Monday, December 23, 2024

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੀ ਕੈਪਟਨ ਅਮਰਿੰਦਰ ਤੇ ਐਨ.ਐਚ.ਏ.ਆਈ ਦੇ ਚੇਅਰਮੈਨ ਸਹਿਮਤ

30000 ਕਰੋੜੀ ਪ੍ਰਾਜੈਕਟ ਵਿਚੋਂ ਪੰਜਾਬ ‘ਚ ਖਰਚੇ ਜਾਣਗੇ 10000 ਕਰੋੜ ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ `ਤੇ ਸਹਿਮਤੀ ਜ਼ਾਹਰ ਕੀਤੀ। ਬਾਅਦ ਦੁਪਹਿਰ ਮੁੱਖ ਮੰਤਰੀ ਅਤੇ ਐਨ.ਐਚ.ਏ.ਆਈ ਦੇ ਚੇਅਰਮੈਨ …

Read More »

ਸਾਹਿਤ ਸਭਾ ਧੂਰੀ ਵਲੋਂ ਵੱਖ-ਵੱਖ ਪੁਰਸਕਾਰਾਂ ਦਾ ਐਲਾਨ

ਸੰਧੂ ਵਰਿਆਣਵੀ ਨੂੰ ‘ਸਾਹਿਤ ਅਚਾਰੀਆ’ ਤੇ ਜੈ ਸਿੰਘ ਮਡਾਹੜ੍ਹ ‘ਪੰਜਾਬ ਦਾ ਮਾਣ’ ਪੁਰਸਕਾਰ ਧੂਰੀ, 20 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚਲੀ ਕੋਸੀ-ਕੋਸੀ ਧੁੱਪ ‘ਚ ਸਾਹਿਤ ਸਭਾ ਧੂਰੀ (ਰਜਿ:) ਵੱਲੋਂ ਲੋਹੜੀ ਨੂੰ ਸਮਰਪਿਤ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ, ਪ੍ਰਿੰ: ਕਿਰਪਾਲ ਸਿੰਘ ਜਵੰਧਾ ਅਤੇ ਸੁਰਿੰਦਰ ਸ਼ਰਮਾ ਨਾਗਰਾ ਨੇ …

Read More »

ਦਿੱਲੀ ‘ਚ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਸਮਰਥਨ ਤੋਂ ਪ੍ਰਚਾਰ ਕਰ ਰਹੇ ਪੰਜਾਬ ਦੇ ਆਗੂ ਤੇ ਵਰਕਰ ਖੁਸ਼

ਲੌਂਗੋਵਾਲ, 19 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਿੱਲੀ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਹੀ ਰਾਜਸੀ ਪਾਰਟੀਆਂ ਨੇ ਆਪੋ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਲੀ ਚੋਣਾਂ ‘ਚ ਸਭ ਤੋਂ ਵੱਧ ਉਤਸ਼ਾਹ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ।ਭਾਵੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ …

Read More »

ਪਹਿਲਾ ਪਰਵਾਸੀ ਸਾਹਿਤ ਚਿੰਤਕ ਪੁਰਸਕਾਰ ਡਾ. ਹਰਚੰਦ ਸਿੰਘ ਬੇਦੀ ਨੂੰ

23-24 ਜਨਵਰੀ ਨੂੰ ਵਿਸ਼ਵ ਪੰਜਾਬੀ ਕਾਨਫ਼ਰੰਸ ਮੌਕੇ ਮਿਲੇਗਾ ਪੁਰਸਕਾਰ ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵਿਖੇ 23-24 ਜਨਵਰੀ, 2020 ਨੂੰ ਹੋਣ ਜਾ ਰਹੀ ਤੀਸਰੀ ਅੰਤਰਰਾਸ਼ਟਰੀ ਕਾਨਫ਼ਰੰਸ ਮੌਕੇ ਪਰਵਾਸੀ ਸਾਹਿਤ ਦੇ ਉਘੇ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਸਾਬਕਾ ਮੁਖੀ ਤੇ ਪ੍ਰੋਫ਼ੈਸਰ ਸੈਂਟਰ ਫਾਰ ਇਮੀਗਰੈਂਟ ਸਟੱਡੀਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ …

Read More »

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ- ਲੌਂਗੋਵਾਲ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ’ਚ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਕੀਤਾ ਗਿਆ ਸਿੱਖ ਕਤਲੇਆਮ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ, ਜਿਸ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।         ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਜਸਟਿਸ ਐਸ.ਐਨ ਢੀਂਗਰਾ ਦੀ ਅਗਵਾਈ ਵਾਲੀ …

Read More »

ਅਮਰੀਕਾ ’ਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਮਾਨਤਾ ਦੇਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਅੰਦਰ ਇਸ ਸਾਲ ਹੋਣ ਜਾ ਰਹੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਨਾਲ ਪੂਰੇ ਵਿਸ਼ਵ ਅੰਦਰ ਸਿੱਖ ਪਛਾਣ ਨੂੰ ਹੋਰ ਬਲ ਮਿਲੇਗਾ।ਅਮਰੀਕਾ ਸਰਕਾਰ ਦਾ ਇਹ ਫੈਸਲਾ ਬੇਹੱਦ ਸਲਾਹੁਣਯੋਗ ਹੈ, ਜਿਸ ਨਾਲ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …

Read More »

ਫਰਾਂਸ ਦੀਆਂ ਗੁਰਦੁਆਰਾ ਕਮੇਟੀਆਂ ਵਲੋਂ ਪ੍ਰਚਾਰਕ ਢਡਰੀਆਂ ਵਾਲਾ ‘ਤੇ ਰੋਕ ਲਾਉਣ ਦਾ ਐਲਾਨ – ਸਰਚਾਂਦ ਸਿੰਘ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ਤੇ ਇਟਲੀ ਉਪਰੰਤ ਫਰਾਂਸ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਵੀ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਨਿਰਵੈਰ ਖ਼ਾਲਸਾ ਜਥਾ ਯੂ.ਕੇ ਪ੍ਰਤੀ ਫਰਾਂਸ ਦੇ ਗੁਰੂ ਘਰਾਂ ‘ਚ ਵੀ ਪ੍ਰਚਾਰ ਕਰਨ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ।ਸਥਾਨਕ ਅਕਾਲੀ ਆਗੂ ਪ੍ਰੋ: ਸਰਚਾਂਦ ਸਿੰਘ ਨੇ ਪੱਤਰਕਾਰਾਂ ਨਾਲ ਉਕਤ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਬਾਈਕਾਟ …

Read More »

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਾਮਿਲਨਾਡੂ ’ਚ ਗੁਰਮਤਿ ਸਮਾਗਮ

ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਲਈ 5 ਲੱਖ ਦਾ ਕੀਤਾ ਐਲਾਨ ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਾਮਿਲਨਾਡੂ ਵਿਖੇ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਦੁਆਰਾ ਗੁਰੂ ਨਾਨਕ ਧਾਮ ਰਾਮੇਸ਼ਵਰਮ ’ਚ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ …

Read More »

ਅਮਰਿੰਦਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ

ਸਮਾਗਮਾਂ ਲਈ ਕੌਮੀ ਪੱਧਰ `ਤੇ ਕਮੇਟੀ ਬਣਾਉਣ ਦੀ ਮੰਗ ਚੰਡੀਗੜ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰੀ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ …

Read More »

ਦੁਵੱਲੇ ਸੰਬੰਧਾਂ ਨੂੰ ਲੈ ਕੇ ਸੰਸਦ ਮੈਂਬਰ ਔਜਲਾ ਵਲੋਂ ਕੈਨੇਡੀਅਨ ਸੰਸਦ ਮੈਂਬਰ ਕਮਲ ਖਹਿਰਾ ਨਾਲ ਮੁਲਾਕਾਤ

ਕੈਨੇਡਾ ਦੀ ਤਰੱਕੀ ਵਿੱਚ ਪੰਜਾਬੀਆਂ ਦਾ ਅਹਿਮ ਯੋਗਦਾਨ- ਕਮਲ ਖਹਿਰਾ ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਕੈਨੇਡਾ ਦੌਰੇ ਦੌਰਾਨ ਅੱਜ ਕੈਨੇਡਾ ਦੀ ਸੰਸਦ ਵਿੱਚ ਬਰੈਂਪਟਨ ਹਲਕੇ ਦੀ ਨੁਮਾਇੰਦਗੀ ਕਰਦੇ ਤੇ ਪਾਰਲੀਮੈਂਟ ਸਕੱਤਰ ਅੰਤਰਰਾਸ਼ਟਰੀ ਵਿਕਾਸ ਮੰਤਰਾਲਾ ਕੈਨੇਡਾ ਮਿਸ ਕਮਲ ਖਹਿਰਾ ਨਾਲ ਮੁਲਾਕਾਤ ਕੀਤੀ ਤੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਸੰਬੰਧੀ …

Read More »