਜਾਣ ਲਈ ਪਠਾਨਕੋਟ ਪਹੁੰਚੇ ਹਜ਼ਾਰਾਂ ਪ੍ਰਵਾਸੀ ਪ੍ਰਵਾਸੀ ਮਜ਼ਦੂਰਾਂ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੱਖ-ਵੱਖ ਸਥਾਨਾਂ ਤੇ ਕੋਰਿਨਟਾਈਨ ਕਰਨ ਤੋਂ ਬਾਅਦ ਅੱਜ ਜੰਮੂ ਕਸ਼ਮੀਰ ਸਰਕਾਰ ਨਾਲ ਗੱਲਬਾਤ ਕਰਨ ਉਪਰੰਤ ਮਜਦੂਰ ਵੱਖ-ਵੱਖ ਬੱਸਾਂ ਵਿੱਚ ਜੰਮੂ ਕਸਮੀਰ ਲਈ ਰਵਾਨਾ ਕੀਤਾ ਗਿਆ ਹੈ।                 ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ …

Read More »

ਅਮਰੀਕਾ ਨਿਵਾਸੀ ਗਾਖਲ ਭਰਾਵਾਂ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 500 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅਮਰੀਕਾ ਨਿਵਾਸੀ ਗਾਖਲ ਭਰਾਵਾਂ ਵੱਲੋਂ 500 ਕੁਇੰਟਲ ਕਣਕ ਭੇਟ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਲੰਗਰ ਲਈ ਲਗਾਤਾਰ ਰਸਦਾਂ ਤੇ ਮਾਇਆ …

Read More »