Monday, April 28, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਭਾਰਤ ਵਿੱਚ ਫਸੇ 41 ਪਾਕਿਸਤਾਨੀ ਆਪਣੇ ਮੁਲਕ ਪਰਤੇ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਫਸੇ 41 ਪਾਕਿਸਤਾਨੀਆਂ ਨੂੰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਤੋਂ ਮਿਲੀ ਆਗਿਆ ਸਦਕਾ ਆਪਣੇ ਘਰ ਜਾਣਾ ਨਸੀਬ ਹੋਇਆ।ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਹੱਦ ਸੀਲ ਕੀਤੀ ਹੋਣ ਕਾਰਨ 41 ਪਾਕਿਸਤਾਨੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਫਸ ਗਏ ਸਨ।ਉਨਾਂ ਨੂੰ ਅੱਜ ਦੋਵਾਂ ਦੇਸ਼ਾਂ …

Read More »

ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਤੇ ਲੋੜਵੰਦਾਂ ਦੀ ਮਦਦ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਸਥਾਨਕ ਤੀਰਥ ਨਗਰ ਵਿਖੇ ਅੱਜ ਤਕਰੀਬਨ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਮੋਹਨ ਨਗਰ ਵਾਸੀ ਅਮਿਤ ਕੁਮਾਰ ਰਾਜਾ ਨੇ ਦੱਸਿਆ ਕਿ ਯੂ.ਕੇ ਵਾਸੀ ਉਨਾਂ ਦੇ ਰਿਸ਼ਤੇਦਾਰਾਂ ਸਤਪਾਲ ਸਿੰਘ ਅਤੇ ਪ੍ਰੀਤਮ ਸਿੰਘ ਪੋਤੀਵਾਲ ਵਲੋਂ ਭੇਜੀ ਗਈ …

Read More »

ਕੈਪਟਨ ਅਮਰਿੰਦਰ ਵਲੋਂ ਪ੍ਰਧਾਨ ਮੰਤਰੀ ਦੀ ਵੀਡਿਓ ਕਾਨਫਰੰਸਿੰਗ ‘ਚ ਕੌਮੀ ਪੱਧਰ ਦੇ ਲੌਕਡਾਊਨ `ਚ ਵਾਧੇ ਦਾ ਸੁਝਾਅ

ਫੌਰੀ ਲੋੜਾਂ ਦੇ ਚੱਲਦਿਆਂ ਖੇਤੀਬਾੜੀ ਤੇ ਉਦਯੋਗਾਂ ਲਈ ਵਿਸ਼ੇਸ਼ ਰਿਆਇਤਾਂ ਦੀ ਕੀਤੀ ਮੰਗ ਚੰਡੀਗੜ, 11 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕੌਮੀ ਪੱਧਰ ਦੇ ਲੌਕਡਾਊਨ ਵਿੱਚ ਵਾਧੇ ਦੀ ਸਿਫਾਰਸ਼ ਕਰਦਿਆਂ ਕਿਹਾ ਕਿ ਘੱਟੋ-ਘੱਟ ਇਹ 15 ਦਿਨ ਲਈ ਹੋਰ ਵਧਾਉਣਾ ਚਾਹੀਦਾ ਹੈ।ਸੂਬੇ ਦੇ ਕੋਵਿਡ-19 ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਉਨਾਂ ਕੇਂਦਰ ਸਰਕਾਰ …

Read More »

ਉਡੀਸਾ ਤੇ ਪੰਜਾਬ ਤੋਂ ਬਾਅਦ ਮਹਾਰਾਸ਼ਟਰ ਤੇ ਪੱਛਮੀ ਬੰਗਾਲ ਵਿੱਚ ਲਾਕਡਾਊਨ ਵਧਿਆ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਕੋਵਿਡ -19 ਤੋਂ ਬਚਾਅ ਲਈ 24 ਮਾਰਚ 2020 ਤੋਂ 21 ਦਿਨ ਦਾ ਚੱਲ ਰਿਹਾ ਲਾਕਡਾਊਨ ਵਧਾਉਣ ਦੇ ਚਰਚਿਆਂ ਤਹਿਤ ਉਡੀਸਾ ਤੇ ਪੰਜਾਬ ਤੋਂ ਬਾਅਦ ਅੱਜ ਮਹਾਰਾਸ਼ਟਰ ਅਤੇ ਪੱਛਮੀ ਬੰਗਾਲ  ਵਿੱਚ ਵੀ ਲਾਕਡਾਊਨ 30 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ।ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ …

Read More »

ਸਾਰੇ ਪ੍ਰਾਈਵੇਟ ਸਕੂਲ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ – ਸਿੱਖਿਆ ਮੰਤਰੀ ਸਿੰਗਲਾ

ਆਨਲਾਈਨ ਕਲਾਸਾਂ ਲਈ ਵੀ ਨਹੀਂ ਮੰਗ ਸਕਣਗੇ ਫੀਸ – ਸਿੱਖਿਆ ਮੰਤਰੀ ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਇਸ ਕੌਮੀ ਆਫ਼ਤ ਮੌਕੇ ਆਪਣੇ ਸਕੂਲ ਦੇ ਸਟਾਫ਼ ਨਾਲ ਖੜਨਾ ਚਾਹੀਦਾ ਹੈ ਅਤੇ ਸਾਰੇ ਸਟਾਫ਼ ਨੂੰ ਕਰਫ਼ਿਊ ਦੌਰਾਨ ਵੀ ਪੂਰੀ …

Read More »

ਚਾਰ ਸੂਬਿਆਂ ਨੇ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਅਹਿਮ ਅਭਿਆਸ ਸਾਂਝੇ ਕੀਤੇ

ਪੰਜਾਬ ਸਰਕਾਰ 1 ਮਿਲੀਅਨ ਲੋਕਾਂ ਦੀ ਸਕ੍ਰੀਨਿੰਗ ਲਈ ਸ਼ੁਰੂ ਕਰੇਗੀ ਰੈਪਿਡ ਟੈਸਟਿੰਗ ਮੁਹਿੰਮ – ਸਿਹਤ ਮੰਤਰੀ ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ, ਰਾਜਸਥਾਨ, ਛੱਤੀਸਗੜ ਅਤੇ ਪੁਡੂਚੇਰੀ ਦੇ ਸਿਹਤ ਮੰਤਰੀਆਂ ਨੇ ਦੇਰ ਸ਼ਾਮ ਵੀਡੀਓ ਕਾਨਫ਼ਰੰਸ ਜ਼ਰੀਏ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਆਪਣੇ ਸੂੂਬਆਂ ਵਿੱਚ ਅਪਣਾਏ ਗਏ ਅਹਿਮ ਅਭਿਆਸ ਸਾਂਝੇ ਕੀਤੇ।ਹਰੇਕ ਸੂਬੇ / ਕੇਂਦਰ ਸ਼ਾਸਤ ਪ੍ਰਦੇਸ਼ ਨੇ ਆਪਣੀ ਰਣਨੀਤੀ …

Read More »

ਅਮਰੀਕਾ ਨਿਵਾਸੀ ਜਰਨੈਲ ਸਿੰਘ ਗਿਲਜੀਆਂ ਵੱਲੋਂ ਲੰਗਰ ਗੁਰੂ ਰਾਮਦਾਸ ਲਈ ਪੰਜ ਲੱਖ ਭੇਟ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਨਿਵਾਸੀ ਜਰਨੈਲ ਸਿੰਘ ਗਿਲਜੀਆਂ ਨੇ ਆਪਣੀ ਕਿਰਤ ਕਮਾਈ ਨੂੰ ਸਫਲਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਪੰਜ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ।ਹੁਸ਼ਿਆਰਪੁਰ ਦੇ ਟਾਂਡਾ ਨਾਲ ਸਬੰਧਤ ਗਿਲਜੀਆਂ ਦੇ ਭਰਾ ਲਖਵਿੰਦਰ ਸਿੰਘ ਲੱਖੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਲੰਗਰ …

Read More »

ਸਮੂਹ ਸਾਧ ਸੰਗਤਾਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ – ਜਥੇਦਾਰ ਗਿਆਨੀ ਕੁਲਵੰਤ ਸਿੰਘ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਸਮੂਹ ਸਾਧ ਸੰਗਤ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ।ਗੁਰਦੁਆਰਾ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਨਿਕ ਅਧਿਕਾਰੀ ਡੀ.ਪੀ ਸਿੰਘ ਚਾਵਲਾ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੇ ਆਸ ਪਾਸ …

Read More »

ਜੀ.ਐਸ.ਟੀ ਦਾ ਬਕਾਇਆ ਜਾਰੀ ਕਰਨ ਲਈ ਕੈਪਟਨ ਨੇ ਮੋਦੀ ਤੇ ਸ਼ਾਹ ਨੂੰ ਲਿਖਿਆ ਪੱਤਰ

ਕੋਵਿਡ-19 ਸੰਕਟ ਦੇ ਮੱਦੇਨਜ਼ਰ ਪੰਜਾਬ ਲਈ ਦੱਸੀ ਫੌਰੀ ਲੋੜ ਚੰਡੀਗੜ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਅਣਕਿਆਸੇ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜੀ.ਐਸ.ਟੀ ਬਕਾਏ ਦੀ ਅਦਾਇਗੀ ਦੇ ਤੁਰੰਤ ਭੁਗਤਾਨ ਅਤੇ ਹੋਰ ਲਟਕਦੇ ਮਾਮਲਿਆਂ ਦੇ ਹੱਲ ਲਈ ਦਖਲ ਦੇਣ …

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੋਵਿੰਡ-19 ਮਾਹਾਮਰੀ ਖਿਲਾਫ ਦੇਸ਼ ਵਾਸੀਆਂ ਨਾਲ ਇਕਜੁੱਟਤਾ ਲਈ ਬਾਲਿਆ ਦੀਵਾ

ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਵਿਡ-19 ਮਹਾਮਾਰੀ ਦੇ ਖਿਲਾਫ ਲੜੀ ਜਾ ਰਹੀ ਜੰਗ ਦੌਰਾਨ ਅੱਜ ਨਵੀਂ ਦਿੱਲੀ ਵਿਖੇ ਰਾਤ 9.00 ਵਜੇ ਦੀਵਾ ਬਾਲ ਕੇ ਦੇਸ਼ ਵਾਸੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ।

Read More »