Monday, December 23, 2024

ਰਾਸ਼ਟਰੀ / ਅੰਤਰਰਾਸ਼ਟਰੀ

ਮਸਕਟ ‘ਚ ਫਸੀਆਂ 104 ਲੜਕੀਆਂ ਨੂੰ ਦੇਸ਼ ਲ਼ਿਆਉਣ ਲਈ ਵਿਦੇਸ਼ ਮੰਤਰਾਲਾ ਸਹਿਯੋਗ ਕਰੇ – ਔਜਲਾ

ਵਿਦੇਸ਼ ਮੰਤਰੀ ਕੋਲ ਵਿਦੇਸ਼ ਫਸੀਆਂ ਲੜਕੀਆਂ ਦਾ ਮੁੱਦਾ ਚੁੱਕਿਆ ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੋਕ ਸਭਾ ਵਿੱਚ ਅੰਮਿ੍ਤਸਰ ਦੀ ਨੁਮਾਇੰਦਗੀ ਕਰਦੇ ਨੌਜੁਆਨ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਕਰਕੇ ਖਾੜੀ ਦੇਸ਼ ਮਸਕਟ ਵਿਖੇ ਫਸੀਆਂ 104 ਭਾਰਤੀ ਲੜਕੀਆਂ ਨੂੰ ਦੇਸ਼ ਵਾਪਿਸ ਲਿਆਉਣ ਦੀ ਮੰਗ ਕੀਤੀ ਹੈ।         …

Read More »

ਆਖਿਰ ਫਾਹੇ ਲਾ ਹੀ ਦਿੱਤੇ ਗਏ ਨਿਰਭੈਆ ਜਬਰ ਜਿਨਾਹ ਦੇ ਚਾਰ ਦੋਸ਼ੀ

ਨਿਰਭੈਆ ਦੇ ਪਿਤਾ ਬਦਰੀ ਨਾਥ, ਮਾਤਾ ਆਸ਼ਾ ਦੇਵੀ ਤੇ ਵਕੀਲ਼ ਸੀਮਾ ਕੁਸ਼ਵਾਹਾ ਨੇ ਕੀਤਾ ਸਵਾਗਤ ਨਵੀਂ ਦਿੱਲੀ, 20 ਮਾਰਚ (ਪੰਜਾਬ ਪੋਸਟ ਬਿਊਰੋ) – 7 ਸਾਲਾਂ ਦੀ ਲੰਮੀ ਕਨੂੰਨੀ ਕਾਰਵਾਈ ਤੋਂ ਬਾਅਦ ਆਖਿਰ ਅੱਜ ਸਵੇਰੇ 5.30 ਵਜੇ ਨਿਰਭੈਆ ਜਬਰ ਜ਼ਿਨਾਹ ਕੇਸ ਦੇ ਚਾਰ ਦੋਸ਼ੀਆਂ ਨੂੰ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ‘ਤੇ ਲਟਕਾ ਦਿੱਤਾ ਗਿਆ।ਜਿਸ ਦਾ ਨਿਰਭੈਆ ਦੇ ਪਿਤਾ ਬਦਰੀ ਨਾਥ, …

Read More »

ਪੰਜਾਬੀਆਂ ਨੂੰ ਵਿਦੇਸ਼ਾਂ ਤੋਂ ਭਾਰਤ ਆਉਣ ਦੀ ਦਿੱਤੀ ਜਾਵੇ ਇਜਾਜ਼ਤ- ਔਜਲਾ

ਕੇਂਦਰੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰ ਕੇ ਚੁੱਕਿਆ ਮਸਲਾ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਕਾਤ ਕਰ ਪ੍ਰਵਾਸੀ ਪੰਜਾਬੀਆਂ ਦੇ ਬੱਚਿਆਂ ਨੂੰ ਭਾਰਤ ਲਈ ਵੀਜਾ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਵਿਦੇਸ਼ਾਂ ਵਿੱਚ ਜਨਮੇਂ ਬੱਚੇ ਆਪਣੇ ਮਾਪਿਆਂ ਨਾਲ ਭਾਰਤ …

Read More »

ਕੋਰੋਨਾ ਵਾਇਰਸ – ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਅੱਜ

ਹਜੂਰ ਸਾਹਿਬ (ਨੰਦੇੜ), 18 ਮਾਰਚ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਦੁਨੀਆ ਭਰ ‘ਚ ਦਹਿਸ਼ਤ ਫੈਲਾ ਰਹੇ ਕੋਰੋਨਾ ਵਾਇਰਸ ਤੋਂ ਮਾਨਵਤਾ ਦੀ ਰੱਖਿਆ ਵਾਸਤੇ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਅੱਜ ਸਵੇਰੇ 11.00 ਵਜੇ ਪੈਣਗੇ ਅਤੇ ਮਾਨਵਜਾਤੀ ਦੇ ਕਲਿਆਣ ਅਤੇ ਕੋਰੋਨਾ ਤੋਂ ਛੁਟਕਾਰੇ ਦੀ ਅਰਦਾਸ ਕੀਤੀ ਜਾਵੇਗੀ।           …

Read More »

ਕੋਰੋਨਾ ਵਾਇਰਸ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਸਟਾਫ਼ ਕਾਰਜਸ਼ੀਲ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸੁਚੇਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ।ਇਸ ਪਾਵਨ ਅਸਥਾਨ ਵਿਖੇ ਅੱਜ ਸਿਹਤ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ …

Read More »

ਸ਼੍ਰੋਮਣੀ ਕਮੇਟੀ ਨੇ ਅਦਾ ਕੀਤੀ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀ 12 ਲੱਖ ਦੀ ਸਕੂਲ ਫੀਸ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਦਿੱਤੀ ਜਾਂਦੀ ਸਹਾਇਤਾ ਦੀ ਲਗਾਤਾਰਤਾ ਵਿਚ ਛੱਤੀਸਗੜ੍ਹ ਸੂਬੇ ਦੇ 106 ਵਿਦਿਆਰਥੀਆਂ ਦੀ ਸਕੂਲ ਫੀਸ ਅਦਾ ਕੀਤੀ ਗਈ ਹੈ।              ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀਆਂ ਫੀਸਾਂ ਪਿਛਲੇ ਕੁਝ ਸਾਲਾਂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਹੂਮ ਸੰਦੀਪ ਸਿੰਘ ਧਾਲੀਵਾਲ ਦੀ ਯਾਦ ‘ਚ ਅਖੰਡ ਪਾਠ

ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਹਿਊਸਟਨ ਵਿੱਚ ਪਹਿਲੇ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਜਿਸ ਦੀ ਸਤੰਬਰ 2019 ਡਿਊਟੀ ਦੌਰਾਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੀ ਯਾਦ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ …

Read More »

ਕੋਰੋਨਾ ਵਾਇਰਸ – ਸਰਬੱਤ ਦੇ ਭਲੇ ਲਈ ਸ਼੍ਰੋਮਣੀ ਕਮੇਟੀ ਕਰਵਾਏਗੀ ਅਖੰਡ ਪਾਠ

19 ਮਾਰਚ ਨੂੰ ਭੋਗ ਮਗਰੋਂ ਮਨੁੱਖਤਾ ਦੀ ਸਲਾਮਤੀ ਲਈ ਹੋਵੇਗੀ ਅਰਦਾਸ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ‘ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ।ਜਿਨ੍ਹਾਂ ਦੇ ਭੋਗ ਮਗਰੋਂ ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ …

Read More »

ਕੋਰੋਨਾ ਵਾਇਰਸ – ਸਰਕਾਰੀ ਹੁਕਮਾਂ ਕਾਰਨ ਪ੍ਰਭਾਵਿਤ ਕਾਰੋਬਾਰੀਆਂ ਦਾ ਬੈਂਕ ਵਿਆਜ ਹੋਵੇ ਮੁਆਫ- ਔਜਲਾ

ਕਿਹਾ ਕੱਚੇ ਤੇਲ ਦੀਆਂ ਕੀਮਤਾਂ ‘ਚ ਕਮੀ  ਦੇ ਬਾਵਜੂਦ ਸਰਕਾਰ ਨਹੀਂ ਘਟਾ ਰਹੀ ਤੇਲ ਦੇ ਰੇਟ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਅਗਲੇ ਹੁਕਮਾਂ ਤੱਕ ਬੰਦ ਕੀਤੇ ਸ਼ਾਪਿੰਗ ਮਾਲ, ਸਿਨੇਮਾ ਹਾਲ, ਰੈਸਟੋਰੈਂਟ ਤੇ ਹੋਰ …

Read More »

ਗੁਰਜੀਤ ਔਜਲਾ ਲੋਕ ਸਭਾ ਵਲੋਂ ਸਰਬਸੰਮਤੀ ਨਾਲ ਏਮਜ਼ ਬਠਿੰਡਾ ਪ੍ਰਬੰਧਕੀ ਬੋਰਡ ਦੇ ਮੈਂਬਰ ਚੁਣੇ ਗਏ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) ਪ੍ਰਬੰਧਕੀ ਬੋਰਡ ਦੇ ਮੈਂਬਰ ਚੁਣੇ ਗਏ।                ਇਥੇ ਜਿਕਰਯੋਗ ਹੈ ਕਿ ਬੀਤੇ ਦਿਨ ਲੋੋਕ ਸਭਾ ਮੈਂਬਰਾਂ ਦੀ ਹੋਈ ਚੋਣ …

Read More »